
ਮਾਨਸਾ, 19 ਮਈ( ਵਿਸ਼ਵ ਵਾਰਤਾ)-ਮਾਨਸਾ ਪੁਲੀਸ ਨੇ ਵੱਖ-ਵੱਖ ਮਾਮਲਿਆਂ ਵਿੱਚ 11 ਵਿਅਕਤੀਆਂ ਪਾਸੋਂ 1674 ਲੀਟਰ ਲਾਹਣ,82 ਬੋਤਲਾਂ ਸ਼ਰਾਬ,ਇੱਕ ਚਾਲੂ ਭੱਠੀ, 670 ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਡਾ.ਨਰਿੰਦਰ ਭਾਰਗਵ ਨੇ ਦੱਸਿਅ ਕਿ ਪੁਲੀਸ ਪਾਰਟੀ ਵੱਲੋਂ ਮੰਗਾ ਸਿੰਘ ਵਾਸੀ ਬੋਹਾ ਅਤੇ ਬਬਲੀ ਕੌਰ ਵਾਸੀ ਜ਼ਿਲ੍ਹਾ ਬਰਨਾਲਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਨਸ਼ੀਲੀਆਂ ਗੋਲੀਆਂ (330 ਗੋਲੀਆਂ ਕਲੋਵੀਡੋਲ ਤੇ 340 ਗੋਲੀਆਂ ਐਲਪ੍ਰਾਜ਼ੋਲਮ) ਬਰਾਮਦ ਕੀਤੀਆਂ ਹਨ।ਉਨ੍ਹਾਂ ਦੱਸਿਆ ਕਿ ਪੁਲੀਸ ਪਾਰਟੀ ਨੇ ਮੁਖਬਰੀ ਦੇ ਆਧਾਰ ‘ਤੇ ਹਰਬੰਤ ਸਿੰਘ, ਸੁਖਪਾਲ ਸਿੰਘ ਵਾਸੀ ਬੀਰੋਕੇ ਕਲਾਂ ਪਾਸੋਂ 600 ਲੀਟਰ ਲਾਹਣ ਦੀ ਬਰਾਮਦਗੀ ਕੀਤੀ ਗਈ, ਜਦੋਂ ਕਿ ਸੁਖਪਾਲ ਸਿੰਘ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।ਉਨ੍ਹਾਂ ਕਿਹਾ ਕਿ ਇੱਕ ਹੋਰ ਮਾਮਲੇ ਵਿੱਚ ਸੁਖਪਾਲ ਸਿੰਘ ਵਾਸੀ ਬੀਰੋਕੇ ਕਲਾਂ ਨੂੰ 400 ਲੀਟਰ ਲਾਹਣ ਅਤੇ ਕਰਨੈਲ ਸਿੰਘ ਵਾਸੀ ਬੀਰੋਕੇ ਕਲਾਂ ਪਾਸੋਂ 200 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ।
ਡਾ.ਭਾਰਗਵ ਨੇ ਦੱਸਿਆ ਕਿ ਸੀਆਈਏ ਸਟਾਫ਼ ਮਾਨਸਾ ਦੀ ਪੁਲੀਸ ਪਾਰਟੀ ਨੇ ਜਗਸੀਰ ਸਿੰਘ ਵਾਸੀ ਬੀਰੋਕੇ ਕਲਾਂ ਪਾਸੋਂ 200 ਲੀਟਰ ਅਤੇ 20 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ, ਜਦੋਂ ਕਿ ਬਿੱਕਰ ਸਿੰਘ ਵਾਸੀ ਬੀਰੋਕੇ ਕਲਾਂ ਪਾਸੋਂ 150 ਲੀਟਰ ਲਾਹਣ ਦੀ ਬਰਾਮਦਗੀ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਏਸੇ ਪਿੰਡ ਦੇ ਨਿਰਭੈ ਸਿੰਘ ਅਤੇ ਕਾਕਾ ਸਿੰਘ ਵਾਸੀ ਬੀਰੋਕੇ ਕਲਾਂ ਕੋਲੋਂ 1 ਚਾਲੂ ਭੱਠੀ,100 ਲੀਟਰ ਲਾਹਣ ਅਤੇ 3 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੇ ਸਤਿਗੁਰੂ ਸਿੰਘ ਅਤੇ ਸੰਦੀਪ ਸਿੰਘ ਵਾਸੀ ਬੁਢਲਾਡਾ ਨੂੰ ਮੋਟਰਸਾਈਕਲ ਨੰ:ਪੀਬੀ.10ਜੀਐਨ-7223 ਸਮੇਤ ਕਾਬੂ ਕਰਕੇ 24 ਬੋਤਲਾਂ ਸ਼ਰਾਬ ਠੇਕਾ ਦੇਸੀ, ਹਰਿਆਣਾ ਬਰਾਮਦ ਕੀਤੀ ਹੈ।
ਐਸਐਸਪੀ ਨੇ ਦੱਸਿਆ ਕਿ ਸੋਨੂੰ ਸਿੰਘ ਵਾਸੀ ਖੈਰਾ ਕਲਾਂ ਪਾਸੋਂ 20 ਬੋਤਲਾਂ ਸ਼ਰਾਬ ਅਤੇ ਜ਼ੋਗਿੰਦਰ ਸਿੰਘ ਵਾਸੀ ਬੀਰੇਵਾਲਾ ਡੋਗਰਾ ਨੂੰ ਕਾਬੂ ਕਰਕੇ 15 ਬੋਤਲਾਂ ਸ਼ਰਾਬ ਬਰਾਮਦਗੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਗੁਰਜੰਟ ਸਿੰਘ ਉਰਫ਼ ਜੰਟੀ ਵਾਸੀ ਨੰਗਲ ਕਲਾਂ ਨੂੰ ਕਾਬੂ ਕਰਕੇ 15 ਲੀਟਰ ਲਾਹਣ ਅਤੇ ਦੇਸੂ ਸਿੰਘ ਵਾਸੀ ਖੋਖਰ ਕਲਾਂ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਦੀ ਬਰਾਮਦਗੀ ਕੀਤੀ ਗਈ ਹੈ।
Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ
ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 18-11-2026 |...





















