
ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਡਾ.ਨਰਿੰਦਰ ਭਾਰਗਵ ਨੇ ਦੱਸਿਆ ਕਿ ਸੀਆਈਏ ਸਟਾਫ਼ ਮਾਨਸਾ ਦੀ ਪੁਲੀਸ ਪਾਰਟੀ ਵੱਲੋਂ ਦੀਪਕ ਕੁਮਾਰ ਵਾਸੀ ਮਾਨਸਾ ਨੂੰ ਕਾਰ ਸਵਿਫਟ ਡਿਜਾਇਰ ਨੰ:ਪੀਬੀ.03ਏਪੀ-2897 ਸਮੇਤ ਕਾਬੂ ਕਰਕੇ 20 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਹੋਣ ਕਾਰ ਨੂੰ ਕਬਜ਼ੇ ਵਿੱਚ ਲਿਆ ਗਿਆ।ਉਨ੍ਹਾਂ ਦੱਸਿਆ ਕਿ ਪੁਲੀਸ ਵਲੋਂ ਮੋਟਰਸਾਈਕਲ ਪਲਸਰ ਨੰ:ਐਚ.ਆਰ.59ਸੀ-9659 ਤੇ ਸਵਾਰ ਦੋ ਵਿਆਕਤੀਆਂ ਸਰਬਜੀਤ ਸਿੰਘ ਉਰਫ ਟਿਕਲੂ ਵਾਸੀ ਸੇਖੂਵਾਸ ਥਾਣਾ ਲਹਿਰਾ (ਸੰਗਰੂਰ) ਅਤੇ ਸਰਬਜੀਤ ਕੌਰ ਵਾਸੀ ਗਿੱਲ ਕਲਾਂ (ਬਠਿੰਡਾ) ਨੂੰ ਕਾਬੂ ਕਰਕੇ 15 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਹੋਣ ਤੇ ਮੋਟਰਸਾਈਕਲ ਨੂੰ ਕਬਜੇ ਵਿੱਚ ਲਿਆ ਗਿਆ।
ਡਾ.ਭਾਰਗਵ ਨੇ ਦੱਸਿਆ ਕਿ ਅਜੈਬ ਸਿੰਘ ਵਾਸੀ ਰੰਘੜਿਆਲ ਪਾਸੋਂ 15 ਲੀਟਰ ਲਾਹਣ ਅਤੇ 10 ਬੋਤਲਾਂ ਸ਼ਰਾਬ ਦੀ ਬਰਾਮਦਗੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਰਮਿੰਦਰ ਸਿੰਘ ਵਾਸੀ ਸੱਦਾ ਸਿੰਘ ਵਾਲਾ ਨੂੰ ਕਾਬੂ ਕਰਕੇ ਉਸ ਪਾਸੋਂ 9 ਬੋਤਲਾਂ ਸ਼ਰਾਬ, ਜਗਦੀਸ਼ ਸਿੰਘ ਵਾਸੀ ਭਾਈਦੇਸਾ ਨੂੰ ਕਾਬੂ ਕਰਕੇ ਉਸ ਕੋਲੋਂ 7 ਬੋਤਲਾਂ ਸ਼ਰਾਬ,ਰਾਮਪਾਲ ਸਿੰਘ ਵਾਸੀ ਭੈਣੀਬਾਘਾ ਕੋਲੋਂ 7 ਬੋਤਲਾਂ ਸ਼ਰਾਬ ਦੀ ਬਰਾਮਦਗੀ ਕੀਤੀ ਗਈ ਹੈ।





















