
ਮਾਨਸਾ 20 ਮਈ ( ਵਿਸ਼ਵ ਵਾਰਤਾ) -ਜ਼ਿਲ੍ਹਾ ਮਾਨਸਾ ਵਿਖੇ ਕਿਸਾਨਾਂ ਵੱਲੋਂ ਕਣਕ ਦੀ ਫਸਲ ਕੱਟਣ ਤੋਂ ਬਾਅਦ ਰਹਿ ਜਾਂਦੀ ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿਰੁੱਧ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਦੇ ਹੁਕਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।ਮਾਨਸਾ ਦੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਮਾਨਸਾ ਵਿਖੇ ਉਪਰੋਕਤ ਦੀ ਉਲੰਘਣਾ ਵਿੱਚ ਕੁੱਲ 89 ਪੁਲੀਸ ਕੇਸ ਦਰਜ ਕੀਤੇ ਗਏ ਹਨ,ਜਿਸ ਤਹਿਤ ਤਹਿਸੀਲ ਮਾਨਸਾ ਵਿਖੇ 50, ਬੁਢਲਾਡਾ ਵਿਖੇ 21 ਅਤੇ ਸਰਦੂਲਗੜ੍ਹ ਵਿਖੇ 18 ਪੁਲੀਸ ਕੇਸ ਦਰਜ ਕੀਤੇ ਗਏ ਹਨ।
ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਗਠਿਤ ਕੀਤੀਆਂ ਗਈਆਂ ਟੀਮਾਂ ਨੂੰ ਅੱਗ ਲਗਾਉਣ ਦੇ ਕੇਸਾਂ ਦੀ ਮੋਨੀਟਰਿੰਗ ਕਰ ਰਹੀਆਂ ਹਨ,ਜਿਨ੍ਹਾਂ ਨੂੰ ਕਿ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸੈਟੇਲਾਈਟ ਤੋਂ ਪ੍ਰਾਪਤ ਕਣਕ ਦੇ ਨਾੜ ਨੂੰ ਅੱਗ ਲੱਗਣ ਦੀਆਂ ਰੋਜ਼ਾਨਾ ਦੀਆਂ ਘਟਨਾਵਾਂ ਦੀ ਸੂਚੀ ਦਿੱਤੀ ਜਾਂਦੀ ਹੈ।ਉਨ੍ਹਾਂ ਦੱਸਿਆ ਕਿ ਗਠਿਤ ਕੀਤੀਆਂ ਗਈਆਂ ਟੀਮਾਂ ਵੱਲੋਂ ਪੜਤਾਲ ਉਪਰੰਤ ਨਾੜ ਸਾੜਨ ਦੇ 48 ਕੇਸਾਂ ਵਿੱਚ ਕਿਸਾਨਾਂ ਨੂੰ 1 ਲੱਖ 20 ਹਜ਼ਾਰ ਰੁਪਏ ਦਾ ਜ਼ੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਬਿਨ੍ਹਾਂ ਇਨ੍ਹਾਂ ਉਲੰਘਣਾ ਕਰਨ ਵਾਲੇ ਕਿਸਾਨਾਂ ਦੇ ਖੇਤ ਦੀ ਜਮ੍ਹਾਬੰਦੀ ‘ਚ ਰੈੱਡ ਐਂਟਰੀ ਵੀ ਕੀਤੀ ਜਾ ਰਹੀ ਹੈ।
Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ
ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 17-11-2026...





















