
ਚੰਡੀਗੜ•, 20 ਮਈ( ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਆਪਣੀ ਪਾਰਟੀ ਦੇ ਸਾਥੀਆਂ ਤੇ ਵਿਧਾਇਕਾਂ ਨਾਲ ਕੋਵਿਡ ਦੀ ਸਥਿਤੀ ਉਤੇ ਵਿਚਾਰ ਵਟਾਂਦਰਾ ਕੀਤਾ।
ਮੁੱਖ ਮੰਤਰੀ ਨੇ ਉਨ••ਾਂ ਨੂੰ ਗੈਰ ਰਸਮੀ ਤੌਰ ਉਤੇ ਦੁਪਹਿਰ ਦੇ ਖਾਣੇ ਉਤੇ ਬੁਲਾਇਆ ਸੀ ਜਿੱਥੇ ਉਨ•ਾਂ ਸੂਬੇ ਵਿੱਚ ਚੱਲ ਰਹੇ ਕੋਵਿਡ ਸੰਕਟ ਅਤੇ ਲੰਬੇ ਸਮੇਂ ਤੋਂ ਲਗਾਏ ਲੌਕਡਾਊਨ ਬਾਰੇ ਵਿਚਾਰ ਚਰਚਾ ਕੀਤੀ।
ਸਮਾਜਿਕ ਵਿੱਥ ਦੇ ਨਿਯਮਾਂ ਅਤੇ ਕੋਵਿਡ ਨਾਲ ਸਬੰਧਤ ਸੁਰੱਖਿਆ ਇਹਤਿਆਤਾਂ ਦੀ ਸਖਤੀ ਨਾਲ ਪਾਲਣਾ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਨੇ ਸਿਰਫ ਕੁਝ ਕੁ ਆਗੂਆਂ ਨੂੰ ਸੱਦਾ ਦਿੱਤਾ ਸੀ ਜਿਨ••ਾਂ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਪਰਗਟ ਸਿੰਘ ਤੇ ਸੰਗਤ ਸਿੰਘ ਗਿਲਜ਼ੀਆ ਸ਼ਾਮਲ ਸ਼ਨ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਆਗੂਆਂ/ਵਿਧਾਇਕਾਂ ਨੇ ਮੁੱਖ ਮੰਤਰੀ ਨਾਲ ਕੋਵਿਡ ਮਹਾਮਾਰੀ ਅਤੇ ਲੌਕਡਾਊਨ ਦੇ ਨਤੀਜੇ ਵਜੋਂ ਸੂਬੇ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਆਪਣੇ ਸੁਝਾਅ ਸਾਂਝੇ ਕੀਤੇ। ਕੈਪਟਨ ਅਮਰਿੰਦਰ ਨੇ ਸੁਝਾਵਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਉਨ••ਾਂ ਨੂੰ ਧਿਆਨ ਵਿੱਚ ਰੱਖਣਗੇ ਕਿਉਂਕਿ ਸੂਬਾ ਅਰਥ ਵਿਵਸਥਾ ਦੀ ਮੁੜ ਸੁਰਜੀਤੀ ਵੱਲ ਵੱਧ ਰਿਹਾ ਹੈ।
ਵਿਦੇਸ਼ਾਂ ਅਤੇ ਹੋਰ ਸੂਬਿਆਂ ਤੋਂ ਵੱਡੀ ਗਿਣਤੀ ਵਿੱਚ ਪੰਜਾਬ ਵਾਪਸ ਆਉਣ ਵਾਲੇ ਲੋਕਾਂ ਦੇ ਸੰਦਰਭ ਵਿੱਚ ਜ਼ਿਲਿ•ਆਂ ਦੇ ਹਾਲਾਤ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਪਾਰਟੀ ਨੇਤਾਵਾਂ ਨੇ ਮਹਾਮਾਰੀ ਦੇ ਫੈਲਣ ਨੂੰ ਰੋਕਣ ਲਈ ਚੁੱਕੇ ਵੱਖ-ਵੱਖ ਕਦਮਾਂ, ਕਣਕ ਦੀ ਨਿਰਵਿਘਨ ਖਰੀਦ ਪ੍ਰਕਿਰਿਆ, ਸਿਹਤ ਅਤੇ ਟੈਸਟਿੰਗ ਬੁਨਿਆਦੀ ਢਾਂਚੇ ਨੂੰ ਵਧਾਉਣਾ ਅਤੇ ਸੂਬਾ ਸਰਕਾਰ ਦੁਆਰਾ ਸਥਿਤੀ ਦੇ ਸਮੁੱਚੇ ਪ੍ਰਬੰਧਨ ਲਈ ਮੁੱਖ ਮੰਤਰੀ ਨੂੰ ਵਧਾਈ ਦਿੱਤੀ।
ਇਨ••ਾਂ ਆਗੂਆਂ ਨੂੰ ਮਿਲਣ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ••ਾਂ ਨੂੰ ਪਾਰਟੀ ਆਗੂਆਂ ਅਤੇ ਮੈਂਬਰਾਂ ਨਾਲ ਸਮਾਂ ਬਿਤਾ ਕੇ ਖੁਸ਼ੀ ਹੋਈ ਹੈ ਕਿਉਂਜੋ ਸਾਰੇ ਗੰਭੀਰ ਮਸਲਿਆਂ ਵਿੱਚ ਇਨ••ਾਂ ਆਗੂਆਂ ਦੀ ਸਲਾਹ ਉਨ••ਾਂ ਲਈ ਮੁੱਲਵਾਨ ਰਹੀ ਹੈ। ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਕੋਵਿਡ ਦੇ ਅਸਰ ਨੂੰ ਘੱਟ ਕਰਨ ਲਈ ਉਨ••ਾਂ ਦੀ ਸਰਕਾਰ ਹਰ ਸੰਭਵ ਕਦਮ ਉਠਾ ਰਹੀ ਹੈ ਅਤੇ ਉਨ••ਾਂ ਲੋਕਾਂ ਦੀ ਜਾਨਾਂ ਬਚਾਉਣ ਦੀ ਆਪਣੀ ਪ੍ਰਮੁੱਖਤਾ ਨੂੰ ਦੁਹਰਾਇਆ। ਉਨ••ਾਂ ਕਿਹਾ ਕਿ ਇਸੇ ਸਮੇਂ ਹੀ ਸੂਬਾ ਸਰਕਾਰ ਲੋਕਾਂ ਦੀਆਂ ਤਕਲੀਫਾਂ ਘਟਾਉਣ ਲਈ ਆਮ ਜਨਜੀਵਨ ਨੂੰ ਮੁੜ ਬਹਾਲ ਕਰਨ ਖਾਤਰ ਯਤਨ ਕਰ ਰਹੀ ਹੈ।
ਇਸ ਉਪਰੰਤ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਆਗੂਆਂ ਵੱਲੋਂ ਮੁੱਖ ਸਕੱਤਰ ਅਤੇ ਸੂਬੇ ਨੂੰ ਹੋਏ ਆਬਕਾਰੀ ਮਾਲੀਏ ਦੇ ਕਥਿਤ ਨੁਕਸਾਨ ਦਾ ਵੀ ਮੁੱਦਾ ਉਠਾਇਆ ਗਿਆ ਸੀ ਜਿਸ ਬਾਰੇ ਉਨ••ਾਂ ਕਿਹਾ ਕਿ ਇਹ ਮੁੱਦਾ ਉਨ••ਾਂ ਦੇ ਧਿਆਨ ਵਿੱਚ ਹੈ ਅਤੇ ਇਸ ਨੂੰ ਉਹ ਨਿੱਜੀ ਤੌਰ ‘ਤੇ ਵੇਖ ਰਹੇ ਹਨ।
——-
Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ
ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 17-11-2026...





















