33 ਮਰੀਜ਼ਾਂ ਵਿੱਚੋਂ ਹੁਣ ਤੱਕ 31 ਮਰੀਜ਼ਾਂ ਨੂੰ ਛੁੱਟੀ ਦਿੱਤੀ, 2 ਮਰੀਜ਼ ਹਸਪਤਾਲ ਵਿਖੇ ਜ਼ੇਰੇ ਇਲਾਜ
ਮਾਨਸਾ 23 ਮਈ ( ਵਿਸ਼ਵ ਵਾਰਤਾ)-ਸਿਵਲ ਹਸਪਤਾਲ ਮਾਨਸਾ ਤੋਂ ਆਈਸੋਲੇਟ ਕੀਤੇ ਕੋਰੋਨਾ ਮਰੀਜ਼ਾਂ ਵਿੱਚੋਂ ਅੱਜ 10 ਵਿਅਕਤੀਆਂ ਨੂੰ ਡਿਸਾਚਾਰਜ ਕਰ ਦਿੱਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਨਸਾ ਦੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਇਹ ਮਰੀਜ਼ ਪੁਲੀਸ ਕਰਮਚਾਰੀਆਂ ਤੇ ਵਿਦਿਆਰਥੀ ਜੋ ਕੋਟਾ (ਰਾਜਸਥਾਨ) ਤੋਂ ਆਏ ਹੋਏ ਸਨ,ਜਿੰਨ੍ਹਾਂ ਨੂੰ ਆਈਸੋਲੇਟ ਕਰਨ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਸ੍ਰੀ ਚਹਿਲ ਨੇ ਦੱਸਿਆ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੀਆਂ ਨਵੀਆਂ ਹਦਾਇਤਾਂ ਅਨੁਸਾਰ 10 ਮਰੀਜ਼ਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਘਰਾਂ ਵਿੱਚ ਘੱਟ ਤੋਂ ਘੱਟ 10 ਦਿਨਾਂ ਲਈ ਇਕਾਂਤਵਾਸ ਕਰਨ,ਮਾਸਕ ਦੀ ਵਰਤੋਂ ਕਰਨ ਅਤੇ ਸਮਾਜਿਕ ਦੂਰੀ ਆਦਿ ਸਾਵਧਾਨੀਆਂ ਦੀ ਵਰਤੋਂ ਕਰਨ ਬਾਰੇ ਕਿਹਾ ਗਿਆ ਹੈ।ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਤਕਲੀਫ਼ ਹੁੰਦੀ ਹੈ, ਤਾਂ ਤੁਰੰਤ ਸਿਹਤ ਵਿਭਾਗ ਨਾਲ ਸੰਪਰਕ ਕੀਤਾ ਜਾਵੇ।ਉਨ੍ਹਾਂ ਦੱਸਿਆ ਕਿ ਇਨ੍ਹਾਂ ਇਕਾਂਤਵਾਸ ਕੀਤੇ ਵਿਅਕਤੀਆਂ ਦਾ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਰੁਟੀਨ ਚੈਕਅਪ ਕੀਤਾ ਜਾਇਆ ਕਰੇਗਾ।
ਸਿਵਲ ਸਰਜਨ ਮਾਨਸਾ ਡਾ.ਲਾਲ ਚੰਦ ਠਕਰਾਲ ਨੇ ਦੱਸਿਆ ਕਿ ਹੁਣ ਤੱਕ ਮਾਨਸਾ ਵਿਖੇ ਕੋਰੋਨਾ ਪਾਜ਼ੀਟਿਵ ਕੇਸ 33 ਪਾਏ ਗਏ ਹਨ, ਜਿੰਨ੍ਹਾਂ ਵਿੱਚੋਂ ਕੁੱਲ 31 ਮਰੀਜਾਂ ਦਾ ਇਲਾਜ਼ ਕਰਨ ਉਪਰੰਤ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ ਅਤੇ 2 ਮਰੀਜ਼ਾਂ ਦਾ ਇਲਾਜ ਸਿਵਲ ਹਸਪਤਾਲ ਮਾਨਸਾ ਵਿਖੇ ਮਾਹਿਰ ਡਾਕਟਰਾਂ ਦੀ ਦੇਖ-ਰੇਖ ਵਿੱਚ ਇਲਾਜ਼ ਕੀਤਾ ਜਾ ਰਿਹਾ ਹੈ।
ਡਾ.ਠਕਰਾਲ ਨੇ ਦੱਸਿਆ ਕਿ ਇਸੇ ਤਰਾਂ੍ਹ ਹੀ ਹਰ ਕੋਰੋਨਾ ਮਰੀਜ਼ ਆਪਣਾ ਇਲਾਜ ਅਤੇ ਇਕਾਂਤਵਾਸ ਵਿੱਚ ਰਹਿ ਕੇ ਕੋਰੋਨਾ ਵਾਇਰਸ ਨੂੰ ਹਰਾ ਸਕਦਾ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲਾਕਡਾਊਨ ਦੌਰਾਨ ਪ੍ਰਸ਼ਾਸਨ ਦਾ ਸਹਿਯੋਗ ਕਰਨ, ਘਰਾਂ ਤੋਂ ਬਾਹਰ ਨਾ ਨਿਕਲਣ, ਸਿਰਫ ਜ਼ਰੂਰੀ ਕੰਮ ਲਈ ਹੀ ਆਪਣੇ ਘਰ ਤੋਂ ਬਾਹਰ ਜਾਇਆ ਜਾਵੇ, ਘਰ ਤੋਂ ਬਾਹਰ ਜਾਣ ਲੱਗੇ ਮਾਸਕ ਦੀ ਵਰਤੋਂ ਕੀਤੀ ਜਾਵੇ ਅਤੇ ਸਮਾਜਿਕ ਦੂਰੀ ਬਣਾਕੇ ਰੱਖੀ ਜਾਵੇ।ਉਨ੍ਹਾਂ ਦੱਸਿਆ ਕਿ ਹੱਥਾਂ ਨੂੰ ਸਾਬਣ ਨਾਲ ਵਾਰ-ਵਾਰ ਧੋਇਆ ਜਾਵੇ ਅਤੇ ਸੁੱਕੀ ਖੰਘ, ਜ਼ੁਕਾਮ ਅਤੇ ਸਾਹ ਲੈਣ ਵਿੱਚ ਤਕਲੀਫ ਹੋਣ ‘ਤੇ ਆਪਣੀ ਜਾਂਚ ਕਰਵਾਈ ਜਾਵੇ।
ਐਸ ਏ ਐਸ ਨਗਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਹਾਸਲ ਹੋਇਆ
ਐਸ ਏ ਐਸ ਨਗਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ...