• Latest
  • Trending
ਕੋਵਿਡ-19 ਦਰਮਿਆਨ ਆਰਥਿਕ ਸੰਕਟ ‘ਚੋਂ ਉਭਰਨ ਲਈ ਪੰਜਾਬ ਸਰਕਾਰ ਨੇ ਕੇਂਦਰ ਪਾਸੋਂ 51,102 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੰਗੀ

ਕੋਵਿਡ-19 ਦਰਮਿਆਨ ਆਰਥਿਕ ਸੰਕਟ ‘ਚੋਂ ਉਭਰਨ ਲਈ ਪੰਜਾਬ ਸਰਕਾਰ ਨੇ ਕੇਂਦਰ ਪਾਸੋਂ 51,102 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੰਗੀ

6 years ago
Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

9 minutes ago
Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

36 minutes ago
ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

2 hours ago
National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

2 hours ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

2 hours ago
Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

12 hours ago
Hindi News
English News
Tuesday, November 17, 2026
No Result
View All Result
20 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਵਿਡ-19 ਦਰਮਿਆਨ ਆਰਥਿਕ ਸੰਕਟ ‘ਚੋਂ ਉਭਰਨ ਲਈ ਪੰਜਾਬ ਸਰਕਾਰ ਨੇ ਕੇਂਦਰ ਪਾਸੋਂ 51,102 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੰਗੀ

May 27, 2020
in ਖਬਰਾਂ, ਪੰਜਾਬ
ਕੋਵਿਡ-19 ਦਰਮਿਆਨ ਆਰਥਿਕ ਸੰਕਟ ‘ਚੋਂ ਉਭਰਨ ਲਈ ਪੰਜਾਬ ਸਰਕਾਰ ਨੇ ਕੇਂਦਰ ਪਾਸੋਂ 51,102 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੰਗੀ

ਪ੍ਰਸਾਤਵਿਤ ਪੈਕੇਜ ਵਿੱਚ 21,500 ਕਰੋੜ ਦੀ ਸਿੱਧੀ ਸਹਾਇਤਾ, ਸੀ.ਸੀ.ਐਲ ਕਰਜ਼ ਮੁਆਫੀ ਅਤੇ ਭਾਰਤ ਸਰਕਾਰ ਵੱਲੋਂ ਕੇਂਦਰੀ ਸਕੀਮਾਂ ਵਿੱਚ 100 ਫੀਸਦ ਫੰਡਿੰਗ ਸ਼ਾਮਲ

ਚੰਡੀਗੜ੍ਹ, 27 ਮਈ( ਵਿਸ਼ਵ ਵਾਰਤਾ)-ਕੋਵਿਡ ਮਹਾਂਮਾਰੀ ਅਤੇ ਲੰਮੇ ਲੌਕਡਾਊਨ ਕਾਰਨ ਪੈਦਾ ਹੋਏ ਵਿੱਤੀ ਸੰਕਟ ਅਤੇ ਵਧ ਰਹੀਆਂ ਆਰਥਿਕ ਮੁਸ਼ਕਿਲਾਂ ਵਿਚੋਂ ਸੂਬੇ ਨੂੰ ਬਾਹਰ ਕੱਢਣ ‘ਚ ਸਹਾਇਤਾ ਲਈ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਪਾਸੋਂ 51,102 ਕਰੋੜ ਦੀ ਵਿੱਤੀ ਸਹਾਇਤਾ ਲੈਣ ਦਾ ਫੈਸਲਾ ਕੀਤਾ ਗਿਆ ਹੈ।
ਇਸ ਸਬੰਧੀ ਤਿਆਰ ਮੰਗ ਪੱਤਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਅੱਜ ਪ੍ਰਵਾਨਗੀ ਦਿੱਤੀ ਗਈ ਹੈ। ਮੰਤਰੀ ਮੰਡਲ ਵੱਲੋਂ ਕੇਂਦਰ ਸਰਕਾਰ ਨੂੰ ਸੌਂਪੇ ਜਾਣ ਤੋਂ ਪਹਿਲਾਂ ਇਸ ਮੰਗ ਪੱਤਰ ਵਿੱਚ ਸੋਧ ਦੇ ਅਧਿਕਾਰ ਮੁੱਖ ਮੰਤਰੀ ਨੂੰ ਦਿੱਤੇ ਗਏ ਹਨ।
ਇਸ ਤੋਂ ਇਲਾਵਾ 21,500 ਕਰੋੜ ਦੀ ਸਿੱਧੀ ਵਿੱਤੀ ਸਹਾਇਤਾ ਦੇ ਨਾਲ-ਨਾਲ ਸੂਬਾ ਸਰਕਾਰ ਵੱਲੋਂ ਲੰਮੇ ਸਮੇਂ ਦੇ ਸੀ.ਸੀ.ਐਲ ਲੋਨ ਕਰਜ਼ੇ ਨੂੰ ਖਤਮ ਕਰਨ ਦੀ ਮੰਗ ਰੱਖੀ ਗਈ ਹੈ ਜੋ ਕਿ ਸੂਬਾ ਸਰਕਾਰ ਨੂੰ ਵਿੱਤੀ ਪੱਖੋਂ ਮੁੜ ਮਜਬੂਤ ਕਰਨ ਲਈ ਜ਼ਰੂਰੀ ਹੈ। ਇਸ ਤੋਂ ਇਲਾਵਾ ਮੰਗ ਪੱਤਰ ਅਨੁਸਾਰ ਵਿੱਤੀ ਵਰ੍ਹੇ 2020-21 ਦੌਰਾਨ ਸਭ ਕੇਂਦਰੀ ਸਕੀਮਾਂ ਤਹਿਤ ਸੌ ਫੀਸਦੀ ਫੰਡ ਕੇਂਦਰ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾਣ ਲਈ ਕਿਹਾ ਗਿਆ ਹੈ।
ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਅਨੁਸਾਰ, ਕੋਵਿਡ ਬਾਅਦ ਸਿਹਤ ਬੁਨਿਆਦੀ ਢਾਂਚੇ ਨੂੰ ਪ੍ਰਮੁੱਖਤਾ ਦੀ ਸੂਚੀ ‘ਚ ਰੱਖਦਿਆਂ ਸੂਬੇ ਵੱਲੋਂ 6603 ਕਰੋੜ ਦੀ ਪ੍ਰਸਤਾਵਿਤ ਮੰਗ ਰੱਖੀ ਗਈ ਹੈ ਤਾਂ ਜੋ ਲੰਮੇਂ ਸਮੇਂ ਲਈ ਜਨਤਕ ਸਿਹਤ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਂਦਾ ਜਾ ਸਕੇ।
ਇਸ ਵਿੱਚ ਸੂਬੇ ਅੰਦਰ 650 ਕਰੋੜ ਦੀ ਲਾਗਤ ਨਾਲ ਵਾਇਰੋਲੌਜੀ ਦਾ ਆਧੁਨਿਕ ਕੇਂਦਰ ਸਥਾਪਤ ਕਰਨ ਲਈ ਪ੍ਰਵਾਨਗੀ ਦਿੱਤੇ ਜਾਣ ਨੂੰ ਵੀ ਸ਼ਾਮਲ ਕੀਤਾ ਗਿਆ ਹੈ ਜਿਸ ਖਾਤਰ ਪੰਜਾਬ ਸਰਕਾਰ ਵੱਲੋਂ ਲੋੜੀਂਦੀ ਜ਼ਮੀਨ ਮੁਫਤ ਮੁਹੱਈਆ ਲਈ ਪਹਿਲਾਂ ਹੀ ਪੇਸ਼ਕਸ਼ ਕੀਤੀ ਜਾ ਚੁੱਕੀ ਹੈ।
ਮੈਮੋਰੰਡਮ ਵਿੱਚ ਪੇਂਡੂ ਖੇਤਰਾਂ ਵਿੱਚ ਕੋਵਿਡ-19 ਨੂੰ ਫੈਲਾਓ ਤੋਂ ਰੋਕਣ ਲਈ ਪਿੰਡਾਂ ਵਿੱਚ ਤਰਲ ਅਤੇ ਸਾਲਿਡ ਕੂੜੇ ਦੇ ਪ੍ਰਬੰਧਨ ਲਈ 5,068 ਕਰੋੜ ਰਪੁਏ ਦੀ ਸਹਾਇਤਾ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਪੇਂਡੂ ਖੇਤਰਾਂ ਵਿੱਚ ਰੁਜ਼ਗਾਰ ਲਈ ਮਨਰੇਗਾ ਟੀਚਿਆਂ ਅਤੇ ਪੂੰਜੀ ਖਾਕੇ ਨੂੰ ਵਧਾਉਣ ਦੀ ਵੀ ਮੰਗ ਕੀਤੀ ਗਈ ਹੈ।
ਮੰਗ ਪੱਤਰ ਜ਼ਰੀਏ ਖੇਤੀਬਾੜੀ ਅਤੇ ਫਾਰਮਿੰਗ ਖੇਤਰ ਲਈ ਕਰੀਬ 12,560 ਕਰੋੜ ਦੀ ਮੰਗ ਕੀਤੀ ਗਈ ਹੈ ਖਾਸਤੌਰ ‘ਤੇ ਇਨ੍ਹਾਂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ, ਆਮਦਨੀ ਨੂੰ ਉਤਸ਼ਾਹਿਤ ਕਰਨ ਅਤੇ ਵਿਆਜ ਵਿੱਤੀ ਸਹਾਇਤਾ ਆਦਿ ਲਈ। ਇਸੇ ਤਰ੍ਹਾਂ ਕੁੱਲ 1,161 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੀ ਮੰਗ ਪਸ਼ੂ ਪਾਲਣ ਅਤੇ ਡੇਅਰੀ ਖੇਤਰ ਲਈ ਕੀਤੀ ਗਈ ਹੈ।
ਸ਼ਹਿਰੀ ਵਿਕਾਸ ਲਈ, ਸੂਬਾ ਸਰਕਾਰ ਵੱਲੋਂ ਰਾਸ਼ਟਰੀ ਸ਼ਹਿਰੀ ਰੁਜ਼ਗਾਰ ਗਰੰਟੀ ਐਕਟ (ਐਨ.ਯੂ.ਈ.ਜੀ.ਏ) ਨੂੰ ਪ੍ਰਸਤਾਵਿਤ ਕੀਤਾ ਗਿਆ ਹੈ ਤਾਂ ਜੋ ਇਨ੍ਹਾਂ ਖੇਤਰਾਂ ਵਿੱਚ ਰੁਜ਼ਗਾਰ ਮੁਹੱਈਆ ਹੋ ਸਕੇ। ਇਸਦੇ ਨਾਲ ਹੀ ਕੁਝ ਰਿਆਇਤਾਂ ਸਮੇਤ ਅਮਰੁਤ, ਸਮਾਰਟ ਸਿਟੀ, ਪੀ.ਐਮ.ਏ.ਵਾਈ ਆਦਿ ਸਕੀਮਾਂ ਤਹਿਤ 2,302 ਕਰੋੜ ਰੁਪਏ ਦੇ ਵਾਧੂ ਵਿੱਤੀ ਢਾਂਚੇ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਆਮਦਨ ਘਾਟੇ ਦੇ ਇਵਜ਼ ਵਿੱਚ 1,137 ਕਰੋੜ ਦੀ ਗ੍ਰਾਂਟ ਦੀ ਮੰਗ ਕੀਤੀ ਗਈ ਹੈ।
ਕੋਵਿਡ ਨਾਲ ਪੈਦਾ ਹੋਏ ਹਾਲਾਤਾਂ ਨੂੰ ਵੇਖਦੇ ਹੋਏ ਮਨੁੱਖੀ ਵਸੀਲਿਆਂ ਦੇ ਵਿਕਾਸ ਨੂੰ ਮੰਗ ਪੱਤਰ ਵਿੱਚ ਪ੍ਰਮੁੱਖਤਾ ਦਿੰਦਿਆਂ ਸੂਬਾ ਸਰਕਾਰ ਵੱਲੋਂ 3,073 ਕਰੋੜ ਦੀ ਮੰਗ ਕੀਤੀ ਗਈ ਹੈ ਤਾਂ ਜੋ ਸਕੂਲਾਂ ਅੰਦਰ ਹੁਨਰ ਵਿਕਾਸ ਅਤੇ ਹੋਰ ਜ਼ਰੂਰਤਾਂ ਪੂਰੀਆਂ ਕਰਨ ਨਾਲ-ਨਾਲ ਕੋਵਿਡ ਤੋਂ ਬਾਅਦ ਦੇ ਹਾਲਾਤਾਂ ਲਈ ਤਿਆਰ ਹੋਇਆ ਜਾ ਸਕੇ।
ਬੁਲਾਰੇ ਅਨੁਸਾਰ ਇਸ ਤੋਂ ਇਲਾਵਾ ਕੇਂਦਰ ਸਰਕਾਰ ਪਾਸੋਂ ਉਦਯੋਗਿਕ ਖੇਤਰਾਂ ਖਾਸ ਕਰ ਦਰਮਿਆਨੇ, ਛੋਟੇ ਅਤੇ ਸੂਖਮ ਉਦਯੋਗਾਂ,ਵਿਆਜ ਮਾਫੀ, ਵੱਧ ਈ.ਐਸ.ਆਈ/ਈ.ਪੀ.ਐਫ ਯੋਗਦਾਨ, ਵੱਧ ਵਿਆਜ ਵਿੱਤੀ ਸਹਾਇਤਾ, ਜਲਦ ਜੀ.ਐਸ.ਟੀ ਰੀਫੰਡਾਂ ਲਈ ਸਹਾਇਤਾ ਦੀ ਮੰਗ ਕੀਤੀ ਗਈ ਹੈ।
ਕੈਬਨਿਟ ਨੇ ਇਸ ਪਹਿਲੂ ਨੂੰ ਵਿਚਾਰਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਵਿੱਤੀ ਮਜ਼ਬੂਤੀ ਲਈ ਪਿਛਲੇ ਤਿੰਨ ਸਾਲਾਂ ਦੌਰਾਨ ਲਗਾਤਾਰ ਕੀਤੇ ਸੰਜੀਦਾ ਯਤਨਾਂ ਨੂੰ ਲੌਕਡਾਊਨ ਨੇ ਡੂੰਘੀ ਸੱਟ ਮਾਰੀ ਹੈ। ਕੇਂਦਰ ਸਰਕਾਰ ਪਾਸ ਵਧੇਰੇ ਵਿੱਤੀ ਸਰੋਤ/ਸ਼ਕਤੀਆਂ ਹਨ ਜਦੋਂਕਿ ਸੂਬਾ ਸਰਕਾਰ ਪਾਸ ਅਜਿਹੇ ਸਾਧਨ ਬਹੁਤ ਸੀਮਤ ਹਨ ਖਾਸਕਰ ਜੀ.ਐਸ.ਟੀ ਲਾਗੂ ਹੋਣ ਉਪਰੰਤ।
ਜਨਰਲ ਵਰਗ ਦੀ ਸ਼੍ਰੇਣੀ ਦੇ ਸੂਬਿਆਂ ਵਿੱਚ ਪੰਜਾਬ ਅਜਿਹਾ ਸੂਬਾ ਹੈ ਜਿਸ ‘ਤੇ ਕਰਜ਼ ਦਾ ਭਾਰ ਸਭ ਤੋਂ ਜ਼ਿਆਦਾ ਹੈ। ਪੰਜਾਬ ਸਿਰ ਸੂਬੇ ਦੀ ਕੁੱਲ ਘਰੇਲੂ ਉਤਪਾਦ ਦੀ 40.7 ਫੀਸਦ ਰੇਸ਼ੋ ਦੇ ਹਿਸਾਬ ਨਾਲ ਕਰਜ਼ ਖੜਾ ਹੈ, ਜੋ ਕਿ ਮਹਾਂ-ਰਾਸ਼ਟਰ (17.9 ਫੀਸਦ), ਕਰਨਾਟਕਾ (18.2 ਫੀਸਦ), ਗੁਜਰਾਤ (20.2 ਫੀਸਦ), ਤਾਮਿਲ ਨਾਡੂ (ਂ22.3 ਫੀਸਦ), ਆਂਧਰਾ ਪ੍ਰਦੇਸ਼ (28.9 ਫੀਸਦ), ਕੇਰਲਾ (30.9 ਫੀਸਦ) ਅਤੇ ਪੱਛਮੀ ਬੰਗਾਲ (37.1 ਫੀਸਦ) ਰਾਜਾਂ ਨਾਲੋਂ ਕਾਫੀ ਜ਼ਿਆਦਾ ਹੈ। ਸੂਬੇ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਕਰਜ਼/ਕੁੱਲ ਘਰੇਲੂ ਉਤਪਾਦ ਦੀ ਰੇਸ਼ੋ ਘਟਾਉਣ ਲਈ ਨਿਰੰਤਰ ਯਤਨ ਕੀਤੇ ਗਏ ਹਨ। ਇਹ 2016-17 ਵਿੱਚ 42.75 ਫੀਸਦ ਸੀ ਜੋ 2017-18 ਵਿੱਚ 40.77 ਫੀਸਦ ਰਹਿ ਗਈ ਅਤੇ 2018-19 ਵਿੱਚ ਘੱਟਕੇ 40.61 ‘ਤੇ ਪੁੱਜ ਗਈ ਅਤੇ 2019-20 ਵਿੱਚ ਘੱਟਕੇ 39.83 ਫੀਸਦ ਰਹਿ ਗਈ।
ਉਮੀਦ ਹੈ ਕਿ ਸੂਬੇ ਦੀ ਇਹ ਰੇਸ਼ੋ ਘੱਟਣ ਦੀ ਪ੍ਰਵਿਰਤੀ ਜਾਰੀ ਰਹੇਗੀ ਅਤੇ ਕਰਜ਼/ਜੀ.ਐਸ.ਡੀ.ਪੀ ਦੀ ਮੌਜੂਦਾ ਰੇਸ਼ੋ ਦਰ ਘੱਟ ਕੇ ਸਾਲ ੱ2020-21 ਵਿੱਚ 38.53 ਫੀਸਦ ਰਹਿ ਜਾਵੇਗੀ। ਪਰ ਕੋਵਿਡ 19 ਕਾਰਨ ਪੈਦਾ ਹੋਏ ਹਾਲਾਤਾਂ ਨੇ ਇਨ੍ਹਾਂ ਯਤਨਾ ਨੂੰ ਵੱਡੀ ਸੱਟ ਮਾਰੀ ਹੈ।

.

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

by Ranjit Singh
November 17, 2026
0

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ ਚੰਡੀਗੜ੍ਹ, 17 ਨਵੰਬਰ (ਵਿਸ਼ਵ...

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

by Ranjit Singh
November 17, 2026
0

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ):...

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

by Ranjit Singh
November 17, 2026
0

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ - ਇੱਕ ਮਹੀਨੇ ’ਚ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 17, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 17 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

by Ranjit Singh
November 17, 2026
0

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ ਚੰਡੀਗੜ੍ਹ, 17 ਨਵੰਬਰ (ਵਿਸ਼ਵ...

Most Popular

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

by Ankit
3 weeks ago
0

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ • 50 ਕਰੋੜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 