• Latest
  • Trending
ਕਰੋਨਾ ਵਾਇਰਸ ਦੇ ਚੁਣੌਤੀਪੂਰਨ ਸਮੇਂ ਦਰਮਿਆਨ 128 ਲੱਖ ਮੀਟਰਕ ਟਨ ਕਣਕ ਦੀ ਰਿਕਾਰਡ ਖਰੀਦ ਹੋਈ-ਲਾਲ ਸਿੰਘ

ਕਰੋਨਾ ਵਾਇਰਸ ਦੇ ਚੁਣੌਤੀਪੂਰਨ ਸਮੇਂ ਦਰਮਿਆਨ 128 ਲੱਖ ਮੀਟਰਕ ਟਨ ਕਣਕ ਦੀ ਰਿਕਾਰਡ ਖਰੀਦ ਹੋਈ-ਲਾਲ ਸਿੰਘ

6 years ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

7 minutes ago
National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

38 minutes ago
National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

1 hour ago
Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

1 hour ago
Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

2 hours ago
ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

3 hours ago
National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

3 hours ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

3 hours ago
Hindi News
English News
Tuesday, November 17, 2026
No Result
View All Result
22 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਰੋਨਾ ਵਾਇਰਸ ਦੇ ਚੁਣੌਤੀਪੂਰਨ ਸਮੇਂ ਦਰਮਿਆਨ 128 ਲੱਖ ਮੀਟਰਕ ਟਨ ਕਣਕ ਦੀ ਰਿਕਾਰਡ ਖਰੀਦ ਹੋਈ-ਲਾਲ ਸਿੰਘ

June 1, 2020
in ਪੰਜਾਬ
ਕਰੋਨਾ ਵਾਇਰਸ ਦੇ ਚੁਣੌਤੀਪੂਰਨ ਸਮੇਂ ਦਰਮਿਆਨ 128 ਲੱਖ ਮੀਟਰਕ ਟਨ ਕਣਕ ਦੀ ਰਿਕਾਰਡ ਖਰੀਦ ਹੋਈ-ਲਾਲ ਸਿੰਘ

ਕਰੋਨਾ ਵਾਇਰਸ ਦੇ ਚੁਣੌਤੀਪੂਰਨ ਸਮੇਂ ਦਰਮਿਆਨ 128 ਲੱਖ ਮੀਟਰਕ ਟਨ ਕਣਕ ਦੀ ਰਿਕਾਰਡ ਖਰੀਦ ਹੋਈ-ਲਾਲ ਸਿੰਘ

ਚੇਅਰਮੈਨ ਨੇ ਕਣਕ ਦੀ ਨਿਰਵਿਘਨ ਖਰੀਦ ਦੀ ਸਫਲਤਾ ਦਾ ਸਿਹਰਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਰੀਦ ਕਾਰਜਾਂ ਵਿੱਚ ਜੁਟੀਆਂ ਸਾਰੀਆਂ ਧਿਰਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੀਤੇ ਗਏ ਪੁਖਤਾ ਪ੍ਰਬੰਧ.

ਐਸ.ਏ.ਐਸ. ਨਗਰ (ਮੋਹਾਲੀ), 1 ਜੂਨ (ਵਿਸ਼ਵ ਵਾਰਤਾ)   -ਕੋਵਿਡ-19 ਦੀ ਮਹਾਮਾਰੀ ਦੇ ਸੰਕਟ ਦੌਰਾਨ ਕਣਕ ਦੀ ਨਿਰਵਿਘਨ ਖਰੀਦ ਦੇ ਵਿਆਪਕ ਕਾਰਜ ਨੂੰ ਸਫਲਤਾਪੂਰਵਕ ਸਿਰੇ ਚੜ੍ਹਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਲਾਲ ਸਿੰਘ ਨੇ ਅੱਜ ਆਖਿਆ ਕਿ ਸਰਕਾਰ ਨੇ ਕਰੋਨਾਵਾਇਰਸ ਦੀ ਚੁਣੌਤੀ ਨਾਲ ਨਿਪਟਦੇ ਹੋਏ ਰਿਕਾਰਡ ਸਮੇਂ ਵਿੱਚ 128 ਲੱਖ ਮੀਟਰਕ ਟਨ ਕਣਕ ਦੀ ਖਰੀਦ ਕਰਕੇ ਮਿਸਾਲ ਕਾਇਮ ਕੀਤੀ ਹੈ।

ਕਣਕ ਦੀ ਸਰਕਾਰੀ ਖਰੀਦ 31 ਮਈ ਨੂੰ ਮੁਕੰਮਲ ਹੋਣ ‘ਤੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਮਹਾਮਾਰੀ ਦੇ ਮੱਦੇਨਜ਼ਰ ਕੀਤੇ ਗਏ ਸੁਚਾਰੂ ਪ੍ਰਬੰਧਾਂ ਸਦਕਾ ਜਿੱਥੇ ਲੱਖਾਂ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਤਰ੍ਹਾਂ ਮੁਸ਼ਕਲ ਪੇਸ਼ ਨਹੀਂ ਆਈ, ਉਥੇ ਹੀ ਮੰਡੀਆਂ ਵਿੱਚ ਉਨ੍ਹਾਂ ਦੀ ਸਿਹਤ ਸੁਰੱਖਿਆ ਨੂੰ ਵੀ ਪੂਰੀ ਤਰ੍ਹਾਂ ਯਕੀਨੀ ਬਣਾਇਆ ਗਿਆ। ਉਨ੍ਹਾਂ ਦੱਸਿਆ ਕਿ ਕਈ ਵਾਰ ਤਾਂ ਇਕ ਦਿਨ ਵਿੱਚ 7 ਲੱਖ ਮੀਟਰਕ ਟਨ ਤੋਂ ਵੱਧ ਕਣਕ ਦੀ ਆਮਦ ਮੰਡੀਆਂ ਵਿੱਚ ਦਰਜ ਕੀਤੀ ਗਈ ਪਰ ਸਰਕਾਰੀ ਏਜੰਸੀਆਂ ਨੇ ਇਸ ਦੀ ਸਮੇਂ ਸਿਰ ਖਰੀਦ ਕੀਤੀ।

ਸ੍ਰੀ ਲਾਲ ਸਿੰਘ ਨੇ ਦੱਸਿਆ ਕਿ ਜਦੋਂ ਪੂਰੀ ਦੁਨੀਆ ਕਰੋਨਾਵਾਇਰਸ ਦੇ ਸੰਕਟ ਨਾਲ ਜੂਝ ਰਹੀ ਸੀ ਤਾਂ ਉਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਕਣਕ ਦੀ ਨਿਰਵਿਘਨ ਖਰੀਦ ਦੀ ਚੁਣੌਤੀ ਨਾਲ ਨਿਪਟਣ ਲਈ ਵੱਡੇ ਪੱਧਰ ‘ਤੇ ਤਿਆਰੀਆਂ ਆਰੰਭੀਆਂ ਉਨ੍ਹਾਂ ਨੇ ਉਨ੍ਹਾਂ ਦੱਸਿਆ ਕਿ 15 ਅਪ੍ਰੈਲ ਤੋਂ ਕਣਕ ਦੀ ਖਰੀਦ ਦੀ ਸ਼ੁਰੂਆਤ ਹੋਣ ਮੌਕੇ ਪਹਿਲਾਂ-ਪਹਿਲ ਕੁਝ ਮੁਸ਼ਕਲਾਂ ਪੇਸ਼ ਆਈਆਂ ਸਨ ਜੋ ਇਸ ਕਰਕੇ ਸੁਭਾਵਿਕ ਸਨ ਕਿਉਂ ਜੋ ਕੋਵਿਡ ਕਾਰਨ ਫਸਲ ਮੰਡੀਆਂ ਵਿੱਚ ਲਿਆਉਣ ਲਈ ਪਹਿਲੀ ਵਾਰ ਕਿਸਾਨਾਂ ਨੂੰ ਪਾਸ ਜਾਰੀ ਕਰਨ ਦੀ ਵਿਧੀ ਅਪਣਾਈ ਗਈ ਸੀ ਤਾਂ ਕਿ ਸਮਾਜਿਕ ਦੂਰੀ ਦੀਆਂ ਹਦਾਇਤਾਂ ਦੀ ਕਿਸੇ ਤਰ੍ਹਾਂ ਉਲੰਘਣਾ ਨਾ ਹੋਵੇ।

ਚੇਅਰਮੈਨ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਕਿਸਾਨਾਂ ਨਾਲ ਕਣਕ ਦਾ ਇਕ-ਇਕ ਦਾਣਾ ਚੁੱਕਣ ਦਾ ਵਾਅਦਾ ਕੀਤਾ ਸੀ ਅਤੇ ਮੁੱਖ ਮੰਤਰੀ  ਦੀਆਂ ਹਦਾਇਤਾਂ ‘ਤੇ ਖਰੀਦ ਕਾਰਜਾਂ ਦੇ ਪ੍ਰਬੰਧਾਂ ਲਈ ਮੰਡੀ ਬੋਰਡ ਤੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਤੋਂ ਇਲਾਵਾ ਪੰਜਾਬ ਪੁਲੀਸ, ਗਾਰਡੀਅਨਜ਼ ਆਫ ਗਵਰਨੈਂਸ ਅਤੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਸਮੇਤ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਲਈਆਂ ਗਈਆਂ ਜਿਨ੍ਹਾਂ ਨੇ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਮਿਹਨਤ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਾਜ਼ਮਾਂ ਨੂੰ 1.50 ਲੱਖ ਰੈਗੂਲਰ ਮਾਸਕ ਅਤੇ 10,000 ਐਨ-95 ਮਾਸਕ ਵੀ ਮੁਹੱਈਆ ਕਰਵਾਏ ਗਏ ਤਾਂ ਕਿ ਸਿਹਤ ਸੁਰੱਖਿਆ ਦੀ ਪਾਲਣਾ ਵਿੱਚ ਕਿਸੇ ਤਰ੍ਹਾਂ ਦੀ ਕਮੀ ਨਾ ਰਹੇ।

ਸ੍ਰੀ ਲਾਲ ਸਿੰਘ ਨੇ ਦੱਸਿਆ ਕਿ ਸਭ ਤੋਂ ਵੱਡੀ ਚੁਣੌਤੀ ਮੰਡੀਆਂ ਵਿੱਚ ਕਣਕ ਲਿਆਉਣ ਵਾਲੇ ਕਿਸਾਨਾਂ ਅਤੇ ਖਰੀਦ ਕਰਨ ਵਾਲੀਆਂ ਏਜੰਸੀਆਂ ਦੇ ਮੁਲਾਜ਼ਮਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੀ। ਇਸੇ ਲਈ ਮੰਡੀ ਬੋਰਡ ਨੇ ਪਹਿਲੀ ਵਾਰ ਮੰਡੀਆਂ ਦੀ ਗਿਣਤੀ ਪਿਛਲੇ ਸਾਲ ਨਾਲੋਂ ਦੁੱਗਣੀ ਕਰਕੇ ਲਗਪਗ 4000 ਮੰਡੀਆਂ ਸਥਾਪਤ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਸ਼ੈਲਰਾਂ ਨੂੰ ਵੀ ਆਰਜ਼ੀ ਖਰੀਦ ਕੇਂਦਰ ਐਲਾਨਿਆ ਗਿਆ। ਮੰਡੀਆਂ ਵਿੱਚ ਸਮਾਜਿਕ ਦੂਰੀ ਬਣਾਈ ਰੱਖਣ ਲਈ ਫਸਲ ਲਾਹੁਣ ਵਾਸਤੇ 30*30 ਫੁੱਟ ਦੇ ਖਾਨੇ ਬਣਾਏ ਗਏ ਅਤੇ ਕਿਸਾਨਾਂ ਦੇ ਹੱਥ ਸੈਨੀਟਾਈਜ਼ ਕਰਨ ਲਈ 34,000 ਲਿਟਰ ਸੈਨੀਟਾਈਜ਼ਰ ਮੁਹੱਈਆ ਕਰਵਾਇਆ ਗਿਆ। ਇਸੇ ਤਰ੍ਹਾਂ ਮੁੱਖ ਯਾਰਡਾਂ ਅਤੇ ਸਬ-ਯਾਰਡਾਂ ਵਿੱਚ 500 ਲਿਟਰ ਪਾਣੀ ਦੀ ਸਮਰਥਾ ਵਾਲੀ ਟੈਂਕੀ ਸਮੇਤ ਪੈਡਲ ਨਾਲ ਚੱਲਣ ਵਾਲੇ 1300 ਵਾਸ਼-ਬੇਸਨ ਲਵਾਏ ਗਏ। ਸਾਰੀਆਂ ਮੰਡੀਆਂ ਵਿੱਚ ਮੁਕੰਮਲ ਸਫਾਈ ਅਤੇ ਸਿਹਤ ਸੁਰੱਖਿਆ ਲਈ 12 ਲੱਖ ਲਿਟਰ ਸੋਡੀਅਮ ਹਾਈਪੋਲੋਰਾਈਟ ਨਾਲ ਛਿੜਕਾਅ ਕਰਵਾਇਆ ਗਿਆ। ਮੰਡੀਆਂ ਵਿੱਚ ਭੀੜ-ਭੜੱਕਾ ਰੋਕਣ ਲਈ ਮੰਡੀ ਬੋਰਡ ਨੇ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ ਪਾਸ ਜਾਰੀ ਕਰਨ ਦਾ ਫੈਸਲਾ ਲਿਆ ਅਤੇ ਸਮੁੱਚੀ ਖਰੀਦ ਪ੍ਰਕ੍ਰਿਆ ਦੌਰਾਨ ਕਿਸਾਨਾਂ ਨੂੰ ਲਗਪਗ 18 ਲੱਖ ਪਾਸ ਜਾਰੀ ਕੀਤੇ ਗਏ।

ਕਣਕ ਦੀ ਖਰੀਦ ਬਾਰੇ ਸਮੂਹ ਮੰਡੀ ਬੋਰਡ  154 ਮਾਰਕੀਟ ਕਮੇਟੀਆਂ ਦੇ ਮੁਲਾਜ਼ਮਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਇਸ ਵਿਆਪਕ ਕਾਰਜ ਵਿੱਚ 5600 ਫੀਲਡ ਸਟਾਫ ਨੇ ਤਨਦੇਹੀ, ਸਮਰਪਿਤ ਭਾਵਨਾ ਅਤੇ ਲਗਨ ਨਾਲ ਆਪਣੀ ਡਿਊਟੀ ਨਿਭਾਈ।

ਸ੍ਰੀ ਲਾਲ ਸਿੰਘ ਨੇ ਦੱਸਿਆ ਕਿ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਲਈ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਜਿੱਥੇ 70 ਦੇ ਕਰੀਬ ਕਰਮਚਾਰੀ ਹਾਜ਼ਰ ਸਨ ਜਿਨ੍ਹਾਂ ਨੇ ਸ਼ਿਕਾਇਤਕਰਤਾਵਾਂ ਦੀਆਂ ਮੁਸ਼ਕਲਾਂ

ਚੇਅਰਮੈਨ ਨੇ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਖਰੀਦ ਕਾਰਜਾਂ ਵਿੱਚ ਗਾਰਡੀਅਨਜ਼ ਆਫ ਗਵਰਨੈਂਸ ਨੂੰ ਵੀ ਸ਼ਾਮਲ ਕੀਤਾ ਗਿਆ ਅਤੇ 3195 ਜੀ.ਓ.ਜੀ ਨੂੰ ਲਗਪਗ 1683 ਮੰਡੀਆਂ ਵਿੱਚ ਖਰੀਦ ਕਾਰਜਾਂ ਦੀ ਨਿਗਰਾਨੀ ਦਾ ਜ਼ਿੰਮਾ ਸੌਂਪਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕੋਵਿਡ-19 ਬਾਰੇ ਸਿਹਤ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਲਈ ਪੰਜਾਬ ਪੁਲੀਸ ਨੇ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਅਤੇ ਕਿਸਾਨਾਂ ਨੂੰ ਵਾਰੋ-ਵਾਰੀ ਫਸਲ ਲਿਆਉਣ ਵਿੱਚ ਢੁਕਵਾਂ ਸਹਿਯੋਗ ਦਿੱਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

by Ranjit Singh
November 17, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਸੂਬੇ ਦਾ ਮੌਸਮ ? ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ): ਮੌਸਮ...

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

by Ranjit Singh
November 17, 2026
0

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ ਚੰਡੀਗੜ੍ਹ, 17 ਨਵੰਬਰ (ਵਿਸ਼ਵ...

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

by Ranjit Singh
November 17, 2026
0

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ):...

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

by Ranjit Singh
November 17, 2026
0

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ - ਇੱਕ ਮਹੀਨੇ ’ਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

by Ranjit Singh
November 17, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਸੂਬੇ ਦਾ ਮੌਸਮ ? ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ): ਮੌਸਮ...

Most Popular

Jio IPO ਨੂੰ ਮਿਲਿਆ ਵਧੀਆ ਹੁੰਗਾਰਾ: ਨਿਵੇਸ਼ਕਾਂ ਤੋਂ ਇਕੱਠੇ ਕੀਤੇ ₹8,109 ਕਰੋੜ

Jio IPO ਨੂੰ ਮਿਲਿਆ ਵਧੀਆ ਹੁੰਗਾਰਾ: ਨਿਵੇਸ਼ਕਾਂ ਤੋਂ ਇਕੱਠੇ ਕੀਤੇ ₹8,109 ਕਰੋੜ

by Ranjit Singh
4 weeks ago
0

Jio IPO ਨੂੰ ਮਿਲਿਆ ਵਧੀਆ ਹੁੰਗਾਰਾ: ਨਿਵੇਸ਼ਕਾਂ ਤੋਂ ਇਕੱਠੇ ਕੀਤੇ ₹8,109 ਕਰੋੜ - ਪ੍ਰਤੀ ਸ਼ੇਅਰ ਕੀਮਤ ₹1,065 ਤੋਂ ₹1,119 ਤੈਅ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 