ਚੰਡੀਗੜ੍ਹ,(ਵਿਸ਼ਵ ਵਾਰਤਾ )ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਨੂੰ ਹਾਈਕੋਰਟ ਨੇ ਵੱਡਾ ਝਟਕਾ ਦਿੰਦਿਆਂ ਉਨ੍ਹਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਨਸ਼ਾ ਤਸਕਰੀ ਦੇ ਮਾਮਲੇ ‘ਚ ਸੁਖਪਾਲ ਖਹਿਰਾ ਨੂੰ ਫਾਜ਼ਿਲਕਾ ਅਦਾਲਤ ਵਲੋਂ ਸੰਮਨ ਜਾਰੀ ਕੀਤੇ ਗਏ ਸਨ, ਜਿਸ ਤੋਂ ਬਾਅਦ ਖਹਿਰਾ ਨੇ ਇਸ ‘ਤੇ ਰੋਕ ਲਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ ਪਰ ਅਦਾਲਤ ਨੇ ਉਨ੍ਹਾਂ ਦੀ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ। ਹਾਈਕੋਰਟ ਨੇ ਖਹਿਰਾ ਨੂੰ ਥੋੜੀ ਰਾਹਤ ਦਿੰਦਿਆਂ ਫਾਜ਼ਿਲਕਾ ਕੋਰਟ ਵੱਲੋਂ ਜਾਰੀ ਕੀਤੇ ਗੈਰ-ਜ਼ਮਾਨਤੀ ਵਾਰੰਟ ਰੱਦ ਕਰ ਦਿੱਤੇ ਨੇ ਪਰ ਨਾਲ ਹੀ ਹਾਈਕੋਰਟ ਨੇ ਕਿਹਾ ਹੈ ਕਿ ਫਾਜ਼ਿਲਕਾ ਅਦਾਲਤ ਮੈਰਿਟ ਦੇ ਅਧਾਰ ਤੇ ਿੲਸ ਕੇਸ ਦੀ ਕਾਰਵਾਈ ਦੇਖੇ ।