ਜਲੰਧਰ (ਵਿਸ਼ਵ ਵਾਰਤਾ )
ਮੇਰੇ ਇਲਾਕੇ ਵਿਚ ਨਸ਼ਾ ਤਸਕਰੀ ਦਾ ਕਾਰਨ ਸੁਖਪਾਲ ਖਹਿਰਾ ਹੀ ਹੈ ਜਿਸ ਕਾਰਨ ਨੌਜਵਾਨ ਪੀੜ੍ਹੀ ਬਰਬਾਦ ਹੋ ਰਹੀ ਹੈ। ਇਹ ਕਹਿਣਾ ਹੈ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਅਤੇ ਸੀਨੀਅਰ ਆਗੂ ਬੀਬੀ ਜਗੀਰ ਕੌਰ ਦਾ। ਜਲੰਧਰ ਵਿਖੇ ਪ੍ਰੈਸ ਕਾਨਫਰੰਸ ਕਰਦੇ ਹੋਏ ਜਗੀਰ ਕੌਰ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਚਰਚਿਤ ‘ਸੁੱਖਾ’ ਕੋਈ ਹੋਰ ਨਹੀਂ ਸੁਖਪਾਲ ਖਹਿਰਾ ਹੀ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਨੂੰ ਖਹਿਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਨੂੰ ਆਏ ਹਾਈਕੋਰਟ ਦੇ ਫੈਸਲੇ ਨੇ ਇਹ ਤਸਦੀਕ ਕਰ ਦਿੱਤਾ ਹੈ ਕਿ ਫਾਜ਼ਿਲਕਾ ਕੋਰਟ ਨੇ ਸਹੀ ਕੀਤਾ ਹੈ।