• Latest
  • Trending
ਲੋਕਤੰਤਰੀ ਸੰਘੀ ਢਾਂਚੇ ਅਤੇ ਪੰਜਾਬ ਦੀ ਕਿਸਾਨੀ ‘ਤੇ ਸਿੱਧਾ ਹਮਲਾ ਹਨ ਮੋਦੀ ਕੈਬਨਿਟ ਵੱਲੋਂ ਪਾਸ ਤਾਨਾਸ਼ਾਹੀ ਆਰਡੀਨੈਂਸ-ਭਗਵੰਤ ਮਾਨ

ਲੋਕਤੰਤਰੀ ਸੰਘੀ ਢਾਂਚੇ ਅਤੇ ਪੰਜਾਬ ਦੀ ਕਿਸਾਨੀ ‘ਤੇ ਸਿੱਧਾ ਹਮਲਾ ਹਨ ਮੋਦੀ ਕੈਬਨਿਟ ਵੱਲੋਂ ਪਾਸ ਤਾਨਾਸ਼ਾਹੀ ਆਰਡੀਨੈਂਸ-ਭਗਵੰਤ ਮਾਨ

6 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

9 minutes ago
Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

26 minutes ago
Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

46 minutes ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

1 hour ago
National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

2 hours ago
National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

2 hours ago
Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

3 hours ago
Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

3 hours ago
ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

4 hours ago
National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

4 hours ago
Hindi News
English News
Tuesday, November 17, 2026
No Result
View All Result
24 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕਤੰਤਰੀ ਸੰਘੀ ਢਾਂਚੇ ਅਤੇ ਪੰਜਾਬ ਦੀ ਕਿਸਾਨੀ ‘ਤੇ ਸਿੱਧਾ ਹਮਲਾ ਹਨ ਮੋਦੀ ਕੈਬਨਿਟ ਵੱਲੋਂ ਪਾਸ ਤਾਨਾਸ਼ਾਹੀ ਆਰਡੀਨੈਂਸ-ਭਗਵੰਤ ਮਾਨ

June 5, 2020
in ਖਬਰਾਂ, ਪੰਜਾਬ
ਲੋਕਤੰਤਰੀ ਸੰਘੀ ਢਾਂਚੇ ਅਤੇ ਪੰਜਾਬ ਦੀ ਕਿਸਾਨੀ ‘ਤੇ ਸਿੱਧਾ ਹਮਲਾ ਹਨ ਮੋਦੀ ਕੈਬਨਿਟ ਵੱਲੋਂ ਪਾਸ ਤਾਨਾਸ਼ਾਹੀ ਆਰਡੀਨੈਂਸ-ਭਗਵੰਤ ਮਾਨ

*ਲੋਕਤੰਤਰੀ ਸੰਘੀ ਢਾਂਚੇ ਅਤੇ ਪੰਜਾਬ ਦੀ ਕਿਸਾਨੀ ‘ਤੇ ਸਿੱਧਾ ਹਮਲਾ ਹਨ ਮੋਦੀ ਕੈਬਨਿਟ ਵੱਲੋਂ ਪਾਸ ਤਾਨਾਸ਼ਾਹੀ ਆਰਡੀਨੈਂਸ-ਭਗਵੰਤ ਮਾਨ👉ਸਰਬਪਾਰਟੀ ਬੈਠਕ ਅਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਕੈਪਟਨ ਅਮਰਿੰਦਰ ਸਿੰਘ-ਹਰਪਾਲ ਸਿੰਘ*
*👉🏾ਅਸਤੀਫ਼ਾ ਦੇਵੇ ਹਰਸਿਮਰਤ ਕੌਰ ਬਾਦਲ-ਕੁਲਤਾਰ ਸਿੰਘ ਸੰਧਵਾਂ*
*👉🏿ਪੰਜਾਬ ਅਤੇ ਲੋਕ ਵਿਰੋਧੀ ਫੈਸਲਿਆਂ ‘ਚ ਮੋਦੀ ਦਾ ਸਾਥ ਦੇ ਰਹੇ ਹਨ ਕੈਪਟਨ ਅਮਰਿੰਦਰ ਸਿੰਘ-‘ਆਪ’*
*ਚੰਡੀਗੜ੍ਹ, 5 ਜੂਨ( ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਕਿਸਾਨਾਂ ਅਤੇ ਖੇਤ-ਮਜ਼ਦੂਰਾਂ ਸਮੇਤ ਆੜ੍ਹਤੀਆ, ਟਰਾਂਸਪੋਰਟਰਾਂ, ਪੱਲੇਦਾਰਾਂ ਅਤੇ ਖੇਤੀ ਖੇਤਰ ‘ਤੇ ਨਿਰਭਰ ਆਮ ਦੁਕਾਨਦਾਰਾਂ-ਵਪਾਰੀਆਂ-ਕਾਰੋਬਾਰੀਆਂ ਵਿਰੋਧੀ ਘਾਤਕ ਸਰਕਾਰ ਦੱਸਦਿਆਂ ਉਨ੍ਹਾਂ ਦੋਵੇਂ ਆਰਡੀਨੈਂਸਾਂ ਅਤੇ ਇੱਕ ਕਾਨੂੰਨੀ ਸੋਧ ਨੂੰ ਮਨਜ਼ੂਰੀ ਦਿੱਤੇ ਜਾਣ ਦਾ ਜ਼ੋਰਦਾਰ ਵਿਰੋਧ ਕੀਤਾ ਹੈ, ਜੋ ਕਿਸਾਨਾਂ ਦੀ ਆਜ਼ਾਦੀ ਅਤੇ ਖੇਤੀ ਦੀ ਖ਼ੁਸ਼ਹਾਲੀ ਦੇ ਨਾਂ ‘ਤੇ ਨਰਿੰਦਰ ਮੋਦੀ ਵਜ਼ਾਰਤ ਵੱਲੋਂ ਮੰਗਲਵਾਰ ਨੂੰ ਦਿੱਤੀ ਗਈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਦੇ ਇਹ ਫੈਸਲੇ ਕਿਸਾਨਾਂ ਦੀ ਗ਼ੁਲਾਮੀ ਅਤੇ ਖੇਤੀ ਖੇਤਰ ਦੀ ਮੁਕੰਮਲ ਬਰਬਾਦੀ ਵਾਲੇ ਕਦਮ ਸਾਬਤ ਹੋਣਗੇ। ਇਨ੍ਹਾਂ ਆਰਡੀਨੈਂਸਾਂ ਦੇ ਮਕਸਦ ਅਤੇ ਤਾਨਾਸ਼ਾਹੀ ਤਰੀਕੇ ਬਾਰੇ ਪਿਛਲੇ ਦਿਨਾਂ ਦੌਰਾਨ ਖੇਤੀ ਅਤੇ ਆਰਥਿਕ ਮਾਹਿਰਾਂ ਦੀਆਂ ਟਿੱਪਣੀਆਂ ‘ਤੇ ਗ਼ੌਰ ਕੀਤੀ ਜਾਵੇ ਤਾਂ ਹਰ ਕੋਈ ਇਸ ਕਦਮ ਨੂੰ ਦੇਸ਼ ਦੇ ਸੰਘੀ ਢਾਂਚਾ ਵਿਰੋਧੀ, ਕਿਸਾਨਾਂ ਅਤੇ ਖੇਤੀਬਾੜੀ ‘ਤੇ ਨਿਰਭਰ ਮਜ਼ਦੂਰਾਂ, ਦੁਕਾਨਦਾਰਾਂ ਅਤੇ ਆਮ ਕਾਰੋਬਾਰੀਆਂ-ਵਪਾਰੀਆਂ ਵਿਰੋਧੀ ਕਦਮ ਦੱਸ ਰਿਹਾ ਹੈ। ਜਿਸ ਕਾਰਨ ਕਿਸਾਨ ਖ਼ਾਸਕਰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਅਤੇ ਸੰਗਠਨਾਂ ‘ਚ ਭਾਰੀ ਰੋਹ ਅਤੇ ਚਿੰਤਾ ਫੈਲ ਗਈ ਹੈ। ਜੇਕਰ ਮੋਦੀ ਸਰਕਾਰ ਦੀ ਇਸ ਤਾਨਾਸ਼ਾਹੀ ਨੂੰ ਰੋਕਿਆ ਨਾ ਗਿਆ ਤਾਂ ਪਹਿਲਾਂ ਹੀ ਬਰਬਾਦੀ ਦੀ ਕਿਰਸਾਨੀ ਹਮੇਸ਼ਾ ਲਈ ਦਮ ਤੋੜ ਜਾਵੇਗੀ। ਪੰਜਾਬ ਅਤੇ ਪੰਜਾਬ ਦੇ ਕਿਸਾਨਾਂ-ਮਜ਼ਦੂਰਾਂ ਦੀ ਹੋਂਦ ਬਚਾਉਣ ਲਈ ਜ਼ਰੂਰੀ ਹੈ ਕਿ ਮੋਦੀ ਸਰਕਾਰ ਦੇ ਇਸ ਘਾਤਕ ਕਦਮ ਦਾ ਇੱਕਜੁੱਟ ਹੋ ਕੇ ਵਿਰੋਧ ਕੀਤਾ ਜਾਵੇ।
ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਨੇ ਰਾਜਾਂ ਦੇ ਅਧਿਕਾਰ ਖੋਹਣ ਅਤੇ ਸੰਘੀ ਢਾਂਚੇ ਦਾ ਗਲ਼ਾ ਘੁੱਟਣ ‘ਚ ਕਾਂਗਰਸ ਨੂੰ ਵੀ ਪਿੱਛੇ ਸੁੱਟ ਦਿੱਤਾ ਹੈ। ਮਾਨ ਨੇ ‘ਦ ਫਾਰਮਿੰਗ ਪ੍ਰੋਡਿਊਸਰ ਟਰੇਡ ਐਂਡ ਕਾਮਰਸ’ (ਪ੍ਰਮੋਸ਼ਨ ਐਂਡ ਫੈਸਿਲੀਟੇਸ਼ਨ) ਆਰਡੀਨੈਂਸ 2020 ਅਤੇ ‘ਫਾਅਰਜ਼ (ਇੰਪਾਵਰਮੈਂਟ ਐਂਡ ਪ੍ਰੋਟੈਕਸ਼ਨ) ਐਗਰੀਮੈਂਟ ਆਨ ਪ੍ਰਾਈਸ ਐਂਸੋਰੈਂਸ਼ ਐਂਡ ਫਾਰਮ ਸਰਵਿਸ ਆਰਡੀਨੈਂਸ 2020 ਸਮੇਤ ਜਿਨਸਾਂ ਨਾਲ ਜੁੜੀਆਂ ਜ਼ਰੂਰੀ ਵਸਤਾਂ ਬਾਰੇ ਕਾਨੂੰਨ-1965 ਵਿਚ ਸੋਧ ਬਾਰੇ ਫ਼ੈਸਲਿਆਂ ਨੂੰ ਮੋਦੀ ਦਾ ਤਾਨਾਸ਼ਾਹੀ ਫ਼ੈਸਲਾ ਦੱਸਿਆ। ਭਗਵੰਤ ਮਾਨ ਨੇ ਬਾਦਲ ਪਰਿਵਾਰ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਸਾਰੀ ਉਮਰ ਸੰਘੀ ਢਾਂਚੇ ਦੀ ਮਜ਼ਬੂਤੀ ਦੇ ਨਾਂ ‘ਤੇ ਮੋਰਚਿਆਂ ਦਾ ਦੰਭ ਕਰਨ ਵਾਲੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਹੁਣ ਚੁੱਪ ਕਿਉਂ ਹਨ? ਕੀ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ (ਜੋ ਕੇਂਦਰੀ ਮੰਤਰੀ ਵਜੋਂ ਮੋਦੀ ਕੈਬਨਿਟ ਦਾ ਹਿੱਸਾ ਹਨ) ਪੰਜਾਬ ਦੇ ਲੋਕਾਂ ਨੂੰ ਇਹ ਗੱਲ ਸਪਸ਼ਟ ਕਰਨਗੇ ਕਿ ਪਹਿਲਾਂ ਪ੍ਰਕਾਸ਼ ਸਿੰਘ ਬਾਦਲ/ਅਕਾਲੀ ਦਲ (ਬਾਦਲ) ਗ਼ਲਤ ਸੀ ਜਾਂ ਹੁਣ ਮੋਦੀ ਸਰਕਾਰ ਗ਼ਲਤ ਹੈ?
‘ਆਪ’ ਸੰਸਦ ਨੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਚੰਦ ਕਾਰਪੋਰੇਟ ਘਰਾਣਿਆਂ ਲਈ ਰਾਜਾਂ ਦੇ ਅਧਿਕਾਰ ਅਤੇ ਪੰਜਾਬ ਹਰਿਆਣਾ ਦੀ ਕਿਰਸਾਨੀ ਨੂੰ ਗ਼ੁਲਾਮੀ ਦੇ ਰੱਸੇ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਹਿਟਲਰ ਦੇ ਰਾਹ ਪੈ ਚੁੱਕੇ ਹਨ ਅਤੇ ਜਿੰਨਾ ਮੁੱਦਿਆਂ ‘ਤੇ ਪਾਰਲੀਮੈਂਟ ‘ਚ ਲੰਬੀ ਵਿਚਾਰ-ਚਰਚਾ ਉਪਰੰਤ ਸਹਿਮਤੀ ਜਾਂ ਅਸਹਿਮਤੀ ਬਣਨੀ ਚਾਹੀਦੀ ਸੀ, ਉਹ ਕੋਰੋਨਾ ਮਹਾਂਮਾਰੀ ਦੀ ਆੜ ਹੇਠ ਕੈਬਨਿਟ ਰਾਹੀਂ ਇੱਕਤਰਫ਼ਾ ਹੀ ਥੋਪੇ ਜਾ ਰਹੇ ਹਨ।
ਹਰਪਾਲ ਸਿੰਘ ਚੀਮਾ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਦੇ ਦਾਅਵੇ ਦੇ ਹਵਾਲੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਇਸ ਕਿਸਾਨ ਵਿਰੋਧੀ ਅਤੇ ਸੂਬਾ ਵਿਰੋਧੀ ਫ਼ੈਸਲੇ ਦਾ ਬਰਾਬਰ ਹਿੱਸੇਦਾਰ ਕਿਹਾ। ਮਾਨ ਨੇ ਕੈਪਟਨ ਅਮਰਿੰਦਰ ਸਿੰਘ ਕੋਲੋਂ ਪੁੱਛਿਆ ਕਿ ਜਦ ਕੇਂਦਰ ਸਰਕਾਰ ਨੇ ਇਨ੍ਹਾਂ ਮਾਰੂ ਫ਼ੈਸਲਿਆਂ ਬਾਰੇ ਰਾਜਾਂ ਤੋਂ ਸਹਿਮਤੀ ਮੰਗੀ ਸੀ ਤਾਂ ਪੰਜਾਬ ਸਰਕਾਰ ਨੇ ਕੇਂਦਰ ਖ਼ਿਲਾਫ਼ ਮੋਰਚਾ ਕਿਉਂ ਨਹੀਂ ਖੋਲ੍ਹਿਆ? ਕੀ ਐਨੇ ਅਹਿਮ ਅਤੇ ਪੰਜਾਬ ਦੀ ਕਿਰਸਾਨੀ ਦੀ ਹੋਂਦ ਨਾਲ ਜੁੜੇ ਮੋਦੀ ਸਰਕਾਰ ਦੇ ਇਸ ਮਾਰੂ ਫ਼ੈਸਲੇ ਵਿਰੁੱਧ ਕੈਪਟਨ ਅਮਰਿੰਦਰ ਸਿੰਘ ਨੂੰ ਸਰਬ ਪਾਰਟੀ ਬੈਠਕ ਅਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਨਹੀਂ ਬੁਲਾਉਣਾ ਚਾਹੀਦਾ ਸੀ?
ਆਗੂਆਂ ਨੇ ਕੈਪਟਨ ਨੂੰ ਚੁਨੌਤੀ ਦਿੱਤੀ ਕਿ ਜੇਕਰ ਉਹ ਖ਼ੁਦ ਨੂੰ ਥੋੜ੍ਹਾ ਬਹੁਤ ਵੀ ਪੰਜਾਬ ਹਿਤੈਸ਼ੀ ਅਤੇ ਭਗਵੇਕਰਨ ਬਾਰੇ ਲੱਗਦੇ ਦੋਸ਼ਾਂ ‘ਤੇ ਨਿਰਲੇਪ ਸਮਝਦੇ ਹਨ ਤਾਂ ਤੁਰੰਤ ਆਲ ਪਾਰਟੀ ਬੈਠਕ ਅਤੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਰਾਹੀਂ ਮੋਦੀ ਦੇ ਤਾਨਾਸ਼ਾਹੀ ਆਰਡੀਨੈਂਸਾਂ ਨੂੰ ਰੱਦ ਕਰਨ ਦੀ ਜੁਰਅਤ ਦਿਖਾਉਣ।
‘ਆਪ’ ਆਗੂਆਂ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਅਸਤੀਫ਼ਾ ਮੰਗਦੇ ਹੋਏ ਐਲਾਨ ਕੀਤਾ ਕਿ ਪੰਜਾਬ ਦੇ ਅਧਿਕਾਰਾਂ ‘ਤੇ ਡਾਕਾ, ਪੰਜਾਬ ਅਤੇ ਹਰਿਆਣਾ ‘ਚ ਦੁਨੀਆ ਦੇ ਸਭ ਤੋਂ ਬਿਹਤਰੀਨ ਮੰਡੀਕਰਨ ਢਾਂਚੇ ਨੂੰ ਢਹਿ ਢੇਰੀ ਕਰਨ, ਫ਼ਸਲਾਂ ਖ਼ਾਸਕਰ ਕਣਕ ਅਤੇ ਝੋਨੇ ਦੀ ਐਮ.ਐਸ.ਪੀ ਖ਼ਤਮ ਕਰਨ ਅਤੇ ਖੇਤੀ ਖੇਤਰ ਨੂੰ ਪੂਰੀ ਤਰਾਂ ਨਿੱਜੀ ਅਤੇ ਕਾਰਪੋਰੇਟ ਘਰਾਣਿਆਂ ਦੀ ਮੁਨਾਫ਼ੇਖ਼ੋਰੀ ਹਵਾਲੇ ਕਰਨ ਅਤੇ ਕਾਲਾਬਾਜ਼ਾਰੀ ਨੂੰ ਕਾਨੂੰਨੀ ਮਾਨਤਾ ਦੇਣ ਵਰਗੇ ਇਨ੍ਹਾਂ ਦੇਸ਼ ਅਤੇ ਲੋਕ ਵਿਰੋਧੀ ਫ਼ੈਸਲਿਆਂ ਨੂੰ ਵਾਪਸ ਨਾ ਲਿਆ ਗਿਆ ਤਾਂ ਆਮ ਆਦਮੀ ਪਾਰਟੀ ਲੋਕਾਂ ਦੇ ਸਾਥ ਨਾਲ ਕੇਂਦਰ ਦੀ ਮੋਦੀ ਅਤੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿਰੁੱਧ ਫ਼ੈਸਲਾਕੁਨ ਮੋਰਚਾ ਖੋਲ੍ਹੇਗੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 17, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

by Ranjit Singh
November 17, 2026
0

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ ਮਾਛੀਵਾੜਾ, 17 ਨਵੰਬਰ (ਵਿਸ਼ਵ ਵਾਰਤਾ): ਸੋਮਵਾਰ ਦੇਰ...

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

by Ranjit Singh
November 17, 2026
0

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ ਚੰਡੀਗੜ੍ਹ, 17 ਨਵੰਬਰ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

by Ranjit Singh
November 17, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਸੂਬੇ ਦਾ ਮੌਸਮ ? ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ): ਮੌਸਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 17, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

by Ankit
7 days ago
0

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 