• Latest
  • Trending
ਮੋਦੀ ਨੇ ਕੈਪਟਨ ਦੀ ਸਹਿਮਤੀ ਤੇ ਹਰਸਿਮਰਤ ਬਾਦਲ ਦੀ ਹਾਜ਼ਰੀ ‘ਚ ਮਾਰਿਆ ਪੰਜਾਬ ਤੇ ਕਿਸਾਨਾਂ ਦੇ ਹਿੱਤਾਂ ‘ਤੇ ਡਾਕਾ-ਭਗਵੰਤ ਮਾਨ

ਮੋਦੀ ਨੇ ਕੈਪਟਨ ਦੀ ਸਹਿਮਤੀ ਤੇ ਹਰਸਿਮਰਤ ਬਾਦਲ ਦੀ ਹਾਜ਼ਰੀ ‘ਚ ਮਾਰਿਆ ਪੰਜਾਬ ਤੇ ਕਿਸਾਨਾਂ ਦੇ ਹਿੱਤਾਂ ‘ਤੇ ਡਾਕਾ-ਭਗਵੰਤ ਮਾਨ

6 years ago
PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

19 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

41 minutes ago
Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

59 minutes ago
Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

1 hour ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

2 hours ago
National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

2 hours ago
National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

3 hours ago
Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

3 hours ago
Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

4 hours ago
ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

5 hours ago
Hindi News
English News
Tuesday, November 17, 2026
No Result
View All Result
26 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਦੀ ਨੇ ਕੈਪਟਨ ਦੀ ਸਹਿਮਤੀ ਤੇ ਹਰਸਿਮਰਤ ਬਾਦਲ ਦੀ ਹਾਜ਼ਰੀ ‘ਚ ਮਾਰਿਆ ਪੰਜਾਬ ਤੇ ਕਿਸਾਨਾਂ ਦੇ ਹਿੱਤਾਂ ‘ਤੇ ਡਾਕਾ-ਭਗਵੰਤ ਮਾਨ

June 6, 2020
in ਖਬਰਾਂ, ਪੰਜਾਬ
ਮੋਦੀ ਨੇ ਕੈਪਟਨ ਦੀ ਸਹਿਮਤੀ ਤੇ ਹਰਸਿਮਰਤ ਬਾਦਲ ਦੀ ਹਾਜ਼ਰੀ ‘ਚ ਮਾਰਿਆ ਪੰਜਾਬ ਤੇ ਕਿਸਾਨਾਂ ਦੇ ਹਿੱਤਾਂ ‘ਤੇ ਡਾਕਾ-ਭਗਵੰਤ ਮਾਨ

ਮੋਦੀ ਨੇ ਕੈਪਟਨ ਦੀ ਸਹਿਮਤੀ ਤੇ ਹਰਸਿਮਰਤ ਬਾਦਲ ਦੀ ਹਾਜ਼ਰੀ ‘ਚ ਮਾਰਿਆ ਪੰਜਾਬ ਤੇ ਕਿਸਾਨਾਂ ਦੇ ਹਿੱਤਾਂ ‘ਤੇ ਡਾਕਾ-ਭਗਵੰਤ ਮਾਨ
*👉ਮੰਡੀਕਰਨ ਪ੍ਰਬੰਧ ਤੇ ਐਮਐਸਪੀ ਖ਼ਤਮ ਕਰਨ ਨਾਲ ਬਿਲਕੁਲ ਬਰਬਾਦ ਹੋ ਜਾਣਗੇ ਕਿਸਾਨ-ਆੜ੍ਹਤੀਏ ਤੇ ਲੱਖਾਂ ਨਿਰਭਰ ਲੋਕ-‘ਆਪ’*
*👉🏽ਨੂੰਹ ਰਾਣੀ ਦੀ ਵਜ਼ੀਰੀ ਲਈ ਪੰਜਾਬ ਦਾ ਹੀ ਸੌਦਾ ਕਰ ਗਏ ਬਾਦਲ*
*👉🏿ਮੰਤਰੀ ਸੁੱਖੀ ਰੰਧਾਵਾ ਨੂੰ ਤੁਰੰਤ ਬਰਖ਼ਾਸਤ ਕਰਨ ਕੈਪਟਨ*
*ਚੰਡੀਗੜ੍ਹ, 6 ਜੂਨ( ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਪੂਰੀ ਤਰਾਂ ਬਰਬਾਦ ਕਰਨ ‘ਤੇ ਤੁੱਲ ਗਈ ਹੈ। ਦੋਨਾਂ ਰਾਜਾਂ ‘ਚ ਮੌਜੂਦ ਦੁਨੀਆ ਦੇ ਬਿਹਤਰੀਨ ਮੰਡੀਕਰਨ ਪ੍ਰਬੰਧ ਨੂੰ ਤਹਿਸ ਨਹਿਸ ਕਰਨ ਅਤੇ ਕਣਕ-ਝੋਨੇ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਖ਼ਤਮ ਕਰਨ ਬਾਰੇ ਜੋ ਤਾਨਾਸ਼ਾਹੀ ਆਰਡੀਨੈਂਸ ਪਾਸ ਕੀਤੇ ਗਏ ਹਨ, ਇਸ ਤਬਾਹਕੁੰਨ ਫ਼ੈਸਲੇ ਲਈ ਬਾਦਲ ਪਰਿਵਾਰ ਅਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਬਰਾਬਰ ਦੀ ਦੋਸ਼ੀ ਹੈ।
ਭਗਵੰਤ ਮਾਨ ਸ਼ਨੀਵਾਰ ਨੂੰ ਰਾਜਧਾਨੀ ‘ਚ ਮੀਡੀਆ ਦੇ ਰੂਬਰੂ ਹੋਏ ਅਤੇ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਸਮੇਤ ਬਾਦਲ ਪਰਿਵਾਰ ‘ਤੇ ਜਮ ਕੇ ਬਰਸੇ। ਇਸ ਮੌਕੇ ਉਨ੍ਹਾਂ ਨਾਲ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ, ਵਿਧਾਇਕ ਮੀਤ ਹੇਅਰ, ਕੋਰ ਕਮੇਟੀ ਮੈਂਬਰ ਅਤੇ ਸੂਬਾ ਖ਼ਜ਼ਾਨਚੀ ਸੁਖਵਿੰਦਰ ਸੁੱਖੀਅਤੇ ਗੈਰ ਬੜਿੰਗ, ਪੋਲੀਟਿਕਲ ਰਿਵਿਊ ਕਮੇਟੀ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਯੂਥ ਆਗੂ ਸੰਦੀਪ ਸਿੰਗਲਾ ਅਤੇ ਪਾਰਟੀ ਬੁਲਾਰਾ ਗੋਵਿੰਦਰ ਮਿੱਤਲ ਮੌਜੂਦ ਸਨ।
ਖੇਤੀ ਨਾਲ ਜੁੜੇ ਮੋਦੀ ਕੈਬਨਿਟ ਦੇ ਆਰਡੀਨੈਂਸਾਂ ਨੂੰ ਸੰਘੀ ਢਾਂਚੇ ‘ਤੇ ਸਿੱਧਾ ਹਮਲਾ ਕਰਾਰ ਦਿੰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਪੰਜਾਬ ਅਤੇ ਹਰਿਆਣਾ ਦੇ ਅਧਿਕਾਰਾਂ ‘ਤੇ ਡਾਕਾ ਵੱਜ ਰਿਹਾ ਸੀ ਤਾਂ ਬਾਦਲ ਪਰਿਵਾਰ ਦੀ ਨੂੰਹ ਰਾਣੀ ਬੀਬੀ ਹਰਸਿਮਰਤ ਕੌਰ ਬਾਦਲ ਕੈਬਨਿਟ ਬੈਠਕ ‘ਚ ਹਾਜ਼ਰ ਸਨ। ਭਗਵੰਤ ਮਾਨ ਨੇ ਕਿਹਾ, ” ਨੂੰਹ ਰਾਣੀ ਦੀ ਕੁਰਸੀ ਬਚਾਉਣ ਲਈ ਬਾਦਲ ਪਰਿਵਾਰ ਨੇ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਦੇ ਹੱਕਾਂ ਅਤੇ ਹਿੱਤਾਂ ਮੋਦੀ ਸਰਕਾਰ ਨਾਲ ਸੌਦਾ ਕਰ ਦਿੱਤਾ। ਅਸਲੀ ਸੰਘੀ ਢਾਂਚੇ ਅਤੇ ਅਨੰਦਪੁਰ ਸਾਹਿਬ ਦੇ ਮਤੇ ਰਾਹੀਂ ਪੰਜਾਬ ਨੂੰ ਵੱਧ ਅਧਿਕਾਰਾਂ ਲਈ ਸਿਆਸੀ ਡਰਾਮੇ ਕਰਨ ਵਾਲਾ ਬਾਦਲ ਪਰਿਵਾਰ ਅੱਜ ਇੱਕ ਵਜ਼ੀਰੀ ਖ਼ਾਤਰ ਅਧਿਕਾਰ ਖੋਹੇ ਜਾਣ ਦਾ ਸਵਾਗਤ ਕਰ ਰਿਹਾ ਹੈ। ਕੀ ਬਾਦਲ ਪੰਜਾਬ ਲਈ ਹਰਸਿਮਰਤ ਕੌਰ ਬਾਦਲ ਦੀ ਕੁਰਬਾਨੀ ਨਹੀਂ ਦੇ ਸਕਦੇ?”
ਭਗਵੰਤ ਮਾਨ ਨੇ ਦੱਸਿਆ ਕਿ ਐਮਐਸਪੀ ਅਤੇ ਮੌਜੂਦਾ ਮੰਡੀਕਰਨ ਪ੍ਰਬੰਧ ਖ਼ਤਮ ਕਰਕੇ ਮੋਦੀ ਸਰਕਾਰ ਵੱਲੋਂ ਜਿੰਨਾ ਅਡਾਨੀਆਂ-ਅੰਬਾਨੀਆਂ ਨੂੰ ਪੰਜਾਬ ‘ਚ ਉਤਾਰਿਆ ਜਾ ਰਿਹਾ ਹੈ, ਉਹ ਕਲੱਸਟਰ ਖੇਤੀ ਦੀ ਆੜ ‘ਚ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਗੁਲਾਮ-ਮੁਜਾਹਰੇ ਬਣਾਉਣਗੇ। ਜਿਸ ਨਾਲ 30 ਹਜ਼ਾਰ ਤੋਂ ਵੱਧ ਆੜ੍ਹਤੀਏ ਖ਼ਤਮ ਹੋਣਗੇ। ਤਿੰਨ ਲੱਖ ਤੋਂ ਵੱਧ ਮੁਨੀਮ, ਪੱਲੇਦਾਰ ਅਤੇ ਡਰਾਇਵਰ-ਟਰਾਂਸਪੋਰਟ ਪੂਰੀ ਤਰਾਂ ਵਿਹਲੇ ਹੋ ਜਾਣਗੇ। 1434 ਖ਼ਰੀਦ ਕੇਂਦਰ ਬੇਕਾਰ ਅਤੇ ਮੰਡੀ ਬੋਰਡ ਵੱਲੋਂ ਪੇਂਡੂ ਵਿਕਾਸ ਫ਼ੰਡ ਨਾਲ ਬਣਾਈਆਂ ਗਈਆਂ 71000 ਕਿੱਲੋਮੀਟਰ ਲੰਬੀਆਂ ਲਿੰਕ ਸੜਕਾਂ ਅਨਾਥ ਹੋ ਜਾਣਦੀਆਂ। ਪੰਜਾਬ ਦੇ ਖ਼ਜ਼ਾਨੇ ਨੂੰ ਸਾਲਾਨਾ 12000 ਕਰੋੜ ਤੋਂ ਵੱਧ ਦਾ ਸਿੱਧਾ ਨੁਕਸਾਨ ਹੋਵੇਗਾ। ਕੀ ਹਰਸਿਮਰਤ ਬਾਦਲ ਦੀ ਕੁਰਸੀ ਦੀ ਕੁਰਬਾਨੀ ਲਈ ਐਨਾ ਨੁਕਸਾਨ ਘੱਟ ਹੈ?
ਭਗਵੰਤ ਮਾਨ ਨੇ ਕਿਹਾ ਕਿ ਹੁਣ ਕੇਂਦਰ ਦੇ ਆਰਡੀਨੈਂਸਾਂ ‘ਤੇ ਮਗਰਮੱਛ ਦੇ ਹੰਝੂ ਵਹਾ ਰਹੇ ਕੈਪਟਨ ਅਮਰਿੰਦਰ ਸਿੰਘ ਸਪੱਸ਼ਟ ਕਰਨ ਕਿ ਉਨ੍ਹਾਂ ਸਮਾਂ ਰਹਿੰਦੇ ਕੇਂਦਰ ਸਰਕਾਰ ਦੀਆਂ ਇਨ੍ਹਾਂ ਮਾਰੂ ਤਜਵੀਜ਼ਾਂ ਦਾ ਵਿਰੋਧ ਕਿਉਂ ਨਹੀਂ ਕੀਤਾ? ਮਾਰੂ ਤਰਮੀਮਾਂ (ਸੋਧਾਂ) ਨੂੰ ਸਹਿਮਤੀ ਕਿਉਂ ਦਿੱਤੀ?
ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਨੇ ਪੰਜਾਬ ਦੇ ਸੋਮਿਆਂ ਅਤੇ ਕਿਸਾਨਾਂ ਨੂੰ ਨਿੰਬੂ ਵਾਂਗ ਨਿਚੋੜ ਕੇ ਸੁੱਟ ਦਿੱਤਾ ਹੈ। ਪੰਜਾਬ ਦੇ ਲੋਕ ਯਾਦ ਰੱਖਣ ਕਿ ਇਸ ਲਈ ਕਾਂਗਰਸ ਬਾਦਲ ਦਲ ਅਤੇ ਭਾਜਪਾ ਬਰਾਬਰ ਦੇ ਜ਼ਿੰਮੇਵਾਰ ਹਨ।
ਭਗਵੰਤ ਮਾਨ ਨੇ ਬੀਜ ਘੁਟਾਲੇ ਅਤੇ ਸ਼ਰਾਬ ਮਾਫ਼ੀਆ ਬਾਰੇ ਕੈਪਟਨ ਅਮਰਿੰਦਰ ਸਿੰਘ ਨੂੰ ਕਟਹਿਰੇ ‘ਚ ਖੜ੍ਹਾ ਕਰਦਿਆਂ ਕਿਹਾ ਕਿ ਦੋਵਾਂ ਮਹਿਕਮਿਆਂ ਦਾ ਮੰਤਰੀ ਖ਼ੁਦ ਕੈਪਟਨ ਅਮਰਿੰਦਰ ਸਿੰਘ ਹੈ, ਫਿਰ ਅਜਿਹਾ ਕਿਉਂ ਅਤੇ ਕਿਵੇਂ ਹੋ ਗਿਆ? ਉਨ੍ਹਾਂ ਦੋਵਾਂ ਘੁਟਾਲਿਆਂ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜਾਂ ਕੋਲ ਕਰਾਉਣ ਦੀ ਮੰਗ ਕਰਦਿਆਂ ਕਿਹਾ ਕਿ ਕੈਪਟਨ ਦਾ ਕਰੀਬੀ ਮੰਤਰੀ ਸੁੱਖ ਸਰਕਾਰੀਆ ਆਪਣੇ ਆਕਾ ਖ਼ਿਲਾਫ਼ ਜਾਂਚ ਕਿਵੇਂ ਕਰ ਲਵੇਗਾ?
ਭਗਵੰਤ ਮਾਨ ਨੇ ਬੀਜ ਘੁਟਾਲੇ ‘ਚ ਮੰਤਰੀ ਸੁੱਖੀ ਰੰਧਾਵਾ ਦੀ ਸ਼ਮੂਲੀਅਤ ‘ਤੇ ਹੈਰਾਨੀ ਪ੍ਰਗਟ ਕਰਦੇ ਹੋਏ ਕਿਹਾ ਕਿ ਕੈਪਟਨ ਦੇ ਮਹਿਕਮੇ ‘ਚ ਘੁਸ ਕੇ ਹਜ਼ਾਰਾਂ ਕਰੋੜ ਦਾ ਘੋਟਾਲਾ ਕਰਨ ਵਾਲੇ ਜੇਲ੍ਹ ਮੰਤਰੀ ਸੁੱਖੀ ਰੰਧਾਵਾ ਨੂੰ ਜੇ ਬਰਖ਼ਾਸਤ ਨਾ ਕੀਤਾ ਤਾਂ ‘ਆਪ’ ਵੱਲੋਂ ਕੋਠੀ ਮੂਹਰੇ ਧਰਨੇ ਲਗਾਏ ਜਾਣਗੇ।
ਭਗਵੰਤ ਮਾਨ ਨੇ ਕਾਂਗਰਸ ਦੇ ਬੀਜ ਘੁਟਾਲੇ ਦੇ ਨਾਲ-ਨਾਲ ਬਾਦਲ ਸਰਕਾਰ ਵੇਲੇ ਤਤਕਾਲੀ ਖੇਤੀ ਮੰਤਰੀ ਸੁੱਚਾ ਸਿੰਘ ਲੰਗਾਹ ਦੇ 5 ਲੱਖ ਕਵਿੰਟਲ ਕਣਕ ਬੀਜ ਸਬਸਿਡੀ ਘੁਟਾਲੇ ਅਤੇ ਤਤਕਾਲੀ ਖੇਤੀ ਮੰਤਰੀ ਤੋਤਾ ਸਿੰਘ ਦੇ ਨਕਲੀ ਬੀਟੀ ਕਾਟਨ ਅਤੇ ਨਕਲੀ ਪੈਸਟੀਸਾਈਡ ਵਾਲੇ ‘ਚਿੱਟੀ ਮੱਖੀ’ ਘੁਟਾਲੇ ਦੀ ਵੀ ਯਾਦ ਦਿਵਾਈ।
ਸਿਆਸੀ ਇਕਾਂਤਵਾਸ ‘ਚ ਚਲ ਰਹੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ‘ਆਪ’ ‘ਚ ਸ਼ਮੂਲੀਅਤ ਬਾਰੇ ਸਵਾਲ ਦਾ ਜਵਾਬ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਲਈ ਜੇਕਰ ਕੋਈ ਵੀ ਸਖ਼ਤ ਆਪਣੇ ਨਿੱਜੀ ਸਵਾਰਥ ਛੱਡ ਕੇ ਬਿਨਾ ਸ਼ਰਤ ਪਾਰਟੀ ‘ਚ ਆਉਣਾ ਚਾਹੁੰਦਾ ਹੈ ਤਾਂ ਉਸ ਦਾ ਗਰਮਜੋਸ਼ੀ ਨਾਲ ਸਵਾਗਤ ਹੈ।
ਚਰਚਿਤ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੀਆਂ ਪੰਜਾਬ ‘ਚ ‘ਆਪ’ ਲਈ ਸੇਵਾਵਾਂ ਲਏ ਜਾਣ ਦੇ ਸਵਾਲ ‘ਤੇ ਭਗਵੰਤ ਮਾਨ ਨੇ ਕਿਹਾ ਕਿ ਅਜੇ ਤੱਕ ਸਾਡੀ ਤਰਫ਼ੋਂ ਕੋਈ ਅਜਿਹੀ ਤਜਵੀਜ਼ ਨਹੀਂ ਗਈ ਅਤੇ ਨਾ ਹੀ ਪਾਰਟੀ ਹਾਈਕਮਾਨ ਨੇ ਸਾਡੇ ਕੋਲ ਰੱਖੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

by Ranjit Singh
November 17, 2026
0

PM Modi ਨੇ ਫਿਲੀਪੀਨਜ਼ 'ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਮੋਦੀ ਨੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 17, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

by Ranjit Singh
November 17, 2026
0

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ ਮਾਛੀਵਾੜਾ, 17 ਨਵੰਬਰ (ਵਿਸ਼ਵ ਵਾਰਤਾ): ਸੋਮਵਾਰ ਦੇਰ...

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

by Ranjit Singh
November 17, 2026
0

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ ਚੰਡੀਗੜ੍ਹ, 17 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

by Ranjit Singh
November 17, 2026
0

PM Modi ਨੇ ਫਿਲੀਪੀਨਜ਼ 'ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਮੋਦੀ ਨੇ...

Most Popular

Asian Champions Trophy : ਭਾਰਤੀ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼ ; ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

Asian Champions Trophy : ਭਾਰਤੀ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼ ; ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

by Navjot
2 weeks ago
0

    ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ)  ਸੈਮੀਫਾਈਨਲ ਵਿੱਚ ਦੱਖਣੀ ਕੋਰੀਆ 'ਤੇ 8-1 ਦੀ ਜਿੱਤ ਦਰਜ ਕਰਕੇ, ਭਾਰਤ ਨੇ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 