• Latest
  • Trending
ਪੰਜਾਬ ਸਰਕਾਰ ਵੱਲੋਂ ਸਾਰੇ ਨਿੱਜੀ ਅਤੇ ਜਨਤਕ ਸੇਵਾ ਵਾਹਨਾਂ ਨੂੰ ਸਖ਼ਤ ਸ਼ਰਤਾਂ ਨਾਲ ਸਵੇਰੇ 5 ਵਜੇ ਤੋਂ ਰਾਤ 9 ਵਜੇ ਤੱਕ ਚੱਲਣ ਦੀ ਆਗਿਆ : ਰਜੀਆ ਸੁਲਤਾਨਾ

ਪੰਜਾਬ ਸਰਕਾਰ ਵੱਲੋਂ ਸਾਰੇ ਨਿੱਜੀ ਅਤੇ ਜਨਤਕ ਸੇਵਾ ਵਾਹਨਾਂ ਨੂੰ ਸਖ਼ਤ ਸ਼ਰਤਾਂ ਨਾਲ ਸਵੇਰੇ 5 ਵਜੇ ਤੋਂ ਰਾਤ 9 ਵਜੇ ਤੱਕ ਚੱਲਣ ਦੀ ਆਗਿਆ : ਰਜੀਆ ਸੁਲਤਾਨਾ

6 years ago
PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

20 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

42 minutes ago
Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

59 minutes ago
Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

1 hour ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

2 hours ago
National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

2 hours ago
National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

3 hours ago
Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

3 hours ago
Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

4 hours ago
ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

5 hours ago
Hindi News
English News
Tuesday, November 17, 2026
No Result
View All Result
26 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਸਾਰੇ ਨਿੱਜੀ ਅਤੇ ਜਨਤਕ ਸੇਵਾ ਵਾਹਨਾਂ ਨੂੰ ਸਖ਼ਤ ਸ਼ਰਤਾਂ ਨਾਲ ਸਵੇਰੇ 5 ਵਜੇ ਤੋਂ ਰਾਤ 9 ਵਜੇ ਤੱਕ ਚੱਲਣ ਦੀ ਆਗਿਆ : ਰਜੀਆ ਸੁਲਤਾਨਾ

June 6, 2020
in ਖਬਰਾਂ, ਪੰਜਾਬ
ਪੰਜਾਬ ਸਰਕਾਰ ਵੱਲੋਂ ਸਾਰੇ ਨਿੱਜੀ ਅਤੇ ਜਨਤਕ ਸੇਵਾ ਵਾਹਨਾਂ ਨੂੰ ਸਖ਼ਤ ਸ਼ਰਤਾਂ ਨਾਲ ਸਵੇਰੇ 5 ਵਜੇ ਤੋਂ ਰਾਤ 9 ਵਜੇ ਤੱਕ ਚੱਲਣ ਦੀ ਆਗਿਆ : ਰਜੀਆ ਸੁਲਤਾਨਾ

੍ਹ ਸਟੇਟ ਕੈਰੇਜ ਪਰਮਿਟ ਰੱਖਣ ਵਾਲੇ ਸਾਰੇ ਜਨਤਕ ਸੇਵਾ ਵਾਹਨਾਂ ਨੂੰ ਉਨ੍ਹਾਂ ਦੇ ਨਿਰਧਾਰਤ ਰੂਟ ’ਤੇ ਚੱਲਣ ਦੀ ਆਗਿਆ

੍ਹ ਸਟੇਟ ਕੈਰੇਜ ਪਰਮਿਟ ਬੱਸਾਂ ਸ਼ਰਤਾਂ ਤਹਿਤ ਪੇਂਡੂ ਖੇਤਰਾਂ ਵਿੱਚ ਚੱਲ ਸਕਦੀਆਂ ਹਨ

੍ਹ ਅੰਤਰਰਾਜੀ ਬੱਸ ਸੇਵਾਵਾਂ ਨੂੰ ਸਿਧਾਂਤਕ ਤੌਰ ’ਤੇ ਪ੍ਰਵਾਨਗੀ

ਚੰਡੀਗੜ੍ਹ, 6 ਜੂਨ( ਵਿਸ਼ਵ ਵਾਰਤਾ)-ਸੂਬੇ ਦੇ ਨਾਗਰਿਕਾਂ ਨੂੰ ਆਪਣੇ ਕੰਮਕਾਜ ਲਈ ਇਕ ਜਗ੍ਹਾ ਤੋਂ ਦੂਜੀ ਜਗ੍ਹਾ ਜਾਣ ਲਈ ਲੋੜੀਂਦੀ ਰਾਹਤ ਪ੍ਰਦਾਨ ਕਰਨ ਦੀ ਕੋਸ਼ਿਸ਼ ਵਜੋਂ ਪੰਜਾਬ ਸਰਕਾਰ ਨੇ ਸਾਰੇ ਨਿੱਜੀ (ਨਾਨ-ਟਰਾਂਸਪੋਰਟ) ਅਤੇ ਜਨਤਕ ਸੇਵਾ ਵਾਹਨਾਂ ਨੂੰ ਸਮਰੱਥ ਅਥਾਰਟੀ ਵੱਲੋਂ ਐਲਾਨੇ ਗਏ ਕੰਟੇਨਮੈਂਟ ਜ਼ੋਨਾਂ ਨੂੰ ਛੱਡ ਕੇ ਸਖ਼ਤ ਸ਼ਰਤਾਂ ਤਹਿਤ ਸਵੇਰੇ 5 ਵਜੇ ਤੋਂ ਰਾਤ 9 ਵਜੇ ਤੱਕ ਚੱਲਣ ਦੀ ਆਗਿਆ ਦਿੱਤੀ ਗਈ ਹੈ ਤਾਂ ਜੋ ਮਾਰੂ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਇਹ ਪ੍ਰਗਟਾਵਾ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜੀਆ ਸੁਲਤਾਨਾ ਨੇ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕੀਤਾ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ 31 ਮਈ 2020 ਨੂੰ ਪੰਜਾਬ ਸਰਕਾਰ ਦੁਆਰਾ ਜਾਰੀ ਨੋਟੀਫਿਕੇਸ਼ਨ ਵਿਚ ਈ-ਰਿਕਸ਼ਾ ਤੇ ਆਟੋ ਰਿਕਸ਼ਾ, ਮੈਕਸੀ ਕੈਬ / ਮੋਟਰ ਕੈਬ ਅਤੇ ਪ੍ਰਾਈਵੇਟ ਵਾਹਨਾਂ (ਨਾਨ-ਟਰਾਂਸਪੋਰਟ) ਸਮੇਤ ਸਾਰੇ ਜਨਤਕ ਸੇਵਾ ਵਾਹਨਾਂ ਨੂੰ 30 ਜੂਨ, 2020 ਤੱਕ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਚੱਲਣ ਦੀ ਮਨਾਹੀ ਸੀ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਨੇ ਨਾਗਰਿਕਾਂ ਨੂੰ ਕੁਝ ਰਾਹਤ ਦੇਣ ਦਾ ਫੈਸਲਾ ਕੀਤਾ ਹੈ ਤਾਂ ਜੋ ਉਹ ਆਪਣੇ ਰੋਜ਼ਾਨਾ ਦੇ ਕੰਮਕਾਜ ਲਈ ਆ ਜਾ ਸਕਣ। ਉਨ੍ਹਾਂ ਕਿਹਾ ਕਿ ਜਨਤਕ ਸੇਵਾ ਵਾਹਨਾਂ ਨੂੰ ਚਲਾਉਣ ਦੀ ਇਜਾਜ਼ਤ ਇਸ ਸ਼ਰਤ ਨਾਲ ਦਿੱਤੀ ਗਈ ਹੈ ਕਿ ਯਾਤਰਾ ਦੌਰਾਨ ਬੱਸਾਂ ਵਿੱਚ ਬੈਠਣ ਦੀ ਸਮਰੱਥਾ ਦੇ 50 ਫ਼ੀਸਦੀ ਤੋਂ ਵੱਧ ਬੱਸਾਂ ਨੂੰ ਨਾ ਭਰਿਆ ਜਾਵੇ ਤਾਂ ਜੋ ਢੁੱਕਵੀਂ ਸਮਾਜਿਕ ਦੂਰੀ ਨੂੰ ਯਕੀਨੀ ਬਣਾਇਆ ਜਾ ਸਕੇੇ। ਸਟੇਟ ਕੈਰੇਜ ਪਰਮਿਟ ਰੱਖਣ ਵਾਲੇ ਸਾਰੇ ਜਨਤਕ ਸੇਵਾ ਵਾਹਨਾਂ ਨੂੰ ਉਨ੍ਹਾਂ ਦੇ ਨਿਰਧਾਰਤ ਰੂਟ ’ਤੇ ਚੱਲਣ ਦੀ ਆਗਿਆ ਦਿੱਤੀ ਜਾਏਗੀ, ਬਸ਼ਰਤੇ ਜਨਤਕ ਸੇਵਾ ਵਾਹਨ ਚਲਾਉਣ ਵਾਲਾ ਵਿਅਕਤੀ ਇਹ ਸੁਨਿਸ਼ਚਿਤ ਕਰੇਗਾ ਕਿ ਯਾਤਰੀ ਅਜਿਹੇ ਵਾਹਨ ’ਤੇ ਸਿਰਫ਼ ਯਾਤਰਾ ਦੇ ਸ਼ੁਰੂ ਹੋਣ ਵਾਲੀ ਥਾਂ ਤੋਂ ਚੜ੍ਹਨ ਅਤੇ ਯਾਤਰੀ ਸਫ਼ਰ ਦੇ ਖ਼ਤਮ ਹੋਣ ਵਾਲੀ ਥਾਂ ਜਾਂ ਜਿਲ੍ਹਾ ਹੈਡਕੁਆਟਰ ਜਾਂ ਸਬ ਡਵੀਜ਼ਨਲ ਹੈਡਕੁਆਟਰ ਜਾਂ ਬਲਾਕ ਹੈਡਕੁਆਟਰਜ਼ ਜਾਂ ਬੱਸ ਸਟੈਂਡ ਜਾਂ ਮਿਉਂਸਪਲ ਟਾਊਨ ਬੱਸ ਸਟੈਂਡ ਤੋਂ ਬਿਨਾਂ ਹਰੋ ਕਿਸੇ ਥਾਂ ’ਤੇ ਨਾ ਉੱਤਰਨ।ਸਾਰੇ ਯਾਤਰੀ ਸਵਾਰ ਹੋਣ ਦੇ ਸਮੇਂ ਤੋਂ ਉੱਤਰਨ ਦੇ ਸਮੇਂ ਮਾਸਕ ਪਹਿਨ ਕੇ ਰੱਖਣ ਅਤੇ ਵਾਹਨ ਵਿੱਚ ਸਵਾਰ ਹੋਣ ਤੋਂ ਪਹਿਲਾਂ ਹਰੇਕ ਯਾਤਰੀ ਦੇ ਸਰੀਰ ਦੇ ਤਾਪਮਾਨ ਦੀ ਜਾਂਚ ਕੀਤੀ ਜਾਵੇ।

ਸ੍ਰੀਮਤੀ ਰਜੀਆ ਸੁਲਤਾਨਾ ਨੇ ਕਿਹਾ ਕਿ ਸਟੇਟ ਕੈਰੇਜ ਪਰਮਿਟ ਰੱਖਣ ਵਾਲੀਆਂ ਬੱਸਾਂ ਪੇਂਡੂ ਖੇਤਰਾਂ ਵਿੱਚ ਉਪਰੋਕਤ ਸ਼ਰਤਾਂ ਦੇ ਅਧੀਨ ਹੀ ਚੱਲ ਸਕਦੀਆਂ ਹਨ। ਪਰ ਸਟੇਟ ਟਰਾਂਸਪੋਰਟ ਅੰਡਰਟੇਕਿੰਗ ਦੀਆਂ ਬੱਸਾਂ ਜੋ ਆਲੇ-ਦੁਆਲੇ ਦੇ ਇਲਾਕਿਆਂ ਤੋਂ ਚੰਡੀਗੜ੍ਹ ਆਉਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਲਿਆਉਣ ਤੇ ਲਿਜਾਣ ਦੇ ਉਦੇਸ਼ ਲਈ ਹਨ ’ਤੇ ਬੱਸਾਂ ਨੂੰ ਬੈਠਣ ਦੀ ਸਮਰੱਥਾ ਦੇ 50% ਤੋਂ ਜ਼ਿਆਦਾ ਨਾ ਭਰਨ ਸਬੰਧੀ ਉੱਪਰ ਦੱਸੀ ਸ਼ਰਤ ਤੋਂ ਇਲਾਵਾ ਇਹ ਸ਼ਰਤਾਂ ਲਈ ਲਾਗੂ ਨਹੀਂ ਹੋਣਗੀਆਂ। ਹਾਲਾਂਕਿ, ਸਰਕਾਰੀ ਕਰਮਚਾਰੀਆਂ ਲਈ ਯਾਤਰਾ ਦੌਰਾਨ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ।

ਉਨ੍ਹਾਂ ਕਿਹਾ ਕਿ ਅੰਤਰਰਾਜੀ ਬੱਸ ਸੇਵਾਵਾਂ ਨੂੰ ਇਸ ਆਦੇਸ਼ ਦੁਆਰਾ ਲਾਗੂ ਸ਼ਰਤਾਂ ਅਤੇ ਆਵਾਜਾਈ ਅਤੇ ਸਿਹਤ ਵਿਭਾਗਾਂ ਦੁਆਰਾ ਸਮੇਂ ਸਮੇਂ ਤੇ ਜਾਰੀ ਸਟੈਂਡਰਡ ਓਪਰੇਟਿੰਗ ਪ੍ਰੋਸੀਜਰਜ ਮੁਤਾਬਕ ਚੱਲਣ ਦੀ ਸਿਧਾਂਤਕ ਤੌਰ ’ਤੇ ਪ੍ਰਵਾਨਗੀ ਦਿੱਤੀ ਗਈ ਹੈ। ਟਰਾਂਸਪੋਰਟ ਵਿਭਾਗ ਹਰੇਕ ਸੂਬੇ ਨਾਲ ਵੱਖਰੇ ਤੌਰ ਤੇ ਤਾਲਮੇਲ ਕਰੇਗਾ।

ਉਨ੍ਹਾਂ ਕਿਹਾ ਕਿ ਈ-ਰਿਕਸ਼ਾ, ਆਟੋ ਰਿਕਸ਼ਾ, ਮੈਕਸੀ-ਕੈਬਜ਼, ਮੋਟਰ-ਕੈਬਜ਼ ਨੂੰ ਸਿਰਫ 1 ਡਰਾਈਵਰ ਅਤੇ 2 ਯਾਤਰੀਆਂ ਦੀ ਆਗਿਆ ਹੈ। ਈ-ਰਿਕਸ਼ਾ, ਆਟੋ ਰਿਕਸ਼ਾ, ਮੈਕਸੀ-ਕੈਬਜ਼, ਮੋਟਰ-ਕੈਬਜ਼ ਦੀ ਹਰੇਕ ਯਾਤਰਾ ਤੋਂ ਬਾਅਦ ਢੁੱਕਵੇਂ ਤਰੀਕੇ ਨਾਲ ਸਫਾਈ ਕੀਤੀ ਜਾਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਾਰ-ਪੂਲਿੰਗ ਅਤੇ ਕਾਰ-ਸ਼ੇਅਰਿੰਗ ਦੀ ਆਗਿਆ ਨਹੀਂ ਹੋਵੇਗੀ।

ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਪ੍ਰਾਈਵੇਟ ਵਾਹਨਾਂ (ਨਾਨ-ਟਰਾਂਸਪੋਰਟ) ਨੂੰ ਚਲਾਉਣ ਦੀ ਇਜਾਜ਼ਤ ਇਸ ਸ਼ਰਤ ਨਾਲ ਦਿੱਤੀ ਗਈ ਹੈ ਕਿ, ਦੋ ਪਹੀਆ ਵਾਹਨ ਚਾਲਕਾਂ ਦੇ ਮਾਮਲੇ ਵਿਚ ਵੱਧ ਤੋਂ ਵੱਧ ਇਕ ਪਿੱਛੇ ਬੈਠਣ ਵਾਲੀ ਸਵਾਰੀ (ਪਿਲੀਅਨ ਰਾਈਡਰ) ਜੋ ਕਿ ਇਕ ਨਾਬਾਲਿਗ ਬੱਚਾ ਜਾਂ ਡਰਾਇਵਰ ਦਾ ਪਤੀ / ਪਤਨੀ ਹੈ ,ਦੀ ਆਗਿਆ ਹੋਵੇਗੀ। ਚਾਰ ਪਹੀਆ ਦੇ ਮਾਮਲੇ ਵਿਚ 1 ਡਰਾਈਵਰ ਅਤੇ ਵੱਧ ਤੋਂ ਵੱਧ 2 ਯਾਤਰੀਆਂ ਦੀ ਆਗਿਆ ਹੋਵੇਗੀ।ਵਾਹਨ ਦੀ ਵੱਧ ਤੋਂ ਵੱਧ ਸਮਰੱਥਾ ਮੁਤਾਬਕ ਯਾਤਰੀਆਂ ਦੇ ਬੈਠਣ ਦੀ ਆਗਿਆ ਕੇਵਲ ਤਾਂ ਹੀ ਹੈ ਜੇ ਸਾਰੇ ਯਾਤਰੀ ਇੱਕੋ ਪਰਿਵਾਰ (ਸਿਰਫ਼ ਮਾਤਾ-ਪਿਤਾ, ਪਤੀ/ਪਤਨੀ ਅਤੇ ਬੱਚੇ) ਨਾਲ ਸਬੰਧਤ ਹੋਣ।

ਟਰਾਂਸਪੋਰਟ ਮੰਤਰੀ ਨੇ ਅੱਗੇ ਕਿਹਾ ਕਿ ਪ੍ਰਾਈਵੇਟ (ਨਾਨ-ਟਰਾਂਸਪੋਰਟ) ਅਤੇ ਜਨਤਕ ਸੇਵਾ ਵਾਹਨਾਂ ਦੀਆਂ ਆਮ ਸ਼ਰਤਾਂ ਵਿਚ ਇਹ ਸ਼ਾਮਲ ਕੀਤਾ ਗਿਆ ਹੈ ਕਿ ਜਨਤਕ ਸੇਵਾ ਵਾਹਨਾਂ ’ਤੇ ਤਾਇਨਾਤ ਸਾਰੇ ਸਟਾਫ ਨੂੰ ਕਰੋਨਾ ਵਾਇਰਸ ਦੇ ਲੱਛਣਾਂ ਦੀ ਸਵੈ ਨਿਗਰਾਨੀ ਕਰਨੀ ਚਾਹੀਦੀ ਹੈ ਅਤੇ ਜੇਕਰ ਲੱਛਣ ਸਾਹਮਣੇ ਆਉਣ ਤਾਂ ਉਕਤ ਵਿਅਕਤੀ ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਜਾਂ ਸਿਵਲ ਸਰਜਨ ਨੂੰ ਰਿਪੋਰਟ ਕਰੇਗਾ। ਸ੍ਰੀਮਤੀ ਰਜੀਆ ਸੁਲਤਾਨਾ ਨੇ ਅੱਗੇ ਕਿਹਾ ਕਿ ਐਪੀਡੈਮਿਕ ਡਿਸੀਜ਼ ਐਕਟ 1897 ਅਤੇ ਆਫਤ ਪ੍ਰਬੰਧਨ ਐਕਟ 2005 ਤਹਿਤ ਸਮੇਂ-ਸਮੇਂ ’ਤੇ ਕੋਵਿਡ-19 ਦੇ ਸਬੰਧ ਵਿਚ ਜਾਰੀ ਸਾਰੇ ਦਿਸ਼ਾ ਨਿਰਦੇਸ਼, ਪ੍ਰੋਟੋਕੋਲ ਅਤੇ ਆਦੇਸ਼ ਲਾਗੂ ਹੋਣਗੇ। ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਕੌਮੀ ਆਫ਼ਤ ਪ੍ਰਬੰਧਨ ਐਕਟ 2005, ਆਈਪੀਸੀ ਅਤੇ ਮੋਟਰ ਵਹੀਕਲ ਐਕਟ 1988 ਦੀਆਂ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਚਲਾਇਆ ਜਾਵੇਗਾ। ਟਰਾਂਸਪੋਰਟ ਵਿਭਾਗ ਦੇ ਸਾਰੇ ਦਿਸ਼ਾ ਨਿਰਦੇਸ਼ ਅਤੇ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਲਾਗੂ ਹੋਣਗੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

by Ranjit Singh
November 17, 2026
0

PM Modi ਨੇ ਫਿਲੀਪੀਨਜ਼ 'ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਮੋਦੀ ਨੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 17, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

by Ranjit Singh
November 17, 2026
0

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ ਮਾਛੀਵਾੜਾ, 17 ਨਵੰਬਰ (ਵਿਸ਼ਵ ਵਾਰਤਾ): ਸੋਮਵਾਰ ਦੇਰ...

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

by Ranjit Singh
November 17, 2026
0

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ ਚੰਡੀਗੜ੍ਹ, 17 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

by Ranjit Singh
November 17, 2026
0

PM Modi ਨੇ ਫਿਲੀਪੀਨਜ਼ 'ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਮੋਦੀ ਨੇ...

Most Popular

ਭਾਰਤ ਅਤੇ ਕੋਲੰਬੀਆ ਨੇ ਬਹੁਪੱਖੀ ਮੁੱਦਿਆਂ ‘ਤੇ ਸਹਿਯੋਗ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

ਭਾਰਤ ਅਤੇ ਕੋਲੰਬੀਆ ਨੇ ਬਹੁਪੱਖੀ ਮੁੱਦਿਆਂ ‘ਤੇ ਸਹਿਯੋਗ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

by Navjot
2 weeks ago
0

  ਬੋਗੋਟਾ, 6 ਨਵੰਬਰ (ਵਿਸ਼ਵ ਵਾਰਤਾ)  ਕੋਲੰਬੀਆ ਵਿੱਚ ਭਾਰਤ ਦੇ ਰਾਜਦੂਤ ਵਿਨੋਦ ਬਹਾਦੇ ਨੇ ਕੋਲੰਬੀਆ ਦੇ ਬਹੁਪੱਖੀ ਮਾਮਲਿਆਂ ਬਾਰੇ ਉਪ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 