• Latest
  • Trending
ਮੰਤਰੀ ਮੰਡਲ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਨੌਜਵਾਨਾਂ ਲਈ ‘ਆਪਣੀਆਂ ਜੜਾਂ ਨਾਲ ਜੁੜੋ’ ਪ੍ਰੋਗਰਾਮ ਨੂੰ ਹਰੀ ਝੰਡੀ

ਮੰਤਰੀ ਮੰਡਲ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਨੌਜਵਾਨਾਂ ਲਈ ‘ਆਪਣੀਆਂ ਜੜਾਂ ਨਾਲ ਜੁੜੋ’ ਪ੍ਰੋਗਰਾਮ ਨੂੰ ਹਰੀ ਝੰਡੀ

9 years ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

27 minutes ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

45 minutes ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

60 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

1 hour ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

2 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

2 hours ago
ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

2 hours ago
ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

2 hours ago
ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

3 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
Hindi News
English News
Monday, November 9, 2026
No Result
View All Result
25 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੰਤਰੀ ਮੰਡਲ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਨੌਜਵਾਨਾਂ ਲਈ ‘ਆਪਣੀਆਂ ਜੜਾਂ ਨਾਲ ਜੁੜੋ’ ਪ੍ਰੋਗਰਾਮ ਨੂੰ ਹਰੀ ਝੰਡੀ

November 17, 2017
in ਪੰਜਾਬ
ਮੰਤਰੀ ਮੰਡਲ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਨੌਜਵਾਨਾਂ ਲਈ ‘ਆਪਣੀਆਂ ਜੜਾਂ ਨਾਲ ਜੁੜੋ’ ਪ੍ਰੋਗਰਾਮ ਨੂੰ ਹਰੀ ਝੰਡੀ
ਮੰਤਰੀ ਮੰਡਲ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਨੌਜਵਾਨਾਂ ਲਈ ‘ਆਪਣੀਆਂ ਜੜਾਂ ਨਾਲ ਜੁੜੋ’ ਪ੍ਰੋਗਰਾਮ ਨੂੰ ਹਰੀ ਝੰਡੀ
ਚੰਡੀਗੜ, 17 ਨਵੰਬਰ (ਵਿਸ਼ਵ ਵਾਰਤਾ)-ਪੰਜਾਬ ਮੰਤਰੀ ਮੰਡਲ ਨੇ ਅੱਜ ਵਿਦੇਸ਼ਾਂ ਵਿੱਚ ਵਸ ਰਹੇ ਪੰਜਾਬੀ ਮੂਲ ਦੇ ਨੌਜਵਾਨਾਂ ਤੱਕ ਪਹੁੰਚ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ‘ਆਪਣੀਆਂ ਜੜਾਂ ਨਾਲ ਜੁੜੋ’ ਪ੍ਰੋਗਰਾਮ ਨੂੰ ਹਰੀ ਝੰਡੀ ਦੇ ਦਿੱਤੀ ਹੈ।
ਇਸ ਪ੍ਰੋਗਰਾਮ ਤਹਿਤ ਪੰਜਾਬ ਮੂਲ ਦੇ ਨੌਜਵਾਨ ਲੜਕੇ-ਲੜਕੀਆਂ ਜਿਨਾਂ ਦੇ ਮਾਂ-ਬਾਪ, ਦਾਦਾ-ਦਾਦੀ ਜਾਂ ਵੱਡੇ-ਵਡੇਰੇ ਵਿਦੇਸ਼ਾਂ ਵਿੱਚ ਰਹਿੰਦੇ ਹਨ ਜਾਂ ਵਸ ਗਏ ਹਨ, ਨੂੰ ਆਪਣੇ ਪੁਰਖਿਆਂ ਦੀਆਂ ਜੜਾਂ ਅਤੇ ਪੰਜਾਬ ਦੇ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨਾਲ ਜੋੜਣ ਲਈ ਪਹਿਲਕਦਮੀ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਹਾਲ ਹੀ ਵਿੱਚ ਆਪਣੇ ਲੰਡਨ ਦੌਰੇ ਮੌਕੇ ਇਸ ਪ੍ਰੋਗਰਾਮ ਦਾ ਐਲਾਨ ਕੀਤਾ ਸੀ ਅਤੇ ਇਸ ਸਕੀਮ ਦੇ ਉਦੇਸ਼ ਬਾਰੇ ਕੈਬਨਿਟ ਸਾਥੀਆਂ ਨੂੰ ਜਾਣੰੂ ਕਰਵਾਇਆ। ਇਸ ਪ੍ਰੋਗਰਾਮ ਦਾ ਮਕਸਦ ਇਨਾਂ ਨੌਜਵਾਨਾਂ ਨੂੰ ਪੰਜਾਬ ਦੀ ਅਸਲ ਮੌਜੂਦਾ ਸਥਿਤੀ ਬਾਰੇ ਪਰਵਾਸੀ ਨੌਜਵਾਨਾਂ ਨੂੰ ਜਾਣੰੂ ਕਰਵਾਉਣਾ ਹੈ।
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਤਜਵੀਜ਼ਤ ਸਕੀਮ ਐਨ.ਆਰ.ਆਈ. ਮਾਮਲਿਆਂ ਬਾਰੇ ਵਿਭਾਗ ਵੱਲੋਂ 16 ਤੋਂ 22 ਸਾਲ ਦੀ ਉਮਰ ਦੇ ਨੌਜਵਾਨ ਲੜਕੇ ਅਤੇ ਲੜਕੀਆਂ ਜੋ ਕਿ ਹੋਰ ਦੇਸ਼ਾਂ ਵਿੱਚ ਵਸ ਗਏ ਹਨ, ਲਈ ਚਲਾਈ ਜਾਣੀ ਹੈ ਜੋ ਆਪਣੇ ਪਿਤਾ ਪੁਰਖੀ ਦੇਸ਼ ਅਤੇ ਇਲਾਕਿਆਂ ਨੂੰ ਵੇਖਣ ਅਤੇ ਆਪਣੇ ਮੂਲ ਨਾਲ ਜੁੜਨ ਦਾ ਆਧਾਰ ਬਣੇਗੀ। ਇਹ ਸਕੀਮ ਇਨਾਂ ਨੌਜਵਾਨਾਂ ਨੂੰ ਆਪਣੇ ਪਰਿਵਾਰਕ ਪਿਛੋਕੜ ਅਤੇ ਸੱਭਿਆਚਾਰ ਜਿਸ ਨਾਲ ਉਹ ਸਬੰਧ ਰੱਖਦੇ ਹਨ, ਨੂੰ ਸਮਝਣ ਅਤੇ ਆਪਣੇ ਦੇਸ਼ ਦੀਆਂ ਜੜਾਂ ਨਾਲ ਭਾਵੁਕ ਸਾਂਝ ਬਣਾਉਣ ਦੇ ਯੋਗ ਬਣਾਏਗੀ। ਨੌਜਵਾਨਾਂ ਦਾ ਪਹਿਲ ਗਰੁੱਪ 9 ਜਨਵਰੀ, 2019 ਦੇ ਨੇੜੇ-ਤੇੜੇ ਆਉਣ ਦੀ ਉਮੀਦ ਹੈ ਜੋ ਇਤਫਾਕਵੱਸ ਪਰਵਾਸੀ ਭਾਰਤੀ ਦਿਵਸ ਹੈ ਅਤੇ ਹਰੇਕ ਗਰੁੱਪ 15 ਨੌਜਵਾਨਾਂ ’ਤੇ ਅਧਾਰਿਤ ਹੋਵੇਗਾ।
ਮੁੱਖ ਮੰਤਰੀ ਨੇ ਦੱਸਿਆ ਕਿ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਉਹ ਯੂ.ਕੇ., ਆਸਟਰੇਲੀਆ ਅਤੇ ਕੈਨੇਡਾ ਸਮੇਤ ਵੱਖ-ਵੱਖ ਮੁਲਕਾਂ ਦੇ ਰਾਜਦੂਤਾਂ ਅਤੇ ਹਾਈ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਇਸ ਸਕੀਮ ਬਾਰੇ ਜਾਣੰੂ ਕਰਵਾਉਣਗੇ ਅਤੇ ਇਨਾਂ ਮੁਲਕਾਂ ਤੋਂ ਨੌਜਵਾਨਾਂ ਨੂੰ ਸੱਦਾ ਦੇਣਗੇ। ਭਵਿੱਖ ਵਿੱਚ ਇਹ ਪ੍ਰੋਗਰਾਮ ਨੌਜਵਾਨਾਂ ਦੇ ਪੱਧਰ ’ਤੇ ਪਰਵਾਸੀ ਭਾਰਤੀਆਂ ਨੂੰ ਵਿਦੇਸ਼ਾਂ ਅਤੇ ਪੰਜਾਬ ਵਿੱਚ ਰਹਿੰਦੇ ਨੌਜਵਾਨਾਂ ਦੀ ਪ੍ਰਗਤੀ ਲਈ ਸਮਾਜਿਕ ਸਾਂਝ, ਆਧੁਨਿਕਤਾ ਅਤੇ ਸਰਬਪੱਖੀ ਵਿਕਾਸ ਨੂੰ ਵਧਾਉਣ ਵਿੱਚ ਕੜੀ ਵਜੋਂ ਸਹਾਈ ਹੋ ਹੋਵੇਗਾ।
ਇਹ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਇਸ ਪ੍ਰੋਗਰਾਮ ਦਾ ਐਲਾਨ ਕਰਦਿਆਂ ਨੌਜਵਾਨ ਲੜਕੇ-ਲੜਕੀਆਂ ਖਾਸ ਤੌਰ ’ਤੇ ਜੋ ਕਦੇ ਵੀ ਭਾਰਤ ਨਹੀਂ ਆਏ, ਨੂੰ ਦੋ ਹਫ਼ਤਿਆਂ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ ਜੋ ਉਨਾਂ ਨੂੰ ਆਪਣੀਆਂ ਜੜਾਂ ਮਜ਼ਬੂਤ ਕਰਨ ਲਈ ਮੰਚ ਮੁਹੱਈਆ ਕਰਵਾਏਗਾ। ਕੈਪਟਨ ਅਮਰਿੰਦਰ ਸਿੰਘ ਨਿੱਜੀ ਤੌਰ ’ਤੇ ਚਾਹੁੰਦੇ ਹਨ ਕਿ ਉਹ ਪੰਜਾਬ ਦੀ ਫੇਰੀ ਪਾਉਣ ਅਤੇ ਉਨਾਂ ਦੀ ਸਰਕਾਰ ਨੂੰ ਦੱਸਣ ਕਿ ਉਹ ਸੂਬੇ ਪ੍ਰਤੀ ਕੀ ਭਾਵਨਾ ਰੱਖਦੇ ਹਨ ਅਤੇ ਹੋਰ ਸੁਧਾਰ ਕਿਵੇਂ ਕੀਤਾ ਜਾ ਸਕਦਾ ਹੈ।
ਮੁੱਖ ਮੰਤਰੀ ਨੇ ਵਾਅਦਾ ਕੀਤਾ ਕਿ ਉਹ ਅਤੇ ਕੈਬਨਿਟ ਸਾਥੀ ਇਨਾਂ ਨੌਜਵਾਨਾਂ ਦਾ ਪੰਜਾਬ ਆਉਣ ’ਤੇ ਖੁਦ ਸੁਆਗਤ ਕਰਨਗੇ ਅਤੇ ਸੂਬਾ ਸਰਕਾਰ ਉਨਾਂ ਨੂੰ ਜਿੱਥੇ ਚਾਹੁਣ, ਜਾਣ ਦੀ ਇਜਾਜ਼ਤ ਦੇਵੇਗੀ।
ਇਹ ਪ੍ਰੋਗਰਾਮ ਨੌਜਵਾਨਾਂ ਨੂੰ ਆਪਣੇ ਜੱਦੀ ਪਿੰਡ ਜਾਂ ਸ਼ਹਿਰ ਦਾ ਦੌਰਾ ਕਰਨ ਦਾ ਮੌਕਾ ਮੁਹੱਈਆ ਕਰਵਾਏਗਾ ਜਿੱਥੇ ਉਨਾਂ ਦੇ ਪੁਰਖੇ ਜੰਮੇ-ਪਲੇ ਅਤੇ ਆਪਣਾ ਬਚਪਨ ਬਿਤਾਇਆ। ਇਹ ਉਪਰਾਲਾ ਉਨਾਂ ਨੂੰ ਆਪਣੀ ਮਾਤ-ਭਾਸ਼ਾ ਸਿੱਖਣ ਤੇ ਬੋਲਣ ਲਈ ਮੌਕਾ ਪ੍ਰਦਾਨ ਕਰੇਗਾ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

by Ranjit Singh
November 9, 2026
0

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ - 85 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..   Hukamnama Sri...

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

by Navjot
November 9, 2026
0

  ਅਹਿਮਦਾਬਾਦ, 9 ਨਵੰਬਰ (ਵਿਸ਼ਵ ਵਾਰਤਾ)  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੋਮਵਾਰ ਨੂੰ ਗੁਜਰਾਤ ਦੇ ਅਹਿਮਦਾਬਾਦ ਵਿੱਚ ਕਈ ਉਦਘਾਟਨੀ ਅਤੇ...

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

by Navjot
November 9, 2026
0

  ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਅੱਜ (ਸੋਮਵਾਰ) ਨੂੰ ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

by Ranjit Singh
November 9, 2026
0

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ - ਕਾਰੀਗਰ ਆਪਣੇ ਔਜ਼ਾਰਾਂ ਦੀ ਕਰਦੇ ਨੇ...

Most Popular

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ

by Ranjit Singh
4 weeks ago
0

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ ਮਾਨਸਾ, 14 ਅਕਤੂਬਰ 2026 (ਵਿਸ਼ਵ ਵਾਰਤਾ): ਮਾਨਸਾ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 