ਚੰਡੀਗੜ੍ਹ 17 ਨਵੰਬਰ (ਵਿਸ਼ਵ ਵਾਰਤਾ) : ਪੰਜਾਬ ਵਿਜੀਲੈਸ ਬਿਊਰੋ ਵੱਲੋ ਭ੍ਰਿਸਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਨਾਰਕੋਟਿਕ ਸੈਲ, ਮੋਗਾ ਵਿਖੇਤਾਇਨਾਤ ਇਕ ਏ.ਐਸ.ਆਈ ਤੇ ਮੁੱਖ ਸਿਪਾਹੀ ਨੂੰ 50,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਨਾਰਕੋਟਿਕ ਸੈਲ, ਮੋਗਾ ਵਿਖੇ ਤਾਇਨਾਤ ਏ.ਐਸ.ਆਈ.ਬਲਜਿੰਦਰ ਸਿੰਘ ਅਤੇ ਮੁੱਖ ਸਿਪਾਹੀ ਭਜਨ ਸਿੰਘ ਨੂੰ ਸ਼ਿਕਾਇਤਕਰਤਾ ਬਲਜਿੰਦਰ ਸਿੰਘ ਵਾਸੀ ਮਹਾਰਾਜਾ ਰਣਜੀਤ ਸਿੰਘ ਨਗਰ, ਮੋਗਾ ਦੀਸਿ.ਕਾਇਤ ਤੇ 50,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈÍ ਸ਼ਿਕਾਇਤਕਰਤਾ ਨੇ ਵਿਜੀਲੈਸ ਬਿਊਰੋ ਨੂੰ ਆਪਣੀਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਅਤੇ ਮੁੱਖ ਸਿਪਾਹੀ ਵਲੋ ਉਸ ਨੂੰ ਐਨ.ਡੀ.ਪੀ.ਐਸ ਮੁਕੱਦਮੇ ਵਿਚ ਨਾਮਜਦ ਕਰਨ ਦਾਡਰ ਦੇ ਕੇ ਉਸ ਪਾਸੋਂ 2 ਲੱਖ ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 1,20,000 ਰੁਪਏ ਵਿਚ ਤੈਅ ਹੋ ਗਿਆ ਹੈ।
ਵਿਜੀਲੈਸ ਵਲੋ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ ਅਤੇ ਮੁੱਖ ਸਿਪਾਹੀ ਨੂੰ ਦੋ ਸਰਕਾਰੀ ਗਵਾਹਾ ਦੀ ਹਾਜਰੀਵਿਚ ਪਹਿਲੀ ਕਿਸ਼ਤ ਦੇ 50,000 ਰੁਪਏ ਦੀ ਰਿਸ਼ਵਤ ਲੈਦਿਆਂ ਦਬੋਚ ਲਿਆ
ਬੁਲਾਰੇ ਨੇ ਦੱਸਿਆਂ ਕਿ ਉਕਤ ਦੋਸ਼ੀਆਂ ਖਿਲਾਫ ਵਿਜੀਲੈਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤਫਿਰੋਜਪੁਰ ਸਥਿਤ ਵਿਜੀਲੈਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।