ਹੁਣ ਤੱਕ 22 ਕੁਇੰਟਲ 66 ਕਿਲੋਗ੍ਰਾਮ ਮਿਆਦ ਪੁੱਗ ਚੁੱਕੇ ਫਲ ਅਤੇ ਸਬਜ਼ੀਆਂ ਦਾ ਕੀਤਾ ਨਿਪਟਾਰਾ

ਐਸ ਏ ਐਸ ਨਗਰ, 14 ਜੂਨ ( ਵਿਸ਼ਵ ਵਾਰਤਾ )-“ਫੂਡ ਸੇਫਟੀ ਵਿਭਾਗ ਰਾਜ ਦੇ ਲੋਕਾਂ ਨੂੰ ਉੱਚ ਪੱਧਰੀ ਖਾਣ-ਪੀਣ ਦੀਆਂ ਚੀਜ਼ਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਵਚਨਬੱਧਤਾ ਦੇ ਹਿੱਸੇ ਵਜੋਂ, ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਵਿਭਾਗ ਦੇ ਫੂਡ ਸੇਫਟੀ ਅਧਿਕਾਰੀਆਂ ਨੇ ਖਾਣ ਪੀਣ ਵਾਲੀਆਂ ਚੀਜ਼ਾਂ ਵੇਚਣ ਵਾਲੀਆਂ ਦੁਕਾਨਾਂ ਦੀ ਨਿਯਮਤ ਜਾਂਚ ਕੀਤੀ ਅਤੇ ਦੁਕਾਨਦਾਰਾਂ ਨੂੰ ਮਿਆਦ ਪੁੱਗ ਚੁੱਕੇ ਸਮਾਨਾਂ ਦਾ ਨਿਪਟਾਰਾ ਕਰਨ, ਗੁਣਵੱਤਾ ਵਾਲੇ ਉਤਪਾਦ ਵੇਚਣ ਅਤੇ ਜਮ੍ਹਾਂਖਰੀ ਤੋਂ ਗੁਰੇਜ਼ ਕਰਨ ਸਬੰਧੀ ਜਾਗਰੂਕ ਕੀਤਾ।”
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰ, ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ, ਪੰਜਾਬ ਸ. ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਖਤੀ ਨਾਲ ਸਮਾਜਿਕ ਦੂਰੀਆਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ, ਮਾਸਕ ਪਹਿਨਣ ਅਤੇ ਹੈਂਡ ਸੈਨੀਟਾਈਜ਼ਰ ਦੀ ਵਰਤੋਂ, ਜਿੰਨੀ ਵਾਰ ਹੋ ਸਕੇ 20 ਸੈਕਿੰਡ ਲਈ ਹੱਥ ਧੋਣ।
ਸ. ਪੰਨੂੰ ਨੇ ਅੱਗੇ ਦੱਸਿਆ ਕਿ 1 ਮਈ ਤੋਂ 31 ਮਈ ਤੱਕ ਫੂਡ ਸੇਫਟੀ ਟੀਮਾਂ ਨੇ 1451 ਦੁਕਾਨਾਂ ‘ਤੇ ਚੈਕਿੰਗ ਕੀਤੀ ਅਤੇ ਮਿਆਦ ਪੁੱਗ ਚੁੱਕੇ ਭੋਜਨ ਪਦਾਰਥਾਂ ਦਾ ਨਿਪਟਾਰਾ ਕੀਤਾ ਜਿਹਨਾਂ ਵਿਚ 22 ਕੁਇੰਟਲ 66 ਕਿਲੋਗ੍ਰਾਮ ਫਲ ਅਤੇ ਸਬਜ਼ੀਆਂ, ਦੁੱਧ ਅਤੇ ਦੁੱਧ ਉਤਪਾਦਾਂ, 419 ਲੀਟਰ ਕੋਲਡ ਡਰਿੰਕ, ਤੇਲ, 167 ਨਾਮਕੀਨ ਪੈਕੇਟ, ਬਿਸਕੁਟ ਅਤੇ ਮਸਾਲੇ ਸ਼ਾਮਲ ਹਨ। ਟੀਮਾਂ ਨੇ ਹੋਟਲ, ਢਾਬਾ ਅਤੇ ਹਲਵਾਈ ਐਸੋਸੀਏਸ਼ਨਾਂ ਨਾਲ ਮੀਟਿੰਗਾਂ ਵੀ ਕੀਤੀਆਂ ਅਤੇ ਉਨ੍ਹਾਂ ਨੂੰ ਰਾਜ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਚੰਗੀ ਕੁਆਲਟੀ ਦੀਆਂ ਖਾਣ ਪੀਣ ਦੀਆਂ ਵਸਤਾਂ ਤਿਆਰ ਕਰਨ ਦੀ ਸਿਖਲਾਈ ਦਿੱਤੀ।
ਸ. ਪੰਨੂੰ ਨੇ ਕਿਹਾ, “ਕਿਸੇ ਨੂੰ ਵੀ ਘਟੀਆ ਖਾਣ ਪੀਣ ਵਾਲੀਆਂ ਚੀਜ਼ਾਂ ਵੇਚਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਜੋ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕਰਦੇ ਹਨ। ਇਸ ਸਬੰਧ ਵਿੱਚ ਪੰਜਾਬ ਸਰਕਾਰ ਦੇ ਨਿਯਮਾਂ ਅਤੇ ਕਾਨੂੰਨਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ।”
Hukamnama Sri Darbar Sahib Today – 05 June 2026 | Ang 670 I ਅੱਜ ਦਾ ਹੁਕਮਨਾਮਾ
ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 05-06-2026 |...





















