
ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ)- ਆਲ ਇੰਡੀਆ ਜੱਟ ਮਹਾਂ ਸਭਾ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਪ੍ਰਧਾਨ ਅਤੇ ਚੰਡੀਗੜ੍ਹ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਵੱਲੋਂ ਸਾਬਕਾ ਸਾਂਸਦ ਮਹਿੰਦਰ ਸਿੰਘ ਕਲਿਆਣ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਉਹਨਾਂ ਵੱਲੋਂ ਜਾਰੀ ਪ੍ਰੈੱਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਮਹਿੰਦਰ ਸਿੰਘ ਦਾ ਕਲਿਆਣ ਦਾ ਤਖੱਲਸ ਹੀ ਨਹੀਂ ਸੀ ਉਹ ਸਮਾਜ ਦਾ ਕਲਿਆਣ ਵੀ ਕਰਦੇ ਸਨ ਉਹਨਾਂ ਦੀ ਮੌਤ ਨਾਲ ਸਮਾਜ ਨੂੰ ਕਦੇ ਵੀ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ ਵਾਹਿਗੁਰੂ ਉਹਨਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਇਹ ਅਸਹਿ ਸਦਮਾ ਸਹਿਣ ਦਾ ਬਲ ਬਖਸ਼ੇ।























