ਸਾਵਧਾਨੀਆਂ ਦੀ ਵਰਤੋਂ ਕਰਕੇ ਕੋਰੋਨਾ ਵਾਇਰਸ ਨੂੰ ਦਿੱਤੀ ਜਾ ਸਕਦੀ ਹੈ ਮਾਤ-ਸਿਵਲ ਸਰਜਨ
ਮਾਨਸਾ, 15 ਜੂਨ( ਵਿਸ਼ਵ ਵਾਰਤਾ )-ਸਿਵਲ ਹਸਪਤਾਲ ਮਾਨਸਾ ਤੋਂ ਆਈਸੋਲੇਟ ਕੀਤੇ 2 ਕੋਰੋਨਾ ਮਰੀਜ਼ਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਨਸਾ ਦੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਇਹ ਮਰੀਜ਼ ਪਿੰਡ ਝੰਡਾ ਕਲਾਂ ਦੇ ਵਸਨੀਕ ਸਨ,ਜੋ ਦਿੱਲੀ ਤੋਂ ਆਏ ਹੋਏ ਸਨ। ਉਨ੍ਹਾਂ ਦੱਸਿਆ ਕਿ ਇਹਨਾਂ ਮਰੀਜਾਂ ਦੇ 3 ਜੂਨ ਨੂੰ ਕੋਰੋਨਾ ਸੈਂਪਲ ਲਏ ਗਏ ਤੇ 5 ਜੂਨ ਨੂੰ ਰਿਪੋਰਟ ਪਾਜੀਟਿਵ ਆਉਣ ‘ਤੇ ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕੀਤਾ ਗਿਆ। ਇਸ ਤੋਂ ਬਾਅਦ 10 ਦਿਨਾਂ ਦੇ ਆਈਸੋਲੇਸ਼ਨ ਸਮੇਂ ਦੌਰਾਨ ਇਹਨਾਂ ਵਿੱਚ ਕੋਈ ਵੀ ਕੋਰੋਨਾ ਵਾਇਰਸ ਸਬੰਧੀ ਲੱਛਣ ਨਾ ਆਉਣ ਉਪਰੰਤ ਅੱਜ ਇਨ੍ਹਾਂ ਦੋਵਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਕੇ ਘਰ ਵਿੱਚ ਇਕਾਂਤਵਾਸ ਕਰ ਦਿੱਤਾ ਗਿਆ ਹੈ।
ਸਿਵਲ ਸਰਜਨ ਡਾ. ਲਾਲ ਚੰਦ ਠੁਕਰਾਲ ਨੇ ਉਕਤ ਮਰੀਜਾਂ ਨੂੰ ਕਿਹਾ ਕਿ ਉਹ ਇਕਾਂਤਵਾਸ ਦੌਰਾਨ ਮਾਸਕ ਦੀ ਵਰਤੋਂ ਕਰਨ ਅਤੇ ਸਮਾਜਿਕ ਦੂਰੀ ਜਿਹੀਆਂ ਸਾਵਧਾਨੀਆਂ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਤਕਲੀਫ ਹੁੰਦੀ ਹੈ ਤਾਂ ਤੁਰੰਤ ਸਿਹਤ ਵਿਭਾਗ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੀ ਹਰ ਕੋਰੋਨਾ ਮਰੀਜ ਆਪਣਾ ਇਲਾਜ ਅਤੇ ਇਕਾਂਤਵਾਸ ਵਿੱਚ ਰਹਿ ਕੇ ਕੋਰੋਨਾ ਵਾਇਰਸ ਨੂੰ ਹਰਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਦਾ ਸਹਿਯੋਗ ਕਰਨ, ਸਿਰਫ਼ ਜ਼ਰੂਰੀ ਕੰਮ ਲਈ ਹੀ ਆਪਣੇ ਘਰ ਤੋਂ ਬਾਹਰ ਜਾਇਆ ਜਾਵੇ, ਘਰ ਤੋਂ ਬਾਹਰ ਜਾਣ ਲੱਗੇ ਮਾਸਕ ਦੀ ਵਰਤੋਂ ਕੀਤੀ ਜਾਵੇ ਅਤੇ ਸੋਸ਼ਲ ਡਿਸਟੈਂਨਸਿੰਗ ਬਣਾ ਕੇ ਰੱਖੀ ਜਾਵੇ।
ਡਾ. ਠਕਰਾਲ ਨੇ ਕਿਹਾ ਕਿ ਹੱਥਾਂ ਨੂੰ ਸਾਬਣ ਨਾਲ ਵਾਰ-ਵਾਰ ਧੋਇਆ ਜਾਵੇ ਅਤੇ ਸੁੱਕੀ ਖੰਘ, ਜੁਕਾਮ ਅਤੇ ਸਾਹ ਲੈਣ ਵਿੱਚ ਤਕਲੀਫ਼ ਹੋਣ ‘ਤੇ ਆਪਣੀ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਹਤ ਸੇਵਾਵਾਂ ਲਈ ਚਲਾਈ ਗਈ ਈ-ਸੰਜੀਵਨੀ ਆਨ-ਲਾਈਨ ਓ.ਪੀ.ਡੀ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ।
ਐਸ ਏ ਐਸ ਨਗਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਹਾਸਲ ਹੋਇਆ
ਐਸ ਏ ਐਸ ਨਗਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ...