
ਮਾਨਸਾ, 18 ਜੂਨ ( ਵਿਸ਼ਵ ਵਾਰਤਾ )- ਮਾਨਸਾ ਦੇ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਅਤੇ ਐਸਐਸਪੀ ਡਾ.ਨਰਿੰਦਰ ਭਾਰਗਵ ਨੇ ਭਾਰਤ-ਚੀਨ ਸੀਮਾ ਗੈਲਵਿਨ ਵੈਲੀ ‘ਤੇ ਚੀਨੀ ਸੈਨਿਕਾਂ ਨਾਲ ਮੁੱਠਭੇੜ ਵਿਚ ਸ਼ਹੀਦ ਹੋਏ ਮਾਨਸਾ ਦੇ ਪਿੰਡ ਬੀਰੇਵਾਲਾ ਡੋਗਰਾ ਦੇ 22 ਸਾਲਾਂ ਬਹਾਦਰ ਨੌਜਵਾਨ ਗੁਰਤੇਜ ਸਿੰਘ ਸਪੁੱਤਰ ਵਿਰਸਾ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪਰਿਵਾਰ ਨੂੰ ਹਰ ਤਰ੍ਹਾਂ ਦਾ ਪੰਜਾਬ ਸਰਕਾਰ ਵੱਲੋਂ ਸਹਿਯੋਗ ਦੇਣ ਦਾ ਦਾਅਵਾ ਕੀਤਾ ਹੈ।
ਇਸ ਦੌਰਾਨ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹੁੰਦਾ ਨੇ, ਉਨ੍ਹਾਂ ਦੀ ਸ਼ਹਾਦਤ ਅਜਾਈਂ ਨਹੀਂ ਜਾਵੇਗੀ। ਉਨ੍ਹਾਂ ਪਰਿਵਾਰ ਨੂੰ ਦਿਲਾਸਾ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਤਰਾਂ ਨਾਲ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ 10 ਲੱਖ ਰੁਪਏ ਅਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਨਾਲ ਐਸ.ਡੀ.ਐਮ. ਬੁਢਲਾਡਾ ਸ੍ਰੀ ਸਾਗਰ ਸੇਤੀਆ ਵੀ ਮੌਜੂਦ ਰਹੇ।
ਉਧਰ ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਵੀ ਸ਼ਹੀਦ ਦੇ ਪਿੰਡ ਪਹੁੰਚਕੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦੇਸ਼ ਲਈ ਸ਼ਹੀਦ ਹੋਏ ਨੌਜਵਾਨ ਅਮਰ ਹੁੰਦੇ ਨੇ ਤੇ ਸਦਾ ਲੋਕ ਮਨਾਂ ਵਿਚ ਵੱਸਦੇ ਨੇ। ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਦਿਲਾਸਾ ਦਿੰਦਿਆਂ ਸ਼ਹੀਦ ਗੁਰਤੇਜ ਸਿੰਘ ਦੀ ਸ਼ਹਾਦਤ ਤੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਕਿਹਾ ਕਿ ਮਾਨਸਾ ਪੁਲੀਸ ਪ੍ਰਸ਼ਾਸਨ ਇਸ ਦੁੱਖ ਦੀ ਘੜੀ ਵਿਚ ਹਰ ਸੰਭਵ ਮੱਦਦ ਲਈ ਉਨ੍ਹਾਂ ਦੇ ਨਾਲ ਹੈ।
ਜ਼ਿਕਰਯੋਗ ਹੈ ਕਿ ਸ਼ਹੀਦ ਗੁਰਤੇਜ ਸਿੰਘ ਦੋ ਸਾਲ ਪਹਿਲਾਂ ਹੀ ਸਿੱਖ ਰੈਜੀਮੈਂਟ ਵਿਚ ਭਰਤੀ ਹੋਇਆ ਸੀ। ਕੁਝ ਦਿਨ ਪਹਿਲਾਂ ਪਰਿਵਾਰ ਨਾਲ ਹੋਈ ਗੱਲਬਾਤ ਦੌਰਾਨ ਸ਼ਹੀਦ ਗੁਰਤੇਜ ਸਿੰਘ ਨੇ ਸਰਹੱਦ ਤੇ ਤਣਾਅ ਬਣਨ ਬਾਰੇ ਸੂਚਨਾ ਦਿੱਤੀ ਸੀ।
ਫੋਟੋ ਨੰ:7
ਫੋਟੋ ਕੈਪਸ਼ਨ: ਪਿੰਡ ਬੀਰੇਵਾਲਾ ਡੋਗਰਾ ਦੇ ਸ਼ਹੀਦ ਗੁਰਤੇਜ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਮਾਨਸਾ ਦੇ ਐਸਐਸਪੀ ਡਾ.ਨਰਿੰਦਰ ਭਾਰਗਵ।ਫੋਟੋ:ਮਾਨ
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਨੂੰ ਲੈ...





















