ਨਵਾਂਸ਼ਹਿਰ, 18 ਜੂਨ ( ਵਿਸ਼ਵ ਵਾਰਤਾ )-:
ਪੰਜਾਬ ਸਰਕਾਰ ਦੀ ਘਰ- ਘਰ ਰੋਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ ਸ਼ਹੀਦ ਭਗਤ ਸਿੰਘ ਨਗਰ ਵਲੋਂ ਆਨਲਾਈਨ ਰਜਿਸ਼ਟ੍ਰੇਸ਼ਨ, ਆਨ ਲਾਈਨ ਕੌਸਲਿੰਗ ਦੀ ਸੁਵਿਧਾ ਜਿਲ੍ਹੇ ਦੇ ਪ੍ਰਾਰਥੀਆਂ ਲਈ ਸ਼ੁਰੂ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਦਿਤਿਆ ਉਪਲ ਵਲੋਂ ਦੱਸਿਆ ਗਿਆ ਕਿ ਸੂਬਾ ਸਰਕਾਰ ਵਲੋਂ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ ਸੂਬੇ ਵਿੱਚ ਲਗਾਏ ਗਏ ਲਾਕਡਾੳੂਨ ਦੇ ਮੱਦੇਨਜ਼ਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਵਲੋਂ ਨੌਜਵਾਨਾਂ ਲਈ ਆਨ-ਲਾਈਨ ਕੌਂਸਲਿੰਗ ਸੈਸ਼ਨ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੇ-ਰੋਜ਼ਗਾਰ ਪ੍ਰਾਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੇ ਕਾਊਂਸਲਰ ਵਲੋਂ ਅਗਲੇਰੀ ਪੜ੍ਹਾਈ ਅਤੇ ਮੁਕਾਬਲੇ ਦੀ ਪ੍ਰੀਖਿਆ ਪਾਸ ਕਰਨ ਤੋਂ ਇਲਾਵਾ ਰੋਜ਼ਗਾਰ ਪ੍ਰਾਪਤੀ ਦੇ ਵੱਖ- ਵੱਖ ਮੌਕਿਆਂ ਤੇ ਵਿਸਥਾਰ ਨਾਲ ਜਾਣਕਾਰੀ ਮੁੱਹਈਆਂ ਕਰਵਾਈ ਜਾ ਰਹੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਸਕੀਮ ਤਹਿਤ ਵੱਧ ਤੋਂ ਵੱਧ ਨੌਜਵਾਨਾਂ ਨੂੰ ਕਵਰ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਊਸਲਿੰਗ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਦਾ ਹੈ। ਕਾਊਂਸਲਿੰਗ ਦਾ ਲਾਭ ਪ੍ਰਾਰਥੀ ਘਰ ਵਿੱਚ ਬੈਠ ਕੇ ਹੀ ਟੈਲੀਫੋਨ/ਵੀਡੀਓ ਕਾਨਫਰੰਸਿੰਗ ਰਾਹੀਂ ਲੈ ਰਹੇ ਹਨ। ਆਨ ਲਾਈਨ ਕਾਊਂਸਲਿੰਗ ਦੇ ਚਾਹਵਾਨ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੇ ਕੈਰੀਅਰ ਕਾਊਂਸਲਰ ਸ੍ਰੀ ਹਰਮਨਦੀਪ ਸਿੰਘ ਨਾਲ ਸੰਪਰਕ ਕਰ ਸਕਦੇ ਹਨ। ਇਸ ਸਬੰਧੀ ਵੇਧੇਰੇ ਜਾਣਕਾਰੀ ਲੈਣ ਲਈ ਮੋਬਾਇਲ ਨੰਬਰ 98146-00087 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜਗਾਰ ਅਫਸਰ ਸ੍ਰੀਮਤੀ ਰੁਪਿੰਦਰ ਕੌਰ ਵਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ http://www.pgrkam.com ਪੋਰਟਲ ’ਤੇ ਆਨਲਾਈਨ ਰਜਿਸਟ੍ਰੇਸ਼ਨ ਘਰ ਬੈਠੇ ਹੀ ਕਰ ਸਕਦੇ ਹਨ। ਇਸ ਤੋ ਇਲਾਵਾ ਕੋਵਿਡ-19 ਦੀ ਮਹਾਮਾਰੀ ਕਾਰਨ ਵਿਦੇਸ਼ਾਂ ਤੋਂ ਪਰਤੇ ਅਤੇ ਬੇ-ਰੋਜ਼ਗਾਰ ਹੋਏ ਪ੍ਰਾਰਥੀਆਂ ਲਈ ਸਰਕਾਰ ਵਲੋ ਸਕਿਲਡ ਵਰਕਰ ਜਿਵੇਂ ਕਿ ਕੁਕ, ਡਰਾਇਵਰ, ਫੈਕਟਰੀ ਕਾਮੇ, ਏਅਰ ਲਾਇਨ ਸਟਾਫ ਆਦਿ ਨੂੰ ਮੁੜ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਕੇਂਦਰੀ ਵਿਦੇਸ਼ ਮੰਤਰਾਲਾ, ਕੇਂਦਰੀ ਵਣਜ ਤੇ ਉਦਯੋਗ ਮੰਤਰਾਲਾ, ਕੇਂਦਰੀ ਕਾਰਪੋਰੇਟ ਮਾਮਲੇ ਮੰਤਰਾਲਾ ਨਾਲ ਤਾਲਮੇਲ ਸਥਾਪਤ ਕੀਤਾ ਗਿਆ ਹੈ ਅਤੇ ਰੋਜ਼ਗਾਰ ਦੇ ਚਾਹਵਾਨ ਪ੍ਰਾਰਥੀ http://www.nsdcindia.org/swades ਤੇ ਆਪਣੀ ਆਨ ਲਾਇਨ ਰਜਿਸ਼ਟੇ੍ਰਸ਼ਨ ਕਰ ਸਕਦੇ ਹਨ। ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਸ਼ਹੀਦ ਭਗਤ ਸਿੰਘ ਨਗਰ ਵਲੋਂ ਜ਼ਿਲ੍ਹੇ ਦੇ ਪੜ੍ਹੇ-ਲਿਖੇ ਬੇ-ਰੋਜ਼ਗਾਰ ਪ੍ਰਾਰਥੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਰੋਜ਼ਗਾਰ ਸਹਾਇਤਾ ਅਤੇ ਅਗਲੇਰੀ ਪੜ੍ਹਾਈ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਆਨ-ਲਾਈਨ ਕਾਊਂਸਲਿੰਗ ਦਾ ਵੱਧ ਤੋਂ ਵੱਧ ਲਾਭ ਲੈਣ।





















