ਹੁਸ਼ਿਆਰਪੁਰ,18 ਜੂਨ( ਵਿਸ਼ਵ ਵਾਰਤਾ )-:
ਸਰਮਾਏਦਾਰ ਤੇ ਜਾਗੀਰਦਾਰੂ ਧਿਰਾਂ ਦਾ ਪੱਖ ਪੂਰਨ ਵਾਲੀ ਭਾਰਤੀ ਜਨਤਾ ਪਾਰਟੀ ਦੀ ਕਥਨੀ ਅਤੇ ਕਰਨੀ ਵਿੱਚ ਬਹੁਤ ਵੱਡਾ ਅੰਤਰ ਹੈ ਜਿਸ ਦੀ ਮਿਸਾਲ ਉੱਤਰ ਪ੍ਰਦੇਸ਼ ਵਿੱਚ ਭਾਜਪਾ ਸਰਕਾਰ ਵਲੋਂ ਪੰਜਾਬੀ ਸਿੱਖ ਕਿਸਾਨਾਂ ਦੇ ਜ਼ਮੀਨਾਂ ਦਾ ਉਜਾੜਾ ਕਰਕੇ ਉਨ੍ਹਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਤੋਂ ਮਿਲਦੀ ਹੈ।ਇਹ ਵਿਚਾਰ ਪ੍ਰਗਟ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤਵੰਤ ਸਿੰਘ ਸਿਆਣ ਸੂਬਾ ਜੁਆਇੰਟ ਸੈਕਟਰੀ ਆਮ ਆਦਮੀ ਪਾਰਟੀ ਪੰਜਾਬ ਨੇ ਕਿਹਾ ਕਿ ਭਾਜਪਾ ਨੇ ਪਹਿਲਾਂ ਗੁਜਰਾਤ ਵਿੱਚ ਕੱਛ ਇਲਾਕੇ ਵਿੱਚ ਵੱਸਦੇ ਪੰਜਾਬੀ ਕਿਸਾਨਾਂ ਨੂੰ ਉਜਾੜਿਆ ਅਤੇ ਹੁਣ ਯੂਪੀ ਦੇ ਵਿੱਚ ਤਰਾਈ ਖੇਤਰ ਵਿੱਚ ਵੱਸਦੇ ਸੈਂਕੜੇ ਦੇ ਕਰੀਬ ਪਰਿਵਾਰਾਂ ਨੂੰ ਉਜਾੜਿਆ ਜਾ ਰਿਹਾ ਹੈ ਜਿਸ ਦਾ ਆਮ ਆਦਮੀ ਪਾਰਟੀ ਵਿਰੋਧ ਕਰਦੀ ਹੈ ਜ਼ਿਕਰਯੋਗ ਹੈ ਕਿ ਪਹਿਲਾਂ ਤਾਂ ਤਿੰਨ ਪੀੜੀਆਂ ਤੋਂ ਵਸੇ ਇਨ੍ਹਾਂ ਪੰਜਾਬੀ ਸਿੱਖ ਕਿਸਾਨਾਂ ਨੇ ਇੱਥੋਂ ਦੀਆਂ ਜ਼ਮੀਨਾਂ ਨੂੰ ਮਿਹਨਤ ਕਰਕੇ ਉਪਜਾਊ ਬਣਾਇਆ ਇਹ ਕਿਸਾਨ ਤਕਰੀਬਨ 70 ਸਾਲਾਂ ਤੋਂ ਇਥੇ ਵਸੇ ਹੋਏ ਹਨ ਯੋਗੀ ਸਰਕਾਰ ਨੇ ਕਿਸਾਨਾਂ ਦੀਆਂ ਤਿਆਰ ਫਸਲਾਂ ਅਤੇ ਘਰਾਂ ਨੂੰ ਨੁਕਸਾਨ ਪੁਚਾ ਕੇ ਕਿਸਾਨਾਂ ਨੂੰ ਉੱਥੋਂ ਉਜਾੜਨ ਦੀ ਕੋਸ਼ਿਸ਼ ਕੀਤੀ ਜਦ ਕਿ ਕਿਸਾਨਾਂ ਦੀਆਂ ਜ਼ਮੀਨਾਂ ਦੇ ਇੰਤਕਾਲ ਵੀ ਉਨ੍ਹਾਂ ਦੇ ਨਾਮ ਤੇ ਬੋਲ ਰਹੇ ਹਨ। ਸਤਵੰਤ ਸਿੰਘ ਸਿਆਣ ਨੇ ਭਾਜਪਾ ਸਰਕਾਰ ਦੀਆਂ ਨੀਤੀਆਂ ਦੀ ਘੋਰ ਨਿੰਦਾ ਕਰਦੇ ਹੋਏ ਕਿਹਾ ਇੱਕ ਪਾਸੇ ਕਿਸਾਨ ਨੂੰ ਅੰਨਦਾਤਾ ਕਿਹਾ ਜਾਂਦਾ ਹੈ ਦੂਜੇ ਪਾਸੇ ਉਸ ਨੂੰ ਉਜਾੜਿਆ ਜਾਂਦਾ ਹੈ।ਉਨ੍ਹਾਂ ਕਿਹਾ ਮੰਗ ਕਰਦਿਆਂ ਕਿਹਾ ਕਿ ਕੇਂਦਰ ਦੇ ਵਿੱਚ ਕੈਬਨਿਟ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਅਤੇ ਹਰਦੀਪ ਸਿੰਘ ਪੁਰੀ ਨੂੰ ਚਾਹੀਦਾ ਹੈ ਕਿ ਉਹ ਨਰਿੰਦਰ ਮੋਦੀ ਨੂੰ ਮਿਲ ਕੇ ਕਿਸਾਨਾਂ ਦਾ ਉਜਾੜਾ ਤੁਰੰਤ ਬੰਦ ਕਰਵਾਉਣ ਦਾ ਉਪਰਾਲਾ ਕਰਨ।
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਨੂੰ ਲੈ...





















