ਹੁਸ਼ਿਆਰਪੁਰ 19 ਜੂਨ ( ਵਿਸ਼ਵ ਵਾਰਤਾ ):
ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ ਵਿਅਕਤੀਆਂ ਦੇ ਕੋਵਿਡ ਵਾਇਰਸ ਲਈ 516 ਸੈਪਲ ਲੈਣ ਅਤੇ ਲੈਬ ਤੋ ਅੱਜ 553 ਸੈਪਲਾ ਦੀ ਰਿਪੋਟ ਪ੍ਰਾਪਤ ਹੋਣ ਤੇ 5 ਪਾਜੇਟਿਵ ਕੇਸ ਆਉਣ ਨਾਲ ਪਾਜੇਟਿਵ ਕੇਸਾਂ ਦੀ ਗਿਣਤੀ 156 ਹੋ ਗਈ ਹੈ । ਜਿਲੇ ਵਿੱਚ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 9437 ਹੋ ਗਈ ਹੈ , ਤੇ 7814 ਨੈਗਟਿਵ ਅਤੇ 1445 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, ਪਾਜੇਟਿਵ ਮਰੀਜਾਂ ਦੀ ਗਿਣਤੀ 156 ਹੋ ਗਈ ਹੈ । 26 ਸੈਪਲ ਇੰਵੈਲਡ ਹਨ , 5 ਦੀ ਮੌਤ ਤੇ , ਐਕਟਿਵ 17 ਕੇਸ ਹਨ । ਇਹ ਜਾਣਕਾਰੀ ਸਿਵਲ ਸਰਜਨ ਡਾ ਜਸਬੀਰ ਸਿੰਘ ਵੱਲੋ ਅੱਜ ਮੀਡੀਆ ਨਾਲ ਸਾਝੀ ਕੀਤੀ । ਉਹਨਾਂ ਦੱਸਿਆ ਕਿ ਅੱਜ ਜਿਲੇ ਨਾਲ ਸਬੰਧਿਤ ਸਬ ਡਿਵੀਜਨ ਗੜਸ਼ੰਕਰ ਸਿਹਤ ਬਲਾਕ ਪੋਸੀ ਨਾਲ ਸਬੰਧਿਤ 4 ਕੇਸ ਪਾਜੇਟਿਵ ਪਾਏ ਗਏ ਹਨ ਜਦ ਕਿ 1 ਕੇਸ ਸਿਹਤ ਬਲਾਕ ਹਾਜੀਪੁਰ ਨਾਲ ਸਬੰਧਿਤ ਹੈ ਅੱਜ ਦੇ ਪਾਜੇਟਿਵ ਕੇਸਾਂ ਵਿੱਚ 3 ਕੇਸ ਦੂਜੇ ਸੂਬਿਆ ਤੋ ਰਿਟਰਨ ਅਤੇ ਦੋ ਕੇਸ ਪਹਿਲਾਂ ਤੋ ਪਾਜੇਟਿਵ ਮਰੀਜ ਦੇ ਸਪੰਰਕ ਵਾਲੇ ਹਨ । ਸਿਹਤ ਐਡਵਾਈਜਰੀ ਜਾਰੀ ਕਰਦੇ ਹੋਏ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਘਰ ਤੋ ਬਾਹਰ ਨਿਕਲ ਸਮੇ ਮੂੰਹ ਤੇ ਮਾਸਿਕ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਜੇਕਰ ਕੋਈ ਇਸ ਦੀ ਪਾਲਣਾ ਨਹੀ ਕਰਦਾ ਉਸ ਨੂੰ ਸਰਕਾਰ ਵੱਲੋ ਜੁਰਮਾਨਾ ਕੀਤਾ ਜਾਵੇਗਾ
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ...





















