ਹੁਸ਼ਿਆਰਪੁਰ, 19 ਜੂਨ (ਵਿਸ਼ਵ ਵਾਰਤਾ):
ਉਦਯੋਗ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਯੁੱਧ ਸਮਾਰਕ ਹੁਸ਼ਿਆਰਪੁਰ ਵਿਖੇ ਭਾਰਤ-ਚੀਨ ਸੀਮਾ ਸਥਿਤ ਗਲਵਾਨ ਵੈਲੀ ‘ਤੇ ਚੀਨੀ ਸੈਨਿਕਾਂ ਨਾਲ ਮੁਠਭੇੜ ਵਿੱਚ ਸ਼ਹੀਦ ਸੈਨਿਕਾਂ ਨੂੰ ਨਮਨ ਕਰਦੇ ਹੋਏ ਸ਼ਰਧਾ ਦੇ ਫੁੱਲ ਅਰਪਿਤ ਕੀਤੇ। ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਉਨ•ਾਂ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿੱਚ ਸ਼ਹੀਦ ਸੈਨਿਕਾਂ ਦੀ ਯਾਦ ਵਿੱਚ ਪੌਦੇ ਵੀ ਲਗਾਏ। ਉਨ•ਾਂ ਕਿਹਾ ਕਿ ਸ਼ਹੀਦ ਦੇਸ਼ ਦਾ ਸਨਮਾਨ ਹੁੰਦੇ ਹਨ ਅਤੇ ਦੇਸ਼ ਦੀ ਸੁਰੱਖਿਆ ਦੀ ਖਾਤਰ ਦਿੱਤੇ ਬਲੀਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ। ਉਨ•ਾਂ ਕਿਹਾ ਕਿ ਦੇਸ਼ ਹਮੇਸ਼ਾਂ ਸ਼ਹੀਦਾਂ ਦਾ ਰਿਣੀ ਰਹੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਸ਼ਹੀਦ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ•ੀ ਹੈ। ਉਨ•ਾਂ ਕਿਹਾ ਕਿ ਜਿਨ•ਾਂ ਪਰਿਵਾਰਾਂ ਨੇ ਆਪਣੇ ਇਨ•ਾਂ ਪੁੱਤਰਾਂ ਨੂੰ ਕੁਰਬਾਨ ਕੀਤਾ ਹੈ, ਉਨ•ਾਂ ਦੀ ਘਾਟ ਪੂਰੀ ਨਹੀਂ ਕੀਤੀ ਜਾ ਸਕਦੀ, ਪਰੰਤੂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਹੀਦਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਨਾਲ ਐਕਸ-ਗਰੇਸ਼ੀਆ ਮੁਆਵਜ਼ਾ 10 ਲੱਖ ਤੋਂ ਵਧਾ ਕੇ 50 ਲੱਖ ਰੁਪਏ ਦੇਣ ਦੀ ਜੋ ਘੋਸ਼ਣਾ ਹੈ, ਉਹ ਪਰਿਵਾਰ ਦੀਆਂ ਮੁਸ਼ਕਲਾਂ ਨੂੰ ਘੱਟ ਕਰਨ ਵਿੱਚ ਸਹਾਇਕ ਹੋਵੇਗੀ।
ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸਰਕਾਰ ਦੇ ਨਾਲ-ਨਾਲ ਸਮਾਜ ਦਾ ਵੀ ਫਰਜ਼ ਬਣਦਾ ਹੈ ਕਿ ਉਹ ਸ਼ਹੀਦ ਪਰਿਵਾਰਾਂ ਦਾ ਹਮੇਸ਼ਾਂ ਸਨਮਾਨ ਕਰਨ ਅਤੇ ਉਨ•ਾਂ ਦੀ ਮਦਦ ਲਈ ਅੱਗੇ ਆਉਂਦੇ ਰਹਿਣ। ਉਨ•ਾਂ ਕਿਹਾ ਕਿ ਅਸੀਂ ਆਰਾਮ ਨਾਲ ਆਪਣੇ ਘਰਾਂ ਵਿੱਚ ਰਹੀਏ, ਇਸ ਦੇ ਲਈ ਸੈਨਿਕ ਸੀਮਾ ‘ਤੇ ਦੁਸ਼ਮਣਾਂ ਨਾਲ ਲੋਹਾ ਲੈਂਦੇ ਹਨ, ਇਸ ਲਈ ਸੈਨਿਕਾਂ ਤੇ ਸ਼ਹੀਦ ਪਰਿਵਾਰਾਂ ਦੇ ਸਨਮਾਨ ਵਿੱਚ ਸਾਨੂੰ ਕੋਈ ਕਮੀ ਨਹੀਂ ਛੱਡਣੀ ਚਾਹੁੰਦੀ। ਇਸ ਮੌਕੇ ਉਨ•ਾਂ ਨਾਲ ਬੀ.ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਸ੍ਰੀ ਸਰਵਨ ਸਿੰਘ, ਪੰਜਾਬ ਸਟੇਟ ਇੰਡਸਟਰੀਅਲ ਕਾਰਪੋਰੇਸ਼ਨ ਦੇ ਡਾਇਰੈਕਟਰ-ਕਮ-ਵਾਇਸ ਚੇਅਰਮੈਨ ਸ੍ਰੀ ਬ੍ਰਹਮ ਸ਼ੰਕਰ ਜਿੰਪਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਡੀ.ਐਫ.ਓ. ਸ੍ਰੀ ਨਰੇਸ਼ ਮਹਾਜਨ, ਜ਼ਿਲ•ਾ ਸੈਨਿਕ ਭਲਾਈ ਅਫ਼ਸਰ ਕਰਨਲ (ਰਿਟਾ:) ਸ੍ਰੀ ਦਲਵਿੰਦਰ ਸਿੰਘ, ਸ੍ਰੀ ਰਜਨੀਸ਼ ਟੰਡਨ ਤੋਂ ਇਲਾਵਾ ਹੋਰ ਸਖਸ਼ੀਅਤਾਂ ਵੀ ਮੌਜੂਦ ਸਨ।
ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਵੱਲੋਂ ਚੋਣ ਲੜਨ ਦੀਆਂ ਅਫਵਾਹਾਂ ਨੂੰ ਲੈ ਕੇ ਕਾਂਗਰਸ ਭੰਬਲ ਭੂਸੇ ‘ਚ
ਚੰਡੀਗੜ , 28 ਅਪਰੈਲ (ਸਤੀਸ਼ ਕੁਮਾਰ ਪੁੱਪੀ)-ਮਰਹੂਮ ਨੌਜ਼ਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ...