-ਮਨਦੀਪ ਸਿੰਘ ਦੇ ਬਲਿਦਾਨ ਲਈ ਪੂਰਾ ਦੇਸ਼ ਨਤਮਸਤਕ-ਰਾਹੁਲ ਗਾਂਧੀ
ਪਟਿਆਲਾ, 19 ਜੂਨ (ਵਿਸ਼ਵ ਵਾਰਤਾ ):ਲੋਕ ਸਭਾ ਮੈਂਬਰ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਰਾਹੁਲ ਗਾਂਧੀ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਸੀਲ ਦੇ ਵਾਸੀ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੇ ਪਰਿਵਾਰ ਨੂੰ ਇੱਕ ਪੱਤਰ ਲਿੱਖਕੇ ਦੁੱਖ ਸਾਂਝਾ ਕੀਤਾ ਹੈ। ਸ਼ਹੀਦ ਮਨਦੀਪ ਸਿੰਘ ਭਾਰਤ-ਚੀਨ ਸਰਹੱਦ ‘ਤੇ ਸਥਿਤ ਗਲਵਾਨ ਘਾਟੀ ਵਿਖੇ ਬੀਤੇ ਦਿਨੀਂ ਚੀਨ ਦੀ ਫ਼ੌਜ ਨਾਲ ਹੋਈ ਹਿੰਸਕ ਝੜਪ ਦੌਰਾਨ ਸ਼ਹੀਦ ਹੋ ਗਏ ਸਨ।
ਸ਼ਹੀਦ ਦੀ ਧਰਮ ਪਤਨੀ ਸ੍ਰੀਮਤੀ ਗੁਰਦੀਪ ਕੌਰ ਨੂੰ ਸੰਬੋਧਤ ਪੱਤਰ ਰਾਹੀਂ ਸ੍ਰੀ ਰਾਹੁਲ ਗਾਂਧੀ ਨੇ ਆਪਣੀ ਸੰਵੇਦਨਾ ਪ੍ਰਗਟ ਕਰਦਿਆਂ ਕਿਹਾ ਹੈ ਕਿ ”ਸ੍ਰੀ ਮਨਦੀਪ ਸਿੰਘ ਦੇ ਅਕਾਲ ਚਲਾਣੇ ਨਾਲ ਉਨ੍ਹਾਂ ਨੂੰ ਗਹਿਰਾ ਦੁੱਖ ਹੋਇਆ ਹੈ। ਅੱਜ ਪੂਰਾ ਦੇਸ਼ ਉਨ੍ਹਾਂ ਦੇ ਬਲਿਦਾਨ ਲਈ ਨਤਮਸਤਕ ਹੈ।”
ਲੋਕ ਸਭਾ ਮੈਂਬਰ ਸ੍ਰੀ ਰਾਹੁਲ ਗਾਂਧੀ ਦਾ ਇਹ ਪੱਤਰ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਵੱਲੋਂ ਸ਼ਹੀਦ ਦੀ ਮਾਤਾ ਸ੍ਰੀਮਤੀ ਸ਼ੰਕੁਤਲਾ ਕੌਰ, ਧਰਮ ਪਤਨੀ ਸ੍ਰੀਮਤੀ ਗੁਰਦੀਪ ਕੌਰ, ਬੇਟੀ ਮਹਿਕਪ੍ਰੀਤ ਕੌਰ ਅਤੇ ਬੇਟੇ ਜੋਬਨਪ੍ਰੀਤ ਸਿੰਘ ਨੂੰ ਸੌਂਪਿਆ ਗਿਆ। ਇਸ ਮੌਕੇ ਸ਼ਹੀਦ ਦੇ ਚਚੇਰੇ ਭਰਾ ਰਿਟਾਇਰਡ ਕੈਪਟਨ ਨਿਰਮਲ ਸਿੰਘ ਵੀ ਮੌਜੂਦ ਸਨ।
ਸ੍ਰੀ ਰਾਹੁਲ ਗਾਂਧੀ ਨੇ ਆਪਣੇ ਪੱਤਰ ‘ਚ ਲਿਖਿਆ ਹੈ ਕਿ, ”ਹਰ ਭਾਰਤੀ ਦੀ ਸੁਤੰਤਰਤਾ, ਸੁਰੱਖਿਆ ਅਤੇ ਸ਼ਾਂਤੀ ਸੁਨਿਸਚਿਤ ਕਰਨ ਲਈ ਸ਼ਹੀਦ ਮਨਦੀਪ ਸਿੰਘ ਨੇ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਹੈ। ਅਸੀਂ ਉਨ੍ਹਾਂ ਦੇ ਸਾਹਸ ਅਤੇ ਦੇਸ਼ ਭਗਤੀ ਨੂੰ ਹਮੇਸ਼ਾ ਯਾਦ ਰੱਖਾਂਗੇ।”
ਸ੍ਰੀ ਗਾਂਧੀ ਨੇ ਕਿਹਾ ਕਿ, ਉਹ ਇੱਕ ਰਾਸ਼ਟਰੀ ਨਾਇਕ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਸ਼ਹੀਦ ਦੇ ਪਰਿਵਾਰ ਦੇ ਸਾਹਸ ਨੂੰ ਸਲਾਮ ਕਰਦੇ ਹਨ। ਉਨ੍ਹਾਂ ਕਿਹਾ ਕਿ, ”ਇਸ ਮੁਸ਼ਕਿਲ ਦੀ ਘੜੀ ‘ਚ ਉਨ੍ਹਾਂ ਦੀ ਗਹਿਰੀ ਸੰਵੇਦਨਾ ਸ਼ਹੀਦ ਦੀ ਪਤਨੀ ਅਤੇ ਪੂਰੇ ਪਰਿਵਾਰ ਦੇ ਨਾਲ ਹੈ।”
Lok Sabha Elections 2024 – ਅਕਾਲੀ ਦਲ ਬਾਦਲ ਨੇ ਵੀ ਖਡੂਰ ਸਾਹਿਬ ਤੋਂ ਐਲਾਨਿਆ ਉਮੀਦਵਾਰ
ਚੰਡੀਗੜ੍ਹ 28 ਅਪ੍ਰੈਲ( ਵਿਸ਼ਵ ਵਾਰਤਾ)-ਪੰਜਾਬ ਵਿੱਚ ਅਕਾਲੀ ਦਲ ਬਾਦਲ ਨੇ ਖਡੂਰ ਸਾਹਿਬ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ...