ਹੁਸ਼ਿਆਰਪੁਰ, 20 ਜੂਨ:(ਵਿਸ਼ਵ ਵਾਰਤਾ)-
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਸੋਚ ‘ਤੇ ਚੱਲਦਿਆਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਅਭਿਆਨ ਤਹਿਤ ਕੋਰੋਨਾ ਵਾਇਰਸ ਦੇ ਖਾਤਮੇ ਲਈ ਰਾਜ ਪੱਧਰ ‘ਤੇ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਵਿੱਚ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ। ਇਹ ਵਿਚਾਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਨੇ ਅੱਜ ਦਸੂਹਾ ਵਿੱਚ 335 ਲੱਖ ਰੁਪਏ ਦੀ ਲਾਗਤ ਨਾਲ ਜੱਚਾ-ਬੱਚਾ ਹਸਪਤਾਲ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਦੇ ਹੋਏ ਰੱਖੇ। ਉਹਨਾ ਕਿਹਾ ਕਿ ਕੋਰੋਨਾ ਵਾਇਰਸ ਦੇ ਖਾਤਮੇ ਲਈ ਇਹ ਅਭਿਆਨ ਇਕ ਮਹੱਤਵਪੂਰਨ ਭੂਮਿਕਾ ਨਿਭਾਅ ਰਿਹਾ ਹੈ। ਇਸ ਦੌਰਾਨ ਉਹਨਾ ਨਾਲ ਦਸੂਹਾ ਦੇ ਵਿਧਾਇਕ ਅਰੁਣ ਡੋਗਰਾ, ਮੁਕੇਰੀਆਂ ਦੇ ਵਿਧਾਇਕ ਸ੍ਰੀਮਤੀ ਇੰਦੂ ਬਾਲਾ, ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਅਤੇ ਐਸ.ਐਸ.ਪੀ. ਗੌਰਵ ਗਰਗ, ਐਸ.ਡੀ.ਐਮ. ਦਸੂਹਾ ਸ੍ਰੀਮਤੀ ਜੋਤੀ ਬਾਲਾ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਜੱਚਾ-ਬੱਚਾ ਹਸਪਤਾਲ ਸਬੰਧੀ ਇਲਾਕੇ ਦੀ ਕਾਫ਼ੀ ਸਮੇਂ ਤੋਂ ਮੰਗ ਸੀ, ਜਿਸ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਗਿਆ ਹੈ ਅਤੇ ਅੱਜ 20 ਬੈਡ ਦਾ ਹਸਪਤਾਲ ਜਨਤਾ ਨੂੰ ਸਮ੍ਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੱਚਾ-ਬੱਚਾ ਨੂੰ ਵੱਖ ਰੱਖਣ ਲਈ ਇਹ ਸਪੈਸ਼ਲ ਹਸਪਤਾਲ ਬਣਾਇਆ ਗਿਆ ਹੈ, ਤਾਂ ਜੋ ਉਨ੍ਹਾਂ ਨੂੰ ਇਨਫੈਕਸ਼ਨ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਰੀਬ 15 ਹਜ਼ਾਰ ਸੁਕੇਅਰ ਫੁੱਟ ਵਿੱਚ ਬਣੇ ਇਸ ਹਸਪਤਾਲ ਵਿੱਚ ਹਰ ਆਧੁਨਿਕ ਉਪਕਰਨ ਮਰੀਜ਼ਾਂ ਦੀ ਸੁਵਿਧਾ ਲਈ ਉਪਲਬੱਧ ਕਰਵਾਏ ਗਏ ਹਨ। ਇਸ ਤੋਂ ਇਲਾਵਾ ਇਥੇ ਜਲਦ ਹੀ ਸੀਵਰੇਜ਼ ਪਲਾਂਟ ਵੀ ਬਣਾਇਆ ਜਾ ਰਿਹਾ ਹੈ।
ਇਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਜਲਦ ਹੀ ਰਾਜ ਵਿੱਚ ਡਾਕਟਰਾਂ ਤੇ ਹੋਰ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਜਾ ਰਹੀ ਹੈ ਅਤੇ ਲਗਭਗ ਡੇਢ ਮਹੀਨੇ ਵਿੱਚ ਇਹ ਸਾਰੀ ਪ੍ਰਕ੍ਰਿਆ ਪੂਰੀ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਅਗਲੀ ਕੈਬਨਿਟ ਮੀਟਿੰਗ ਵਿੱਚ ਇਸ ਸਬੰਧੀ ਪ੍ਰਸਤਾਵ ਵੀ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲੇ ਡਾਕਟਰਾਂ ਦੀ ਭਰਤੀ ਕਰਨ ਦਾ ਪ੍ਰੋਸੈਸ ਬਹੁਤ ਵੱਡਾ ਹੁੰਦਾ ਸੀ ਅਤੇ ਪੀ.ਪੀ.ਐਸ.ਸੀ. ਦੇ ਰਾਹੀਂ ਡਾਕਟਰਾਂ ਦੀ ਚੋਣ ਸਬੰਧੀ ਟੈਸਟ ਲਿਆ ਜਾਂਦਾ ਸੀ, ਪਰੰਤੂ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਹੁਣ ਪਿਛਲੇ ਪ੍ਰੋਸੈਸ ਤੋਂ ਨਿਕਲਦੇ ਹੋਏ ਸਿੱਧੇ ਤੌਰ ‘ਤੇ ਟੈਸਟ ਲੈ ਕੇ ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਇਸ ਦੌਰਾਨ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਸਿਹਤ ਵਿਭਾਗ ਅਤੇ ਜ਼ਿਲਾ ਪ੍ਰਸਾਸ਼ਨ ਵਲੋਂ ਸਮੇਂ-ਸਮੇਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਘਰ ਤੋਂ ਬਾਹਰ ਨਿਕਲਦੇ ਸਮੇਂ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਸਮੇਂ-ਸਮੇਂ ਸਿਰ 20 ਸੈਕਿੰਡ ਤੱਕ ਹੱਥਾਂ ਨੂੰ ਸਾਬਣ ਨਾਲ ਸਾਫ਼ ਕਰਦੇ ਰਹੋ, ਤਾਂ ਹੀ ਕੋਰੋਨਾ ਵਰਗੀ ਮਹਾਂਮਾਰੀ ਦਾ ਜੜ• ਤੋਂ ਖਾਤਮਾ ਕਰ ਸਕਦੇ ਹਾਂ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਦਸੂਹਾ ਨਰਿੰਦਰ ਟੱਪੂ, ਸਿਵਲ ਸਰਜਨ ਡਾ. ਜਸਵੀਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਡੀ.ਐਚ.ਓ. ਡਾ. ਸੁਰਿੰਦਰ ਸਿੰਘ, ਜ਼ਿਲਾ ਪਰਿਵਾਰ ਤੇ ਭਲਾਈ ਅਫ਼ਸਰ ਡਾ. ਰਜਿੰਦਰ ਰਾਜ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਤਪਾਲ ਗੋਜਰਾ, ਐਸ.ਐਮ.ਓ. ਦਸੂਹਾ ਡਾ. ਦਵਿੰਦਰ ਪੁਰੀ, ਐਸ.ਐਮ.ਓ. ਮੰਡ ਪੰਡੇਰ ਡਾ. ਐਸ.ਪੀ. ਸਿੰਘ, ਪਰਮਿੰਦਰ ਬਿੱਟੂ, ਸੋਹਨ ਲਾਲ ਪਰਾਸ਼ਰ, ਭੁੱਲਾ ਰਾਣਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
ਨਤੀਜਿਆਂ ਤੋਂ ਪਹਿਲਾਂ ਹੀ ਇਸ ਕਾਂਗਰਸੀ ਉਮੀਦਵਾਰ ਨੇ ਲੋਕਾਂ ਤੋਂ ਵਜਵਾਈਆਂ ਤਾੜੀਆਂ !
ਨਤੀਜਿਆਂ ਤੋਂ ਪਹਿਲਾਂ ਹੀ ਇਸ ਕਾਂਗਰਸੀ ਉਮੀਦਵਾਰ ਨੇ ਲੋਕਾਂ ਤੋਂ ਵਜਵਾਈਆਂ ਤਾੜੀਆਂ ! ਬਠਿੰਡਾ,28ਅਪ੍ਰੈਲ(ਵਿਸ਼ਵ ਵਾਰਤਾ) : ਐਤਵਾਰ ਦੇ ਦਿਨ...