• Latest
  • Trending
ਸੀਨੀਅਰ ਪੱਤਰਕਾਰ ਦਵਿੰਦਰਜੀਤ ਸਿੰਘ ਦਰਸ਼ੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਸੀਨੇਟ ਦੇ ਮੈਂਬਰ ਨਿਯੁਕਤ

ਸੀਨੀਅਰ ਪੱਤਰਕਾਰ ਦਵਿੰਦਰਜੀਤ ਸਿੰਘ ਦਰਸ਼ੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਸੀਨੇਟ ਦੇ ਮੈਂਬਰ ਨਿਯੁਕਤ

6 years ago
‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

4 seconds ago
ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

3 minutes ago
Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

23 minutes ago
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

54 minutes ago
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

2 hours ago
M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

4 hours ago
Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

5 hours ago
Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

5 hours ago
PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

6 hours ago
PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

6 hours ago
Hindi News
English News
Tuesday, November 17, 2026
No Result
View All Result
20 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੀਨੀਅਰ ਪੱਤਰਕਾਰ ਦਵਿੰਦਰਜੀਤ ਸਿੰਘ ਦਰਸ਼ੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਸੀਨੇਟ ਦੇ ਮੈਂਬਰ ਨਿਯੁਕਤ

June 21, 2020
in ਖਬਰਾਂ, ਪੰਜਾਬ
ਸੀਨੀਅਰ ਪੱਤਰਕਾਰ ਦਵਿੰਦਰਜੀਤ ਸਿੰਘ ਦਰਸ਼ੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਸੀਨੇਟ ਦੇ ਮੈਂਬਰ ਨਿਯੁਕਤ

–1980 ਤੋਂ ਲੈ 2020 ਤੱਕ ਸਰਗਰਮ ਪੱਤਰਕਾਰੀ ਦੇ ਖੇਤਰ ਵਿਚ ਨਿਮਾਣਾ ਖੱਟਿਆ–ਅਕਾਲੀ ਪੱਤ੍ਰਿਕਾ, ਨਵਾਂਜ਼ਮਾਨਾ, ਜੱਗਬਾਣੀ, ਵਿਸ਼ਵ ਵਾਰਤਾ ਮੈਗਜ਼ੀਨ ਅਤੇ ਪੰਜਾਬੀ ਦੀ ਪਹਿਲੀ ਨਿਊਜ਼ ਏਜੰਸੀ ਵਿਸ਼ਵ ਵਾਰਤਾ ਦੇ ਸੰਪਾਦਕ ਬਣਨ ਤੱਕ ਦਾ ਸਫ਼ਰ
ਸੀਨੀਅਰ ਪੱਤਰਕਾਰ ਦਵਿੰਦਰਜੀਤ ਸਿੰਘ ਦਰਸ਼ੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਸੀਨੇਟ ਦੇ ਮੈਂਬਰ ਨਿਯੁਕਤ

ਚੰਡੀਗੜ੍ਹ, 20 ਜੂਨ
ਪੰਜਾਬ ਸਰਕਾਰ ਨੇ ਸੀਨੀਅਰ ਪੱਤਰਕਾਰ ਅਤੇ ਵਿਸ਼ਵ ਦੀ ਪਹਿਲੀ ਪੰਜਾਬੀ ਨਿਊਜ਼ ਏਜੰਸੀ ਵਿਸ਼ਵ ਵਾਰਤਾ ਦੇ ਮੁੱਖ ਸੰਪਾਦਕ ਦਵਿੰਦਰਜੀਤ ਸਿੰਘ ਦਰਸ਼ੀ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਸੀਨੇਟ ਦਾ ਮੈਂਬਰ ਨਿਯੁਕਤ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀਆਂ ਪੱਤਰਕਾਰੀ ਦੇ ਖੇਤਰ ਵਿਚ ਵੱਡਮੁੱਲੀਆਂ ਸੇਵਾਵਾਂ ਨੂੰ ਵੇਖਦਿਆਂ ਇਹ ਨਿਯੁਕਤੀ ਕੀਤੀ ਹੈ। ਇਸ ਨਿਯੁਕਤੀ ਪਿੱਛੇ ਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਅਤੇ ਮਹਾਰਾਣੀ ਪ੍ਰਨੀਤ ਕੌਰ ਦਾ ਅਹਿਮ ਰੋਲ ਰਿਹਾ ਹੈ। ਦੋਵਾਂ ਨੇ ਸ੍ਰੀ ਦਰਸ਼ੀ ਨੂੰ ਸੀਨੇਟ ਦਾ ਮੈਂਬਰ ਬਣਨ ਉਤੇ ਮੁਬਾਰਕਬਾਦ ਦਿੱਤੀ ਹੈ।
ਇੱਥੇ ਇਹ ਦੱਸਣਯੋਗ ਹੈ ਕਿ ਦਵਿੰਦਰਜੀਤ ਸਿੰਘ ਦਰਸ਼ੀ ਨੇ ਪੰਜਾਬੀ ਪੱਤਰਕਾਰੀ ਦੇ ਖੇਤਰ ਵਿਚ ਕੰਮ ਕਰਦਿਆਂ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਖਾੜਕੂਵਾਦ ਦੇ ਦੌਰ ਦੌਰਾਨ ਪੰਜਾਬ ਦੇ ਮੋਢੀ ਅਖ਼ਬਾਰਾਂ ਅਕਾਲੀ ਪੱਤ੍ਰਿਕਾ ਅਤੇ ਨਵਾਂ ਜ਼ਮਾਨਾ ਲਈ ਜਲੰਧਰ ਤੋਂ ਪੰਥਕ, ਨਿਡਰ ਤੇ ਜੌਖਮ ਭਰੀ ਪੱਤਰਕਾਰੀ ਕੀਤੀ। ਉਹ ਲੰਬਾ ਸਮਾਂ ਅਕਾਲੀ ਪੱਤ੍ਰਿਕਾ ਅਤੇ ਨਵਾਂ ਜ਼ਮਾਨਾ ਨਾਲ ਜੁੜੇ ਰਹੇ ਅਤੇ ਅਖ਼ਬਾਰ ਵਿਚ ਸਟਾਫ ਰਿਪੋਰਟਰ ਤੋਂ ਲੈ ਕੇ ਬਿਊਰੋ ਚੀਫ ਸਮੇਤ ਹੋਰਨਾਂ ਅਹੁਦਿਆਂ ਉਤੇ ਵੀ ਰਹੇ ਅਤੇ ਹੁਣ ਵੀ ਭਾਵੇਂ ਉਹ ਪੰਜਾਬੀ ਨਿਊਜ਼ ਏਜੰਸੀ ਵਿਸ਼ਵ ਵਾਰਤਾ ਦੇ ਸੰਪਾਦਕ ਬਣ ਗਏ ਹਨ ਪ੍ਰੰਤੂ ਅੱਜ ਵੀ ਅਕਾਲੀ ਪੱਤ੍ਰਿਕਾ ਅਤੇ ਨਵਾਂ ਜ਼ਮਾਨਾ ਨਾਲ ਉਨ੍ਹਾਂ ਦਾ ਗੂੰੜਾ ਰਿਸ਼ਤਾ ਕਾਇਮ ਹੈ। ਅਕਾਲੀ ਪੱਤ੍ਰਿਕਾ, ਨਵਾਂ ਜ਼ਮਾਨਾ ਤੋਂ ਇਲਾਵਾ ਉਨ੍ਹਾਂ ਜੱਗਬਾਣੀ ਤੇ ਪੰਜਾਬ ਕੇਸਰੀ ਅਖ਼ਬਾਰ ਲਈ ਚੰਡੀਗੜ੍ਹ ਸਟੇਟ ਪੰਜਾਬ ਹੈਡਕੁਆਰਟਰ ਤੋਂ ਕਈ ਸਾਲ ਸਰਗਰਮ ਪੱਤਰਕਾਰੀ ਕੀਤੀ।
ਸ੍ਰੀ ਦਰਸ਼ੀ ਨੇ ਸਾਲ 1980 ਵਿਚ ਪੱਤਰਕਾਰੀ ਦੇ ਖੇਤਰ ਵਿਚ ਆਪਣਾ ਸਫ਼ਰ ਸ਼ੁਰੂ ਕਰਦਿਆਂ ਪੰਜਾਬੀ ਦਾ ਨਾਮਵਰ ਅਖ਼ਬਾਰ ਅਕਾਲੀ ਪੱਤ੍ਰਿਕਾ ਜੁਆਇੰਨ ਕੀਤਾ ਅਤੇ ਉਹ ਮਾਲਵੇ ਦੇ ਟਿੱਬਿਆਂ ਵਜੋਂ ਜਾਣੇ ਜਾਂਦੇ ਮਾਨਸਾ ਦੇ ਬੁਢਲਾਡਾ ਨੂੰ ਛੱਡ ਕੇ ਪੱਤਕਾਰੀ ਦੇ ਗੜ੍ਹ ਜਲੰਧਰ ਵਿਖੇ ਪੱਤਕਾਰੀ ਕਰਨ ਲੱਗੇ। ਉਨ੍ਹਾਂ ਅਕਾਲੀ ਪੱਤ੍ਰਿਕਾ ਦੇ ਨਾਲ-ਨਾਲ ਨਵਾਂ ਜ਼ਮਾਨਾ ਅਖ਼ਬਾਰ ਲਈ ਵੀ ਨਾਲੋਂ-ਨਾਲ ਲਿਖਦੇ ਰਹੇ। ਉਨ੍ਹਾਂ ਦਾ ਅਕਾਲੀ ਪੱਤ੍ਰਿਕਾ ਦੇ ਮੁੱਖ ਸੰਪਾਦਕਾਂ ਸਰਦਾਰ ਭਰਪੂਰ ਸਿੰਘ ਬਲਬੀਰ ਅਤੇ ਸਰਦਾਰ ਰਤਨੇਸ਼ ਸਿੰਘ ਸੋਢੀ ਹੋਰਾਂ ਨਾਲ ਗੂੜਾ ਤੇ ਪਰਿਵਾਰਕ ਰਿਸ਼ਤਾ ਰਿਹਾ। ਸਾਲ 1992 ਵਿਚ ਸ੍ਰੀ ਦਰਸ਼ੀ ਨੇ ਜਲੰਧਰ ਤੋਂ ਆਪਣਾ ਹਫਤਾਵਾਰੀ ਅਖ਼ਬਾਰ ‘ਵਿਸ਼ਵ ਵਾਰਤਾ’ ਸ਼ੁਰੂ ਕੀਤਾ, ਜੋ ਕਿ ਉਹ ਲਗਾਤਾਰ ਜਲੰਧਰ ਅਤੇ ਫੇਰ ਚੰਡੀਗੜ੍ਹ ਦੇ ਸੈਕਟਰ-17 ਤੋਂ ਪ੍ਰਕਾਸ਼ਤ ਕਰਦੇ ਰਹੇ।

ਸਾਲ 2005 ਵਿਚ ਉਨ੍ਹਾਂ ਪੰਜਾਬੀ ਭਾਸ਼ਾ ਵਿਚ ਪਹਿਲੀ ਨਿਊਜ਼ ਏਜੰਸੀ ‘ਵਿਸ਼ਵ ਵਾਰਤਾ’ ਸ਼ੁਰੂ ਕਰਕੇ ਪੰਜਾਬੀ ਪੱਤਰਕਾਰੀ ਦੇ ਖੇਤਰ ਨਵੀਂ ਪੁਲਾਂਘ ਪੁੱਟੀ। ਨਿਊਜ਼ ਏਜੰਸੀ ਦੇ ਨਾਲ-ਨਾਲ ਉਹ ਆਪਣਾ ਹਫ਼ਤਾਵਾਰੀ ਅਖ਼ਬਾਰ ਵੀ ਪ੍ਰਕਾਸ਼ਤ ਕਰਦੇ ਰਹੇ। ਪੰਜਾਬੀ ਨਿਊਜ਼ ਏਜੰਸੀ ਵਿਸ਼ਵ ਵਾਰਤਾ ਦਾ ਉਦਘਾਟਨ ਤੱਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਤੱਤਕਾਲੀ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਵਲੋਂ ਚੰਡੀਗੜ੍ਹ ਵਿਚ ਕੀਤਾ ਗਿਆ ਸੀ।
ਵਿਸ਼ਵ ਵਾਰਤਾ ਪਹਿਲੀ ਨਿਊਜ਼ ਏਜੰਸੀ ਹੈ ਜਿਸ ਨੇ ਪੰਜਾਬੀ ਅਖ਼ਬਾਰਾਂ ਨੂੰ ਦੇਸ਼-ਵਿਦੇਸ਼, ਪੰਜਾਬ, ਹਰਿਆਣਾ, ਹਿਮਾਚਲ ਸਮੇਤ ਹੋਰਨਾਂ ਸੂਬਿਆਂ ਦੀਆਂ ਖ਼ਬਰਾਂ ਪੰਜਾਬੀ ਵਿਚ ‘ਟਾਈਪ’ ਕਰਕੇ ਮੁਹੱਈਆ ਕਰਾਉਣੀਆਂ ਸ਼ੁਰੂ ਕੀਤੀਆਂ ਸਨ ਜਦੋਂ ਕਿ ਉਸ ਸਮੇਂ ਪੀਟੀਆਈ, ਯੂਐਨਆਈ, ਭਾਸ਼ਾ ਸਮੇਤ ਹੋਰ ਨਿਊਜ਼ ਏਜੰਸੀਆਂ ਅੰਗਰੇਜ਼ੀ ਤੇ ਹਿੰਦੀ ਵਿਚ ਵੀ ਅਖ਼ਬਾਰਾਂ ਨੂੰ ਖ਼ਬਰਾਂ ਦੀ ਸਰਵਿਸ ਦਿੰਦੀਆਂ ਸਨ। ਸਾਲ 2005 ਤੋਂ ਲੈ ਕੇ ਅੱਜ ਸਾਲ 2020 ਆ ਗਿਆ ਹੈ ਅਤੇ ਵਿਸ਼ਵ ਵਾਰਤਾ ਨਿਊਜ਼ ਏਜੰਸੀ ਨਵੇਂ ਸੂਚਨਾ ਤਕਨਾਲੋਜੀ ਦੇ ਯੁੱਗ ਵਿਚ ਵੈਬ ਪੋਰਟਲ ਰਾਹੀਂ ਪੰਜਾਬੀ ਦੇ ਪਾਠਕਾਂ ਨੂੰ ਖ਼ਬਰਾਂ ਦੀ ਸੇਵਾ ਦੇ ਰਹੀ ਹੈ। ਵਿਸ਼ਵ ਵਾਰਤਾ ਨੇ ਪੰਜਾਬੀ ਪੱਤਰਕਾਰੀ ਵਿਚ ਨਵੀਆਂ ਪੁਲਾਘਾਂ ਪੁੱਟਦੇ ਹੋਏ ਪੱਤਰਕਾਰੀ ਦੇ ਖੇਤਰ ਵਿਚ ਨੌਜਵਾਨ ਪੱਤਰਕਾਰਾਂ ਨੂੰ ਅੱਗੇ ਲਿਆਂਦਾ ਅਤੇ ਉਨ੍ਹਾਂ ਵਿਚੋਂ ਅੱਜ ਬਹੁਤੇ ਪੱਤਰਕਾਰ ਅੱਜ ਦੇਸ਼-ਦੁਨੀਆਂ ਦੇ ਚੋਟੀ ਦੇ ਅਖ਼ਬਾਰਾਂ, ਨਿਊਜ਼ ਏਜੰਸੀਆਂ, ਨਿਊਜ਼ ਚੈਨਲਾਂ ਅਤੇ ਵੈਬ ਮੀਡੀਆ ਦੇ ਖੇਤਰ ਵਿਚ ਅਹਿਮ ਅਹੁਦਿਆਂ ਉਤੇ ਸੇਵਾਵਾਂ ਦੇ ਰਹੇ ਹਨ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਸੀਨੇਟ ਦਾ ਮੈਂਬਰ ਨਿਯੁਕਤ ਕੀਤੇ ਜਾਣ ਸਬੰਧੀ ਜਦੋਂ ਦਵਿੰਦਰਜੀਤ ਦਰਸ਼ੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਅਤੇ ਮਹਾਰਾਣੀ ਪ੍ਰਨੀਤ ਕੌਰ ਦਾ ਵਿਸ਼ੇਸ਼ ਤੌਰ ਉਤੇ ਧੰਨਵਾਦ ਕੀਤਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

by Ankit
November 17, 2026
0

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ  ਪੁਲਿਸ ਟੀਮਾਂ ਨੇ 139 ਵਿਅਕਤੀਆਂ ਵਿਰੁੱਧ...

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

by Ankit
November 17, 2026
0

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ ਮਾਨ ਸਰਕਾਰ...

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

by Jaspreet Kaur
November 17, 2026
0

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ 'ਚ 'ਕਵਾਡ' ਆਗੂਆਂ ਦੀ ਹੋਈ ਮੀਟਿੰਗ - ਡੋਨਾਲਡ...

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

by Jaspreet Kaur
November 17, 2026
0

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

by Ankit
November 17, 2026
0

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ  ਪੁਲਿਸ ਟੀਮਾਂ ਨੇ 139 ਵਿਅਕਤੀਆਂ ਵਿਰੁੱਧ...

Most Popular

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤ ਦਾ ਖਤਰਾ; 3 ਨਵੰਬਰ ਤੱਕ ਤੱਟ ਨਾਲ ਟਕਰਾਉਣ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤ ਦਾ ਖਤਰਾ; 3 ਨਵੰਬਰ ਤੱਕ ਤੱਟ ਨਾਲ ਟਕਰਾਉਣ ਦੀ ਸੰਭਾਵਨਾ

by Navjot
2 weeks ago
0

  ਅਮਰਾਵਤੀ, 1 ਨਵੰਬਰ (ਵਿਸ਼ਵ ਵਾਰਤਾ) ਆਂਧਰਾ ਪ੍ਰਦੇਸ਼ ਦੇ ਤੱਟ 'ਤੇ 3 ਨਵੰਬਰ ਨੂੰ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 