• Latest
  • Trending

ਮੁੱਖ ਮੰਤਰੀ ਵੱਲੋਂ ਕੋਵਿਡ ਦੇ ਗੰਭੀਰ ਮਰੀਜ਼ਾਂ ਨੂੰ ਸੰਭਾਲਣ ਲਈ ਮੈਡੀਕਲ ਸਿੱਖਿਆ ਵਿਭਾਗ ਵਿੱਚ 300 ਐਡਹਾਕ ਅਸਾਮੀਆਂ ਭਰਨ ਦੀ ਮਨਜ਼ੂਰੀ

6 years ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 minutes ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

8 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

14 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

16 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

21 minutes ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

26 minutes ago
‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

30 minutes ago
ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

33 minutes ago
Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

53 minutes ago
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

1 hour ago
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

3 hours ago
M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

3 hours ago
Hindi News
English News
Tuesday, November 17, 2026
No Result
View All Result
19 °c
Chandigarh
19 ° Wed
19 ° Thu
19 ° Fri
20 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਕੋਵਿਡ ਦੇ ਗੰਭੀਰ ਮਰੀਜ਼ਾਂ ਨੂੰ ਸੰਭਾਲਣ ਲਈ ਮੈਡੀਕਲ ਸਿੱਖਿਆ ਵਿਭਾਗ ਵਿੱਚ 300 ਐਡਹਾਕ ਅਸਾਮੀਆਂ ਭਰਨ ਦੀ ਮਨਜ਼ੂਰੀ

June 23, 2020
in ਖਬਰਾਂ, ਪੰਜਾਬ

• ਸਿਹਤ ਵਿਭਾਗ ਨੂੰ ਭਰਤੀ ਪ੍ਰਕ੍ਰਿਆ ਤੇਜ਼ ਕਰਨ ਅਤੇ ਕੋਵਿਡ ਟੈਸਟਾਂ ਦੀ ਰਿਪੋਰਟ 12 ਘੰਟਿਆਂ ‘ਚ ਆਉਣ ਨੂੰ ਯਕੀਨੀ ਬਣਾਉਣ ਲਈ ਆਖਿਆ
ਚੰਡੀਗੜ•, 22 ਜੂਨ ( ਵਿਸ਼ਵ ਵਾਰਤਾ )-ਸੂਬੇ ਵਿੱਚ ਕੋਵਿਡ ਕੇਸਾਂ ਦੀ ਵਧਦੀ ਗਿਣਤੀ ਨੂੰ ਵੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੋਵਿਡ ਦੇ ਗੰਭੀਰ ਮਰੀਜ਼ਾਂ ਨੂੰ ਸੰਭਾਲਣ ਲਈ ਮੈਡੀਕਲ ਸਿੱਖਿਆ ਵਿਭਾਗ ਵਿੱਚ 300 ਐਡਹਾਕ ਅਸਾਮੀਆਂ ਭਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਤਿੰਨੋ ਸਰਕਾਰੀ ਮੈਡੀਕਲ ਕਾਲਜਾਂ ਵਿੱਚ 100-100 ਅਸਾਮੀਆਂ ਭਰੀਆਂ ਜਾਣਗੀਆਂ। ਇਸ ਦੇ ਨਾਲ ਉਨ•ਾਂ ਖਾਲੀ ਪੋਸਟਾਂ ਅਤੇ ਮਨਜ਼ੂਰਸ਼ੁਦਾ ਅਸਾਮੀਆਂ ਅਧੀਨ ਮੈਡੀਕਲ ਤੇ ਤਕਨੀਕੀ ਸਟਾਫ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਲਈ ਵੀ ਨਿਰਦੇਸ਼ ਦਿੱਤੇ ਹਨ।
ਮੁੱਖ ਮੰਤਰੀ ਵੱਲੋਂ ਇਹ ਨਿਰਦੇਸ਼ ਉਦੋਂ ਦਿੱਤੇ ਗਏ ਜਦੋਂ ਸੂਬਾ ਸਰਕਾਰ ਦੇ ਸਿਹਤ ਸਲਾਹਕਾਰ ਅਤੇ ਪੀਜੀਆਈ ਦੇ ਸਾਬਕਾ ਡਾਇਰੈਕਟਰ ਡਾ ਕੇ.ਕੇ. ਤਲਵਾੜ ਨੇ ਕਿਹਾ ਕਿ ਮੈਡੀਕਲ ਸਿੱਖਿਆ ਵਿਭਾਗ ਵੱਲੋਂ ਕੋਵਿਡ ਦੇ ਗੰਭੀਰ ਮਰੀਜ਼ਾਂ ਨੂੰ ਸੰਭਾਲਣ ਲਈ ਹਰੇਕ ਮੈਡੀਕਲ ਕਾਲਜ ਵਿੱਚ 100-100 ਸਟਾਫ ਭਰਤੀ ਕੀਤੇ ਜਾਣ ਦੀ ਲੋੜ ਹੈ ਜਿਨ•ਾਂ ਵਿੱਚ ਮੁੱਖ ਤੌਰ ਉਤੇ ਸੀਨੀਅਰ ਰੈਜੀਡੈਂਟ ਡਾਕਟਰ ਤੇ ਸਹਾਇਕ ਪ੍ਰੋਫੈਸਰ ਸ਼ਾਮਲ ਹਨ।
ਡਾ. ਤਲਵਾੜ ਦੀਆਂ ਸਟਾਫ ਦੀ ਲੋੜ ਬਾਰੇ ਸਿਫਾਰਸ਼ਾਂ ‘ਤੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਮੰਤਰੀ ਨੇ 300 ਅਸਾਮੀਆਂ ਭਰਨ ਦੀ ਮਨਜ਼ੂਰੀ ਦੇ ਦਿੱਤੀ। ਉਨ•ਾਂ ਵਿਭਾਗ ਨੂੰ ਆਦੇਸ਼ ਦਿੱਤੇ ਕਿ ਗਰੈਜੂਏਟ ਵਿਦਿਆਰਥੀਆਂ ਨੂੰ ਸੀਨੀਅਰ ਰੈਜੀਡੈਂਟ ਵਜੋਂ ਲੈ ਕੇ ਐਡਹਾਕ ਭਰਤੀ ਕੀਤਾ ਜਾਵੇ। ਇਹ ਨਿਯੁਕਤੀਆਂ ਬਾਅਦ ਵਿੱਚ ਇਮਤਿਹਾਨ ਪਾਸ ਹੋਣ ਦੀ ਸ਼ਰਤ ‘ਤੇ ਹੋਣਗੀਆਂ। ਉਨ•ਾਂ ਸੁਝਾਅ ਦਿੱਤਾ ਕਿ ਸਟਾਫ ਦੀ ਤੁਰੰਤ ਕਮੀ ਦੂਰ ਕਰਨ ਲਈ ਸਹਾਇਕ ਪ੍ਰੋਫੈਸਰਾਂ ਨੂੰ ਵਾਕ-ਇਨ ਚੋਣ ਰਾਹੀਂ ਰੱਖ ਲਿਆ ਜਾਵੇ।
ਮੁੱਖ ਮੰਤਰੀ ਵੱਲੋਂ ਸੂਬੇ ਅੰਦਰ ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੀਤੀ ਵੀਡੀਓ ਕਾਨਫਰੰਸ ਦੌਰਾਨ ਨਿਰਦੇਸ਼ ਜਾਰੀ ਕੀਤੇ ਗਏ।
ਇਹ ਦੱਸਦਿਆਂ ਕਿ ਸਿਹਤ ਵਿਭਾਗ ਨੂੰ ਵੱਖ-ਵੱਖ ਪੱਧਰ ਦੀਆਂ 6000 ਅਸਾਮੀਆਂ ਭਰਨ ਲਈ ਪਹਿਲਾਂ ਹੀ ਪ੍ਰਵਾਨਗੀ ਦਿੱਤੀ ਗਈ ਸੀ, ਕੈਪਟਨ ਅਮਰਿੰਦਰ ਸਿੰਘ ਨੇ ਡਾਕਟਰਾਂ ਖਾਸਕਰ ਐਨਸਥੀਜ਼ੀਆ ਮਾਹਿਰਾਂ, ਨਰਸਾਂ, ਲੈਬ ਤਕਨੀਸ਼ਨਾਂ, ਵਾਰਡ ਬੁਆਇ ਅਤੇ ਹੋਰਨਾਂ ਸਮੇਤ ਹਰ ਪੱਧਰ ‘ਤੇ ਭਰਤੀ ਪ੍ਰਕ੍ਰਿਆ ਨੂੰ ਤੇਜ਼ ਕਰਨ ਲਈ ਵਿਭਾਗ ਨੂੰ ਆਖਿਆ।
ਇਸ ਤੋਂ ਪਹਿਲਾਂ, ਆਪਣੀ ਵਿਸਥਾਰਤ ਪੇਸ਼ਕਾਰੀ ਦੌਰਾਨ ਡਾ. ਤਲਵਾੜ ਨੇ ਕਿਹਾ ਕਿ ਸਰਕਾਰੀ  ਮੈਡੀਕਲ ਕਾਲਜਾਂ ਅਤੇ ਤੀਜਾ ਦਰਜਾ ਕੇਂਦਰ ਵਾਲੇ ਹਸਪਤਾਲਾਂ ਵਿੱਚ ਕੋਵਿਡ ਲਈ ਸੀਨੀਅਰ ਰੈਜੀਡੈਂਟ ਡਾਕਟਰਾਂ/ਐਨਸਥੀਜ਼ੀਆ/ਮੈਡੀਸਨ/ਜ਼ਰੂਰਤ ਅਨੁਸਾਰ ਹੋਰ ਲੋੜੀਂਦੇ ਸਟਾਫ ਦੀ ਜਲਦੀ ਭਰਤੀ ਦੀ ਜ਼ਰੂਰਤ ਹੈ।  ਉਨ•ਾਂ ਵੱਲੋਂ ਜੂਨੀਅਰ ਫੈਕਲਟੀ ਦੇ ਤਜਰਬੇ ਲਈ ਪੀ.ਜੀ.ਆਈ/ਏਮਜ਼ ਦੇ ਕੋਵਿਡ ਆਈ.ਸੀ.ਯੂ ਵਿੱਚ ਘੱਟ ਸਮੇਂ ਦੇ ਤਜਰਬੇ ਲਈ ਸੁਝਾਅ ਦਿੱਤਾ ਗਿਆ ਜਿਸ ਨੂੰ ਮੁੱਖ ਮੰਤਰੀ ਵੱਲੋਂ ਪ੍ਰਵਾਨਗੀ ਦਿੱਤੀ ਗਈ। ਮੁੱਖ ਮੰਤਰੀ ਵੱਲੋਂ ਉਸ ਸੁਝਾਅ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਜਿਸ ਵਿੱਚ ਆਈ.ਸੀ.ਯੂ ਵਿੱਚ ਮਰੀਜ਼ਾਂ ਨੂੰ ਵਧੀਆ ਇਲਾਜ ਦੇਣ ਲਈ ਐਨਸਥੀਜ਼ੀਆ/ਕ੍ਰੀਟੀਕਲ ਕੇਅਰ ਵਿੱਚੋਂ ਇੱਕ ਮੈਬਰ 24 ਘੰਟੇ ਡਿਊਟੀ ‘ਤੇ ਲਗਾਏ ਜਾਣ ਲਈ ਕਿਹਾ ਗਿਆ।
ਸੂਬੇ ਅੰਦਰ ਮਹਾਂਮਾਰੀ ਦੇ ਸਿਖਰ ਵੱਲ ਵਧਣ ਅਤੇ ਆਉਂਦੇ ਹਫਤਿਆਂ ‘ਚ ਸਥਿਤੀ ਗੰਭੀਰ ਹੋਣ ਦੀਆਂ ਪੇਸ਼ਨਗੋਈਆਂ ਬਾਰੇ ਮੁੱਖ ਮੰਤਰੀ ਵੱਲੋਂ ਸਿਹਤ  ਅਤੇ ਮੈਡੀਕਲ ਸਿੱਖਿਆ ਵਿਭਾਗਾਂ ਨੂੰ ਬਿਨਾਂ ਲੱਛਣ ਵਾਲੇ ਕੇਸਾਂ ਦੇ  ਸੈਂਪਲ ਪ੍ਰਮੁੱਖਤਾ ਨਾਲ ਲੈਣ ਅਤੇ ਕੋਵਿਡ ਟੈਸਟਾਂ ਦੀਆਂ ਰਿਪੋਰਟਾਂ 12 ਘੰਟਿਆਂ ਵਿੱਚ ਸੌਂਪੇ ਜਾਣ ਸਬੰਧੀ ਨਿਰਦੇਸ਼ ਦਿੱਤੇ ਗਏ। ਇਹ ਆਖਦਿਆਂ ਕਿ ਦੇਰੀ ਪਾਜ਼ੇਟਿਵ ਕੇਸਾਂ ਵਿੱਚ ਘਾਤਕ ਹੋ ਸਕਦੀ ਹੈ, ਉਨ•ਾਂ ਲੋਕਾਂ ਨੂੰ ਮੁੱਢਲੇ ਲੱਛਣਾਂ ਦੇ ਉਜਾਗਰ ਹੋਣ ਜਾਂ ਹੋਰ ਪਹਿਲੂਆਂ ਸਬੰਧੀ ਸਭ ਤੋਂ ਪਹਿਲਾਂ 104 ਨੰਬਰ ਡਾਇਲ ਕਰਨ ਲਈ ਅਪੀਲ ਕੀਤੀ। ਕਈ ਮਾਮਲਿਆਂ ਵਿੱਚ ਦੇਰੀ  ਕਾਰਨ ਮੌਤ ਦਰ ਵਧਣ ਦੀਆਂ ਰਿਪੋਰਟਾਂ ਬਾਰੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਵੱਲੋਂ ਸਿਹਤ ਵਿਭਾਗ ਨੂੰ ਢੁੱਕਵੇਂ ਸਮੇਂ ਇਲਾਜ ਲਈ ਨਾਗਰਿਕਾਂ ਨੂੰ ਸੁਚੇਤ ਕਰਨ ਲਈ ਹਰ ਕਦਮ ਚੁੱਕਣ ਵਾਸਤੇ ਆਖਿਆ।
ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਕੋਵਿਡ ਦੇ ਮਰੀਜ਼ਾਂ, ਜਿਨ•ਾਂ ਵਿੱਚ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਮਰੀਜ਼ ਵੀ ਸ਼ਾਮਲ ਹਨ, ਬਾਰੇ ਜਾਣਕਾਰੀ ਇਕੱਤਰ ਕਰਨ ਅਤੇ ਅਪਡੇਟ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਕਿਹਾ। ਉਨ•ਾਂ ਨੇ ਸਿਹਤ ਵਿਭਾਗ ਨੂੰ ਪ੍ਰਾਈਵੇਟ ਹਸਪਤਾਲਾਂ ਨਾਲ ਕਰੀਬੀ ਤਾਲਮੇਲ ਰੱਖਣ ਦੀ ਹਦਾਇਤ ਵੀ ਕੀਤੀ ਤਾਂ ਜੋ ਕੋਵਿਡ-19 ਖ਼ਿਲਾਫ਼ ਸੂਬੇ ਦੀ ਜੰਗ ਵਿੱਚ ਉਨ•ਾਂ ਦਾ ਸਰਗਰਮ ਸਹਿਯੋਗ ਲਿਆ ਜਾ ਸਕੇ।
ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ ਕਿ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਅਨੁਸਾਰ ਸੂਬੇ ਦੇ 92 ਪ੍ਰਾਈਵੇਟ ਹਸਪਤਾਲ ਕੋਵਿਡ ਕੇਅਰ ਸਬੰਧੀ ਸਹੂਲਤਾਂ ਦੇਣ ਲਈ ਪਹਿਲਾਂ ਹੀ ਰਾਜ਼ੀ ਹੋ ਚੁੱਕੇ ਹਨ ਅਤੇ ਵਿਭਾਗ ਨੇ ਇਨ•ਾਂ ਪ੍ਰਾਈਵੇਟ ਹਸਪਤਾਲਾਂ ਅਤੇ ਕਲੀਨਿਕਾਂ ਨਾਲ ਅਗਲੇਰੀ ਰਣਨੀਤੀ ਉਲੀਕਣ ਵਾਸਤੇ ਵਿਚਾਰ-ਵਟਾਂਦਰਾ ਕਰਨ ਲਈ ਭਲਕੇ ਮੀਟਿੰਗ ਰੱਖੀ ਹੈ। ਮੁੱਖ ਮੰਤਰੀ ਵੱਲੋਂ ਇਸ ਵਿਭਾਗ ਨੂੰ ਪ੍ਰਾਈਵੇਟ ਹਸਪਤਾਲਾਂ ਅਤੇ ਕਲੀਨਿਕਾਂ ਵਿੱਚ ਕੋਵਿਡ ਦੇ ਇਲਾਜ ਤੇ ਫੀਸ ਨਿਰਧਾਰਤ ਕਰਨ ਬਾਰੇ ਸੰਭਾਵਨਾਵਾਂ ਤਲਾਸ਼ਣ ਲਈ ਪਹਿਲਾਂ ਹੀ ਹਦਾਇਤ ਕੀਤੀ ਗਈ ਹੈ।
ਮੀਟਿੰਗ ਦੌਰਾਨ ਰਾਜ ਦੇ 19 ਮਾਈਕਰੋ-ਕੰਟੇਨਮੈਂਟ ਖੇਤਰਾਂ, ਜਿਨ•ਾਂ ‘ਚ ਇਕ ਪਿੰਡ/ਵਾਰਡ ਵਿੱਚ 5 ਤੋਂ ਵੱਧ ਅਤੇ 15 ਤੱਕ ਕੋਵਿਡ ਪਾਜ਼ੇਟਿਵ ਕੇਸ ਹੋਣ, ਵਿੱਚ ਇਸ ਮਹਾਂਮਾਰੀ ਨੂੰ ਰੋਕਣ ਲਈ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਮੇਂ ਜ਼ਿਆਦਾਤਰ ਮਾਈਕਰੋ ਕੰਟੇਨਮੈਂਟ ਖੇਤਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਸੰਗਰੂਰ ਅਤੇ ਰੋਪੜ ਜ਼ਿਲਿ•ਆਂ ਵਿੱਚ ਹਨ, ਜਿਨ•ਾਂ ਵਿੱਚੋਂ ਪਹਿਲੇ ਤਿੰਨ ਜ਼ਿਲਿ•ਆਂ ਵਿੱਚੋਂ ਵੱਡੀ ਗਿਣਤੀ ਵਿੱਚ ਕੇਸ ਆਏ ਹਨ।
ਮੁੱਖ ਮੰਤਰੀ ਨੇ ਵਿਭਾਗ ਨੂੰ ਮਾਈਕਰੋ-ਕੰਟੇਨਮੈਂਟ ਖੇਤਰਾਂ ਵਿੱਚ ਜੰਗੀ ਪੱਧਰ ‘ਤੇ ਟੈਸਟਿੰਗ ਅਤੇ ਸੰਪਰਕ ਟਰੇਸਿੰਗ ਕਰਨ ਤੋਂ ਇਲਾਵਾ ਇਲਾਜ ਅਤੇ ਨਿਗਰਾਨੀ ਨੂੰ ਹੋਰ ਸਰਗਰਮ ਕਰਨ ਲਈ ਕਿਹਾ। ਉਨ•ਾਂ ਨੇ ਸੂਬਾ ਭਰ ਵਿੱਚ ਨਮੂਨੇ ਇਕੱਤਰ ਕਰਨ ਨੂੰ ਹੋਰ ਗਤੀਸ਼ੀਲ ਬਣਾਉਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। 21 ਜੂਨ ਤੱਕ ਕੁੱਲ 2,39,995 ਨਮੂਨਿਆਂ ਦੀ ਜਾਂਚ ਕੀਤੀ ਗਈ। 21 ਜੂਨ ਤੱਕ ਪੰਜਾਬ ਵਿੱਚ 1276 ਐਕਟਿਵ ਕੇਸ ਸਨ, ਜਿਨ•ਾਂ ਵਿੱਚੋਂ ਪੰਜ ਵੈਂਟੀਲੇਟਰ ਅਤੇ 21 ਆਕਸੀਜਨ ‘ਤੇ ਸਨ ਅਤੇ ਇਸ ਬਿਮਾਰੀ ਕਾਰਨ 99 ਜਾਨਾਂ ਗਈਆਂ ਸਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

by Jaspreet Kaur
November 17, 2026
0

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ 'ਤੇ ਹਟਾਈਆਂ GRAP-3 ਪਾਬੰਦੀਆਂ ਨਵੀ ਦਿੱਲੀ, 17 ਨਵੰਬਰ (ਵਿਸ਼ਵ ਵਾਰਤਾ)...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

by Ankit
November 17, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 17, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

Most Popular

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

by Ranjit Singh
3 days ago
0

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ - ਵਿਧਾਇਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 