ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਭਲਾਈ ਵਿਭਾਗ ਦੀਆਂ ਸਕੀਮਾਂ ਦਾ ਲਿਆ ਜਾਇਜ਼ਾ
70,008 ਲਾਭਪਾਤਰੀ ਵੱਖ ਵੱਖ ਪੈਨਸ਼ਨਾਂ ਦਾ ਲੈ ਰਹੇ ਹਨ ਲਾਹਾ
ਫ਼ਰੀਦਕੋਟ, 23 ਜੂਨ (ਪਰਾਸ਼ਰ ) ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ,ਆਈ.ਏ.ਐਸ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਭਾਗ ਦੀਆਂ ਵੱਖ ਵੱਖ ਸਕੀਮਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬੁਢਾਪਾ ਪੈਨਸ਼ਨ,ਵਿਧਵਾ ਅਤੇ ਬੋਸਹਾਰਾ ਔਰਤਾਂ, ਆਸ਼ਰਿਤ ਬੱਚਿਆਂ ਨੂੰ ਅਤੇ ਦਿਵਿਆਂਗਜਨ ਵਿਕਅਤੀਆਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ, ਵਿੱਤੀ ਸਹਾਇਤਾ ਸਬੰਧੀ ਜਾਣਕਾਰੀ ਲਈ। ਉਨ•ਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਨ•ਾਂ ਸਕੀਮਾਂ ਨਾਲ ਸਬੰਧਤ ਲਾਭਪਾਤਰੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ ਅਤੇ ਕੋਈ ਵੀ ਲੋੜਵੰਦ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਇੰਨ•ਾਂ ਸਕੀਮਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।