• Latest
  • Trending
ਮੁੱਖ ਮੰਤਰੀ ਦੀ ਤਰਫੋ ਕੈਬਨਿਟ ਮੰਤਰੀ ਧਰਮਸੋਤ ਨੇ ਸ਼ਹੀਦ ਸਲੀਮ ਖ਼ਾਨ ਨੂੰ ਭੇਟ ਕੀਤੀ ਸ਼ਰਧਾਂਜਲੀ

ਮੁੱਖ ਮੰਤਰੀ ਦੀ ਤਰਫੋ ਕੈਬਨਿਟ ਮੰਤਰੀ ਧਰਮਸੋਤ ਨੇ ਸ਼ਹੀਦ ਸਲੀਮ ਖ਼ਾਨ ਨੂੰ ਭੇਟ ਕੀਤੀ ਸ਼ਰਧਾਂਜਲੀ

6 years ago
IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

2 hours ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

3 hours ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

3 hours ago
‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

3 hours ago
ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

3 hours ago
Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

3 hours ago
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

4 hours ago
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

5 hours ago
Hindi News
English News
Tuesday, November 17, 2026
No Result
View All Result
15 °c
Chandigarh
19 ° Wed
19 ° Thu
19 ° Fri
20 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਦੀ ਤਰਫੋ ਕੈਬਨਿਟ ਮੰਤਰੀ ਧਰਮਸੋਤ ਨੇ ਸ਼ਹੀਦ ਸਲੀਮ ਖ਼ਾਨ ਨੂੰ ਭੇਟ ਕੀਤੀ ਸ਼ਰਧਾਂਜਲੀ

June 27, 2020
in ਖਬਰਾਂ, ਪੰਜਾਬ
ਮੁੱਖ ਮੰਤਰੀ ਦੀ ਤਰਫੋ ਕੈਬਨਿਟ ਮੰਤਰੀ ਧਰਮਸੋਤ ਨੇ ਸ਼ਹੀਦ ਸਲੀਮ ਖ਼ਾਨ ਨੂੰ ਭੇਟ ਕੀਤੀ ਸ਼ਰਧਾਂਜਲੀ

ਪਿੰਡ ਮਰਦਾਂਹੇੜੀ ਦਾ ਲਾਂਸ ਨਾਇਕ ਸਲੀਮ ਖ਼ਾਨ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹੀਦ, ਇਲਾਕੇ ‘ਚ ਸੋਗ ਦੀ ਲਹਿਰ

-ਸਲੀਮ ਖ਼ਾਨ ਨੂੰ ਫ਼ੌਜੀ ਸਨਮਾਨਾਂ ਤੇ ਸੇਜਲ ਅੱਖਾਂ ਨਾਲ ਸਪੁਰਦ-ਏ-ਖ਼ਾਕ ਕੀਤਾ

-ਪੰਜਾਬ ਦੇ ਗਵਰਨਰ ਵੀ.ਪੀ. ਸਿੰਘ ਬਦਨੌਰ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਨੇ ਰੱਖੀ ਰੀਥ
-ਲੋਕ ਸਭਾ ਮੈਂਬਰ ਪਰਨੀਤ ਕੌਰ ਨੇ ਫ਼ੋਨ ਕਰਕੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ
-ਭਾਰਤੀ ਫ਼ੌਜ ਨੇ ਦਿੱਤੀ ਸਲਾਮੀ, ਸ਼ਹੀਦ ਸਲੀਮ ਖ਼ਾਨ ਅਮਰ ਰਹੇ ਦੇ ਨਾਅਰਿਆਂ ਨਾਲ ਅਸਮਾਨ ਗੂੰਜਿਆ
-ਬ੍ਰਿਗੇਡੀਅਰ ਰਾਣਾਵਤ ਨੇ ਸਲੀਮ ਦੇ ਤਾਬੂਤ ‘ਤੇ ਲਿਪਟਿਆ ਤਿਰੰਗਾ ਮਾਤਾ ਨੂੰ ਸੌਂਪਿਆ
-ਸ਼ਹੀਦ ਦੀ ਮਾਤਾ, ਭੈਣ ਤੇ ਭਰਾ ਨੇ ਸ਼ਹੀਦ ਨੂੰ ਸਲਾਮੀ ਦੇ ਕੇ ਸਲੀਮ ਦੀ ਦੀ ਕੁਰਬਾਨੀ ਨੂੰ ਸਜ਼ਦਾ ਕੀਤਾ
ਪਟਿਆਲਾ, 27 ਜੂਨ ( ਵਿਸ਼ਵ ਵਾਰਤਾ )-ਪਟਿਆਲਾ-ਬਲਬੇੜਾ ਰੋਡ ‘ਤੇ ਸਥਿਤ ਪਿੰਡ ਮਰਦਾਂਹੇੜੀ ਦਾ ਵਸਨੀਕ ਅਤੇ ਭਾਰਤੀ ਫ਼ੌਜ ਦੀ 58 ਇੰਜੀਨੀਅਰ ਰੈਜੀਮੈਂਟ ਦਾ ਲਾਂਸ ਨਾਇਕ ਸਲੀਮ ਖ਼ਾਨ (24 ਸਾਲ) ਭਾਰਤ-ਚੀਨ ਸਰਹੱਦ ਨੇੜੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹਾਦਤ ਦਾ ਜਾਮ ਪੀ ਗਿਆ ਹੈ। ਸਲੀਮ ਖ਼ਾਨ ਦੇ ਸ਼ਹੀਦ ਹੋਣ ਦੀ ਖ਼ਬਰ ਪੁੱਜਣ ‘ਤੇ ਪਿੰਡ ਮਰਦਾਂਹੇੜੀ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਪਸਰ ਗਈ।

ਅੱਜ ਲੇਹ ਤੋਂ ਭਾਰਤੀ ਫ਼ੌਜ ਦੇ ਵਿਸ਼ੇਸ਼ ਜਹਾਜ਼ ਰਾਹੀਂ ਲਾਂਸ ਨਾਇਕ ਸਲੀਮ ਖ਼ਾਨ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਲਿਆਂਦਾ ਗਿਆ, ਜਿੱਥੋਂ ਉਸਨੂੰ ਸੜਕ ਰਸਤੇ ਵੱਡੇ ਕਾਫ਼ਲੇ ਰਾਹੀਂ ਉਸਦੇ ਪਿੰਡ ਮਰਦਾਂਹੇੜੀ ਲਿਆਂਦਾ ਗਿਆ। ਇਸ ਮਗਰੋਂ ਪੂਰੇ ਸਰਕਾਰੀ ਅਤੇ ਫ਼ੌਜੀ ਸਨਮਾਨਾਂ ਨਾਲ ਅਤੇ ਨਮਾਜ-ਏ-ਜਨਾਜ਼ਾ ਅਦਾ ਕਰਨ ਤੋਂ ਬਾਅਦ ਪਿੰਡ ਦੇ ਕਬਰਿਸਤਾਨ ਵਿਖੇ ਸਲੀਮ ਖ਼ਾਨ ਦੀ ਦੇਹ ਨੂੰ ਸਪੁਰਦ-ਏ-ਖ਼ਾਕ ਕੀਤਾ ਗਿਆ।
ਸ਼ਹੀਦ ਨੂੰ ਸਪੁਰਦ-ਏ-ਖ਼ਾਕ ਕਰਨ ਤੋਂ ਪਹਿਲਾਂ ਸ਼ਹੀਦ ਦੀ ਮਾਤਾ ਨਸੀਮਾ ਬੇਗਮ, ਭੈਣ ਸੁਲਤਾਨਾ ਅਤੇ ਭਰਾ ਨਿਆਮਤ ਅਲੀ ਨੇ ਸ਼ਹੀਦ ਸਲੀਮ ਖ਼ਾਨ ਨੂੰ ਸਲਿਊਟ ਨਾਲ ਸਲਾਮੀ ਦੇ ਕੇ ਦੇਸ਼ ਦੇ ਇਸ ਬਹਾਦਰ ਸ਼ਹੀਦ ਦੀ ਕੁਰਬਾਨੀ ਨੂੰ ਸਜ਼ਦਾ ਕੀਤਾ। ਪਟਿਆਲਾ ਮਿਲਟਰੀ ਸਟੇਸ਼ਨ ਦੇ ਕਮਾਂਡਰ ਬ੍ਰਿਗੇਡੀਅਰ ਪ੍ਰਤਾਪ ਸਿੰਘ ਰਾਣਾਵਤ ਨੇ ਸ਼ਹੀਦ ਦੇ ਤਾਬੂਤ ‘ਤੇ ਲਿਪਟਿਆ ਤਿਰੰਗਾ ਝੰਡਾ ਸ਼ਹੀਦ ਦੀ ਮਾਤਾ ਨੂੰ ਸੌਂਪਕੇ ਸਲਿਊਟ ਕੀਤਾ।
ਸ਼ਹੀਦ ਨਾਇਬ ਸਲੀਮ ਖਾਨ ਨੂੰ ਸਪੁਰਦ-ਏ-ਖ਼ਾਕ ਕਰਨ ਮੌਕੇ ਭਾਰਤੀ ਫ਼ੌਜ ਦੇ ਬਿਗਲਰ ਨੇ ਮਾਤਮੀ ਧੁਨ ਵਜਾਈ ਅਤੇ ਜਵਾਨਾਂ ਨੇ ਹਥਿਆਰ ਉਲਟੇ ਕਰਕੇ ਗਾਰਡ ਆਫ਼ ਆਨਰ ਦਿੰਦਿਆਂ ਫ਼ਾਇਰ ਕਰਕੇ ਸ਼ਹੀਦ ਨੂੰ ਸਲਾਮੀ ਦਿੱਤੀ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਸ਼ਹੀਦ ਦੀ ਦੇਹ ‘ਤੇ ਰੀਥ ਰੱਖ ਕੇ ਸ਼ਰਧਾ ਦੇ ਫ਼ੁੱਲ ਭੇਟ ਕੀਤੇ। ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਫੁੱਲਮਾਲਾ ਰੱਖਕੇ ਸ਼ਰਧਾਂਜਲੀ ਅਰਪਿਤ ਕੀਤੀ। ਭਾਰਤੀ ਫ਼ੌਜ ਦੇ ਮੁਖੀ ਦੀ ਤਰਫ਼ੋਂ ਪਟਿਆਲਾ ਸਟੇਸ਼ਨ ਦੇ ਕਮਾਂਡਰ ਬ੍ਰਿਗੇਡੀਅਰ ਪ੍ਰਤਾਪ ਸਿੰਘ ਰਾਣਾਵਤ ਨੇ ਰੀਥ ਰੱਖਕੇ ਸ਼ਰਧਾਂਜਲੀ ਅਰਪਿਤ ਕੀਤੀ। ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦੀ ਤਰਫ਼ੋਂ ਉਨ੍ਹਾਂ ਦੇ ਪੀ.ਏ. ਸ੍ਰੀ ਬਹਾਦਰ ਖ਼ਾਨ ਨੇ ਰੀਥ ਰੱਖੀ।
ਇਸੇ ਦੌਰਾਨ ਲੋਕ ਸਭਾ ਮੈਂਬਰ ਪਟਿਆਲਾ ਸ੍ਰੀਮਤੀ ਪਰਨੀਤ ਕੌਰ ਦੀ ਤਰਫ਼ੋਂ ਉਨ੍ਹਾਂ ਦੇ ਨਿਜੀ ਸਕੱਤਰ ਸ੍ਰੀ ਬਲਵਿੰਦਰ ਸਿੰਘ ਨੇ ਰੀਥ ਰੱਖੀ। ਇਸ ਤੋਂ ਇਲਾਵਾ ਟੂ ਕੋਰ ਕਮਾਂਡਰ ਅੰਬਾਲਾ ਦੀ ਤਰਫ਼ੋਂ ਕਰਨਲ ਉਠੱਈਆ, ਵਨ ਆਰਮਡ ਡਵੀਜਨ ਪਟਿਆਲਾ ਦੇ ਜੀਓਸੀ ਦੀ ਤਰਫ਼ੋਂ ਮੇਜਰ ਬਰਿੰਦਰਜੀਤ ਸਿੰਘ, ਹੈਡ ਕੁਆਰਟਰ ਪੰਜਾਬ, ਹਰਿਆਣਾ ਹਿਮਾਚਲ ਦੀ ਤਰਫ਼ੋਂ ਸੂਬੇਦਾਰ ਮੇਜਰ ਆਰ.ਬੀ. ਸਿੰਘ ਅਤੇ ਸਟੇਸ਼ਨ ਕਮਾਂਡਰ ਪਟਿਆਲਾ ਦੀ ਤਰਫ਼ੋਂ ਸੂਬੇਦਾਰ ਰਣਜੀਤ ਭਾਰਤੀ ਨੇ ਰੀਥਾਂ ਰੱਖੀਆਂ।
ਜਿਕਰਯੋਗ ਹੈ ਕਿ 14 ਜਨਵਰੀ 1996 ਨੂੰ ਪਿਤਾ ਮੰਗਲ ਦੀਨ ਅਤੇ ਮਾਤਾ ਨਸੀਮਾ ਬੇਗਮ ਦੇ ਘਰ ਪਿੰਡ ਮਰਦਾਂਹੇੜੀ ਵਿਖੇ ਜਨਮਿਆ ਸਲੀਮ ਖ਼ਾਨ ਫਰਵਰੀ 2014 ਨੂੰ ਭਾਰਤੀ ਫ਼ੌਜ ਦੀ ਬੰਗਾਲ ਇੰਜੀਨੀਅਰ ਰੈਜੀਮੈਂਟ ‘ਚ ਭਰਤੀ ਹੋਇਆ ਸੀ। ਉਹ ਆਪਣੇ ਪਿੱਛੇ ਮਾਤਾ, ਇੱਕ ਭੈਣ ਸੁਲਤਾਨਾ ਅਤੇ ਇੱਕ ਭਰਾ ਨਿਆਮਤ ਅਲੀ ਸਮੇਤ ਹੋਰ ਪਰਿਵਾਰਕ ਮੈਂਬਰਾਂ ਨੂੰ ਸਦੀਵੀ ਵਿਛੋੜਾ ਦੇ ਗਏ ਹਨ। ਸਲੀਮ ਖ਼ਾਨ ਨੂੰ ਦੇਸ਼ ਸੇਵਾ ਦੀ ਗੁੜਤੀ ਪਰਿਵਾਰ ਵਿੱਚੋਂ ਮਿਲੀ ਸੀ ਕਿਉਂਕਿ ਉਨ੍ਹਾਂ ਦੇ ਪਿਤਾ ਜਨਾਬ ਮੰਗਲ ਦੀਨ ਨੇ ਵੀ ਭਾਰਤੀ ਫ਼ੌਜ ‘ਚ ਸੇਵਾ ਨਿਭਾਈ ਸੀ ਅਤੇ ਡਿਊਟੀ ਦੌਰਾਨ ਇੱਕ ਹਾਦਸੇ ਮਗਰੋਂ ਜਖ਼ਮੀ ਹੋਣ ਕਰਕੇ ਉਹ ਸੇਵਾ ਮੁਕਤ ਹੋ ਗਏ ਸਨ ਅਤੇ ਕਰੀਬ 18 ਸਾਲ ਪਹਿਲਾਂ ਉਨ੍ਹਾਂ ਦਾ ਦੇਹਾਂਤ ਹੋ ਗਿਆ ਸੀ।
ਭਾਰਤੀ ਫ਼ੌਜ ਦੇ ਸੂਤਰਾਂ ਮੁਤਾਬਕ ਲਾਂਸ ਨਾਇਕ ਸਲੀਮ ਖ਼ਾਨ ਫ਼ੌਜ ਦੀ 58 ਇੰਜੀਨੀਅਰ ਰੈਜੀਮੈਂਟ ਵਿੱਚ ਭਾਰਤ-ਚੀਨ ਸਰਹੱਦ ਨੇੜੇ ਲਦਾਖ ਖੇਤਰ ‘ਚ ਵਗਦੀ ਸ਼ਿਓਕ ਨਦੀ ਨੇੜੇ ਜੋਖ਼ਮ ਭਰੇ ਹਾਲਾਤ ਵਿਖੇ ਭਾਰਤੀ ਫ਼ੌਜ ਦੇ ਓਪਰੇਸ਼ਨ ਖੇਤਰ ਵਿੱਚ ਆਪਣੀ ਇੰਜੀਨੀਅਰਿੰਗ ਦੀ ਡਿਊਟੀ ‘ਤੇ ਤਾਇਨਾਤ ਸੀ। ਇਸ ਰੈਜੀਮੈਂਟ ਵੱਲੋਂ 26 ਜੂਨ ਨੂੰ ਬਾਅਦ ਦੁਪਹਿਰ ਕਰੀਬ 1.30 ਵਜੇ ਸ਼ਿਓਕ ਨਦੀ ਵਿੱਚ ਕਿਸ਼ਤੀ ਰਾਹੀਂ ਭਾਰਤੀ ਫ਼ੌਜ ਦੇ ਓਪਰੇਸ਼ਨ ਸਬੰਧੀਂ ਬਚਾਅ ਕਾਰਜਾਂ ਲਈ ਰੱਸੇ ਲਗਾਉਣ ਦੀ ਡਿਊਟੀ ਨਿਭਾਈ ਜਾ ਰਹੀ ਸੀ। ਇਸ ਦੌਰਾਨ ਅਚਾਨਕ ਵਾਪਰੇ ਹਾਦਸੇ ਕਰਕੇ ਸਲੀਮ ਖ਼ਾਨ ਦੀ ਕਿਸ਼ਤੀ ਪਲਟ ਗਈ ਅਤੇ ਸਲੀਮ ਖ਼ਾਨ ਕਰੀਬ ਬਾਅਦ ਦੁਪਹਿਰ ਕਰੀਬ 3.20 ‘ਤੇ ਸ਼ਹਾਦਤ ਦਾ ਜਾਮ ਪੀ ਗਿਆ।
ਸਲੀਮ ਖ਼ਾਨ ਨੂੰ ਸਪੁਰਦ-ਏ-ਖ਼ਾਕ ਦੀ ਰਸਮ ਦੌਰਾਨ ਹਲਕਾ ਸਨੌਰ ਦੇ ਵਿਧਾਇਕ ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ, ਹਲਕਾ ਸਨੌਰ ਦੇ ਇੰਚਾਰਜ ਸ. ਹਰਿੰਦਰਪਾਲ ਸਿੰਘ ਹੈਰੀਮਾਨ, ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ, ਏ.ਡੀ.ਸੀ. (ਜ) ਸ੍ਰੀਮਤੀ ਪੂਜਾ ਸਿਆਲ ਗਰੇਵਾਲ, ਸਾਬਕਾ ਚੇਅਰਮੈਨ ਸ. ਤੇਜਿੰਦਰਪਾਲ ਸਿੰਘ ਸੰਧੂ, ਜੀਓਜੀ ਜ਼ਿਲ੍ਹਾ ਮੁਖੀ ਬ੍ਰਿਗੇਡੀਅਰ ਡੀ.ਐਸ. ਗਰੇਵਾਲ ਦੀ ਤਰਫ਼ੋਂ ਆਨਰੇਰੀ ਕੈਪਟਨ ਰੱਤੀ ਸ਼ਰਮਾ ਤੇ ਸੂਬੇਦਾਰ ਭੁਪਿੰਦਰ ਸਿੰਘ, ਚੇਅਰਮੈਨ ਅਸ਼ਵਨੀ ਬੱਤਾ, ਚੇਅਰਮੈਨ ਮਦਨਜੀਤ ਡਕਾਲਾ, ਵਾਈਸ ਚੇਅਰਮੈਨ ਅਮਨ ਰਣਜੀਤ ਸਿੰਘ ਗਰੇਵਾਲ, ਐਸ.ਡੀ.ਐਮ. ਚਰਨਜੀਤ ਸਿੰਘ, ਡੀ.ਐਸ.ਪੀ. ਦਿਹਾਤੀ ਅਜੈਪਾਲ ਸਿੰਘ, ਤਹਿਸੀਲਦਾਰ ਰਣਜੀਤ ਸਿੰਘ, ਐਸ.ਜੀ.ਪੀ.ਸੀ. ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਗਜੀਤ ਸਿੰਘ ਕੋਹਲੀ, ਰਮੇਸ਼ ਗੋਇਲ ਡਕਾਲਾ, ਜ਼ਿਲ੍ਹਾ ਪ੍ਰਧਾਨ ਆਪ ਚੇਤੰਨ ਸਿੰਘ ਜੌੜੇਮਾਜਰਾ, ਇੰਦਰਜੀਤ ਸਿੰਘ ਸੰਧੂ, ਮੇਜਰ ਆਰ.ਪੀ.ਐਸ. ਮਲਹੋਤਰਾ, ਸਰਪੰਚ ਜਗਦੀਪ ਸਿੰਘ ਮਰਦਾਂਹੇੜੀ, ਬੱਬੀ ਗੋਇਲ, ਧਨਵੰਤ ਸਿੰਘ ਜਿੰਮੀ ਡਕਾਲਾ, ਬੀ.ਜੇ.ਪੀ. ਜ਼ਿਲ੍ਹਾ ਪ੍ਰਧਾਨ ਵਿਕਾਸ ਸ਼ਰਮਾ, ਡੇਰਾ ਬਾਬਾ ਭੀਖਮ ਸ਼ਾਹ ਦੇ ਗੱਦੀਨਸ਼ੀਨ ਬਾਬਾ ਬੁੱਲੇਸ਼ਾਹ ਦੀ ਤਰਫ਼ੋਂ ਬਾਬਾ ਗਫ਼ੂਰ, ਬਾਬਾ ਸਾਬਰ, ਸ਼ਗਨ ਵੈਲਫੇਅਰ ਸੁਸਾਇਟੀ ਬਠੋਈ ਤੋਂ ਜਤਿੰਦਰ ਸਿੰਘ, ਸਾਬਕਾ ਸਰਪੰਚ ਗੁਰਦੀਪ ਸਿੰਘ ਨੇ ਵੀ ਰੀਥਾਂ ਰੱਖਕੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ। ਮੌਲਵੀ ਮੁਹੰਮਦ ਇਕਰਾਮੂਦੀਨ ਨੇ ਨਮਾਜ-ਏ-ਜਨਾਜ਼ਾ ਅਦਾ ਕੀਤੀ।
ਇਸ ਦੌਰਾਨ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੇ ਨਿਜੀ ਸਕੱਤਰ ਸ. ਬਲਵਿੰਦਰ ਸਿੰਘ ਨੇ ਸ੍ਰੀਮਤੀ ਪਰਨੀਤ ਕੌਰ ਦੀ ਸ਼ਹੀਦ ਸਲੀਮ ਖਾਨ ਦੀ ਮਾਤਾ ਨਸੀਮਾ ਬੇਗਮ ਨਾਲ ਫੋਨ ‘ਤੇ ਗੱਲਬਾਤ ਕਰਵਾਈ। ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਦੇ ਨਾਲ ਖੜੀ ਹੈ।
ਸਲੀਮ ਖਾਨ ਨੂੰ ਸਪੁਰਦ-ਏ-ਖ਼ਾਕ ਕਰਨ ਸਮੇਂ ਸ੍ਰੀਮਤੀ ਪਰਨੀਤ ਕੌਰ ਦੀ ਤਰਫ਼ੋਂ ਸ. ਬਲਵਿੰਦਰ ਸਿੰਘ ਨੇ ਦੌਸ਼ਾਲਾ ਵੀ ਭੇਟ ਕੀਤਾ। ਇਸ ਸਮੇਂ ਭਾਰਤੀ ਸੈਨਾ, ਪੰਜਾਬ ਸਰਕਾਰ, ਜ਼ਿਲ੍ਹਾ ਪਟਿਆਲਾ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਸਮੇਤ ਸਿਆਸੀ, ਸਮਾਜਿਕ, ਧਾਰਮਿਕ ਸੰਸਥਾਵਾਂ ਵੱਲੋਂ ਹਾਜ਼ਰ ਹੋਈਆਂ ਅਹਿਮ ਸ਼ਖ਼ਸੀਅਤਾਂ ਅਤੇ ਹਜ਼ਾਰਾਂ ਦੀ ਗਿਣਤੀ ‘ਚ ਪੁੱਜੇ ਆਮ ਲੋਕਾਂ ਵੱਲੋਂ ਸ਼ਹੀਦ ਨੂੰ ‘ਦੇਸ਼ ਭਗਤੀ ਅਤੇ ਸ਼ਹੀਦ ਸਲੀਮ ਖ਼ਾਨ ਅਮਰ ਰਹੇ” ਦੇ ਨਾਅਰੇ ਲਾਉਂਦਿਆਂ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ।
*************

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

by Jaspreet Kaur
November 17, 2026
0

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ 'ਤੇ ਹਟਾਈਆਂ GRAP-3 ਪਾਬੰਦੀਆਂ ਨਵੀ ਦਿੱਲੀ, 17 ਨਵੰਬਰ (ਵਿਸ਼ਵ ਵਾਰਤਾ)...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

by Ankit
November 17, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

Most Popular

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

by Ankit
3 weeks ago
0

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 