ਪਟਿਆਲਾ,29 ਜੂਨ(ਵਿਸ਼ਵ ਵਾਰਤਾ)- ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਅਤੇ ਸਿਹਤ ਮੁਲਾਜ਼ਮਾਂ ਦੀ ਸੁਰੱਖਿਆ ਦੀ ਮੱਦੇਨਜ਼ਰ ਯਾਰਾਂ ਫਰਟੀਲਾਈਜ਼ਰ ਵੱਲੋਂ ਸਿਹਤ ਵਿਭਾਗ ਅਤੇ ਸਿਵਲ ਸਰਜਨ ਪਟਿਆਲਾ ਡਾ. ਹਰੀਸ਼ ਮਲਹੌਤਰਾ ਨੂੰ ਯਾਰਾਂ ਕਰਾਫਟ ਨਿਊਟਿ ੍ਰਸ਼ੀਅਨ ਸੈਂਟਰ ਡਕਾਲਾ ਫਰਟੀਲਾਈਜ਼ਰ ਦਾਣਾ ਮੰਡੀ ਵਿਖੇ ਇੱਕ ਲੱਖ ਰੁਪਏ ਦੀ ਪੀ.ਪੀ.ਈ. ਕਿੱਟਾਂ ਦਾਨ ਕੀਤੀਆਂ ਗਈਆਂ। ਇਸ ਮੌਕੇ ਕੰਪਨੀ ਤੋਂ ਰਜਨੀਸ਼ ਕੁਮਾਰ ਕੌਂਸਲਰ ਰਿਚੀ ਡਕਾਲਾ, ਸਮਾਜ ਸੇਵਕ ਰਾਮ ਡਕਾਲਾ, ਰਾਜਨ ਸਿੰਗਲਾ ਆਦਿ ਹਾਜ਼ਰ ਸਨ। ਇਸ ਮੌਕੇ ਯਾਰਾਂ ਕੰਪਨੀ ਵੱਲੋਂ ਯਾਰਾਂ ਕੰਪਨੀ ਵੱਲੋਂ ਕਰੋਨਾ ਮਹਾਂਮਾਰੀ ਵੱਲੋਂ ਕੀਤੇ ਜਾ ਰਹੇ ਕੰਮਾਂ ਅਤੇ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕ ਕਰਨ ਲਈ ਸਿਹਤ ਵਿਭਾਗ ਅਤੇ ਸਿਵਲ ਸਰਜਨ ਪਟਿਆਲਾ ਦਫਤਰ ਦੇ ਸਮੂਹ ਮੁਲਾਜ਼ਮਾਂ ਦੀ ਦਿਲੋਂ ਸ਼ਲਾਘਾ ਕੀਤੀ। ਇਸ ਮੌਕੇ ਡਾ. ਹਰੀਸ਼ ਮਲਹੌਤਰਾ ਨੇ ਯਾਰਾਂ ਕੰਪਨੀ ਇਸ ਉਪਰਾਲੇ ਲਈ ਧੰਨਵਾਦ ਕਰਦੇ ਕਿਹਾ ਕਿ ਇਹੋ ਜਿਹੇ ਦਾਨੀ ਸੱਜਣਾ ਰਾਹੀਂ ਇਸ ਭਿਆਨਕ ਬਿਮਾਰੀ ਨੂੰ ਰੋਕਣ ਵਿੱਚ ਵਿਸ਼ੇਸ਼ ਸਫਲਤਾ ਮਿਲ ਰਹੀ ਹੈ। ਇਸ ਮੌਕੇ ਡਾ. ਪੂਰੀ ਅਤੇ ਜ਼ਿਲ•ਾ ਮਾਸ ਮੀਡੀਆ ਅਫਸਰ ਕਿਸ਼ਨ ਕੁਮਾਰ ਹਾਜ਼ਰ ਸਨ।
ਭਗਵੰਤ ਮਾਨ ਨੇ ਫਗਵਾੜਾ ‘ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ ‘ਆਪ’ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ
ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ...