-ਕੋਰੋਨਾ ਵਾਇਰਸ ਤੋਂ ਬਚਣ ਲਈ 16 ਬਲਾਕਾਂ ਦੇ ਅਧਿਆਪਕਾਂ ਨੇ ਲੋਕਾਂ ਨੂੰ ਘਰ-ਘਰ ਜਾ ਕੇ ਕੀਤਾ ਜਾਗਰੂਕ-ਅਮਰਜੀਤ ਸਿੰਘ
ਪਟਿਆਲਾ, 1 ਜੁਲਾਈ (ਵਿਸ਼ਵ ਵਾਰਤਾ)-
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਅਰੰਭ ਕੀਤੇ ਮਿਸ਼ਨ ਫ਼ਤਿਹ ਦੀ ਸਫ਼ਲਤਾ ਲਈ ਅੱਜ ਪਟਿਆਲਾ ਜ਼ਿਲ੍ਹੇ ਦੇ 16 ਬਲਾਕਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ, ਸੈਕੰਡਰੀ ਅਤੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਉਨ੍ਹਾਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਇਸ ਮਿਸ਼ਨ ਤੋਂ ਜਾਣੂ ਕਰਵਾਇਆ।
ਇਹ ਜਾਣਕਾਰੀ ਦਿੰਦਿਆਂ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਪਟਿਆਲਾ ਸ. ਅਮਰਜੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਅਧਿਆਪਕਾਂ ਨੇ ਪਟਿਆਲਾ ਜਿਲ੍ਹੇ ਅੰਦਰ ਲੋਕਾਂ ਨੂੰ ਮਾਸਕ ਪਾਉਣ, ਸੈਨੀਟਾਈਜ਼ਰ ਦੀ ਵਰਤੋਂ ਕਰਨ ਅਤੇ ਸਮਾਜਿਕ ਦੂਰੀ ਰੱਖਣ ਬਾਰੇ ਜਾਗਰੂਕ ਕੀਤਾ।
ਸ. ਅਮਰਜੀਤ ਸਿੰਘ ਨੇ ਦੱਸਿਆ ਕਿ ਅਧਿਆਪਕਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਭਿਆਨਕ ਮਹਾਂਮਾਰੀ ਤੋਂ ਬਚਣ ਲਈ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਅਤੇ 65 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਘਰ ਵਿੱਚ ਰਹਿਣ। ਇਸ ਤੋਂ ਬਿਨ੍ਹਾਂ ਜੇਕਰ ਬਹੁਤ ਹੀ ਜਰੂਰੀ ਹੋਵੇ ਲੋਕ ਤਾਂ ਹੀ ਘਰ ਤੋਂ ਬਾਹਰ ਨਿਕਲਣ। ਉਨ੍ਹਾਂ ਕਿਹਾ ਕਿ ਜੇਕਰ ਲੋਕ ਇਨ੍ਹਾਂ ਨੁਕਤਿਆਂ ਨੂੰ ਅਪਨਾਉਣ ਤਾਂ ਹੀ ਇਸ ਬੀਮਾਰੀ ਉੱਤੇ ਠੱਲ ਪਾਈ ਜਾ ਸਕਦੀ ਹੈ।
ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ –ਈ ਟੀ ਓ
ਅੰਮ੍ਰਿਤਸਰ 1 ਮਈ 2024( ਵਿਸ਼ਵ ਵਾਰਤਾ)-ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਲੋਂ ਲੋਕਾਂ ਨੂੰ ਕਈ ਤਰ੍ਹਾਂ ਦੇ ਲਾਰੇ...