-ਕੋਵਾ ਐਪ ਡਾਊਨਲੋਡ ਕਰਕੇ ਮਿਸ਼ਨ ਫ਼ਤਿਹ ਨਾਲ ਜੁੜਨ ਬਾਰੇ ਜਾਣਕਾਰੀ ਦਿੱਤੀ
ਪਟਿਆਲਾ, 2 ਜੁਲਾਈ (ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਰੋਨਾ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਲੋਕਾਂ ਦੀ ਜਾਗਰੂਕ ਬਾਰੇ ਅਰੰਭੇ ਮਿਸ਼ਨ ਫ਼ਤਿਹ ਤਹਿਤ ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਐਨ.ਜੀਓ.ਜੀਜ ਤੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਲੋਕਾਂ ਨੂੰ ਸਾਵਧਾਨੀਆਂ ਵਰਤਣ ਅਤੇ ਕੋਵਾ ਐਪ ਡਾਊਨਲੋਡ ਕਰਨ ਬਾਰੇ ਜਾਗਰੂਕਤਾ ਮੁਹਿੰਮ ਚਲਾਈ।
ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ. ਵਰਿੰਦਰ ਸਿੰਘ ਟਿਵਾਣਾ ਨੇ ਪਾਵਰ ਹਾਊਸ ਯੂਥ ਕਲੱਬ, ਯੂਥ ਫੈਡਰੇਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ ਤਹਿਤ ਕੋਵਾ ਐਪ ਡਾਊਨਲੋਡ ਕਰਕੇ ਮਿਸ਼ਨ ਫ਼ਤਿਹ ਨਾਲ ਜੁੜਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜਤਵਿੰਦਰ ਗਰੇਵਾਲ, ਪਰਮਿੰਦਰ ਭਲਵਾਨ ਕੌਮੀ ਪ੍ਰਧਾਨ ਯੂਥ ਫੈਡਰੇਸ਼ਨ ਆਫ ਇੰਡੀਆ, ਹਰਦੀਪ ਹੈਰੀ, ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦਾ ਸਮੂਹ ਸਟਾਫ ਸਮੇਤ ਸਹਿਯੋਗ ਹੋਮ ਰਾਜਪੁਰਾ ਦੇ ਕਲਰਕ, ਹਾਜਰ ਸਨ।
ਸ. ਵਰਿੰਦਰ ਸਿੰਘ ਟਿਵਾਣਾ ਨੇ ਕੋਵਿਡ-19 ਦੀਆਂ ਗਾਈਡਲਾਈਨਜ਼ ਬਾਰੇ ਜਾਗਰੂਕ ਕਰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨੂੰ ਠੱਲ ਪਾਉਣ ਲਈ ਮਾਸਕ ਪਾਉਣ, ਸਮਾਜਿਕ ਦੂਰੀ ਬਣਾ ਕੇ ਰੱਖਣ, ਭੀੜ-ਭਾੜ ਵਾਲ ਸਥਾਨਾਂ ਤੇ ਜਾਣ ਤੋਂ ਗੁਰੇਜ ਕਰਨ, ਹੱਥ ਬਾਰ-ਬਾਰ ਧੋਣ ਬਾਰੇ ਜਾਗਰੂਕਤਾ ਫੈਲਾਈ ਗਈ ਅਤੇ ਮਿਸ਼ਨ ਫ਼ਤਿਹ ਦੇ ਪਰਚੇ ਵੀ ਵੰਡੇ ਗਏ।
ਡੀ.ਐਸ.ਐਸ.ਓ. ਨੇ ਕਿਹਾ ਕਿ ਆਪਣੇ ਫੋਨਾਂ ‘ਚ ਕੋਵਾ ਐਪ ਡਾਉਨਲੋਡ ਕਰਕੇ ਮਿਸ਼ਨ ਫ਼ਤਿਹ ਨਾਲ ਜੁੜਕੇ ਅਸੀਂ ਕਰੋਨਾ ਬਿਮਾਰੀ ਬਾਰੇ ਜਾਣਕਾਰੀ ਲੈ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸਿਹਤ ਵਿਭਾਗ ਦੇ ਨਿਰਦੇਸ਼ ‘ਤੇ ਚਲਦਿਆਂ ਅਸੀਂ ਇਸ ਤੋਂ ਬਚ ਸਕਦੇ ਹਾਂ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਰਕਾਰ ਦੀਆਂ ਲਾਭਪਾਤਰੀ ਸਕੀਮਾਂ ਨੂੰ ਉਨ੍ਹਾਂ ਦੇ ਵਿਭਾਗ ਵੱਲੋਂ ਜਨ-ਜਨ ਤੱਕ ਪੁੱਜਦਾ ਕੀਤਾ ਜਾਂਦਾ ਹੈ, ਉਸੇ ਤਰਜ ‘ਤੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਕੋਵਿਡ-19 ਤੋਂ ਬਚਾਅ ਸਬੰਧੀਂ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 25 ਅਪ੍ਰੈਲ, 2024 (ਵਿਸ਼ਵ...