9 ਸੀ.ਡੀ.ਪੀ.ਓਜ਼, 70 ਸੁਪਰਵਾਈਜ਼ਰਾਂ ਤੇ 3400 ਆਂਗਨਵਾੜੀ ਵਰਕਰਾਂ-ਹੈਲਪਰਾਂ ਦੀ ਮਿਸ਼ਨ ਫ਼ਤਿਹ ਦੀ ਕਾਮਯਾਬੀ ‘ਚ ਅਹਿਮ ਭੂਮਿਕਾ-ਕੁਮਾਰ ਅਮਿਤ
-ਘਰ-ਘਰ ਜਾ ਕੇ ਕੋਵਾ ਐਪ ਡਾਊਨਲੋਡ ਕਰਨ ਤੇ ਮਿਸ਼ਨ ਫ਼ਤਿਹ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ
ਪਟਿਆਲਾ, 2 ਜੁਲਾਈ (ਵਿਸ਼ਵ ਵਾਰਤਾ)- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਭਾਗ ਵਲੋਂ ਜ਼ਿਲ੍ਹੇ ਭਰ ‘ਚ ਕੋਰੋਨਾ ਵਾਇਰਸ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਾਂਮਾਰੀ ਕੋਵਿਡ-19 ਦੇ ਖ਼ਾਤਮੇ ਲਈ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਮੁਹਿੰਮ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਭਾਗ ਵੀ ਦੀ ਅਹਿਮ ਭੂਮਿਕਾ ਹੈ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 9 ਬਲਾਕ ਪੱਧਰੀ ਦਫ਼ਤਰ ਤੇ 1829 ਆਂਗਨਵਾੜੀ ਸੈਂਟਰ ਚਲ ਰਹੇ ਹਨ, ਇਨਾਂ ‘ਚ 9 ਸੀ.ਡੀ.ਪੀ.ਓਜ਼, 70 ਸੁਪਰਵਾਈਜ਼ਰਾਂ ਸਮੇਤ 3400 ਦੇ ਕਰੀਬ ਆਂਗਨਵਾੜੀ ਵਰਕਰਜ ਅਤੇ ਹੈਲਪਰ ਮਿਸ਼ਨ ਫ਼ਤਿਹ ਦੀ ਕਾਮਯਾਬੀ ਘਰ-ਘਰ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ. ਗੁਲਬਹਾਰ ਸਿੰਘ ਤੂਰ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਆਂਗਨਵਾੜੀ ਵਰਕਰਾਂ ਨੇ ਅੱਜ ਡੋਰ ਟੂ ਡੋਰ ਸਰਵੇ ਕੀਤਾ ਅਤੇ ਆਮ ਜਨਤਾ ਨੂੰ ਕੋਵਿਡ-19 ਦੀ ਮਹਾਂਮਾਰੀ ਤੋਂ ਬੱਚਣ ਦੇ ਉਪਾਵਾਂ ਸਬੰਧੀ ਜਾਣਕਾਰੀ ਦਿੱਤੀ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਟਿਆਲਾਸ. ਗੁਲਬਹਾਰ ਸਿੰਘ ਤੂਰ ਨੇ ਦੱਸਿਆ ਕਿ ਇਸ ਤਹਿਤ ਸਮੂਹ ਆਂਗਣਵਾੜੀ ਵਰਕਰਾਂ ਵਲੋਂ ਫਰੰਟ ਲਾਈਨ ਵਰਕਰਾਂ ਦੀ ਭੂਮਿਕਾ ਨਿਭਾਉਂਦੇ ਹੋਏ ਮਿਸ਼ਨ ਫਤਿਹ ਦੇ ਬੈਜਸ ਲਗਾ ਕੇ ਪਿੰਡ ਤੇ ਵਾਰਡ ਪੱਧਰ ‘ਤੇ ਮਹਾਂਮਾਰੀ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਗਤੀਵਿਧੀ ਹਰ 15 ਦਿਨਾਂ ਬਾਅਦ ਦੁਹਰਾਈ ਜਾਵੇਗੀ। ਸ. ਤੂਰ ਨੇ ਅਪੀਲ ਕੀਤੀ ਕਿ ਮਿਸ਼ਨ ਫਤਿਹ ਸਾਰਿਆਂ ਦਾ ਸਾਝਾਂ ਮਿਸ਼ਨ ਹੈ ਇਸ ਲਈ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਸਾਵਧਾਨੀਆਂ ਵਰਤ ਕੇ ਇਸ ਮਹਾਂਮਾਰੀ ਕੋਵਿਡ-19 ਤੋ ਬੱਚਿਆ ਜਾ ਸਕਦਾ ਹੈ ਅਤੇ ਮਿਸ਼ਨ ਫਤਿਹ ਦੀ ਮੁਹਿੰਮ ਨੂੰ ਕਾਮਯਾਬ ਕੀਤਾ ਜਾ ਸਕਦਾ ਹੈ।
ਆਪਣੀ ਧੀ ਨਿਆਮਤ ਕੌਰ ਮਾਨ ਦੇ ਸਵਾਗਤ ਦੋਰਾਨ ਸੀਐਮ ਮਾਨ ਦਾ ਲੋਕਾਂ ਨੂੰ ਸੰਦੇਸ਼-ਸਿਰਫ ਸਿਹਤਮੰਦ ਬੱਚੇ ਲਈ ਅਰਦਾਸ ਕਰੋ, ਲੜਕਾ-ਲੜਕੀ ਦੋਨੇ ਬਰਾਬਰ ਹਨ, ਆਪਣੇ ਬੱਚਿਆਂ ਨੂੰ ਪੜ੍ਹਾਓ ਅਤੇ ਉਹਨਾਂ ਨੂੰ ਕਾਬਲ ਬਣਾਓ
ਆਪਣੀ ਧੀ ਨਿਆਮਤ ਕੌਰ ਮਾਨ ਦੇ ਸਵਾਗਤ ਦੋਰਾਨ ਸੀਐਮ ਮਾਨ ਦਾ ਲੋਕਾਂ ਨੂੰ ਸੰਦੇਸ਼-ਸਿਰਫ ਸਿਹਤਮੰਦ ਬੱਚੇ ਲਈ ਅਰਦਾਸ ਕਰੋ, ਲੜਕਾ-ਲੜਕੀ...