ਬਠਿੰਡਾ ; 3 ਜੁਲਾਈ- ( ਕੁਲਬੀਰ ਬੀਰਾ )ਕੇਂਦਰ ਦੀ ਮੋਦੀ ਸਰਕਾਰ ਅਤੇ ਵੱਖੋ-ਵੱਖ ਪ੍ਰਾਂਤਕ ਸਰਕਾਰਾਂ ਵਲੋਂ ਕਿਰਤ ਕਾਨੂੰਨ ਮਨਸੂਖ਼ ਕਰਨ ਵਿਰੁੱਧ ਦਿੱਤੇ ਗਏ ਦੇਸ਼ ਵਿਆਪੀ ਪ੍ਰਤੀਰੋਧ ਦਿਵਸ ਮਨਾਉਣ ਦੇ ਸੱਦੇ ਤਹਿਤ ਅੱਜ ਇੱਥੋਂ ਦੀਆਂ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਜੱਥੇਬੰਦੀਆਂ ਵੱਲੋਂ ਸਥਾਨਕ ਚਿਲਡਰਨਜ ਪਾਰਕ ਵਿਖੇ ਰੋਹ ਭਰਪੂਰ ਰੈਲੀ ਕਰਨ ਉਪਰੰਤ ਪ੍ਰਭਾਵਸ਼ਾਲੀ ਰੋਸ ਮੁਜ਼ਾਹਰਾ ਕੀਤਾ ਗਿਆ। ਅੱਜ ਦੇ ਰੈਲੀ-ਮੁਜ਼ਾਹਰੇ ਵਿੱਚ ਕਿਸਾਨ- ਮਜਦੂਰ ਜੱਥੇਬੰਦੀਆਂ ਅਤੇ ਮਿਹਨਤੀ ਤਬਕਿਆਂ ਦੇ ਹੋਰਨਾਂ ਸੰਗਠਨਾਂ ਦੇ ਕਾਰਕੁੰਨ ਵੀ ਸਮਰਥਨ ਵਜੋਂ ਸ਼ਾਮਲ ਹੋਏ। ਸਿਵਲ ਅਧਿਕਾਰੀਆਂ ਰਾਹੀਂ ਕੇਂਦਰੀ ਅਤੇ ਸੂਬਾ ਸਰਕਾਰਾਂ ਨੂੰ ਮੰਗ ਪੱਤਰ ਵੀ ਭੇਜੇ ਗਏ।
ਇਸ ਮੌਕੇ ਹਾਜ਼ਰ ਲੋਕਾਂ ਵੱਲੋਂ ਦੋਹੇਂ ਹੱਥ ਖੜ੍ਹੇ ਕਰਕੇ ਸਰਵਸੰਮਤੀ ਨਾਲ ਪਾਸ ਕੀਤੇ ਇੱਕ ਮਤੇ ਰਾਹੀਂ ਮੰਗ ਕੀਤੀ ਗਈ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ, ਪਿਛਲੀ ਅਕਾਲੀ-ਭਾਜਪਾ ਗਠਜੋੜ ਸਰਕਾਰ ਵਲੋਂ ਬਠਿੰਡਾ ਥਰਮਲ ਬੰਦ ਕਰਨ ਦੇ ਲੋਕ ਵਿਰੋਧੀ ਫੈਸਲੇ ਨੂੰ ਰੱਦ ਕਰਦਿਆਂ ਥਰਮਲ ਚਾਲੂ ਰੱਖਣ ਅਤੇ ਪ੍ਰਾਈਵੇਟ ਬਿਜਲੀ ਕੰਪਨੀਆਂ ਤੋਂ ਅਤਿ ਮਹਿੰਗੇ ਭਾਅ ਬਿਜਲੀ ਖ੍ਰੀਦ ਦੇ ਸਮਝੌਤੇ ਰੱਦ ਕਰਨ ਦਾ ਆਪਣਾ ਵਾਅਦਾ ਪੂਰਾ ਕਰੇ।
ਇੱਕ ਹੋਰ ਮਤੇ ਰਾਹੀਂ ਕੋਲਾ ਖਾਣ ਮਜ਼ਦੂਰਾਂ ਦੀ ਤਿੰਨ ਦਿਨਾਂ ਦੇਸ਼ ਪੱਧਰੀ ਹੜਤਾਲ ਦਾ ਸਮਰਥਨ ਕਰਦਿਆਂ ਕੋਲਾ ਖਾਣ ਮਜ਼ਦੂਰਾਂ ਦੀਆਂ ਯੂਨੀਅਨਾਂ ਦੇ ਆਗੂਆਂ ਖਿਲਾਫ ਦਰਜ ਕੀਤੇ ਪਰਚੇ ਰੱਦ ਕਰਨ ਦੀ ਮੰਗ ਕੀਤੀ ਗਈ।
ਜਨਤਕ ਖੇਤਰ ਦੇ ਅਦਾਰਿਆਂ ਦੇ ਨਿਜੀਕਰਨ ਰਾਹੀਂ ਸਾਮਰਾਜੀ ਲੁਟੇਰਿਆਂ ਅਤੇ ਕਾਰਪੋਰੇਟ ਘਰਾਣਿਆਂ ਦੀਆਂ ਤਿਜੋਰੀਆਂ ਹੋਰ ਭਰਨ ਦੀ ਨੀਤੀ ਰੱਦ ਕਰਨ ਦੀ ਵੀ ਮੰਗ ਕੀਤੀ ਗਈ।
ਅੱਜ ਦੇ ਰੋਸ ਐਕਸ਼ਨ ਦੀ ਅਗਵਾਈ ਪ੍ਰੀਤਮ ਸਿੰਘ ਭੁੱਲਰ ( ਏਟਕ), ਪ੍ਰਕਾਸ਼ ਸਿੰਘ ਨੰਦਗੜ੍ਹ( ਸੀ ਟੀ ਯੂ ਪੰਜਾਬ), ਪ੍ਰੀਤਮ ਸਿੰਘ ਬਰਾੜ ( ਇੰਟਕ), ਮਹੀਪਾਲ ( ਜੇਪੀਐਮਓ ), ਬਲਕਾਰ ਸਿੰਘ (ਸੀ ਆਈ ਟੀ ਯੂ), ਤਾਰਾ ਸਿੰਘ ਨੰਦਗੜ੍ਹ ਕੋਟੜਾ ( ਜਮਹੂਰੀ ਕਿਸਾਨ ਸਭਾ ਪੰਜਾਬ), ਸੁਖਪਾਲ ਸਿੰਘ ਖਿਆਲੀ ਵਾਲਾ ( ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ) , ਹਰਬੰਸ ਸਿੰਘ ( ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ) , ਗੁਲਾਬ ਸਿੰਘ ਗੁਰੂਸਰ ( ਪੈਨਸ਼ਨਰਜ਼ ਐਸੋਸਿਏਸ਼ਨ) ਮਿੱਠੂ ਸਿੰਘ ਘੁੱਦਾ ( ਦਿਹਾਤੀ ਮਜ਼ਦੂਰ ਸਭਾ), ਮਨਜੀਤ ਸਿੰਘ ( ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ), ਅਮ੍ਰਿਤ ਪਾਲ ਸਿੰਘ ( ਜੰਗਲਾਤ ਵਰਕਰਜ਼ ਯੂਨੀਅਨ), ਗੰਡਾ ਸਿੰਘ ( ਪੀ ਆਰ ਟੀ ਸੀ) ਪੂਰਨ ਸਿੰਘ ਗੁੰਮਟੀ ( ਪੀ ਐਸ ਈ ਬੀ ਇੰਪਲਾਈਜ਼ ਫੈਡਰੇਸ਼ਨ), ਦਰਸ਼ਨ ਸਿੰਘ ਮੌੜ ( ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ), ਗੁਰਸੇਵਕ ਸਿੰਘ ( ਥਰਮਲ ਇੰਪਲਾਈਜ਼ ਫੈਡਰੇਸ਼ਨ) ਆਦਿ ਆਗੂਆਂ ਵੱਲੋਂ ਕੀਤੀ ਗਈ।
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ -24 ਪਿੰਡਾਂ 'ਚ ਭਾਜਪਾ...