
ਚੰਡੀਗੜ੍ਹ, : ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਵਿੱਚ ਜੁਆਇੰਟ ਡਾਇਰੈਕਟਰ ਦੇ ਅਹੁਦੇ ਤੇ ਤੈਨਾਤ ਪੀ ਸੀ ਐਸ ਅਧਿਕਾਰੀ ਦੀ ਕਰੋਨਾ ਰਿਪੋਰਟ ਪੋਜ਼ਿਟਿਵ ਆਉਣ ਤੋਂ ਬਾਅਦ ਵਿਭਾਗ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ । ਸੂਤਰਾਂ ਤੋਂ ਪਤਾ ਲੱਗਾ ਹੈ ਕਿ ਲੋਕਲ ਬਾਡੀਜ਼ ਦੇ ਹੈਡਕੁਆਰਟਰ ਤੇ ਤੈਨਾਤ ਉਕਤ ਅਧਿਕਾਰੀ ਪਾਸ ਵਿਭਾਗ ਦੀਆਂ ਅਹਿਮ ਫਾਈਲਾਂ ਚੈੱਕ ਹੋ ਕੇ ਵੱਡੇ ਅਧਿਕਾਰੀਆਂ ਨੂੰ ਜਾਂਦੀਆਂ ਸਨ । ਜਿਸ ਕਾਰਨ ਵੱਡੇ ਅਧਿਕਾਰੀਆਂ ਨੂੰ ਵੀ ਹੁਣ ਹੱਥਾਂ ਪੈਰਾਂ ਦੀ ਪੈ ਗਈ ਹੈ । ਉਨ੍ਹਾਂ ਦੀ ਰਿਪੋਰਟ ਪਾਜ਼ਟਿਵ ਆਉਣ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ 42 -ਸੈਕਟਰ ਚ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੇ ਰਹਿੰਦੇ ਸਮੇਂ ਵਿੱਚ ਉਨ੍ਹਾਂ ਦੇ ਪਰਿਵਾਰ ਦੇ ਵੀ ਸੈਂਪਲ ਲਏ ਹਨ । ਉਨ੍ਹਾਂ ਦੀ ਰਿਹਾਇਸ਼ ਵਾਲਾ ਇਲਾਕਾ ਸੀਲ ਕਿਤੇ ਜਾਣ ਦੀ ਵੀ ਸੂਚਨਾ ਮਿਲੀ ਹੈ । ਇਸ ਸਮੇਂ ਉਨ੍ਹਾਂ ਦੇ ਸਰਕਾਰੀ ਫਲੈਟ ਦੇ ਇੱਕੋ ਬਲਾਕ ਚ ਰਹਿੰਦੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀ ਸਮੇਤ ਅੱਧੀ ਦਰਜਨ ਦੇ ਕਰੀਬ ਘਰਾਂ ਦੇ ਬਾਹਰ 14 ਦਿਨਾਂ ਲਈ ਕੁਆਰਿਟੀਨ ਦੇ ਪੋਸਟਰ ਲਗਾ ਕੇ ਇਕਾਂਤਵਾਸ ਕੀਤੇ ਜਾਣ ਦੀ ਸੂਚਨਾ ਵੀ ਮਿਲੀ ਹੈ
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...






















