• Latest
  • Trending
ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ

ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ

9 years ago
Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ

Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ

15 minutes ago
Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

56 minutes ago
Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

2 hours ago
Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

2 hours ago
Punjab: ਦੋ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

Punjab: ਦੋ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

3 hours ago
National: ਲੋਨ ਹੋਰ ਮਹਿੰਗੇ ਹੋਣਗੇ, EMI ਵਧੇਗੀ: RBI ਨੇ 4 ਸਾਲਾਂ ਵਿੱਚ ਪਹਿਲੀ ਵਾਰ ਵਧਾਈ ਵਿਆਜ ਦਰ

National: ਲੋਨ ਹੋਰ ਮਹਿੰਗੇ ਹੋਣਗੇ, EMI ਵਧੇਗੀ: RBI ਨੇ 4 ਸਾਲਾਂ ਵਿੱਚ ਪਹਿਲੀ ਵਾਰ ਵਧਾਈ ਵਿਆਜ ਦਰ

4 hours ago
National: ਆਕਾਸ਼ਵਾਣੀ ਦਫ਼ਤਰ ’ਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਵਿਰੋਧੀ ਆਗੂਆਂ ਖ਼ਿਲਾਫ਼ FIR

National: ਆਕਾਸ਼ਵਾਣੀ ਦਫ਼ਤਰ ’ਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਵਿਰੋਧੀ ਆਗੂਆਂ ਖ਼ਿਲਾਫ਼ FIR

4 hours ago
International: ਯੂਕਰੇਨ ਦਾ ਤੇਲ ਟੈਂਕਰ ‘ਤੇ ਡਰੋਨ ਹਮਲਾ, ਜਹਾਜ਼ ’ਤੇ 23 ਭਾਰਤੀ ਕਰੂ ਮੈਂਬਰ ਸਨ ਸਵਾਰ

International: ਯੂਕਰੇਨ ਦਾ ਤੇਲ ਟੈਂਕਰ ‘ਤੇ ਡਰੋਨ ਹਮਲਾ, ਜਹਾਜ਼ ’ਤੇ 23 ਭਾਰਤੀ ਕਰੂ ਮੈਂਬਰ ਸਨ ਸਵਾਰ

4 hours ago
Punjab: ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸੁਪਰੀਮ ਕੋਰਟ ’ਚ ਅੱਜ ਅਹਿਮ ਸੁਣਵਾਈ

Punjab: ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸੁਪਰੀਮ ਕੋਰਟ ’ਚ ਅੱਜ ਅਹਿਮ ਸੁਣਵਾਈ

5 hours ago
Haryana ’ਚ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ !, ਅਮਿਤ ਸ਼ਾਹ ਸਮੇਤ ਕਈ ਕੇਂਦਰੀ ਆਗੂ ਅੱਜ ਦੌਰੇ ’ਤੇ

Haryana ’ਚ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ !, ਅਮਿਤ ਸ਼ਾਹ ਸਮੇਤ ਕਈ ਕੇਂਦਰੀ ਆਗੂ ਅੱਜ ਦੌਰੇ ’ਤੇ

5 hours ago
Hindi News
English News
Wednesday, October 7, 2026
No Result
View All Result
32 °c
Chandigarh
27 ° Thu
26 ° Fri
25 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ

November 22, 2017
in ਧਾਰਮਿਕ
ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ

ਸ਼ਹੀਦੀ ਦਿਵਸ਼ ਤੇ ਵਿਸ਼ੇਸ 

ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜਨਮ 1 ਅਪ੍ਰੈਲ 1621 ਦਿਨ ਐਤਵਾਰ ਨੂੰ ਮਾਤਾ ਨਾਨਕੀ ਜੀ ਦੀ ਕੁਖੋਂ ਅੰਮ੍ਰਿਤਸਰ ਵਿਖੇ ਹੋਇਆ। ਆਪ ਜੀ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪੰਜਵੇਂ ਅਤੇ ਸੱਭ ਤੋਂ ਛੋਟੇ ਸਪੁੱਤਰ ਸਨ। ਆਪ ਜੀ ਨੇ 9 ਸਾਲ ਦੇ ਕਰੀਬ ਸਮਾਂ ਅੰਮ੍ਰਿਤਸਰ ਵਿਖੇ ਗੁਜ਼ਾਰਿਆ ਅਤੇ ਫਿਰ ਕਰਤਾਰਪੁਰ ਜਿਲ੍ਹਾ ਜਲੰਧਰ ਵਿਖੇ ਚਲੇ ਗਏ। ਗੁਰੂ ਜੀ ਦੇ ਭੈਣ ਭਰਾਵਾਂ ਦੇ ਨਾਮ ਬਾਬਾ ਗੁਰਦਿੱਤਾ ਜੀ, ਬਾਬਾ ਸੂਰਜ ਮੱਲ, ਬਾਬਾ ਅਟੱਲ ਰਾਏ ਅਤੇ ਬੀਬੀ ਵੀਰੋ ਹਨ।

ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ
ਔਰੰਗਜ਼ੇਬ ਦੇ ਜ਼ੁਲਮ ਦਾ ਸ਼ਿਕਾਰ ਬਣੇ ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ ਕਿਸੇ ਪਾਸੇ ਨਾ ਸੁਣੀ ਗਈ ਤਾਂ ਉਨ੍ਹਾਂ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਰਨ ਲੈਣ ਦਾ ਨਿਸ਼ਚੈ ਕੀਤਾ। ਕਸ਼ਮੀਰੀ ਬ੍ਰਾਹਮਣਾਂ ਨੇ ਗੁਰੂ ਸਾਹਿਬ ਨੂੰ ਦਸਿਆ ਕਿ ਅਸੀ ਕੇਦਾਰ ਨਾਥ, ਬਦਰੀ ਨਾਥ, ਪੁਰੀ, ਦੁਆਰਕਾ, ਕਾਂਚੀ, ਮਥਰਾ ਤੇ ਹੋਰ ਸਾਰੇ ਹਿੰਦੂ ਕੇਂਦਰਾਂ ਤੋਂ ਹੋ ਆਏ ਹਾਂ ਪਰ ਕਿਸੇ ਨੇ ਵੀ ਸਾਡੀ ਬਾਂਹ ਨਹੀਂ ਫਡ਼ੀ। ਅਸੀ, ਕਸ਼ਮੀਰ ਦੇ ਨਵੇਂ ਮੁਸਲਮਾਨ ਗਵਰਨਰ ਇਫ਼ਤਿਖ਼ਾਰ ਖ਼ਾਨ ਦੇ ਜ਼ੁਲਮ ਤੋਂ ਤੰਗ ਆ ਚੁੱਕੇ ਹਾਂ। ਉਹ ਹਰ ਰੋਜ਼ ਸੈਂਕਡ਼ੇ ਬ੍ਰਾਹਮਣਾਂ ਨੂੰ ਜਬਰੀ ਮੁਸਲਮਾਨ ਬਣਾ ਰਿਹਾ ਹੈ। ਅਸੀ ਔਰੰਗਜ਼ੇਬ ਦੇ ਹਿੰਦੂ-ਰਾਜਪੂਤ ਵਜ਼ੀਰਾਂ ਤਕ ਵੀ ਪਹੁੰਚ ਕੀਤੀ ਹੈ। ਉਨ੍ਹਾਂ ਨੇ ਵੀ ਅਪਣੀ ਬੇਬਸੀ ਜ਼ਾਹਰ ਕੀਤੀ ਹੈ। ਸਾਨੂੰ ਕੋਈ ਵੀ ਬਹੁਡ਼ੀ ਨਹੀਂ ਹੋਇਆ। ਹੁਣ ਸਾਡੀ ਆਖ਼ਰੀ ਆਸ ਸਿਰਫ਼ ਗੁਰੂ ਨਾਨਕ ਸਾਹਿਬ ਦਾ ਦਰ ਹੀ ਹੈ। ਗੁਰੂ ਤੇਗ਼ ਬਹਾਦਰ ਸਾਹਿਬ ਨੇ ਬ੍ਰਾਹਮਣਾਂ ਦੀ ਨਿੰਮੋਝੂਣਤਾ ਵੇਖ ਕੇ ਉਨ੍ਹਾਂ ਨੂੰ ਕਿਹਾ ਕਿ, ”ਗੁਰੂ ਨਾਨਕ ਸਾਹਿਬ ਦੇ ਦਰ ਤੋਂ ਕਦੇ ਵੀ ਕੋਈ ਖ਼ਾਲੀ ਨਹੀਂ ਜਾਂਦਾ। ਵਾਹਿਗੁਰੂ ਤੁਹਾਡੀ ਮਦਦ ਕਰਨਗੇ। ਜਾਉ, ਸੂਬੇਦਾਰ ਨੂੰ ਆਖ ਦਿਉ ਕਿ ਜੇ ਉਹ ਗੁਰੂ ਤੇਗ਼ ਬਹਾਦਰ ਨੂੰ ਮੁਸਲਮਾਨ ਬਣਾ ਲਵੇ ਤਾਂ ਸਾਰੇ ਕਸ਼ਮੀਰੀ ਬ੍ਰਾਹਮਣ ਮੁਸਲਮਾਨ ਬਣ ਜਾਣਗੇ।” ਗੁਰੂ ਸਾਹਿਬ ਦੀ ਗੱਲ ਸੁਣ ਕੇ ਬ੍ਰਾਹਮਣਾਂ ਦੀ ਜਾਨ ਵਿਚ ਜਾਨ ਆਈ। ਉਨ੍ਹਾਂ ਦੀ ਦਰਦ ਕਹਾਣੀ ਸੁਣ ਕੇ ਗੁਰੂ ਜੀ ਨੇ “ਜੋ ਸਰਣਿ ਆਵੈ ਤਿਸੁ ਕੰਠਿ ਲਾਵੈ” ਮਹਾਂਵਾਕ ਅਨੁਸਾਰ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਬਾਬੇ ਨਾਨਕ ਦੇ ਦਰ ਤੋਂ ਮਾਯੂਸ ਨਹੀਂ ਪਰਤਣਗੇ। ਇਸ ਤੋਂ ਬਾਅਦ ਗੁਰੂ ਜੀ ਕਿਸੇ ਡੂੰਘੀ ਸੋਚ ਵਿੱਚ ਡੁੱਬ ਗਏ ਅਤੇ ਕੁਝ ਸਮੇਂ ਬਾਅਦ ਫ਼ੁਰਮਾਉਣ ਲੱਗੇ ਕਿ ਅਜੇ ਧਰਮ ਯੁੱਧ ਦਾ ਸਮਾਂ ਨਹੀਂ ਆਇਆ। ਇਸ ਸਮੇਂ ਕਿਸੇ ਮਹਾਨ ਆਤਮਾ ਦੀ ਸ਼ਹੀਦੀ ਦੀ ਲੋਡ਼ ਹੈ। ਸਿਰਫ਼ ਕੁਰਬਾਨੀ ਨਾਲ ਹੀ ਡੁੱਬਦੇ ਧਰਮ ਨੂੰ ਬਚਾਇਆ ਜਾ ਸਕਦਾ ਹੈ। ਆਪ ਜੀ ਦੇ ਬਚਨ ਸੁਣ ਕੇ ਪੂਰੇ ਦਰਬਾਰ ਵਿੱਚ ਸੱਨਾਟਾ ਛਾ ਗਿਆ। ਆਪ ਜੀ ਦੇ ਸਪੁੱਤਰ ਬਾਲ ਗੋਬਿੰਦ ਰਾਇ ਜੀ ਨੇ ਆਪ ਜੀ ਤੋਂ ਇਸ ਖ਼ਾਮੋਸ਼ੀ ਦਾ ਕਾਰਨ ਪੁੱਛਿਆ ਤਾਂ ਗੁਰੂ ਜੀ ਨੇ ਜਵਾਬ ਦਿੱਤਾ ਕਿ ਅਤਿਆਚਾਰ ਦੇ ਭਾਂਬਡ਼ ਬਹੁਤ ਉੱਚੇ ਚਲੇ ਗਏ ਹਨ। ਜਿਸ ਵਿੱਚ ਇਹ ਨਿਤਾਣੇ ਬਾਲਣ ਦੀ ਥਾਂ ਝੋਕੇ ਜਾ ਰਹੇ ਹਨ। ਹੁਣ ਕਿਸੇ ਮਹਾਂਪੁਰਖ ਦੇ ਬਲੀਦਾਨ ਦੀ ਲੋਡ਼ ਹੈ ਜੋ ਆਪਣੇ ਪਵਿੱਤਰ ਖ਼ੂਨ ਦੇ ਛਿੱਟੇ ਮਾਰ ਕੇ ਬਲਦੇ ਹੋਏ ਭਾਂਬਡ਼ਾਂ ਨੂੰ ਸ਼ਾਂਤ ਕਰ ਸਕੇ। ਬਾਲ ਗੋਬਿੰਦ ਰਾਇ ਜੀ ਨੇ ਕਿਹਾ ਕਿ ਆਪ ਜੀ ਤੋਂ ਬਿਨਾਂ ਹੋਰ ਮਹਾਂਪੁਰਖ ਕੌਣ ਹੋ ਸਕਦਾ ਹੈ? ਆਪ ਆਪਣਾ ਬਲੀਦਾਨ ਦੇ ਕੇ ਇਨ੍ਹਾਂ ਦੇ ਡੁੱਬਦੇ ਹੋਏ ਧਰਮ ਦੀ ਰੱਖਿਆ ਕਰੋ। ਆਪਣੇ ਬਾਲ ਦੇ ਨਿੱਕੇ ਜਿਹੇ ਮੂੰਹੋਂ ਏਨੀ ਵੱਡੀ ਗੱਲ ਸੁਣ ਕੇ ਗੁਰੂ ਜੀ ਨੂੰ ਵਿਸ਼ਵਾਸ ਹੋ ਗਿਆ ਕਿ ਇਹ ਬਾਲਕ ਆਉਣ ਵਾਲੀ ਹਰ ਔਖੀ ਤੋਂ ਔਖੀ ਘਡ਼ੀ ਦਾ ਸਾਹਮਣਾ ਕਰਨ ਲਈ ਹਰ ਪੱਖੋਂ ਸਮਰੱਥ ਹੈ। ਆਪ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਕੁਰਬਾਨੀ ਦੇਣ ਦਾ ਫ਼ੈਸਲਾ ਕਰ ਲਿਆ। ਗੁਰੂ ਜੀ ਨੇ ਕਸ਼ਮੀਰੀ ਪੰਡਤਾਂ ਨੂੰ ਕਿਹਾ ਕਿ ਤੁਸੀਂ ਨਿਸ਼ਚਿੰਤ ਹੋ ਕੇ ਜਾਓ ਤੇ ਔਰੰਗਜ਼ੇਬ ਨੂੰ ਕਹਿ ਦਿਓ ਕਿ ਜਾਹ! ਪਹਿਲਾਂ ਸਾਡੇ ਗੁਰੂ ਤੇਗ ਬਹਾਦਰ ਸਾਹਿਬ ਨੂੰ ਮੁਸਲਮਾਨ ਬਣਾ ਲੈ। ਜੇ ਉਨ੍ਹਾਂ ਨੇ ਇਸਲਾਮ ਧਰਮ ਕਬੂਲ ਕਰ ਲਿਆ ਤਾਂ ਅਸੀਂ ਖ਼ੁਸ਼ੀ-ਖੁਸ਼ੀ ਮੁਸਲਮਾਨ ਬਣ ਜਾਵਾਂਗੇ।

ਕੁਰਬਾਨੀ
1665 ਵਿਚ ਮਾਲਵੇ ਦੇ ਵੱਖ-ਵੱਖ ਇਲਾਕਿਆਂ ਵਿਚ ਧਰਮ ਪ੍ਰਚਾਰ ਕਰਦੇ ਹੋਏ ਗੁਰੂ ਤੇਗ਼ ਬਹਾਦਰ ਸਾਹਿਬ, ਅਪ੍ਰੈਲ 1665 ਦੇ ਅਖ਼ੀਰ ਵਿਚ, ਧਮਤਾਨ (ਹੁਣ ਜ਼ਿਲ੍ਹਾ ਜੀਂਦ, ਹਰਿਆਣਾ) ਪੁੱਜੇ। ਧਮਤਾਨ ਵਿਚ ਭਾਈ ਦੱਗੋ ਸਿੱਖ ਪੰਥ ਦਾ ਮਸੰਦ ਸੀ। ਭਾਈ ਦੱਗੋ ਦਾ ਇਲਾਕੇ ਵਿਚ ਬਡ਼ਾ ਚੰਗਾ ਰਸੂਖ਼ ਸੀ। ਉਸ ਨੇ ਇਸ ਇਲਾਕੇ ਵਿਚ ਬਹੁਤ ਸਾਰੇ ਲੋਕਾਂ ਨੂੰ ਸਿੱਖੀ ਵਿਚ ਸ਼ਾਮਲ ਕਰਵਾਇਆ ਸੀ। 1665 ਤਕ ਧਮਤਾਨ ਉਨ੍ਹਾਂ ਇਲਾਕਿਆਂ ਵਿਚੋਂ ਇਕ ਬਣ ਚੁੱਕਾ ਸੀ ਜਿਨ੍ਹਾਂ ਦੇ ਵਧੇਰੇ ਵਾਸੀ ਸਿੱਖ ਪੰਥ ਦਾ ਹਿੱਸਾ ਸਨ। ਜਦਂ  ਗੁਰੂ ਤੇਗ਼ ਬਹਾਦਰ ਸਾਹਿਬ ਉਥੇ ਪੁੱਜੇ ਤਾਂ ਸੈਂਕਡ਼ੇ ਸਿੱਖ ਆਪ ਜੀ ਦੇ ਦਰਸ਼ਨਾਂ ਵਾਸਤੇ ਆਏ। ਗੁਰੂ ਸਾਹਿਬ ਹਰ ਰੋਜ਼ ਦੀਵਾਨ ਸਜਾਇਆ ਕਰਦੇ ਸਨ। ਕੁੱਝ ਦਿਨ ਧਮਤਾਨ ਰਹਿਣ ਮਗਰੋਂ ਗੁਰੂ ਸਾਹਿਬ ਨੇ ਕੀਰਤਪੁਰ ਸਾਹਿਬ ਜਾਣ ਦੀ ਤਿਆਰੀ ਸ਼ੁਰੂ ਕਰ ਦਿਤੀ। 28 ਅਕਤੂਬਰ, 1665 ਤਕ ਆਪ ਏਥੇ ਰਹੇ।
ਇਸ ਤਰ੍ਹਾਂ ਗੁਰੂ ਜੀ ਬਾਲ ਗੋਬਿੰਦ ਰਾਇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਗੁਰਗੱਦੀ ਦੇ ਦਸਵੇਂ ਵਾਰਿਸ ਥਾਪ ਕੇ ਆਪ ਕਸ਼ਮੀਰੀ ਪੰਡਿਤਾਂ ਦੀ ਰੱਖਿਆ ਲਈ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਜੈਤਾ ਜੀ ਅਤੇ ਭਾਈ ਦਿਆਲਾ ਜੀ ਆਦਿ ਸਿੱਖਾਂ ਨਾਲ ਦਿੱਲੀ ਵੱਲ ਕੁਰਬਾਨੀ ਦੇਣ ਚੱਲ ਪਏ।
ਜਦੋਂ ਗੁਰੂ ਜੀ ਨੂੰ ਇਸਲਾਮ ਦੇ ਨਸ਼ੇ ਵਿੱਚ ਧੁੱਤ ਔਰੰਗਜ਼ੇਬ ਦੇ ਸਾਹਮਣੇ ਲਿਆਂਦਾ ਗਿਆ ਤਾਂ ਉਸ ਨੇ ਇਸਲਾਮ ਦੀ ਮਹਿਮਾ ਗਾਉਂਦਿਆਂ ਆਪ ਜੀ ਨੂੰ ਇਸਲਾਮ ਕਬੂਲਣ ਲਈ ਪ੍ਰੇਰਿਆ। ਪਰ ਗੁਰੂ ਜੀ ਨੇ ਉਸ ਦੀ ਉਮੀਦ ਦੇ ਉਲਟ ਉੱਤਰ ਦਿੱਤਾ ਕਿ ਧਰਮ ਜ਼ਬਰਦਸਤੀ ਤਲਵਾਰਾਂ ਦੀ ਨੋਕ ਉੱਤੇ ਨਹੀਂ ਬਦਲਾਇਆ ਜਾ ਸਕਦਾ। ਹਿੰਦੂਆਂ ਨੂੰ ਜ਼ਬਰਦਸਤੀ ਮੁਸਲਮਾਨ ਬਣਾ ਕੇ ਨਾ ਤਾਂ ਤੁਸੀਂ ਸੱਚੇ ਮੁਸਲਮਾਨ ਹੋਣ ਦਾ ਸੰਕੇਤ ਦੇ ਰਹੇ ਹੋ, ਨਾ ਹੀ ਰੱਬ ਦੀ ਰਜ਼ਾ ਵਿੱਚ ਚੱਲ ਰਹੇ ਹੋ ਅਤੇ ਨਾ ਹੀ ਆਪਣੀ ਪਰਜਾ ਪ੍ਰਤੀ ਆਪਣੇ ਕਰਤੱਵ ਦਾ ਪਾਲਣ ਕਰ ਰਹੇ ਹੋ। ਬਾਦਸ਼ਾਹ ਹੋਣ ਦੇ ਨਾਤੇ ਤੁਹਾਡਾ ਫ਼ਰਜ਼ ਹੈ ਕਿ ਤੁਸੀਂ ਹਿੰਦੂਆਂ ਅਤੇ ਮੁਸਲਮਾਨਾਂ ਨੂੰ ਬਰਾਬਰ ਸਮਝੋ। ਪਰ ਇਸ ਦੇ ਉਲਟ ਤੁਸੀਂ ਤਾਂ ਹਿੰਦੂਆਂ ਨੂੰ ਆਪਣੇ ਅੰਨ੍ਹੇ ਜ਼ੁਲਮ ਦਾ ਸ਼ਿਕਾਰ ਬਣਾਇਆ ਹੈ। ਔਰੰਗਜ਼ੇਬ! ਤੇਰੇ ਇਸ ਜ਼ੁਲਮ ਨੂੰ ਠੱਲ੍ਹ ਪਾਉਣ ਲਈ ਅਤੇ ਮਾਸੂਮ ਹਿੰਦੂਆਂ ਦੀ ਰੱਖਿਆ ਲਈ ਅਸੀਂ ਮੈਦਾਨ ਵਿੱਚ ਆ ਨਿੱਤਰੇ ਹਾਂ। ਤੂੰ ਤਾਂ ਬਾਦਸ਼ਾਹ ਹੋਣ ਦੇ ਨਾਤੇ ਆਪਣੀ ਪਰਜਾ ਤੋਂ ਮੂੰਹ ਮੋਡ਼ੀ ਬੈਠਾ ਹੈਂ ਪਰ ਅਸੀਂ ਇਨ੍ਹਾਂ ਮਜ਼ਲੂਮਾਂ ਦੀ ਬਾਂਹ ਪਕਡ਼ ਲਈ ਹੈ।
ਇਸ ਪ੍ਰਕਾਰ ਗੁਰੂ ਜੀ ਨੂੰ ਚਡ਼੍ਹਦੀ ਕਲਾ ਵਿੱਚ ਅਤੇ ਉਨ੍ਹਾਂ ਦੁਆਰਾ ਇਸਲਾਮ ਨਾ ਕਬੂਲਣ ਦੇ ਅਟੱਲ ਨਿਸ਼ਚੈ ਨੂੰ ਵੇਖ ਕੇ ਔਰੰਗਜ਼ੇਬ ਗੁੱਸੇ ਵਿੱਚ ਕੰਬ ਉੱਠਿਆ। ਕੁਰਬਾਨੀ ਲਈ ਤਿਆਰ ਗੁਰੂ ਜੀ ਨੂੰ ਦੇਖ ਕੇ ਉਸ ਦੇ ਮਨਸੂਬਿਆਂ ਦੀਆਂ ਨੀਹਾਂ ਹਿੱਲ ਗਈਆਂ। ਆਪਣੀ ਇਸ ਹਾਰ ਨੂੰ ਵੇਖ ਕੇ ਉਸ ਨੇ ਅੰਤ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਗੁਰੂ ਜੀ ਨੂੰ ਲੋਹੇ ਦੇ ਪਿੰਜਰੇ ਵਿੱਚ ਬੰਦ ਕਰ ਦਿੱਤਾ ਜਾਵੇ ਅਤੇ ਇਨ੍ਹਾਂ ਦੇ ਮੁਰੀਦਾਂ ਨੂੰ ਤਸੀਹੇ ਦੇ-ਦੇ ਕੇ ਮਾਰ ਦਿੱਤਾ ਜਾਵੇ।
ਔਰੰਗਜ਼ੇਬ ਦੇ ਹੁਕਮ ਅਨੁਸਾਰ ਪਹਿਲਾਂ ਭਾਈ ਮਤੀ ਦਾਸ ਜੀ ਨੂੰ ਆਰੇ ਨਾਲ ਚੀਰਿਆ ਗਿਆ। ਭਾਈ ਦਿਆਲਾ ਜੀ ਨੂੰ ਉਬਲਦੀ ਦੇਗ ਵਿੱਚ ਸੁੱਟ ਦਿੱਤਾ ਗਿਆ। ਇਸ ਪ੍ਰਕਾਰ ਇੱਕ-ਇੱਕ ਕਰਕੇ ਗੁਰੂ ਜੀ ਦੇ ਮੁਰੀਦਾਂ ਨੂੰ ਅਣਮਨੁੱਖੀ ਤਸੀਹੇ ਦੇ ਕੇ ਹੋਣੀ ਦੀ ਭੱਠੀ ਵਿੱਚ ਝੋਕ ਦਿੱਤਾ ਗਿਆ ਜਿਸ ਨੂੰ ਵੇਖ ਕੇ ਗੁਰੂ ਜੀ ਡੋਲੇ ਨਹੀਂ ਸਗੋਂ ਉਨ੍ਹਾਂ ਦਾ ਸਿਦਕ ਹੋਰ ਵੀ ਅਡੋਲ ਹੋ ਗਿਆ।
ਅੰਤ ਮਿਤੀ 11 ਨਵੰਬਰ, 1675 ਈ: ਨੂੰ ਚਾਂਦਨੀ ਚੌਕ ਵਿਖੇ ਕਾਜ਼ੀ ਨੇ ਫ਼ਤਵਾ ਪਡ਼੍ਹਿਆ। ਜੱਲਾਦ ਜਲਾਲਦੀਨ ਨੇ ਤਲਵਾਰ ਨਾਲ ਵਾਰ ਕੀਤਾ ਅਤੇ ਗੁਰੂ ਸਾਹਿਬ ਦਾ ਸੀਸ ਧਡ਼ ਨਾਲੋਂ ਅਲੱਗ ਹੋ ਗਿਆ। ਪਰ ਆਪਣੇ ਮੂੰਹੋਂ ਸੀਅ ਨਾ ਉਚਾਰੀ। ਆਪ ਜੀ ਦੀ ਅਦੁੱਤੀ ਸ਼ਹਾਦਤ ਬਾਰੇ ਸ੍ਰੀ ਗੁਰੂ ਗੋਬਿੰਦ ਸਿੰਘ ਨੇ ‘ਬਚਿਤਰ ਨਾਟਕ’ ਵਿੱਚ ਲਿਖਿਆ ਹੈ:
ਤਿਲਕ ਜੰਞੂ ਰਾਖਾ ਪ੍ਰਭ ਤਾਕਾ॥ ਕੀਨੋ ਬਡੋ ਕਲੂ ਮਹਿ ਸਾਕਾ॥
ਸਾਧਨ ਹੇਤਿ ਇਤੀ ਜਿਨਿ ਕਰੀ॥ ਸੀਸੁ ਦੀਯਾ ਪਰੁ ਸੀ ਨ ਉਚਰੀ॥
ਧਰਮ ਹੇਤ ਸਾਕਾ ਜਿਨਿ ਕੀਆ॥ ਸੀਸੁ ਦੀਆ ਪਰੁ ਸਿਰਰੁ ਨ ਦੀਆ॥,,,,,,(ਦਸਮ ਗ੍ਰੰਥ)
ਆਪ ਜੀ ਦੀ ਲਾਸਾਨੀ ਸ਼ਹਾਦਤ ਨਾਲ ਦਿੱਲੀ ਦਾ ਦਿਲ ਕੰਬ ਉੱਠਿਆ ਅਤੇ ਲੋਕਾਂ ਦੀਆਂ ਚੀਕਾਂ ਨਾਲ ਅਸਮਾਨ ਚੀਰਿਆ ਗਿਆ। ਜੱਲਾਦ ਦਾ ਦਿਲ ਦਹਿਲ ਗਿਆ ਅਤੇ ਉਹ ਤਲਵਾਰ ਸੁੱਟ ਕੇ ਜਾਮਾ ਮਸਜਿਦ ਵੱਲ ਭੱਜ ਗਿਆ। ਸ਼ਾਹੀ ਆਦੇਸ਼ ਸੀ ਕਿ ਗੁਰੂ ਜੀ ਦੇ ਸਰੀਰ ਦੇ ਟੁਕਡ਼ੇ-ਟੁਕਡ਼ੇ ਕਰ ਕੇ ਦਿੱਲੀ ਸ਼ਹਿਰ ਦੇ ਦਰਵਾਜ਼ਿਆਂ ਉੱਤੇ ਲਟਕਾਏ ਜਾਣ ਪਰ ਸ਼ਹੀਦੀ ਤੋਂ ਤੁਰੰਤ ਬਾਅਦ ਅਜਿਹੀ ਹਨੇਰੀ ਝੁੱਲੀ ਕਿ ਸਭ ਆਪੋ ਆਪਣੇ ਬਚਾਅ ਲਈ ਭੱਜ ਉੱਠੇ। ਭਾਈ ਜੈਤਾ ਜੀ ਸਿਪਾਹੀਆਂ ਤੋਂ ਅੱਖ ਬਚਾ ਕੇ ਗੁਰੂ ਜੀ ਦਾ ਸੀਸ ਲੈ ਕੇ ਆਨੰਦਪੁਰ ਸਾਹਿਬ ਪਹੁੰਚ ਗਏ। ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੀਸ ਸਤਿਕਾਰ ਪੂਰਵਕ ਪ੍ਰਾਪਤ ਕਰਦਿਆਂ ਭਾਈ ਜੈਤਾ ਜੀ ਨੂੰ ‘ਰੰਘਰੇਟਾ ਗੁਰੂ ਕਾ ਬੇਟਾ’ ਵਰ ਦਿੱਤਾ। ਗੁਰੂ ਜੀ ਦਾ ਧਡ਼ ਭਾਈ ਲੱਖੀ ਸ਼ਾਹ ਆਪਣੇ ਘਰ ਲੈ ਗਿਆ। ਉਸ ਨੇ ਆਪਣੇ ਘਰ ਨੂੰ ਅਗਨ-ਭੇਂਟ ਕਰ ਕੇ ਗੁਰੂ ਜੀ ਦਾ ਦਾਹ-ਸੰਸਕਾਰ ਕੀਤਾ ਅਤੇ ਆਪ ਜੀ ਦੀਆਂ ਅਸਥੀਆਂ ਨੂੰ ਗਾਗਰ ਵਿੱਚ ਪਾ ਕੇ ਉਥੇ ਹੀ ਦੱਬ ਦਿੱਤਾ।

ਸ਼ਹੀਦੀ
ਗੁਰੂ ਤੇਗ਼ ਬਹਾਦਰ ਸਾਹਿਬ ਨੂੰ ਸ਼ਹੀਦ ਕਰਨ ਦਾ ਹੁਕਮ ਦੇਣ ਦੇ ਨਾਲ-ਨਾਲ ਔਰੰਗਜ਼ੇਬ ਦਾ ਇਹ ਵੀ ਹੁਕਮ ਸੀ ਕਿ ਗੁਰੂ ਸਾਹਿਬ ਦੀ ਦੇਹ ਦੇ ਚਾਰ ਟੁਕਡ਼ੇ ਕਰ ਕੇ ਸ਼ਹਿਰ ਦੇ ਚਾਰੇ ਪਾਸੇ ਲਟਕਾ ਦਿਤੇ ਜਾਣ ਪਰ ਹਨੇਰਾ ਪੈ ਚੁੱਕਾ ਹੋਣ ਕਰ ਕੇ ਉਸ ਦੇ ਇਸ ਹੁਕਮ ‘ਤੇ ਅਮਲ ਨਾ ਹੋ ਸਕਿਆ | ਉਧਰ ਭਾਈ ਜੈਤਾ, ਭਾਈ ਨਾਨੂ ਰਾਮ, ਭਾਈ ਤੁਲਸੀ ਤੇ ਭਾਈ ਊਦਾ ਨੇ ਗੁਰੂ ਸਾਹਿਬ ਦਾ ਸੀਸ ਚੁਕ ਕੇ ਲਿਆਉਣ ਦੀ ਤਰਕੀਬ ਘਡ਼ੀ। ਭਾਈ ਜੈਤਾ ਅਪਣੀ ਟੋਕਰੀ ਸਿਰ ‘ਤੇ ਚੁਕ ਕੇ ਲੈ ਗਿਆ ਅਤੇ ਰਾਤ ਦੇ ਹਨੇਰੇ ਵਿਚ ਗੁਰੂ ਸਾਹਿਬ ਦਾ ਸੀਸ ਚੁਕ ਲਿਆਇਆ। ਦੂਜੇ ਪਾਸੇ (ਭਾਈ ਮਨੀ ਸਿੰਘ ਦੇ ਸਹੁਰਾ) ਭਾਈ ਲੱਖੀ ਰਾਏ ਵਣਜਾਰਾ ਨੇ, ਅਪਣੇ ਪੁੱਤਰਾਂ ਭਾਈ ਨਿਗਾਹੀਆ, ਹੇਮਾ ਤੇ ਹਾਡ਼ੀ ਦੀ ਮਦਦ ਨਾਲ, ਗੁਰੂ ਸਾਹਿਬ ਦਾ ਧਡ਼ ਚੁਕ ਲਿਆਂਦਾ ਅਤੇ ਅਪਣੇ ਘਰ ਅੰਦਰ (ਗੁਰਦਵਾਰਾ ਰਕਾਬ ਗੰਜ ਵਾਲੀ ਥਾਂ ‘ਤੇ) ਹੀ ਧਡ਼ ਦਾ ਸਸਕਾਰ ਕਰ ਦਿਤਾ।

From Wikipedia.org/Punjabi

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ

ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ

by Navjot
May 20, 2026
0

ਬੇਅਦਬੀ ਕਾਨੂੰਨ 'ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ   ਚੰਡੀਗੜ੍ਹ, 20 ਮਈ (ਵਿਸ਼ਵ ਵਾਰਤਾ)...

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT

by Navjot
December 22, 2025
0

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT   ਚੰਡੀਗੜ੍ਹ,...

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ

by Navjot
December 22, 2025
0

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ     ਚੰਡੀਗੜ੍ਹ, 22ਦਸੰਬਰ(ਵਿਸ਼ਵ ਵਾਰਤਾ)  Amritsar  : ਸ਼੍ਰੋਮਣੀ ਅਕਾਲੀ ਦਲ ਦੇ ਮੁਖੀ...

 Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ

 Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ

by Navjot
October 28, 2025
0

Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ

Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ

by Ranjit Singh
October 7, 2026
0

Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ ਚੰਡੀਗੜ੍ਹ, 7 ਅਕਤੂਬਰ 2026 (ਵਿਸ਼ਵ ਵਾਰਤਾ): ਬਾਲੀਵੁੱਡ ਦੀ ਮਸ਼ਹੂਰ ਜੋੜੀ...

Most Popular

National: 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਰਾਸ਼ਟਰੀ ਪੱਧਰ ਦੀ ਐਥਲੀਟ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਜਾਂਚ ‘ਚ ਜੁਟੀ

National: 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਰਾਸ਼ਟਰੀ ਪੱਧਰ ਦੀ ਐਥਲੀਟ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਜਾਂਚ ‘ਚ ਜੁਟੀ

by Ranjit Singh
2 weeks ago
0

National: 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਰਾਸ਼ਟਰੀ ਪੱਧਰ ਦੀ ਐਥਲੀਟ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਜਾਂਚ 'ਚ ਜੁਟੀ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA