ਮਾਨਸਾ, 4 ਜੁਲਾਈ 2020 (ਵਿਸ਼ਵ ਵਾਰਤਾ)-
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਜਿਲ੍ਹਾ ਮਾਨਸਾ ਦਾ ਇਕ ਵਫ਼ਦ ਸੂਬਾ ਪ੍ਰਧਾਨ ਡਾ.ਦਰਸ਼ਨ ਪਾਲ ਦੀ ਅਗਵਾਈ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਮਾਨਸਾ ਸਥਿਤ ਐਕਸੀਅਨ ਨੂੰ ਮਿਲਿਆ। ਐਕਸੀਅਨ ਦੇ ਨਾਲ ਪਿੰਡ ਹੀਰੇਵਾਲਾ ਵਿੱਚ ਕਿਸਾਨਾਂ ਦੀਆਂ ਮੋਟਰਾਂ ਦੇ ਪੈਂਡਿੰਗ ਕੁਨੈਕਸ਼ਨਾਂ ਬਾਰੇ ਵਿਚਾਰ ਚਰਚਾ ਕੀਤੀ ਗਈ ਅਤੇ ਪਿੰਡ ਮਾਨ ਬੀਬੜੀਆਂ ਦੇ ਓਵਰਲੋਡ ਫੀਡਰਾਂ ਬਾਰੇ ਵੀ ਐਕਸੀਅਨ ਤੇ ਨੋਟਿਸ ੋਚ ਲਿਆਉਂਦਿਆਂ ਹੋਇਆ ਇੱਕ ਮੰਗ ਪੱਤਰ ਦਿੱਤਾ ਗਿਆ। ਇਸੇ ਤਰ੍ਹਾਂ ਓਵਰਲੋਡ ਟਰਾਂਸਫਾਰਮਰਾਂ, ਢਿੱਲੀਆਂ ਲਾਈਨਾਂ ਅਤੇ ਉਵਰਲੋਡ ਲਾਈਨਾਂ ਅਤੇ ਹੋਰ ਬਹੁਤ ਸਾਰੇ ਮਾਮਲੇ ਉਨ੍ਹਾਂ ਦੇ ਨੋਟਿਸ ਵਿਚ ਲਿਆਂਦੇ ਗਏ। ਐਕਸੀਅਨ ਬਿਜਲੀ ਬੋਰਡ ਮਾਨਸਾ ਇੰਜੀਨੀਅਰ ਸਾਹਿਲ ਕੁਮਾਰ ਨੇ ਯਕੀਨ ਦਿਵਾਇਆ ਕਿ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਰੱਖੇ ਗਏ ਮਸਲੇ ਜਲਦੀ ਤੋਂ ਜਲਦੀ ਹੱਲ ਕੀਤੇ ਜਾਣਗੇ।
ਅੱਜ ਦੇ ਇਸ ਪ੍ਰੋਗਰਾਮ ਮੌਕੇ ਇਕੱਤਰ ਹੋਏ ਕਿਸਾਨਾਂ ਵੱਲੋਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ,ਪੰਜਾਬ ਵਿੱਚ ਸ਼ਾਮਲ ਹੋਣ ਵਾਲੇ ਕਿਸਾਨਾਂ ਨੂੰ ਜੀ ਆਇਆ ਕਹਿੰਦਿਆਂ ਉਨ੍ਹਾਂ ਨੂੰ ਜਥੇਬੰਦੀ ਦੇ ਹਰੇ ਪਟਕੇ ਪਾਕੇ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਬੈਜ ਲਾਕੇ ਸਨਮਾਨਿਤ ਕੀਤਾ ਗਿਆ। ਅੱਜ ਯੂਨੀਅਨ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਮਾਨਸਾ ਜਿਲ੍ਹੇ ਦੇ ਸੀਨੀਅਰ ਕਿਸਾਨ ਲੀਡਰ ਮਾਸਟਰ ਦਰਸ਼ਨ ਸਿੰਘ ਟਾਹਲੀਆਂ,ਸਤਨਾਮ ਸਿੰਘ ਭੈਣੀਬਾਘਾ,ਜਗਸੀਰ ਸਿੰਘ ਭੈਣੀਬਾਘਾ,ਜੀਵਨ ਕੁਮਾਰ ਬੱਪੀਆਣਾ ਅਤੇ ਕੁਲਵਿੰਦਰ ਕੁਮਾਰ ਬੱਪੀਆਣਾ ਦਾ ਜਿੱਥੇ ਨਾਅਰੇ ਲਾਕੇ ਸਵਾਗਤ ਕੀਤਾ ਗਿਆ,ਉੱਥੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਿੱਚ ਪਹਿਲੋਂ ਹੀ ਸਰਗਰਮੀ ਨਾਲ ਕੰਮ ਕਰ ਰਹੇ।
ਪਿੰਡ ਹੀਰੇਵਾਲਾ ਦੇ ਪ੍ਰਧਾਨ ਜਗਸੀਰ ਸਿੰਘ ਜੱਗਾ ਅਤੇ ਬੂਟਾ ਸਿੰਘ ਦੀ ਅਗਵਾਈ ਵਿੱਚ ਅਤੇ ਪਿੰਡ ਮਾਨਬੀਬੜੀਆਂ ਦੇ ਪ੍ਰਧਾਨ ਲਾਭ ਸਿੰਘ ਅਤੇ ਜਨਰਲ ਸਕੱਤਰ ਪ੍ਰਗਟ ਸਿੰਘ ਦੀ ਅਗਵਾਈ ਵਿੱਚ ਦਰਜਨਾਂ ਕਿਸਾਨਾਂ ਨੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਿੱਚ ਸ਼ਾਮਲ ਹੋਏ।
ਆਗੂਆਂ ਨੂੰ ਜੀ ਆਇਆਂ ਕਹਿੰਦਿਆਂ ਇਹ ਯਕੀਨ ਦੁਆਇਆ ਕਿ ਜਿੱਥੇ ਝੋਨੇ ਦੀ ਲਵਾਈ ਤੋਂ ਬਾਅਦ ਪਿੰਡ ਪਿੰਡ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀਆਂ ਇਕਾਈਆਂ ਬਣਾਈਆਂ ਜਾਣਗੀਆਂ ਉੱਥੇ 20 ਤੋਂ 27 ਜੁਲਾਈ ਤੱਕ ਪੰਜਾਬ ਦੀਆਂ 14 ਕਿਸਾਨ ਜਥੇਬੰਦੀਆਂ ਵੱਲੋਂ ਤਿੰਨ ਕਿਸਾਨ ਵਿਰੋਧੀ ਆਰਡੀਨੈਂਸਾਂ,ਬਿਜਲੀ ਸੋਧ ਬਿੱਲ-2020,ਪੰਜਾਬ ਦੇ ਅਧਿਕਾਰਾਂ ‘ਤੇ ਛਾਪੇ,ਨਿੱਤ ਵਧਦੀਆਂ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਅਤੇ ਬੁੱਧੀਜੀਵੀਆਂ,ਪੱਤਰਕਾਰਾਂ,ਕਲਾਕਾਰਾਂ
ਬਾਅਦ ਵਿੱਚ ਇਕੱਤਰ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਡਾ ਦਰਸ਼ਨ ਪਾਲ, ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਅਕਲੀਆ ਅਤੇ ਯੂਨੀਅਨ ਚ ਅੱਜ ਸ਼ਾਮਲ ਹੋਏ ਮਾਨਸਾ ਜਿਲ੍ਹੇ ਦੇ ਸੀਨੀਅਰ ਕਿਸਾਨ ਆਗੂ ਮਾਸਟਰ ਦਰਸ਼ਨ ਸਿੰਘ ਟਾਹਲੀਆਂ ਨੇ ਕਿਸਾਨਾਂ ਨੂੰ ਯਕੀਨ ਦਿਵਾਇਆ ਕਿ ਬਿਜਲੀ ਬੋਰਡ ਨਾਲ ਸਬੰਧਤ ਮਸਲਿਆਂ ਲਈ ਜੇਕਰ ਜ਼ਰੂਰਤ ਪਈ ਤਾਂ ਪਟਿਆਲਾ ਵਿਖੇ ਪਾਵਰਕਾਮ ਦੇ ਦਫਤਰ ਅੱਗੇ ਧਰਨਾ ਲਾਕੇ ਚੇਅਰਮੈਨ ਸਾਹਿਬ ਤੋਂ ਇਨ੍ਹਾਂ ਮਸਲਿਆਂ ਦੇ ਹੱਲ ਹੋਣ ਤੱਕ ਲਗਾਤਾਰ ਧਰਨਾ ਲਾਇਆ ਜਾਵੇਗਾ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...






















