ਦੇਵੀਗੜ੍ਹ ਤੋਂ ਦੁੱਧਨ ਸਾਧਾਂ ਤੱਕ ਕੱਢੀ ਮਿਸ਼ਨ ਫ਼ਤਿਹ ਬਾਰੇ ਜਾਣਕਾਰੀ ਦੇਣ ਵਾਲੀ ਰੈਲੀ
ਦੁੱਧਨ ਸਾਧਾਂ, ਸਨੌਰ, ਦੇਵੀਗੜ੍ਹ, 4 ਜੁਲਾਈ (ਵਿਸ਼ਵ ਵਾਰਤਾ):
ਕੋਵਿਡ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭ ਕੀਤੇ ਮਿਸ਼ਨ ਫ਼ਤਿਹ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਜੀਓਜੀ ਖੁਸ਼ਹਾਲੀ ਦੇ ਰਾਖਿਆਂ ਨੇ ਕੋਰੋਨਾਂ ਤੋਂ ਬਚਣ ਲਈ ਇਹਤਿਆਤ ਵਰਤਣ ਸਬੰਧੀਂ ਇੱਕ ਰੈਲੀ ਕੱਢੀ। ਜੀਓਜੀ ਦੇ ਤਹਿਸੀਲ ਮੁਖੀ ਕਰਨਲ ਐਮ ਐਸ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਮੁਖੀ ਬ੍ਰਿਗੇਡੀਅਰ ਡੀ.ਐਸ. ਗਰੇਵਾਲ ਦੇ ਨਿਰਦੇਸ਼ਾਂ ਮੁਤਾਬਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਤੋਂ ਸ਼ੁਰੂ ਹੋਈ ਇਹ ਰੈਲੀ ਦੁੱਧਨ ਸਾਧਾਂ ਹਸਪਤਾਲ ਵਿਖੇ ਸਮਾਪਤ ਹੋਈ।
ਕੋਵਿਡ-19 ਖ਼ਿਲਾਫ਼ ਸਾਵਧਾਨੀਆਂ ਵਰਤਣ ਦਾ ਸੁਨੇਹਾ ਦੇਣ ਲਈ ਆਯੋਜਿਤ ਇਸ ਰੈਲੀ ‘ਚ ਪੁਲਿਸ ਸਮੇਤ ਸਿਹਤ ਵਿਭਾਗ ਅਤੇ ਆਮ ਲੋਕਾਂ ਨੇ ਵੀ ਸਹਿਯੋਗ ਦਿੱਤਾ। ਇਸ ਦੌਰਾਨ ਆਪਣੇ ਹੱਥ ਹਰ ਘੰਟੇ ਬਾਅਦ ਸਾਬਣ ਨਾਲ ਧੋਣ, ਆਪਸੀ ਦੂਰੀ, ਮਾਸਕ ਪਾਉਣ, ਬੇਲੋੜੀ ਆਵਾਜਾਈ ਤੋਂ ਗੁਰੇਜ਼, ਕੋਵਾ ਐਪ ਡਾਊਨ ਲੋਡ ਕਰਕੇ ਮਿਸ਼ਨ ਫ਼ਤਿਹ ਨਾਲ ਜੁੜਨ ਬਾਰੇ ਵੀ ਦੱਸਿਆ ਗਿਆ।
ਕਰਨਲ ਸਿੱਧੂ ਨੇ ਦੱਸਿਆ ਇਹ ਰੈਲੀ ਕੱਢਣ ਦਾ ਮਕਸਦ ਤਹਿਸੀਲ ਵਿੱਚ ਆਉਂਦੇ 96 ਪਿੰਡਾਂ ਦੇ ਵਸਨੀਕਾਂ ਨੂੰ ਇਸ ਭਿਆਨਕ ਮਹਾਂਮਾਰੀ ਕੋਰੋਨਾ ਤੋਂ ਬਚਾਉਣਾ ਹੈ। ਰੈਲੀ ਕੱਢਣ ਤੋਂ ਪਹਿਲਾਂ ਦੋ ਮਿੰਟ ਗਲਵਾਨ ਘਾਟੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਬਿਨ੍ਹਾਂ ਕਿਹਾ ਗਿਆ ਕਿ ਜੇਕਰ ਕਿਸੇ ਨੂੰ ਖਾਂਸੀ, ਜੁਕਾਮ, ਬੁਖਾਰ, ਸਾਂਹ ਰੁਕਣ ਦੀ ਸਮੱਸਿਆ ਹੋਵੇ ਤਾਂ ਉਹ 104 ਨੰਬਰ ‘ਤੇ ਕਾਲ ਕਰ ਸਕਦਾ ਹੈ। ਇਸ ਮੌਕੇ ਇਲਾਕੇ ਦੇ ਪੰਚ-ਸਰਪੰਚ ਤੇ ਹੋਰ ਵਸਨੀਕਾਂ ਨੇ ਹਿੱਸਾ ਲਿਆ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...






















