ਬਲਾਚੌਰ, 04 ਜੁਲਾਈ (ਵਿਸ਼ਵ ਵਾਰਤਾ)-
ਪੰਜਾਬ ਸਰਕਾਰ ਵਲੋਂ ਕੋਰੋਨਾ ਦੀ ਮਹਾਂਮਾਰੀ ਤੇ ਜਿੱਤ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਸਿਵਲ ਸਰਜਨ ਡਾ: ਰਜਿੰਦਰ ਪ੍ਰਸ਼ਾਦ ਭਾਟੀਆ ਦੇ ਨਿਰਦੇਸ਼ਾ ਤੇ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਕੰਟੈਕਟ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।ਇਸ ਪ੍ਰੋਗਰਾਮ ਵਿੱਚ ਸਿਹਤ ਵਿਭਾਗ ਦੇ ਫੀਲਡ ਸਟਾਫ ਜਿਸ ਵਿੱਚ ਮਲਟੀਪਰਪਜ ਹੈਲਥ ਵਰਕਰ (ਫੀਮੇਲ ਤੇ ਮੇਲ) ਅਤੇ ਆਸ਼ਾ ਵਰਕਰਾਂ ਵਲੋਂ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਬਚਾਅ ਬਾਰੇ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਸਿਵਲ ਸਰਜਨ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਖਤਮ ਕਰਕੇ ਇਸ ਤੇ ਫਤਿਹ ਪਾਉਣ ਲਈ ਪੰਜਾਬ ਸਰਕਾਰ ਵਲੋਂ ਮਿਸ਼ਨ ਫਤਿਹ ਸ਼ੁਰੂ ਕੀਤਾ ਗਿਆ ਹੈ।ਇਸ ਮਿਸ਼ਨ ਨੂੰ ਸਫਲ ਬਣਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ।ਉਨ੍ਹਾਂ ਦੱਸਿਆ ਕਿ ਉ ਮਿਸ਼ਨ ਫਤਿਹ ਪੰਜਾਬ ਵਾਸੀਆ ਦੀ ਕੋਵਿਡ-19 ਮਹਾਂਮਾਰੀ ਨੂੰ ਹਰਾਉਣ ਦੀ ਇਕ ਕੋਸ਼ਿਸ਼ ਹੈ।ਇਹ ਮੁਹਿੰਮ ਲੋਕਾਂ ਦੀ, ਲੋਕਾਂ ਵਲੋਂ ਅਤੇ ਲੋਕਾਂ ਲਈ ਹੈ।ਸਾਰੀਆਂ ਹਦਾਇਤਾਂ, ਨਿਯਮਾਂ ਦੀ ਪਾਲਣਾ ਕਰਨਾ ਤੇ ਗਰੀਬਾਂ ਪ੍ਰਤੀ ਆਪਣਾ ਫਰਜ ਨਿਭਾਅ ਕੇ ਸੂਬਾ ਸਰਕਾਰ ਨੂੰ ਆਪਣਾ ਸਹਿਯੋਗ ਦੇਣਾ ਹੀ ਮਿਸ਼ਨ ਫਤਿਹ ਹੈ।ਇਹ ਹੀ ਅਸਲ ਮਾਅਨਿਆਂ ਵਿੱਚ ਪੰਜਾਬੀਆਂ ਦੀ ਚੜਦੀਕਲਾ ਦਾ ਪ੍ਰਤੀਬਿੰਬ ਹੈ ਤੇ ਯਕੀਨਨ ਅਸੀਂ ਰਲ ਕੇ ਇਸ ਮਹਾਂਮਾਰੀ ਤੇ ਫਤਿਹ ਹਾਸਲ ਕਰਾਗੇਂ।”
ਆਓ ਅਸੀਂ ਸਾਰੇ ਕੋਵਿਡ-19 ਤੇ ਫਤਿਹ ਹਾਸਲ ਕਰਨ ਲਈ ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕਰੀਏ।ਕੋਈ ਵੀ ਚੀਜ ਛੂਹਣ ਤੋਂ ਬਾਅਦ ਹੱਥ ਜਰੂਰ ਧੋਵੋ, ਸਮੇਂ ਸਮੇਂ ’ਤੇ ਹੱਥ ਧਂੋਦੇ ਰਹੋ।ਘਰੋ ਬਾਹਰ ਜਾਣ ਲੱਗਿਆਂ ਮੂੰਹ ਮਾਸਕ ਨਾਲ ਢੱਕ ਕੇ ਜਾਓ।ਇਕ ਦੂਜੇ ਤੋਂ ਸਮਾਜਿਕ ਦੂਰੀ ਬਣਾਈ ਰੱਖੋ ਤਾਂ ਜੋ ਕੋਰੋਨਾ ਵਾਇਰਸ ਦਾ ਫੈਲਾਅ ਰੋਕਿਆ ਜਾਵੇ।ਉਨ੍ਹਾਂ ਇਸ ਮੌਕੇ ਹਾਜਰ ਜ਼ਿਲ੍ਹੇ ਦੇ ਸਮੂਹ ਮਲਟੀਪਰਪਜ ਹੈਲਥ ਸੁਪਰਵਾਈਜਰ (ਮੇਲ) ਨੂੰ ਹਦਾਇਤ ਕੀਤੀ ਕਿ ਆਪਣੇ ਆਪਣੇ ਏਰੀਆ ਵਿੱਚ ਫੀਲਡ ਸਟਾਫ ਰਾਹੀਂ ਮਿਸ਼ਨ ਫਤਿਹ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਤੇ ਕਾਬੂ ਪਾਇਆ ਜਾ ਸਕੇ।ਇਸ ਮੌਕੇ ਡਾ. ਬਲਜੀਤ ਕੌਰ ਰੂਬੀ ਡੀ.ਡੀ.ਐਚ.ਓ., ਜਗਤ ਰਾਮ ਜ਼ਿਲਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ, ਸੁਲਿੰਦਰ ਬਾਂਸਲ ਮ.ਪ.ਹ.ਸ.(ਮੇਲ), ਮੰਗ ਗੁਰਪ੍ਰਸ਼ਾਦ ਜ਼ਿਲ੍ਹਾ ਬੀ.ਸੀ.ਸੀ. ਕੁਆਰਡੀਨੇਟਰ, ਬਲਵੰਤ ਰਾਮ, ਰਾਜ ਕੁਮਾਰ, ਗੁਰਿੰਦਰ ਸਿੰਘ, ਆਦਰਸ਼ ਕੁਮਾਰ, ਦਿਲਬਾਗ ਸਿੰਘ, ਅਮਨਦੀਪ ਸਿੰਘ, ਦੀਦਾਰ ਸਿੰਘ, ਰਵੀਇੰਦਰ ਸਿੰਘ ਸਮੂਹ
ਸ਼ੰਭੂ ਸਟੇਸ਼ਨ ‘ਤੇ ਕਿਸਾਨਾਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ
ਸ਼ੰਭੂ ਸਟੇਸ਼ਨ 'ਤੇ ਕਿਸਾਨਾਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ) ਅੱਜ ਸ਼ੰਭੂ ਰੇਲਵੇ ਸਟੇਸ਼ਨ 'ਤੇ...