ਹੁਸ਼ਿਆਰਪੁਰ , 4 ਜੁਲਾਈ (ਵਿਸ਼ਵ ਵਾਰਤਾ)- ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪੈਂਦੇ ਪਿੰਡ ਮਾਨਾਂ ਵਿਖੇ ਇੱਕ ਜਿਮੀਦਾਰ ਦੀ ਹਵੇਲੀ ਵਿੱਚ ਬੰਨ੍ਹੀਆਂ ਗਾਵਾਂ ਨੂੰ ਅਵਾਰਾ ਕੁੱਤਿਆਂ ਨੇ ਨੋਚ ਨੋਚ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਜਿਸ ਵਿੱਚੋਂ ਦੋ ਗਾਵਾਂ ਦੀ ਮੌਤ ਹੋ ਚੁੱਕੀ ਹੈ ਅਤੇ ਇੱਕ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੀ ਹੈ। ਜਾਣਕਾਰੀ ਦਿੰਦਿਆਂ ਜ਼ਿਮੀਦਾਰ ਗੁਰਮੀਤ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਪਿੰਡ ਮਾਨਾ ਨੇ ਦੱਸਿਆ ਕਿ ਉਨ੍ਹਾਂ ਦੀ ਹਵੇਲੀ ਪਿੰਡ ਤੋਂ ਬਾਹਰ ਵਾਰ ਹੈ। ਜਿੱਥੇ ਕਿ ਉਸ ਨੇ ਤਿੰਨ ਗਾਵਾਂ ਪਾਲੀਆਂ ਹੋਈਆਂ ਹਨ। ਹਰ ਰੋਜ਼ ਦੀ ਤਰ੍ਹਾਂ ਬੀਤੀ ਰਾਤ ਵੀ ਉਹ 9:30 ਵਜੇ ਦੇ ਕਰੀਬ ਪਸ਼ੂਆਂ ਨੂੰ ਚਾਰਾ ਪਾ ਕੇ ਘਰ ਵਾਪਸ ਆ ਗਏ। ਜਦੋਂ ਸਵੇਰੇ 4 ਵਜੇ ਦੇ ਕਰੀਬ ਉਹ ਆਪਣੀ ਹਵੇਲੀ ਪਹੁੰਚੇ ਤਾਂ ਦੇਖਿਆ ਕਿ ਦੋ ਗਾਵਾਂ ਮ੍ਰਿਤ ਹਾਲਤ ਵਿੱਚ ਜ਼ਮੀਨ ਪਰ ਪਈਆਂ ਹਨ ਅਤੇ ਇੱਕ ਗਾਂ ਜ਼ਖ਼ਮੀ ਹਾਲਤ ਵਿੱਚ ਬਿਲਕ ਰਹੀ ਹੈ। ਗਾਵਾਂ ਨੂੰ ਅਵਾਰਾ ਕੁੱਤਿਆਂ ਨੇ ਬੁਰੀ ਤਰ੍ਹਾਂ ਨੋਚ ਨੋਚ ਕੇ ਖਾਧਾ ਹੋਇਆ ਸੀ। ਪੀੜਤ ਜ਼ਿਮੀਂਦਾਰ ਨੇ ਦੱਸਿਆ ਕਿ ਉਹ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਪਾਲਤੂ ਪਸ਼ੂਆਂ ਦਾ ਦੁੱਧ ਵੇਚ ਕੇ ਗੁਜ਼ਾਰਾ ਕਰਦਾ ਹੈ। ਉਸ ਦੀਆਂ ਦੋ ਗਾਵਾ ਮਰਨ ਨਾਲ ਉਸ ਨੂੰ ਲੱਗਭੱਗ 65-70 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਹੈ। ਪੀੜਤ ਨੇ ਸਬੰਧਿਤ ਵਿਭਾਗ ਪਾਸੋਂ ਮੁਆਵਜ਼ੇ ਦੀ ਮੰਗ ਕਰਦਿਆਂ ਅਵਾਰਾ ਕੁੱਤਿਆਂ ਤੇ ਕਾਬੂ ਪਾਉਣ ਦੀ ਮੰਗ ਕੀਤੀ ਹੈ।
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ -24 ਪਿੰਡਾਂ 'ਚ ਭਾਜਪਾ...