• Latest
  • Trending

ਮਹਿਲਾਵਾਂ ਨੂੰ ਹਰ ਸੰਭਵ ਸਹੂਲਤਾਂ ਦੇਣ ਦੀ ਕੋਸ਼ਿਸ਼ ਕਰ ਰਹੀ ਹੈ ਪੰਜਾਬ ਸਰਕਾਰ : ਕੈਪਟਨ ਅਮਰਿੰਦਰ ਸਿੰਘ

9 years ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

25 minutes ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

59 minutes ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

2 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

2 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

2 hours ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

3 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

3 hours ago
ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

3 hours ago
ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

4 hours ago
ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

4 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

4 hours ago
Hindi News
English News
Monday, November 9, 2026
No Result
View All Result
25 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਹਿਲਾਵਾਂ ਨੂੰ ਹਰ ਸੰਭਵ ਸਹੂਲਤਾਂ ਦੇਣ ਦੀ ਕੋਸ਼ਿਸ਼ ਕਰ ਰਹੀ ਹੈ ਪੰਜਾਬ ਸਰਕਾਰ : ਕੈਪਟਨ ਅਮਰਿੰਦਰ ਸਿੰਘ

November 22, 2017
in ਪੰਜਾਬ
ਮੁੱਖ ਮੰਤਰੀ ਨੇ ‘ਪੰਜਾਬ ਸਟਾਰਟਅਪ ਐਂਡ ਇੰਟਰਪ੍ਰਿਨਿਓਰਸ਼ਿਪ ਡਿਵੈਲਪਮੈਂਟ ਪਾਲਿਸੀ’ ਤੋਂ ਪਰਦਾ ਉਠਾਇਆ 
ਐਸ.ਏ.ਐਸ.ਨਗਰ, 22 ਨਵੰਬਰ () : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਪੰਜਾਬ ਸਟਾਰਟਅਪ ਐਂਡ ਇੰਟਰਪ੍ਰਿਨਿਓਰਸ਼ਿਪ ਡਿਵੈਲਪਮੈਂਟ ਪਾਲਿਸੀ 2017’ ਦੇ ਖਰੜੇ ‘ਤੋਂ ਪਰਦਾ ਉਠਾਉਂਦੇ ਹੋਏ ਆਪਣੀ ਸਰਕਾਰ ਦੀ ਬਿਜ਼ਨਸ ਸ਼ੁਰੂ ਕਰਨ ਵਾਲੀ ਮਹਿਲਾਵਾਂ ਨੂੰ ਪੂਰੀ ਤਰ੍ਹਾਂ ਮਦਦ ਦੇਣ ਦੀ ਵਚਨਬਧਤਾ ‘ਤੇ ਜ਼ੋਰ ਦਿੱਤਾ ਹੈ।
ਇਸ ਮਹੀਨੇ ਦੇ ਆਖਿਰ ਵਿੱਚ ਹੈਦਰਾਬਾਦ ਵਿਖੇ ਹੋਣ ਵਾਲੇ ਗਲੋਬਲ ਇੰਟਰਪ੍ਰਿਨਿਓਰਸ਼ਿਪ ਸਮਿਟ 2017 ਤੋਂ ਪਹਿਲਾਂ ‘ਰੋਡ ਟੂ ਜੀ.ਈ.ਐਸ.’ ਪ੍ਰੋਗਰਾਮ ਦੇ ਉਦਘਾਟਨੀ ਭਾਸ਼ਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਨਅਤੀ ਉਦਮਾਂ ਪ੍ਰਤੀ ਮਹਿਲਾਵਾਂ ਵਚਨਬੱਧਤਾ ਦੇ ਮਾਮਲੇ ‘ਚ ਜ਼ਿਆਦਾ ਸਮਰਪਿਤ ਹਨ ਅਤੇ ਉਨ੍ਹਾਂ ਦੀ ਸਰਕਾਰ ਮਹਿਲਾਵਾਂ ਨੂੰ ਹਰ ਸੰਭਵ ਸਹੂਲਤਾਂ ਦੇਣ ਦੀ ਕੋਸ਼ਿਸ਼ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖਾਸਕਰ ਮਹਿਲਾਵਾਂ ਵਿੱਚ ਸਨਅਤਕਾਰੀ ਦੇ ਸੱਭਿਆਚਾਰ ਨੂੰ ‘ਪੰਜਾਬ ਸਟਾਰਟਅਪ ਐਂਡ ਇੰਟਰਪ੍ਰਿਨਿਓਰਸ਼ਿਪ ਡਿਵੈਲਪਮੈਂਟ ਪਾਲਿਸੀ’ ਬੜ੍ਹਾਵਾ ਦੇਵੇਗੀ। ‘ਰੋਡ ਟੂ ਜੀ.ਈ.ਐਸ.’ ਪ੍ਰੋਗਰਾਮ ਮਹਿਲਾ ਉਦਮੀਆਂ ਦੇ ਸਸ਼ਕਤੀਕਰਨ ਅਤੇ ਜਸ ਫੈਲਾਉਣ ‘ਤੇ ਕੇਂਦਰਿਤ ਸੀ ਜੋ ਕਿ ਨੀਤੀ ਆਯੋਗ ਨੇ ਐਫ.ਆਈ.ਸੀ.ਸੀ.ਆਈ. ਅਤੇ ਆਈ.ਐਸ.ਬੀ. ਦੀ ਭਾਈਵਾਲੀ ਨਾਲ ਆਯੋਜਿਤ ਕਰਾਇਆ ਸੀ।
ਖਰੜਾ ਨੀਤੀ ਦੇ ਸਬੰਧ ਵਿੱਚ ਸੁਝਾਵਾਂ ਅਤੇ ਫੀਡਬੈਕ ਦੇਣ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਉਦਯੋਗਪਤੀਆਂ ਲਈ ਸੂਬੇ ਨੂੰ ਮੁਕਾਬਲੇਬਾਜ਼ੀ ਵਾਲਾ ਬਣਾਉਣ ਵਾਸਤੇ ਆਪਣਾ ਧਿਆਨ ਦੇ ਰਹੀ ਹੈ। ਇਹ ਖਰੜਾ ਨੀਤੀ ਅਤੇ ਇਸ ਤੋਂ ਪਹਿਲਾਂ ਲਿਆਂਦੀ ਗਈ ਸਨਅਤੀ ਨੀਤੀ ਸੂਬੇ ਦੇ ਸਨਅਤੀ ਵਿਕਾਸ ਵਿੱਚ ਸਹੂਲਤ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਉਦਯੋਗ ਦੇ ਵਾਸਤੇ ਪੰਜ ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਮੁਹੱਈਆ ਕਰਵਾਉਣ ਲਈ ਦਰਾਂ ਨਿਰਧਾਰਿਤ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਉਦਯੋਗ ਨੂੰ ਬੜ੍ਹਾਵਾ ਦੇਣ ਲਈ ਹੋਰ ਵੀ ਕਦਮ ਚੁੱਕੇ ਗਏ ਹਨ। ਇਸ ਵਾਸਤੇ ਪ੍ਰੇਰਨਾ ਪੈਦਾ ਕਰਨ ਲਈ ‘ਪਹਿਲਾ ਬਿਜ਼ਨਸ ‘ ਦਾ ਮੋਟੋ ਰੱਖਿਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਔਰਤਾਂ ਦੇ ਸਸ਼ਕਤੀਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ ਅਤੇ ਉਨ੍ਹਾਂ ਦੀ ਫੈਸਲਾ ਲੈਣ ਵਿੱਚ ਸ਼ਮੂਲੀਅਤ ਵਧਾਈ ਜਾ ਰਹੀ ਹੈ। ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਸਥਾਨਿਕ ਸੰਸਥਾਵਾਂ ਵਿੱਚ ਪਹਿਲਾਂ ਹੀ ਔਰਤਾਂ ਲਈ ਰਾਖਵਾਂਕਰਨ 50 ਫੀਸਦੀ ਤੱਕ ਵਧਾ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਪਰਗਟ ਕੀਤੀ ਕਿ ਹੋਰ ਸੂਬੇ ਵੀ ਔਰਤਾਂ ਲਈ ਰਾਖਵੀਆਂ ਸੀਟਾਂ ਦੇ ਮਾਮਲੇ ਵਿੱਚ ਪੰਜਾਬ ਦੀ ਤਰਜ ‘ਤੇ ਚੱਲਣਗੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਦੇ ਵਿਕਾਸ ਦੇ ਲਈ ਮਹਿਲਾਵਾਂ ਦਾ ਸਸ਼ਕਤੀਕਰਨ ਬਹੁਤ ਅਹਿਮ ਹੈ। ਉਨ੍ਹਾਂ ਨੇ ਉੱਘੇ ਉਦਯੋਗਪਤੀਆਂ ਨਾਲ ਆਪਣੀਆਂ ਮੀਟਿੰਗਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਆਈ.ਸੀ.ਆਈ.ਸੀ.ਆਈ ਬੈਂਕ ਦੀ ਐਮ.ਡੀ. ਅਤੇ ਸੀ.ਈ.ਓ. ਚੰਦਾ ਕੋਛੜ ਨੂੰ ਵੀ ਕਿਹਾ ਸੀ ਕਿ ਪੰਜਾਬ ਦੀ ਮਦਦ ਕਰਨ ਦਾ ਸਭ ਤੋਂ ਵੱਧੀਆ ਤਰੀਕਾ ਔਰਤਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾਵੇ। ਭਾਰਤ ਦੇ ਵਿਕਾਸ ਵਿੱਚ ਔਰਤਾਂ ਦੀ ਭੂਮਿਕਾ ਦੀ ਪ੍ਰਸ਼ੰਸਾ ਕਰਦੇ ਹੋਏ ਮੁੱਖ ਮੰਤਰੀ ਨੇ ਪੈਪਸੀਕੋ ਦੀ ਚੇਅਰਪਰਸਨ ਤੇ ਸੀ.ਈ.ਓ. ਇੰਦਰਾ ਨੂਈ ਦੀ ਵੀ ਮਿਸਾਲ ਦਿੱਤੀ ਜੋ ਕਿ ਸਫਲ ਔਰਤਾਂ ਅਤੇ ਸਾਰੇ ਦੂਰ-ਦ੍ਰਿਸ਼ਟੀ ਵਾਲੇ ਲੋਕਾਂ ਲਈ ਰੋਲ ਮਾਡਲ ਹੈ।
ਤਕਨੀਕੀ ਉਦਯੋਗ ਦੇ ਵਾਸਤੇ ਪੰਜਾਬ ਵਿੱਚ ਪਿਛਲੀ ਸਰਕਾਰ ‘ਤੇ ਕੁਝ ਖਾਸ ਨਾ ਕਰਨ ਦਾ ਦੋਸ਼ ਲਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਨੂੰ ਮੁੜ ਪ੍ਰਗਤੀ ਦੇ ਰਾਹ ‘ਤੇ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਪੰਜਾਬ ਵਿੱਚ ਉਦਯੋਗ ‘ਤੇ ਘੱਟ ਜ਼ੋਰ ਦਿੱਤਾ ਗਿਆ ਹੈ ਜਿਸ ਦੇ ਕਾਰਨ ਸੂਬੇ ਦਾ ਉਦਯੋਗ ਬਹੁਤ ਪਿੱਛੇ ਰਹਿ ਗਿਆ ਹੈ।
ਮੌਜੂਦਾ ਖੇਤੀਬਾੜੀ ਸੰਕਟ ਵਿੱਚੋਂ ਸੂਬੇ ਨੂੰ ਬਾਹਰ ਕੱਢਣ ਲਈ ਖੇਤੀਬਾੜੀ ਵਿਭਿੰਨਤਾ ਨੂੰ ਬੜ੍ਹਾਵਾ ਦੇਣ ਦੀ ਜ਼ਰੂਰਤ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਵਿਕਾਸ ਲਈ ਫਿੱਕੀ ਵਰਗੀਆਂ ਸੰਸਥਾਵਾਂ ਨਾਲ ਕੰਮ ਕਰਨ ਲਈ ਉਤਸੁਕ ਹੈ। ਸਤਲੁਕ-ਯਮੁਨਾ ਲਿੰਕ ਨਹਿਰ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜੇ ਪੰਜਾਬ ਕੋਲ ਵਾਧੂ ਪਾਣੀ ਹੁੰਦਾ ਤਾਂ ਕੋਈ ਵੀ ਪਾਣੀ ਦੀ ਵੰਡ ਨੂੰ ਰੋਕਣਾ ਨਾ ਚਾਹੁੰਦਾ।
ਪੰਜ ਔਰਤਾਂ ਸਣੇ ਛੇ ਉਦਮੀਆਂ ਦਾ ਸਨਮਾਨ ਕਰਨ ਵੇਲੇ ਮੁੱਖ ਮੰਤਰੀ ਨੇ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਦੀ ਪੰਜਾਬ ਵਿੱਚ ਸਫਲ ਬਿਜ਼ਨਸ ਵਾਸਤੇ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਬਿਜ਼ਨਸ ਦੇ ਵਾਸਤੇ ਸੂਬੇ ਵਿੱਚ ਹਰੇਕ ਦਾ ਸੁਆਗਤ ਹੈ।
ਫਿੱਕੀ ਦੇ ਖੇਤਰੀ ਚੇਅਰਮੈਨ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੇ ਚੇਅਰਮੈਨ ਗੁਪਤਾ ਨੇ ਸਮੁੱਚੇ ਸਮਾਜਿਕ ਅਤੇ ਸਨਅਤੀ ਵਿਕਾਸ ਵਿੱਚ ਮਹਿਲਾਵਾਂ ਦੀ ਭੂਮਿਕਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮਹਿਲਾਂ ਉਦਮੀਆਂ ਨੂੰ ਵਿਕਾਸ ਦਾ ਸਵੈ ਨਿਰਭਰ ਰਾਹ ਪੈਦਾ ਕਰਨ ਲਈ ਸਾਰੀ ਸੁਰੱਖਿਆ ਮੁਹੱਈਆ ਕਰਾਉਣੀ ਚਾਹੀਦੀ ਹੈ।  ਬਿਜ਼ਨਸ ਸ਼ੁਰੂ ਕਰਨ ਲਈ ਸਮਰੱਥਾ ਨਿਰਮਾਣ ਵਾਸਤੇ ਵਧੀਆ ਮਾਹੌਲ ਸਿਰਜਨ ਲਈ ਉਨ੍ਹਾ ਨੇ ਮੁੱਖ ਮੰਤਰੀ ਦੀ ਗਤੀਸ਼ੀਲ ਭੂਮਿਕਾ ਦੀ ਸਰਾਹਨਾ ਕੀਤੀ। ਗੁਪਤਾ ਨੇ ਕਿਹਾ ਕਿ ਸਾਨੂੰ ਮਹਿਲਾਵਾਂ ਦੀ ਪੂਰੇ ਜ਼ੋਰ-ਸ਼ੋਰ ਨਾਲ ਮਦਦ ਕਰਨੀ ਚਾਹੀਦੀ ਹੈ ਜਿਨ੍ਹਾਂ ਨੇ ਆਪਣੀ ਸਮਰੱਥਾ ਨੂੰ ਸਿੱਧ ਕੀਤਾ ਹੈ।
ਫਿੱਕੀ ਐਫ.ਐਲ.ਓ. ਲੁਧਿਆਣਾ ਦੀ ਚੇਅਰਪਰਸਨ ਮੋਨੀਕਾ ਚੌਧਰੀ ਨੇ ਉੱਦਮ ਸਥਾਪਤ ਕਰਨ ਵਾਸਤੇ ਔਰਤਾਂ ਨੂੰ ਸਰਗਰਮ ਮਦਦ ਦੇਣ ਲਈ ਮੁੱਖ ਮੰਤਰੀ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਨਅਤਕਾਰਾਂ ਲਈ ਜਾਣਿਆ ਜਾਂਦਾ ਹੈ ਅਤੇ ਔਰਤਾਂ ਆਪਣੇ ਬਿਜ਼ਨਸ ਉੱਦਮਾਂ ਦਾ ਸੰਚਾਲਨ ਕਰ ਰਹੀਆਂ ਹਨ ਅਤੇ ਅਰਥਚਾਰੇ ਦੇ ਸਾਰੇ ਪੱਧਰਾਂ ‘ਤੇ ਨੌਕਰੀਆਂ ਪੈਦਾ ਕਰ ਰਹੀਆਂ ਹਨ। ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਦੇ ਮੀਡੀਆ ਸਲਾਹਾਕਾਰ ਰਵੀਨ ਠੁਕਰਾਲ, ਵਿਸ਼ੇਸ ਪ੍ਰਮੁੱਖ ਸਕੱਤਰ ਅਤੇ  ਡਾਇਰੈਕਟਰ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ, ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਕੁਲਦੀਪ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ ਅਤੇ ਹੋਰ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀ ਵੀ ਮੌਜੂਦ ਸਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ - ਪੰਜ ਸਿੰਘਾਂ ਦੀ ਹਾਜ਼ਰੀ ਵਿੱਚ ਪਾਣੀ...

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
November 9, 2026
0

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਦੀ ਰਾਤ ਨੂੰ ਅੰਮ੍ਰਿਤਸਰ...

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

by Ranjit Singh
November 9, 2026
0

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ - 85 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..   Hukamnama Sri...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ - ਪੰਜ ਸਿੰਘਾਂ ਦੀ ਹਾਜ਼ਰੀ ਵਿੱਚ ਪਾਣੀ...

Most Popular

Pakistan ‘ਚ ਫ਼ੌਜ ਦਾ ਟ੍ਰੇਨਿੰਗ ਏਅਰਕ੍ਰਾਫ਼ਟ ਕ੍ਰੈਸ਼, ਦੋ ਪਾਇਲਟਾਂ ਦੀ ਮੌਤ

Pakistan ‘ਚ ਫ਼ੌਜ ਦਾ ਟ੍ਰੇਨਿੰਗ ਏਅਰਕ੍ਰਾਫ਼ਟ ਕ੍ਰੈਸ਼, ਦੋ ਪਾਇਲਟਾਂ ਦੀ ਮੌਤ

by Jaspreet Kaur
4 weeks ago
0

Pakistan 'ਚ ਫ਼ੌਜ ਦਾ ਟ੍ਰੇਨਿੰਗ ਏਅਰਕ੍ਰਾਫ਼ਟ ਕ੍ਰੈਸ਼, ਦੋ ਪਾਇਲਟਾਂ ਦੀ ਮੌਤ ਪਾਕਿਸਤਾਨ, 12 ਅਕਤੂਬਰ 2026 (ਵਿਸ਼ਵ ਵਾਰਤਾ): ਪਾਕਿਸਤਾਨ ਦੇ ਕਵੇਟਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 