• Latest
  • Trending
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਸ਼ੁਰੂ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਸ਼ੁਰੂ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

5 hours ago
IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

7 hours ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

7 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

8 hours ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

8 hours ago
‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

8 hours ago
ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

8 hours ago
Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

8 hours ago
Hindi News
English News
Wednesday, November 18, 2026
No Result
View All Result
13 °c
Chandigarh
19 ° Wed
19 ° Thu
20 ° Fri
20 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਸ਼ੁਰੂ

July 6, 2020
in ਪੰਜਾਬ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਸ਼ੁਰੂ

ਸ਼ਬਦ ਗਾਇਨ ਪ੍ਰਤੀਯੋਗਤਾ ਨਾਲ ਸ਼ੁਰੂ ਹੋਏ ਮੁਕਾਬਲੇ

ਬਠਿੰਡਾ, 06 ਜੁਲਾਈ (ਵਿਸ਼ਵ ਵਾਰਤਾ)-                                                 ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਲੜੀ ‘ਚ ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲਿਆਂ ਲਈ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸੁਖਬੀਰ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਹਰਦੀਪ ਸਿੰਘ ਤੱਗੜ ਨੇ ਦੱਸਿਆ ਕਿ ਇਹ ਆਨਲਾਈਨ ਮੁਕਾਬਲੇ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਜੀ ਦੀ ਅਗਵਾਈ ਹੇਠ ਜੁਲਾਈ ਤੋਂ ਆਰੰਭ ਹੋ ਕੇ ਦਸੰਬਰ ਮਹੀਨੇ ਤੱਕ ਚੱਲਣਗੇ। ਇਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਸ਼ਬਦ ਗਾਇਨ ਪ੍ਰਤੀਯੋਗਤਾ ਨਾਲ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਕੋਵਿਡ 19 ਸੰਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਇਹ ਮੁਕਾਬਲੇ ਆਨਲਾਈਨ ਅਤੇ ਸੋਲੋ ਆਈਟਮ ਦੇ ਰੂਪ ਵਿੱਚ ਕਰਵਾਏ ਜਾ ਰਹੇ ਹਨ। ਐਸ.ਸੀ.ਈ.ਆਰ.ਟੀ. ਦੀ ਦੇਖ ਰੇਖ ਵਿੱਚ ਕਰਵਾਏ ਜਾਣ ਵਾਲੇ ਇਨ੍ਹਾਂ ਮੁਕਾਬਲਿਆਂ ਦਾ ਵਿਸ਼ਾ ਵਸਤੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਬਾਣੀ, ਫਲਸਫਾ, ਉਪਦੇਸ਼, ਕੁਰਬਾਨੀ ਤੇ ਉਸਤਤਿ ਹੋਵੇਗਾ। ਗੁਰ ਮਰਿਆਦਾ ਨੂੰ ਧਿਆਨ ਵਿੱਚ ਰੱਖਦੇ ਹੋਏ ਕਰਵਾਈ ਜਾਣ ਵਾਲੀ ਇਸ ਪ੍ਰਤੀਯੋਗਤਾ ਵਿੱਚ ਸ਼ਬਦ ਗਾਇਨ, ਕਵਿਤਾ, ਭਾਸ਼ਣ, ਸੁੰਦਰ ਲਿਖਾਈ, ਗੀਤ, ਸੰਗੀਤਕ ਸਾਜ ਵਜਾਉਣ, ਪੇਂਟਿੰਗ, ਪੋਸਟਰ ਮੇਕਿੰਗ, ਸਲੋਗਣ ਲਿਖਣੇ,ਪੀ.ਪੀ.ਟੀ. ਮੇਕਿੰਗ ਅਤੇ ਦਸਤਾਰਬੰਦੀ ਮੁਕਾਬਲੇ ਸ਼ਾਮਿਲ ਹਨ। ਇਹ ਮੁਕਾਬਲੇ ਪ੍ਰਾਇਮਰੀ, ਮਿਡਲ ਅਤੇ ਸੈਕੰਡਰੀ ਪੱਧਰ ‘ਤੇ ਕਰਵਾਏ ਜਾਣਗੇ ਅਤੇ ਨਾਲ ਹੀ ਇੰਨਾਂ ਤਿੰਨਾਂ ਵਰਗਾਂ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਵੱਖਰੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇੰਨਾਂ 11 ਮੁਕਾਬਲਿਆਂ ਵਾਲੀ ਪ੍ਰਤੀਯੋਗਤਾ ਦੀ ਸ਼ੁਰੂਆਤ ਸਕੂਲ ਪੱਧਰ ਤੋਂ ਸ਼ੁਰੂ ਹੋ ਕੇ ਰਾਜ ਪੱਧਰ ਤੱਕ ਹੋਵੇਗੀ। ਇਹਨਾਂ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਹਿੱਸਾ ਲੈਣ ਲਈ ਸੋਸ਼ਲ ਮੀਡੀਆ ਰਾਹੀਂ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ,ਬਾਣੀ, ਉਪਦੇਸ਼, ਫਲਸਫੇ ਅਤੇ ਕੁਰਬਾਨੀ ਬਾਰੇ ਨਵੀਂ ਪੀੜ੍ਹੀ ਨੂੰ ਪੂਰਾ ਗਿਆਨ ਹਾਸਲ ਹੋ ਸਕੇ ਅਤੇ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਫਲਸਫੇ ਬਾਰੇ ਜਨ- ਜਨ ਜਾਣੂੰ ਹੋ ਸਕੇ। ਇਨ੍ਹਾਂ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਦੇਣ ਦੇ ਨਾਲ ਨਾਲ ਬਿਹਤਰੀਨ ਕਾਰਗੁਜ਼ਾਰੀ ਵਾਲੇ ਸਕੂਲ ਮੁਖੀਆਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਅਤੇ ਬੱਚਿਆਂ ਨੂੰ ਅਗਵਾਈ ਦੇਣ ਵਾਲੇ ਅਧਿਆਪਕਾਂ ਦਾ ਵਿਭਾਗ ਵੱਲੋਂ ਸਨਮਾਨ ਕੀਤਾ ਜਾਵੇਗਾ। ਇਹਨਾਂ ਮੁਕਾਬਲਿਆਂ ਦੇ ਸੰਚਾਲਣ ਲਈ ਜਿਲ੍ਹੇ ਦੇ ਅਧਿਕਾਰੀਆਂ ਦੀ ਇੱਕ ਕਮੇਟੀ ਬਣਾਈ ਗਈ ਹੈ। ਜਿਸ ਵਿੱਚ ਸੈਕੰਡਰੀ ਪੱਧਰ ਤੇ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੀ ਕਮੇਟੀ ਵਿੱਚ ਸੁਖਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.), ਇਕਬਾਲ ਸਿੰਘ ਬੁੱਟਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਮ ਨੋਡਲ ਅਫਸਰ ਵਿੱਦਿਅਕ ਮੁਕਾਬਲੇ,ਪ੍ਰੇਮ ਕੁਮਾਰ ਮਿੱਤਲ ਇੰਚਾਰਜ ਸਿੱਖਿਆ ਸੁਧਾਰ ਟੀਮ, ਸੁਖਪਾਲ ਸਿੰਘ ਸਿੱਧੂ ਜ਼ਿਲ੍ਹਾ ਸੋਸ਼ਲ ਮੀਡੀਆ ਕੋਆਰਡੀਨੇਟਰ, ਡੀ ਐਮ ਬਾਲ ਕ੍ਰਿਸ਼ਨ, ਡੀ ਐਮ ਹਰਸਿਮਰਨ ਸਿੰਘ ਅਤੇ ਡੀ ਐਮ ਹਰਭਜਨ ਸਿੰਘ ਸ਼ਾਮਿਲ ਹਨ।
ਐਲੀਮੈਂਟਰੀ ਪੱਧਰ ਦੇ ਮੁਕਾਬਲਿਆਂ ਦੀ ਕਮੇਟੀ ਵਿੱਚ ਹਰਦੀਪ ਸਿੰਘ ਤੱਗੜ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.), ਬਲਜੀਤ ਸਿੰਘ ਸੰਦੋਹਾ ਉਪ ਜ਼ਿਲ੍ਹਾ ਸਿੱਖਿਆ ਅਫਸਰ, ਰਾਜਵਿੰਦਰ ਸਿੰਘ ਬਰਾੜ ਨੋਡਲ ਅਫਸਰ ਵਿੱਦਿਅਕ ਮੁਕਾਬਲੇ ਕਮ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਰਣਜੀਤ ਸਿੰਘ ਮਾਨ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ, ਸੁਖਪਾਲ ਸਿੰਘ ਸਿੱਧੂ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਅਤੇ ਹਰਮੰਦਰ ਸਿੰਘ ਬਰਾੜ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ਼ਾਮਲ ਹਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

by Jaspreet Kaur
November 17, 2026
0

ਜਾਗਤ ਜੋਤ ਸਤਿਕਾਰ ਸੋਧ ਐਕਟ 'ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ...

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

by Ankit
November 17, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

by Ranjit Singh
7 days ago
0

Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ - ਆਈ.ਟੀ. ਸੈਕਟਰ, ਖੇਤੀਬਾੜੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 