-ਜ਼ਿਲੇ ਦੇ ਵਿਕਾਸ ਕਾਰਜਾਂ ‘ਤੇ ਕੀਤੀ ਅਹਿਮ ਚਰਚਾ
ਪਟਿਆਲਾ 8 ਜੁਲਾਈ ( ਵਿਸ਼ਵ ਵਾਰਤਾ )-
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਹਿਊਮਨ ਰਾਈਟਸ ਸੈਲ ਪੰਜਾਬ ਦੇ ਵਾਈਸ ਚੇਅਰਮੈਨ ਰਾਮ ਕੁਮਾਰ ਸਿੰਗਲਾ ਨੇ ਅੱਜ ਸੀਨੀਅਰ ਆਈ. ਏ. ਐਸ. ਅਧਿਕਾਰੀ ਅਤੇ ਨਵ ਨਿਯੁਕਤ ਡਵੀਜ਼ਨਲ ਕਮਿਸ਼ਨਰ ਪਟਿਆਲਾ ਚੰਦਰ ਗੈਂਦ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ। ਇਸ ਦੇ ਨਾਲ ਹੀ ਕੁੱਝ ਅਹਿਮ ਮੁੱਦਿਆਂ ‘ਤੇ ਉਨ੍ਹਾਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ। ਰਾਮ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਆਪਣੇ ਜੱਦੀ ਜ਼ਿਲੇ ਪਟਿਆਲਾ ਵਿਖੇ ਬਹੁਤ ਹੀ ਤਜ਼ਰਬੇਕਾਰ ਅਤੇ ਇਮਾਨਦਾਰ ਆਈ. ਏ .ਐਸ. ਅਧਿਕਾਰੀ ਨੂੰ ਪਟਿਆਲਾ ਦਾ ਡਵੀਜ਼ਨਲ ਕਮਿਸ਼ਨਰ ਲਾ ਕੇ ਸਮੁੱਚੇ ਜ਼ਿਲੇ ਨੂੰ ਮਾਣ ਬਖਸ਼ਿਆ ਹੈ। ਉਨ੍ਹਾਂ ਕਿਹਾ ਕਿ ਚੰਦਰ ਗੈਂਦ ਵਲੋਂ ਜ਼ਿਲੇ ਦੇ ਸਰਵਪੱਖੀ ਵਿਕਾਸ ਲਈ ਜਲਦੀ ਹੀ ਵੱਖ-ਵੱਖ ਤਰ੍ਹਾਂ ਦੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ, ਜਿਸ ਦੇ ਤਹਿਤ ਪਟਿਆਲਾ ਸ਼ਹਿਰ ਇਕ ਮਾਡਲ ਸ਼ਹਿਰ ਦੇ ਰੂਪ ਵਿਚ ਵਿਕਸਿਤ ਹੋ ਕੇ ਆਪਣੀ ਅਲੱਗ ਪਹਿਚਾਨ ਬਣਾਏਗਾ। ਇਸ ਮੌਕੇ ਆਈ. ਏ. ਐਸ. ਅਧਿਕਾਰੀ ਚੰਦਰ ਗੈਂਦ ਨੇ ਕਿਹਾ ਕਿ ਉਨ੍ਹਾਂ ਦੀ ਪਹਿਲੀ ਕੋਸ਼ਿਸ਼ ਇਹੀ ਹੈ ਕਿ ਸਮੁੱਚੇ ਪਟਿਆਲਾ ਜ਼ਿਲੇ ਵਿਚ ਰਹਿੰਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹ ਕੇ ਨਵੇਂ ਨਵੇਂ ਪ੍ਰੋਜੈਕਟਾਂ ਨੂੰ ਜਲਦੀ ਹੀ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਸਮੁੱਚੇ ਹਲਕੇ ਦੇ ਲੋਕਾਂ ਨੂੰ ਬਹੁਤ ਹੀ ਵਧੀਆ ਸੁੱਖ ਸਹੂਲਤਾਂ ਮਿਲ ਸਕਣ ਕਿਉਂਕਿ ਮੁੱਖ ਮੰਤਰੀ ਦਾ ਜੱਦੀ ਸ਼ਹਿਰ ਹੋਣ ਦੇ ਨਾਤੇ ਉਨ੍ਹਾਂ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ, ਜਿਸ ਕਾਰਨ ਉਹ ਇਹ ਜ਼ਿੰਮੇਵਾਰੀ ਨਿਭਾ ਕੇ ਪਟਿਆਲਾ ਦੇ ਵਿਕਾਸ ਵਿਚ ਆਪਣਾ ਯੋਗਦਾਨ ਪਾਉਣਗੇ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...






















