ਖੁਰਾਕ ਸਪਲਾਈ ਮੰਤਰੀ ਨੇ ਸੁਣੀਆਂ ਡਿੱਪੂ ਹੋਲਡਰਾਂ ਦੀਆਂ ਮੰਗਾਂ

Advertisement
ਮਾਰਜਨ ਮਨੀ ਵਿੱਚ 20 ਰੁਪਏ ਦਾ ਹੋਰ ਵਾਧਾ ਕਰਨ ਦਾ ਮਾਮਲਾ ਵਿੱਤ ਵਿਭਾਗ ਕੋਲ ਉਠਾਇਆ ਜਾਵੇਗਾ-ਆਸ਼ੂ
ਚੰਡੀਗੜ•, 8 ਜੁਲਾਈ (ਵਿਸ਼ਵ ਵਾਰਤਾ)-                           ਪੰਜਾਬ ਰਾਜ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਅੱਜ ਇੱਥੇ ਖੁਰਾਕ ਅਤੇ ਸਪਲਾਈ ਵਿਭਾਗ , ਪੰਜਾਬ ਦੇ ਚੰਡੀਗੜ• ਸਥਿਤ ਮੁੱਖ ਦਫ਼ਤਰ ਅਨਾਜ ਭਵਨ ਸੈਕਟਰ 39 ਵਿਖੇ ਸੂਬੇ ਦੇ ਡਿੱਪੂ ਹੋਲਡਰਾਂ ਦੇ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਅਤੇ ਡਿੱਪੂ ਹੋਲਡਰਾਂ ਦੀਆਂ ਮੰਗਾਂ ਸੁਣੀਆਂ ਗਈਆਂ।
ਮੀਟਿੰਗ ਦੌਰਾਨ ਡਿੱਪੂ ਹੋਲਡਰਾਂ ਦੇ ਸੰਗਠਨਾਂ ਦੇ ਨੁਮਾਇੰਦਿਆਂ ਨੇ ਕੋਵਿਡ-19 ਮਹਾਮਾਰੀ ਫੈਲਣ ਕਰਕੇ ਭਾਰਤ ਦੇਸ਼/ਰਾਜ ਵਿੱਚ ਮਹਿੰਗਾਈ ਦੀ ਮਾਰ ਪੈਣ ਅਤੇ ਇਸ ਸਮੇਂ ਦੇ ਵਿੱਤੀ ਹਾਲਾਤ ਦੇ ਮੱਦੇਨਜ਼ਰ ਉਨ•ਾਂ ਨੂੰ ਸਰਕਾਰ ਵੱਲੋਂ ਕਣਕ ਦੀ ਵੰਡ ‘ਤੇ ਪਹਿਲਾਂ ਦਿੱਤੀ ਜਾ ਰਹੀ ਮਾਰਜਨ ਮਨੀ ਵਿੱਚ ਵਾਧਾ ਕਰਨ, ਈ.ਪੋਸ਼ ਮਸ਼ੀਨਾਂ ਡਿੱਪੂ ਹੋਲਡਰਾਂ ਨੂੰ ਆਪਣੇ ਪੱਧਰ ‘ਤੇ ਖਰੀਦ ਕਰਨ ਦੀ ਇਜਾਜ਼ਤ ਦਿੰਦੇ ਹੋਏ ਇਸ ‘ਤੇ ਮਿਲਣ ਵਾਲੀ ਅਡੀਸ਼ਨਲ ਮਾਰਜਨ ਮਨੀ ਦੇਣ, ਰਾਜ ਸਰਕਾਰ ਵੱਲੋਂ ਪਾਣੀ ਅਤੇ ਬਿਜਲੀ ਦੇ ਬਿਲਾਂ ਦੀ ਰੀਡਿੰਗ ਦਾ ਕੰਮ ਡਿੱਪੂ ਹੋਲਡਰਾਂ ਰਾਹੀਂ ਕਰਨ ਅਤੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਵੰਡੀ ਗਈ ਕਣਕ ਦਾ ਮਾਰਜਨ ਤੁਰੰਤ ਜਾਰੀ ਕਰਨ ਲਈ ਮੰਗ ਰੱਖੀ ਗਈ । ਉਨ•ਾਂ ਵੱਲੋਂ ਕੋਵਿਡ -19 ਦੌਰਾਨ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਕਣਕ ਦੀ ਵੰਡ ਕਰਨ ਲਈ ਪਹਿਲ ਦੇ ਅਧਾਰ ‘ਤੇ ਮਾਸਕ ਅਤੇ ਸੈਨੇਟਾਈਜ਼ਰ ਉਪਲੱਬਧ ਕਰਵਾਉਣ ਲਈ ਵੀ ਕਿਹਾ ਗਿਆ ।
ਇਸ ਮੌਕੇ ਬੋਲਦਿਆਂ ਖੁਰਾਕ ਸਪਲਾਈ ਮੰਤਰੀ ਨੇ ਡਿੱਪੂ ਹੋਲਡਰਾਂ ਦੇ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਸਰਕਾਰ ਵੱਲੋਂ ਡਿੱਪੂ ਹੋਲਡਰਾਂ ਦੀ ਮਾਰਜਨ ਮਨੀ ਪਹਿਲਾਂ ਹੀ 25 ਰੁਪਏ ਤੋਂ ਵਧਾ ਕੇ 50 ਰੁਪਏ ਕਰਦਿਆਂ ਦੁੱਗਣੀ ਕਰ ਦਿੱਤੀ ਗਈ ਹੈ ਅਤੇ ਹੁਣ ਇਸ ਵਿੱਚ 20 ਰੁਪਏ ਦਾ ਹੋਰ ਵਾਧਾ ਕਰਨ ਲਈ ਮਾਮਲਾ ਵਿੱਤ ਵਿਭਾਗ ਕੋਲ ਉਠਾਇਆ ਜਾਵੇਗਾ ।
ਕੋਵਿਡ -19 ਦੌਰਾਨ ਡਿਪੂ ਹੋਲਡਰਾਂ ਵੱਲੋਂ ਪੰਜਾਬ ਰਾਜ ਵਿੱਚ ਆਪਣੀ ਸਿਹਤ ਅਤੇ ਜਾਨ-ਮਾਲ ਦੇ ਖਤਰੇ ਦੀ ਪਰਵਾਹ ਨਾ ਕਰਦੇ ਹੋਏ ਅਨਾਜ ਦੀ ਵੰਡ ਕਰਨ ਲਈ ਡਿਪੂ ਹੋਲਡਰਾਂ ਦੀ ਪ੍ਰਸ਼ੰਸਾ ਕਰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਵਿਭਾਗ ਦੇ ਪੱਧਰ ‘ਤੇ ਕੋਵਿਡ-19 ਦੌਰਾਨ ਮਾਸਕ ਅਤੇ ਸੈਨੀਟਾਈਜ਼ਰ ਮੁਹੱਈਆ ਕਰਵਾਉਣ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ ਖ਼ਪਤਕਾਰਾਂ ਨੂੰ ਵੀ ਮਾਸਕ ਉਪਲੱਬਧ ਕਰਵਾਉਣ ਲਈ ਵਿਭਾਗ ਵਚਨਬੱਧ ਹੈ । ਉਹਨਾਂ ਬਾਕੀ ਮੰਗਾਂ ਵੀ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਉਨ•ਾਂ ਇਹ ਵੀ ਕਿਹਾ ਕਿ ਪੀ.ਡੀ.ਐਸ. ਵੰਡ ਵਿੱਚ ਕਿਸੇ ਤਰ•ਾਂ ਦੀ ਹੇਰਾ-ਫੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਪ੍ਰਣਾਲੀ ਵਿੱਚ ਗੜਬੜੀ ਕਰਨ ਵਾਲੇ ਡਿਪੂ ਹੋਲਡਰ ਬਖਸ਼ੇ ਨਹੀਂ ਜਾਣਗੇ।