-ਕੋਵਿਡ-19 ਵਿਰੁੱਧ ਮਿਸ਼ਨ ਫ਼ਤਿਹ ਦੀ ਕਾਮਯਾਬੀ ਲਈ ਲੋਕ ਸਾਥ ਦੇਣ-ਐਸ.ਐਸ.ਪੀ. ਸਿੱਧੂ
ਪਟਿਆਲਾ, 9 ਜੁਲਾਈ (ਵਿਸ਼ਵ ਵਾਰਤਾ)-
ਪਟਿਆਲਾ ਦੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਪਟਿਆਲਾ ਪੁਲਿਸ ਵੱਲੋਂ ਮਿਸ਼ਨ ਫ਼ਤਿਹ ਤਹਿਤ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਨਤਕ ਥਾਵਾਂ, ਸਫ਼ਰ ਕਰਦਿਆਂ ਅਤੇ ਡਰਾਇਵਿੰਗ ਵੇਲੇ ਮਾਸਕ ਨਾ ਪਾਉਣ ਵਾਲਿਆ ਸਮੇਤ ਜਨਤਕ ਥਾਵਾਂ ‘ਤੇ ਥੁੱਕਣ ਵਾਲਿਆਂ ਦੇ ਚਲਾਨ ਕੱਟਕੇ ਜੁਰਮਾਨੇ ਕੀਤੇ ਜਾ ਰਹੇ ਹਨ।
ਸ. ਸਿੱਧੂ ਨੇ ਦੱਸਿਆ ਕਿ ਪਟਿਆਲਾ ਪੁਲਿਸ ਨੇ ਹੁਣ ਤੱਕ ਜਨਤਕ ਥਾਵਾਂ ‘ਤੇ ਮਾਸਕ ਨਾ ਪਾਉਣ ਵਾਲਿਆਂ ਦੇ 7255 ਚਲਾਨ ਕੱਟਕੇ 30 ਲੱਖ 2400 ਰੁਪਏ ਜ਼ੁਰਮਾਨੇ ਵਜੋਂ ਵਸੂਲੇ ਹਨ। ਜਦੋਂਕਿ ਜਨਤਕ ਥਾਵਾਂ ‘ਤੇ ਥੁੱਕਣ ਦੇ ਕੁਲ 78 ਜਣਿਆਂ ਦੇ ਚਲਾਨ ਕਰਕੇ 15500 ਰੁਪਏ ਜੁਰਮਾਨਾ ਵਸੂਲਿਆ ਗਿਆ ਹੈ। ਇਸੇ ਤਰ੍ਹਾਂ ਸਮਾਜਿਕ ਦੂਰੀ ਦੀ ਉਲੰਘਣਾ ਕਰਨ ਸਬੰਧੀਂ 28 ਚਲਾਨ ਕੱਟੇ ਹਨ ਜਿਸ ਲਈ 63 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ।
ਸ. ਸਿੱਧੂ ਨੇ ਘਰੇਲੂ ਏਕਾਂਤਵਾਸ ਦੀ ਉਲੰਘਣਾ ਕਰਨ ਵਾਲੇ 2 ਜਣਿਆਂ ਦੇ ਚਲਾਨ ਕੱਟਕੇ 4000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਐਸ.ਐਸ.ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਵਾਇਰਸ ਵਿਰੁੱਧ ਵਿੱਢੀ ਜੰਗ ‘ਚ ਜੇਤੂ ਰਹਿਣ ਲਈ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਲਈ ਆਪਣਾ ਸਹਿਯੋਗ ਦੇਣ।
ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਲੋਕਾਂ ਨੂੰ ਘਰੋਂ ਬਾਹਰ ਨਿਕਲਦੇ ਹੀ ਮਾਸਕ ਪਾਉਣ, ਜਨਤਕ ਥਾਵਾਂ ‘ਤੇ ਨਾ ਥੁੱਕਣ ਆਦਿ ਹਦਾਇਤਾਂ ਦਾ ਪਾਲਣ ਨਾ ਕਰਨ ‘ਤੇ ਚਲਾਣ ਅਤੇ ਜੁਰਮਾਨਿਆਂ ਦਾ ਸਾਹਮਣਾ ਕਰਨਾ ਪਵੇਗਾ ਅਤੇ ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿੱਚ ਦੋਸ਼ੀ ਵਿਰੁੱਧ ਐਪੀਡੈਮਿਕ ਡੀਸ਼ੀਜ ਐਕਟ 1897 ਤਹਿਤ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।
ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ ਸਲੇਮਸ਼ਾਹ ਨੂੰ ਲੈ ਕੇ ਵੱਖ—ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫਾਜ਼ਿਲਕਾ, 26 ਅਪ੍ਰੈਲ (ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਮੈਡਮ ਰਿੰਪੀ ਗਰਗ ਨੇ...