ਹੁਸ਼ਿਆਰਪੁਰ, 9 ਜੁਲਾਈ (ਵਿਸ਼ਵ ਵਾਰਤਾ )-
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਤੇ ਸਰਪ੍ਰਸਤ ਬਲਵਿੰਦਰ ਸਿੰਘ ਬੈਂਸ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਮਾਜ ਦੇ ਬਹੁਤ ਸਾਰੇ ਬੁਧੀਜੀਵੀ ਅਤੇ ਸੂਝਵਾਨ ਲੋਕ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ।ਇਹ ਵਿਚਾਰ ਪ੍ਰਗਟ ਕਰਦੇ ਹੋਏ ਲੋਕ ਇਨਸਾਫ ਪਾਰਟੀ ਬੀ ਸੀ ਵਿੰਗ ਦੇ ਸੂਬਾ ਪ੍ਰਧਾਨ ਹਰਦੇਵ ਸਿੰਘ ਕੌਂਸਲ ਨੇ ਦੱਸਿਆ ਕਿ ਰਿਵਾਇਤੀ ਸਿਆਸੀ ਪਾਰਟੀਆਂ ਵੱਲੋਂ ਲਾਕਡਾਊਨ ਦੌਰਾਨ ਆਮ ਲੋਕਾਂ ਦੀ ਕੀਤੀ ਗਈ ਖੱਜਲ ਖ਼ੁਆਰੀ ਨਾਲ ਇਨ੍ਹਾਂ ਦੀ ਅਸਲੀਅਤ ਉਘੱੜ ਕੇ ਸਾਹਮਣੇ ਆ ਗਈ ਹੈ।ਉਨ੍ਹਾਂ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੱਲੋਂ ਇਲਾਕੇ ਦੇ ਉੱਘੇ ਸਮਾਜ ਸੇਵੀ ਵਿਜੇ ਕੁਮਾਰ ਕੌਂਡਲ ਤਲਵਾੜਾ ਨੂੰ ਲੋਕ ਇਨਸਾਫ਼ ਪਾਰਟੀ ਵਿਚ ਸ਼ਾਮਿਲ ਕਰਨ ਦਾ ਸਵਾਗਤ ਕਰਦਿਆਂ ਬੀਸੀ ਵਿੰਗ ਦੇ ਸੂਬਾ ਪ੍ਰਧਾਨ ਹਰਦੇਵ ਸਿੰਘ ਕੌਂਸਲ ਦੇ ਨਾਲ ਲੋਕ ਇਨਸਾਫ਼ ਪਾਰਟੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਰੋਨਾ ਮਹਾਂਮਾਰੀ ਨੂੰ ਲੈ ਕੇ ਦੇਸ਼ ਅਤੇ ਸੂਬੇ ਦੇ ਹਾਕਮਾਂ ਵੱਲੋਂ ਲੋਕਾਂ ਦੀ ਠੀਕ ਢੰਗ ਨਾਲ ਸਾਰ ਨਾ ਲੈਣ ਕਾਰਨ ਲੋਕ ਬੇਹੱਦ ਨਿਰਾਸ਼ਾ ਦੇ ਆਲਮ ਵਿੱਚ ਹਨ।ਇੱਥੋਂ ਤੱਕ ਕਿ ਕੇਂਦਰ ਸਰਕਾਰ ਵਲੋਂ ਲਾਕਡਾਊਨ ਅਤੇ ਕਰਫਿਊ ਲਗਾਉਣ ਦੇ ਢੰਗ ਤਰੀਕਿਆਂ,ਜਿਸ ਨਾਲ ਕਿਰਤੀ ਤੇ ਗਰੀਬ ਵਰਗ ਦੇ ਲੋਕਾਂ ਨੂੰ ਬੇ ਇੰਤਹਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ, ‘ਤੇ ਦੇਸ਼ ਦੇ ਬੁੱਧੀਜੀਵੀ ਵਰਗ ਵੱਲੋਂ ਉਂਗਲੀ ਉਠਾਈ ਜਾ ਰਹੀ ਹੈ।ਕੁਲ ਮਿਲਾ ਕੇ ਮੌਜੂਦਾ ਸਥਿਤੀ ਨੂੰ ਸੰਭਾਲਣ ਵਿੱਚ ਦੇਸ਼ ਦੀਆਂ ਸਰਕਾਰਾਂ ਨਾਕਾਮ ਸਾਬਤ ਹੋਈਆਂ।ਇਸੇ ਕਾਰਨ ਦੇਸ਼ ਦੇ ਸੂਝਵਾਨ ਲੋਕ ਹੁਣ ਇਨ੍ਹਾਂ ਰਵਾਇਤੀ ਰਾਜਨੀਤਿਕ ਪਾਰਟੀਆਂ ਦਾ ਬਦਲ ਲੱਭ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਲੋਕ ਇਨਸਾਫ ਪਾਰਟੀ ਇੱਕ ਆਸ ਦੀ ਕਿਰਨ ਵਾਂਗ ਜਾਪ ਰਹੀ ਹੈ ਜਿਸ ‘ਚ ਸ਼ਾਮਿਲ ਹੋਣ ਲਈ ਵੱਡੀ ਗਿਣਤੀ ਵਿੱਚ ਅੱਗੇ ਆ ਰਹੇ ਹਨ।ਇਸ ਮੌਕੇ ਲੋਕ ਇਨਸਾਫ਼ ਪਾਰਟੀ ਵਿਚ ਸ਼ਾਮਿਲ ਵਿਜੇ ਕੁਮਾਰ ਕੌਂਡਲ ਤਲਵਾੜਾ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਪਾਰਟੀ ਦੀ ਮਜ਼ਬੂਤੀ ਅਤੇ ਨੀਤੀਆਂ ਦਾ ਵਿਆਪਕ ਪ੍ਰਚਾਰ ਕਰਨ ਲਈ ਵੱਡੇ ਪੱਧਰ ਤੇ ਕੰਮ ਕਰਨਗੇ।ਇਸ ਮੌਕੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਤੀਸ਼ ਵੱਲੋਂ ਵਿਜੇ ਕੁਮਾਰ ਕੌਂਡਲ ਤਲਵਾੜਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।
ਸ਼ੰਭੂ ਸਟੇਸ਼ਨ ‘ਤੇ ਕਿਸਾਨਾਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ
ਸ਼ੰਭੂ ਸਟੇਸ਼ਨ 'ਤੇ ਕਿਸਾਨਾਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ) ਅੱਜ ਸ਼ੰਭੂ ਰੇਲਵੇ ਸਟੇਸ਼ਨ 'ਤੇ...