ਹੁਸ਼ਿਆਰਪੁਰ, 11 ਜੁਲਾਈ (ਵਿਸ਼ਵ ਵਾਰਤਾ)-ਸੰਸਾਰ ਭਰ ਵਿੱਚ ਫੈਲੀ ਕਰੋਨਾ ਦੀ ਮਾਹਾਮਾਰੀ ਦੇ ਪ੍ਰਕੋਪ ਤੋੰ ਲੋਕਾ ਨੂੰ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਵਧੀਆ ਤਰੀਕੇ ਨਾਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਸੂਬੇ ਵਿਚ ਗੁਆਢੀ ਸੂਬਿਆਂ ਤੋਂ ਆਉਣ ਵਾਲੇ ਯਾਤਰੀਆਂ ਤੇ ਬਾਜ ਅੱਖ ਰੱਖੀ ਜਾ ਰਹੀ ਹੈ। ਜ਼ਿਲ੍ਹਾ ਹੁਸ਼ਿਆਰਪੁਰ ਦੇ ਮੰਗੂਵਾਲ ਬਾਰਡਰ ਦੀ ਚੈਕ ਪੋਸਟ ਤੇ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿੱਚ ਆਉਣ ਵਾਲੇ ਜਾਂ ਲੰਘਣ ਵਾਲੇ ਯਾਤਰੀਆਂ ਨੂੰ ਪੰਜਾਬ ਸਿਹਤ ਵਿਭਾਗ ਵਲੋਂ ਵਧੀਆਂ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਹਿਮਾਚਲ ਪ੍ਰਦੇਸ ਤੋਂ ਪੰਜਾਬ ਵਿੱਚ ਆਉਣ ਵਾਲੇ ਯਾਤਰੀਆਂ ਦਾ ਚੈਕ-ਅਪ ਸਿਹਤ ਵਿਭਾਗ ਦੇ ਮਾਹਿਰਾਂ ਵਲੋਂ ਨਿਰੀਖਣ ਕਰਕੇ ਲੋੜ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਸਾਡੇ ਪੱਤਰਕਾਰ ਨੇ ਜਦੋਂ ਮੰਗੂਵਾਲ ਬਾਰਡਰ ਦਾ ਦੌਰਾ ਕੀਤਾ ਤਾਂ ਸਿਹਤ ਵਿਭਾਗ ਦੇ ਕਰਮਚਾਰੀ ਵਧੀਆ ਤਰੀਕੇ ਨਾਲ ਯਾਤਰੀਆਂ ਨੂੰ ਆਪਣੀਆ ਸੇਵਾਵਾਂ ਦੇ ਰਹੇ ਹਨ। ਇਸ ਮੌਕੇ ਤੇ ਯਾਤਰੀਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਕੋਵਿਡ-19 ਨੂੰ ਖਤਮ ਕਰਨ ਲਈ ਪੰਜਾਬ ਸਿਹਤ ਵਿਭਾਗ ਦੇ ਕਰਮਚਾਰੀ ਵਧੀਆ ਤਰੀਕੇ ਨਾਲ ਆਪਣੀ ਡਿਊਟੀ ਨਿਭਾਅ ਰਹੇ ਹਨ। ਕਰੋਨਾ ਦੀ ਬਿਮਾਰੀ ਤੋਂ ਬਚਣ ਲਈ ਸਾਨੂੰ ਸਾਰਿਆਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਕਰਨਾ ਚਾਹੀਦਾ ਹੈ ਅਤੇ ਸਰਕਾਰ ਵਲੋਂ ਦਿੱਤੇ ਜਾਂਦੇ ਨਿਰਦੇਸ਼ਾਂ ਨੂੰ ਮੰਨਣਾ ਚਾਹੀਦਾ ਹੈ।
ਅੱਜ ਚੰਡੀਗੜ੍ਹ ‘ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ ‘ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ ‘ਚ ਸ਼ਾਮਲ
ਅੱਜ ਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲ ਮੋਦੀ...