ਜ਼ਿਲ•ਾ ਪ੍ਰਸ਼ਾਸਨ ਦੀ ਬੇਹਤਰੀਨ ਪਹਿਲ; ਈ-ਰਿਕਸ਼ਾ ਰਾਹੀਂ ਜ਼ਰੂਰਤਮੰਦ ਮਹਿਲਾਵਾਂ ਨੂੰ ਬਣਾਇਆ ਜਾਵੇਗਾ ਆਤਮ ਨਿਰਭਰ

Advertisement

-ਕੈਬਨਿਟ ਮੰਤਰੀ ਅਰੋੜਾ ਨੇ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ 38 ਜ਼ਰੂਰਤਮੰਦ ਮਹਿਲਾਵਾਂ ਨੂੰ ਸੌਂਪੇ ਮੁਫ਼ਤ ਈ-ਰਿਕਸ਼ਾ

-ਕਿਹਾ, ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ‘ਚ ਸਹਾਈ ਸਾਬਤ ਹੋਵੇਗਾ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸਮਰੱਥ ਮਹਿਲਾ, ਵਿਕਾਸ ਸਮਾਜ ਪ੍ਰੋਗਰਾਮ

-ਮਹਿਲਾ ਸਸ਼ਕਤੀਕਰਨ ਨੂੰ ਇਕ ਨਵੀਂ ਦਿਸ਼ਾ ਅਤੇ ਉਰਜਾ ਪ੍ਰਦਾਨ ਕਰੇਗਾ ਈ-ਰਿਕਸ਼ਾ ਪ੍ਰੋਜੈਕਟ : ਡਿਪਟੀ ਕਮਿਸ਼ਨਰ

ਚੰਡੀਗੜ੍ਹ/ਹੁਸ਼ਿਆਰਪੁਰ, 11 ਜੁਲਾਈ (ਵਿਸ਼ਵ ਵਾਰਤਾ)-

ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਸਰਕਾਰ ਵਲੋਂ ਲਗਾਤਾਰ ਯਤਨ ਜਾਰੀ ਹਨ ਅਤੇ ਇਸੇ ਯਤਨ ਤਹਿਤ ਜ਼ਰੂਰਤਮੰਦ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਹੁਸ਼ਿਆਰਪੁਰ ਵਿੱਚ ਈ-ਰਿਕਸ਼ਾ ਦਿੱਤੇ ਜਾ ਰਹੇ ਹਨ। ਇਹ ਵਿਚਾਰ ਉਦਯੋਗ ਤੇ ਵਣਜ ਮੰਤਰੀ, ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਰੋਸ਼ਨ ਗਰਾਊਂਡ ਹੁਸ਼ਿਆਰਪੁਰ ਵਿੱਚ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ 38 ਮਹਿਲਾਵਾਂ ਨੂੰ ਮੁਫ਼ਤ ਈ-ਰਿਕਸ਼ਾ ਸੌਂਪਦਿਆਂ ਪ੍ਰਗਟ ਕੀਤੇ। ਇਸ ਦੌਰਾਨ ਉਨ•ਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਦਿਵਆਂਗ, ਤਲਾਕਸ਼ੁਦਾ, ਵਿਧਵਾ ਅਤੇ ਹੋਰ ਜ਼ਰੂਰਤਮੰਦ ਮਹਿਲਾਵਾਂ ਨੂੰ ਈ-ਰਿਕਸ਼ਾ ਪ੍ਰਦਾਨ ਕਰਨ ਲਈ ਕੋਕਾ ਕੋਲਾ ਸੀ.ਐਸ.ਆਰ. ਫੰਡ ਤਹਿਤ ਇਹ ਬੇਹਤਰੀਨ ਪਹਿਲ ਕੀਤੀ ਗਈ ਹੈ, ਜਿਸ ਵਿੱਚ ਜ਼ਿਲ•ਾ ਪ੍ਰਸ਼ਾਸਨ ਵਲੋਂ ਬਾਖੁਬੀ ਆਪਣੀ ਜ਼ਿੰਮੇਵਾਰੀ ਨੂੰ ਨਿਭਾਇਆ ਗਿਆ ਹੈ। ਉਨ•ਾਂ ਕਿਹਾ ਕਿ ਕੋਵਿਡ-19 ਦੇ ਫੈਲਾਅ ਤੋਂ ਪਹਿਲਾਂ ਹੀ ਪ੍ਰਸ਼ਾਸਨ ਵਲੋਂ ਸਮਰੱਥ ਮਹਿਲਾ, ਵਿਕਸਿਤ ਸਮਾਜ ਪ੍ਰੋਗਰਾਮ ਰਾਹੀਂ ਮਹਿਲਾਵਾਂ ਦੀ ਚੋਣ ਲਈ ਇੰਟਰਵਿਊ ਲੈ ਲਈ ਗਈ ਸੀ ਅਤੇ ਚੁਣੀਆਂ ਗਈਆਂ ਨੂੰ ਮੁਫ਼ਤ ਟਰੇਨਿੰਗ ਮੁਹੱਈਆ ਕਰਵਾਉਣ ਦੇ ਬਾਅਦ ਲਾਈਸੈਂਸ ਵੀ ਬਣਵਾਇਆ ਜਾ ਚੁੱਕਾ ਹੈ।

ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਈ-ਰਿਕਸ਼ਾ ਲਈ ਚਾਰਜਿੰਗ ਪੁਆਇੰਟ ਫਾਇਰ ਬ੍ਰਿਗੇਡ ਦੇ ਨਾਲ ਬਣਾਈ ਗਈ ਪਾਰਕ ਵਿੱਚ ਸਥਾਪਿਤ ਕੀਤਾ ਗਿਆ ਹੈ, ਇਸ ਤੋਂ ਇਲਾਵਾ ਈ-ਰਿਕਸ਼ਾ ਲਈ ਪਾਰਕਿੰਗ ਪੁਆਇੰਟ ਜੀ.ਐਮ. ਰੋਡਵੇਜ ਦਫ਼ਤਰ ਦੇ ਬਾਹਰ ਬਣਾਇਆ ਗਿਆ ਹੈ। ਇਸ ਦੌਰਾਨ ਉਨ•ਾਂ ਉਕਤ ਸਾਰੀਆਂ ਮਹਿਲਾਵਾਂ ਨਾਲ ਗੱਲਬਾਤ ਕੀਤੀ ਅਤੇ ਉਨ•ਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ•ਾਂ ਵਲੋਂ ਕੀਤੀ ਗਈ ਇਹ ਸ਼ਾਨਦਾਰ ਪਹਿਲ ਹੋਰ ਮਹਿਲਾਵਾਂ ਲਈ ਵੀ ਮਿਸਾਲ ਬਣੇਗੀ। ਉਨ•ਾਂ ਕਿਹਾ ਕਿ ਇਨ•ਾਂ ਸਾਰੀਆਂ ਈ-ਰਿਕਸ਼ਾਵਾਂ ਨੂੰ ਇਕ ਐਪ ਰਾਹੀਂ ਜੋੜਿਆ ਜਾਵੇਗਾ, ਤਾਂ ਜੋ ਇਨ•ਾਂ ਦੀ ਲੋਕੇਸ਼ਨ ਬਾਰੇ ਪਤਾ ਚੱਲਦਾ ਰਹੇ ਅਤੇ ਮਹਿਲਾ ਪੁਲਿਸ ਅਧਿਕਾਰੀ ਨੂੰ ਇਸ ਸਬੰਧੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਤਾਂ ਜੋ ਇਨ•ਾਂ ਸਾਰੀਆਂ ਮਹਿਲਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਜ਼ਰੂਰਤਮੰਦ ਮਹਿਲਾਵਾਂ ਨੂੰ ਸੌਂਪੇ ਗਏ ਈ-ਰਿਕਸ਼ਾ ਨਾਲ ਉਨ•ਾਂ ਦੇ ਹੌਂਸਲੇ ਦੇ ਨਾਲ-ਨਾਲ ਉਨ•ਾਂ ਦੀ ਆਰਥਿਕਤਾ ਨੂੰ ਵੀ ਉਤਸ਼ਾਹ ਮਿਲੇਗਾ। ਉਨ•ਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਮਹਿਲਾ ਸਸ਼ਕਤੀਕਰਨ ਨੂੰ ਇਕ ਨਵੀਂ ਦਿਸ਼ਾ ਅਤੇ ਉਰਜਾ ਮਿਲੀ ਹੈ। ਉਨ•ਾਂ ਕਿਹਾ ਕਿ ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰਾਹੀਂ ਇਸ ਪੂਰੇ ਪ੍ਰੋਜੈਕਟ ਨੂੰ ਸਫਲਤਾਪੂਰਵਕ ਸੰਪਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸਾਸ਼ਨ ਵਲੋਂ ਜ਼ਰੂਰਤਮੰਦ ਮਹਿਲਾਵਾਂ ਨੂੰ ਪੈਰਾਂ ਸਿਰ ਖੜ•ਾ ਕਰਨ ਲਈ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਉਨ•ਾਂ ਸਾਰੀਆਂ ਲਾਭਪਾਤਰੀ ਮਹਿਲਾਵਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਪ੍ਰਸ਼ਾਸਨ ਵਲੋਂ ਉਨ•ਾਂ ਦੀ ਸੁਰੱਖਿਆ ਨੂੰ ਲੈ ਕੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਉਨ•ਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ‘ਤੇ ਪੰਜਾਬ ਸਟੇਟ ਇੰਡਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ-ਕਮ-ਡਾਇਰੈਕਟਰ ਸ਼੍ਰੀ ਬ੍ਰਹਮਸ਼ੰਕਰ ਜਿੰਪਾ, ਐਸ.ਪੀ. ਸ਼੍ਰੀ ਪਰਮਜੀਤ ਸਿੰਘ, ਸਹਾਇਕ ਕਮਿਸ਼ਨਰ ਜੀ.ਐਸ.ਟੀ. ਸ਼੍ਰੀਮਤੀ ਜਤਿੰਦਰ ਕੌਰ, ਜ਼ਿਲ•ਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਰਜਨੀਸ਼ ਕੌਰ, ਜ਼ਿਲ•ਾ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਸ਼੍ਰੀ ਕਰਮ ਚੰਦ, ਪਲੇਸਮੈਂਟ ਅਫ਼ਸਰ ਸ਼੍ਰੀ ਮੰਗੇਸ਼ ਸੂਦ, ਕੈਰੀਅਰ ਕੌਂਸਲਰ ਸ਼੍ਰੀ ਅਦਿੱਤਿਆ ਰਾਣਾ, ਸ੍ਰੀ ਸੁਰਿੰਦਰ ਪਾਲ ਸਿੱਧੂ, ਸ਼੍ਰੀ ਦੀਪਕ ਪੁਰੀ, ਸ਼੍ਰੀ ਗੁਲਸ਼ਨ ਰਾਏ,ਗੈਵਿਨ ਕਪੂਰ, ਸ਼੍ਰੀ ਰਵੀ ਕੁਮਾਰ ਅਤੇ ਹੋਰ ਵੀ ਪਤਵੰਤੇ ਹਾਜ਼ਰ ਸਨ।