
ਬਲਾਚੌਰ, 13 ਜੁਲਾਈ (ਵਿਸ਼ਵ ਵਾਰਤਾ)-ਅਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਸੀਟੂ ਦੇ ਜਨਰਲ ਸਕੱਤਰ ਕਾਮਰੇਡ ਰਘੁਨਾਥ ਸਿੰਘ ਨੇ ਦਸਿਆ ਕਿ ਕਰੋਨਾ ਮਾਹਾਮਾਰੀ ਕਾਰਣ ਲਗਾਏ ਗਏ ਲਾਕਡਊਨ ਦੀ ਦੁਰਵਰਤੋਂ ਕਰਕੇ ਮਿਹਨਤਕਸ਼ ਲੋਕਾਂ ਦੇ ਹੱਕਾਂ ਉਤੇ ਹਮਲਿਆਂ ਅਤੇ ਜਨਤਕ ਖੇਤਰ ਦੇ ਅਨੇਵਾਹ ਨਿਜੀਕਰਨ ਲਈ ਕੀਤੀ ਜਾ ਰਹੀ ਹੈ। ਦੇਸ਼ ਦੇ ਜਮਹੂਰੀ, ਧਰਮ ਨਿਰਪੱਖ ਅਤੇ ਫੈਡਰਲ ਢਾਂਚੇ ਨੂੰ ਤਹਿਸ ਨਹਿਸ ਕੀਤਾ ਜਾ ਰਿਹਾ ਹੈ। ਰਘੁਨਾਥ ਸਿੰਘ ਨੇ ਕਿਹਾ ਕਿ ਭਾਰਤੀ ਰੇਲਵੇ ਦਾ ਨਿਜੀਕਰਨ ਕਰਕੇ ਭਾਰਤ ਦੇ ਮਿਹਨਤਕਸ਼ ਲੋਕਾਂ ਦੇ ਗਾੜੇ ਖੂਨ ਪਸੀਨੇ ਦੀ ਕਮਾਈ ਨਾਲ ਉਸਾਰੇ ਰੇਲਵੇ ਦੇ ਅਦਾਰੇ ਨੂੰ ਕੌਡੀਆਂ ਦੇ ਭਾਅ ਕਾਰਪੋਰੇਟ ਘਰਾਣਿਆਂ ਨੂੰ ਸੌਂਪਿਆ ਜਾ ਰਿਹਾ ਹੈ। ਰੇਲਵੇ ਦੇ ਨਿੱਜੀਕਰਨ ਵਿਰੁਧ ਸੀਟੂ ਵਲੋਂ 16੧੬ ਜੁਲਾਈ ਨੂੰ ਰੋਸ ਵਿਖਾਵੇ ਕਰਕੇ ਰੇਲਵੇ ਸਟੇਸ਼ਨਾਂ ਅਗੇ ਰੈਲੀਆਂ ਕੀਤੀਆਂ ਜਾਣਗੀਆਂ। ਰਘੁਨਾਥ ਸਿੰਘ ਨੇ ਕਿਹਾ ਕਿ ਰੇਲਵੇ ਦੀ ਰਾਖੀ ਕਰਨ ਦੀ ਜਿੰਮੇਵਾਰੀ ਕੇਵਲ ਰੇਲਵੇ ਮਜ਼ਦੂਰਾਂ ਦੀ ਨਹੀਂ ਇਹ ਜਿਮੇਦਾਰੀ ਭਾਰਤ ਦੇ ਸਮੁੱਚੇ ਮਿਹਨਤਕਸ਼ ਲੋਕਾਂ ਦੀ ਹੈ। ਸੀਟੂ ਇਸ ਮੌਕੇ ਮੰਗ ਕਰੇਗੀ- ਰੇਲ ਵੇਚਣੀ ਬੰਦ ਕਰੋ ਦੇਸ਼ ਵੇਚਣਾ ਬੰਦ ਕਰੋ।
Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ
ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 18-11-2026 |...






















