
ਮਾਨਸਾ, 13 ਜੁਲਾਈ( ਵਿਸ਼ਵ ਵਾਰਤਾ)- ਸਿਵਲ ਹਸਪਤਾਲ ਮਾਨਸਾ ਦੇ ਰਿਸ਼ਵਤਖੋਰੀ ਮਾਮਲੇ ‘ਚ ਰਿਮਾਂਡ ‘ਤੇ ਚੱਲ ਰਹੇ ਐਸਐਮਓ ਅਸ਼ੋਕ ਕੁਮਾਰ ਨੂੰ ਵਿਜੀਲੈਂਸ ਟੀਮ ਵੱਲੋ ਅੱਜ ਤਿੰਨ ਦਿਨਾਂ ਪੁਲੀਸ ਰਿਮਾਂਡ ਖਤਮ ਹੋਣ ‘ਤੇ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ।ਅਦਾਲਤ ਵੱਲੋਂ ਐਸਐਮਓ ਅਸ਼ੋਕ ਕੁਮਾਰ ਨੂੰ 14 ਦਿਨਾਂ ਜੁਡੀਸ਼ੀਅਲ ਰਿਮਾਂਡ ‘ਤੇ ਜੇਲ੍ਹ ਭੇਜਣ ਦਾ ਹੁਕਮ ਦਿੱਤਾ ਹੈ।ਵਿਜੀਲੈਂਸ ਵਲੋਂ ਇਸ ਮਾਮਲੇ ‘ਚ 7 ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾ ਚੁੱਕਾ ਹੈ,ਪਰ ਇੱਕ ਡਾਕਟਰ ਸਮੇਤ 2 ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।
ਵਿਜੀਲੈਂਸ ਵਿਭਾਗ ਦੇ ਸੀਨੀਅਰ ਕਪਤਾਨ ਪੁਲੀਸ ਪਰਮਜੀਤ ਸਿੰਘ ਵਿਰਕ ਨੇ ਇਸ ਪੱਤਰਕਾਰ ਨੂੰ ਦੱਸਿਆ ਕਿ ਇਸ ਮਾਮਲੇ ਸਬੰਧੀ ਸਿਵਲ ਹਸਪਤਾਲ ਦੇ ਐਸਐਮਓ ਅਸ਼ੋਕ ਕੁਮਾਰ ਨੂੰ ਅੱਜ ਮਾਨਸਾ ਵਿਖੇ ਜੁਡੀਸ਼ੀਅਲ ਮੈਜਿਸਟਰੇਟ ਫਾਸਟ-1 ਹਰੀਸ਼ ਕੁਮਾਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ,ਜਿੱਥੇ ਉਸ ਨੂੰ 14 ਦਿਨਾਂ ਜੁਡੀਸ਼ੀਅਲ ਰਿਮਾਂਡ ‘ਤੇ ਜ਼ਿਲ੍ਹਾ ਬਰਨਾਲਾ ਦੀ ਜੇਲ੍ਹ ਭੇਜਿਆ ਗਿਆ ਹੈ।
Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ
ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 18-11-2026 |...






















