• Latest
  • Trending
ਪੰਜਾਬ ਪੁਲਿਸ ਨੇ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਹਥਿਆਰਾਂ ਤੇ ਗੋਲਾ ਬਾਰੂਦ ਸਮੇਤ ਇੱਕ ਬੁਲੇਟ-ਪਰੂਫ਼ ਜੈਕੇਟ ਨਾਲ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਹਥਿਆਰਾਂ ਤੇ ਗੋਲਾ ਬਾਰੂਦ ਸਮੇਤ ਇੱਕ ਬੁਲੇਟ-ਪਰੂਫ਼ ਜੈਕੇਟ ਨਾਲ ਕੀਤਾ ਗ੍ਰਿਫ਼ਤਾਰ

6 years ago
Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

6 minutes ago
Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

16 minutes ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

24 minutes ago
Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

10 hours ago
IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

12 hours ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

13 hours ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

13 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

13 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

13 hours ago
Hindi News
English News
Wednesday, November 18, 2026
No Result
View All Result
11 °c
Chandigarh
19 ° Thu
19 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਨੇ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਹਥਿਆਰਾਂ ਤੇ ਗੋਲਾ ਬਾਰੂਦ ਸਮੇਤ ਇੱਕ ਬੁਲੇਟ-ਪਰੂਫ਼ ਜੈਕੇਟ ਨਾਲ ਕੀਤਾ ਗ੍ਰਿਫ਼ਤਾਰ

July 14, 2020
in ਖਬਰਾਂ, ਪੰਜਾਬ
ਪੰਜਾਬ ਪੁਲਿਸ ਨੇ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਹਥਿਆਰਾਂ ਤੇ ਗੋਲਾ ਬਾਰੂਦ ਸਮੇਤ ਇੱਕ ਬੁਲੇਟ-ਪਰੂਫ਼ ਜੈਕੇਟ ਨਾਲ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਹਥਿਆਰਾਂ ਤੇ ਗੋਲਾ ਬਾਰੂਦ ਸਮੇਤ ਇੱਕ ਬੁਲੇਟ-ਪਰੂਫ਼ ਜੈਕੇਟ ਨਾਲ ਕੀਤਾ ਗ੍ਰਿਫ਼ਤਾਰ

ਦੋਵੇਂ ਅਪਰਾਧੀ ਸਰਹੱਦ ਪਾਰੋਂ ਭਾਰਤ ਵਿੱਚ ਹਥਿਆਰਾਂ ਦੀ ਤਸਕਰੀ ਸਨ ‘ਚ ਸ਼ਾਮਲ

ਚੰਡੀਗੜ੍ਹ, 14 ਜੁਲਾਈ( ਵਿਸ਼ਵ ਵਾਰਤਾ)- ਸੂਬੇ ਵਿਚ ਗੈਂਗਸਟਰਾਂ ਦੀ ਨਕੇਲ ਕੱਸਦਿਆਂ, ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਹਥਿਆਰਾਂ ਦੇ ਤਸਕਰਾਂ ਅਤੇ ਹਾਈਵੇਅ ਲੁਟੇਰਿਆਂ ਦੇ ਇਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿਚ ਗੁਰਪ੍ਰੀਤ ਸਿੰਘ ਉਰਫ਼ ਗੋਰਾ ਅਤੇ ਜਰਮਨਜੀਤ ਸਿੰਘ ਸਣੇ ਦੋ ਭਗੌੜੇ ਖ਼ਤਰਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਨੇ ਇੰਨਾ ਗੈਂਗਸਟਰਾਂ ਕੋਲੋਂ ਹਥਿਆਰਾਂ ਅਤੇ ਸਮੱਗਲ ਕੀਤੇ ਗੋਲਾ-ਬਾਰੂਦ ਦੇ ਨਾਲ ਇੱਕ ਬੁਲੇਟ-ਪਰੂਫ਼ ਜੈਕੇਟ ਵੀ ਬਰਾਮਦ ਕੀਤੀ ਹੈ। ਇਹ ਮੁਜਰਮ ਸਰਹੱਦ ਪਾਰੋਂ ਭਾਰਤ ਵਿੱਚ ਹਥਿਆਰਾਂ ਦੀ ਤਸਕਰੀ ਲਈ ਵੀ ਦੋਸ਼ੀ ਹਨ।
ਡੀਜੀਪੀ ਸ੍ਰੀ ਦਿਨਕਰ ਗੁਪਤਾ ਨੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਇਨ੍ਹਾਂ ਦੋਵਾਂ ਨੂੰ ਜਲੰਧਰ (ਦਿਹਾਤੀ) ਪੁਲਿਸ ਨੇ ਭੋਗਪੁਰ ਤੋਂ ਗ੍ਰਿਫ਼ਤਾਰ ਕੀਤਾ ਅਤੇ ਗੈਂਗਸਟਰਾਂ ਕੋਲੋਂ ਇੱਕ ਬੁਲੇਟ ਪਰੂਫ਼ ਜੈਕਟ, ਗੈਂਗਸਟਰ ਗੋਪੀ ਘਣਸ਼ਾਮਪੁਰੀਆ ਦੁਆਰਾ ਮੁਹੱਈਆ ਕਰਵਾਈ ਗਈ .455 ਬੋਰ ਦੀ ਇੱਕ ਪਿਸਟਲ, ਚਾਰ ਜਿੰਦਾ ਕਾਰਤੂਸ ਸਮੇਤ ਦੋ ਗਲੋਕ 09 ਐਮਐਮ ਪਿਸਤੌਲ, ਇੱਕ ਪੰਪ ਐਕਸ਼ਨ 12 ਬੋਰ ਰਾਈਫਲ, .32 ਬੋਰ ਦਾ ਰਿਵਾਲਵਰ, ਇਕ .30 ਬੋਰ ਦਾ ਪਿਸਟਲ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਸਨ। ਉਹਨਾਂ ਅੱਗੇ ਦੱਸਿਆ ਕਿ ਜਿਸ ਵਰਨਾ ਕਾਰ ’ਚ ਉਹ ਗੈਂਗਸਟਰ ਜਾ ਰਹੇ ਸਨ, ਉਸ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ।
ਸ੍ਰੀ ਗੁਪਤਾ ਨੇ ਕਿਹਾ ਕਿ ਗੋਰਾ ਪਹਿਲਾਂ ਹੀ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਕਤਲ, ਹਮਲਾ, ਲੁੱਟ, ਡਕੈਤੀ, ਗੈਂਗਵਾਰ ਅਤੇ ਹੋਰ ਮਿਲਾ ਕੇ ਕੁੱਲ 14 ਮਾਮਲਿਆਂ ਵਿੱਚ ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਨ੍ਹਾਂ ਵਿੱਚੋਂ 13 ਮਾਮਲਿਆਂ ਵਿੱਚੋਂ ਇੱਕ ਵਿੱਚ ਭਗੌੜਾ ਵੀ ਕਰਾਰ ਦਿੱਤਾ ਹੋਇਆ ਹੈ।
ਇਸ ਕਾਰਵਾਈ ਦੇ ਵੇਰਵਾ ਦਿੰਦੇ ਹੋਏ ਨਵਜੋਤ ਮਾਹਲ, ਐਸਐਸਪੀ ਜਲੰਧਰ ਦਿਹਾਤੀ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਗੁਰਪ੍ਰੀਤ ਸਿੰਘ ਉਰਫ਼ ਗੋਰਾ ਪੁੱਤਰ ਚਮਕੌਰ ਸਿੰਘ ਨਿਵਾਸੀ ਪਿੰਡ ਬਰਿਆੜ, ਥਾਣਾ ਘੁੰਮਣ ਅਤੇ ਉਸਦਾ ਸਾਥੀ ਜਰਮਨਜੀਤ ਸਿੰਘ ਪੁੱਤਰ ਹਰਭਜਨ ਸਿੰਘ ਨਿਵਾਸੀ ਪਿੰਡ ਜਵੰਦਪੁਰ ਥਾਣਾ ਵੈਰੋਵਾਲ, ਵਰਨਾ ਕਾਰ ਨੰ. ਪੀ ਬੀ 46 ਕਿਊ 49512 ਵਿਚ ਬਹਿਰਾਮ ਵੱਲ ਜਾ ਰਹੇ ਸਨ ਅਤੇ ਕੁਝ ਘਿਨਾਉਣੇ ਅਪਰਾਧ ਕਰਨ ਦੀ ਯੋਜਨਾ ਬਣਾ ਰਹੇ ਸਨ ਜਿਵੇਂ ਕਿ ਗਨ ਪੁਆਇੰਟ ‘ਤੇ ਹਾਈਵੇ ਤੋਂ ਵਾਹਨ ਖੋਹਣਾ। ਸਮੁੱਚੇ ਖੇਤਰ ਵਿਚ ਚੈਕ ਪੋਸਟਾਂ ‘ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਸੀ ਅਤੇ ਜਲੰਧਰ ਦਿਹਾਤੀ ਪੁਲਿਸ ਦੇ ਵਿਸ਼ੇਸ਼ ਸਟਾਫ਼ ਦੀ ਇਕ ਟੀਮ ਕਾਰ ਸਵਾਰ ਹਮਲਾਵਰਾਂ ਨੂੰ ਫੜਨ ਵਿਚ ਸਫ਼ਲ ਹੋ ਗਈ।
ਟੀਮ ਨੇ ਮੌਕੇ ਤੋਂ ਵਿਦੇਸ਼ੀ ਅਤੇ ਦੇਸੀ ਦੋਵਾਂ ਕਿਸਮਾਂ ਦੇ ਹਥਿਆਰ ਬਰਾਮਦ ਕੀਤੇ, ਜਿਸ ਵਿਚ ਚਾਰ ਜਿੰਦਾ ਕਾਰਤੂਸ ਵਾਲੀ .30 ਬੋਰ ਦੀ ਇਕ ਪਿਸਟਲ, ਛੇ ਜਿੰਦਾ ਕਾਰਤੂਸ ਵਾਲੀ.32 ਬੋਰ ਦੀ ਇਕ ਰਿਵਾਲਵਰ, ਇਕ ਬੁਲੇਟ ਪਰੂਫ ਜੈਕੇਟ ਅਤੇ ਵੱਖ-ਵੱਖ ਅਪਰਾਧਾਂ ਲਈ ਵਰਤੀ ਗਈ ਵਰਨਾ ਕਾਰ ਸ਼ਾਮਲ ਹੈ ।
ਸ੍ਰੀ ਗੁਪਤਾ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਦੁਆਰਾ ਪੁਲਿਸ ਸਾਹਮਣੇ ਕੀਤੇ ਖੁਲਾਸੇ ਤੋਂ ਬਾਅਦ ਪੰਜ ਜ਼ਿੰਦਾ ਕਾਰਤੂਸ ਵਾਲੀ 12 ਬੋਰ ਪੰਪ ਐਕਸ਼ਨ ਰਾਈਫਲ, ਦੋ ਜ਼ਿੰਦਾ ਕਾਰਤੂਸ ਵਾਲੀ (ਆਸਟਰੀਆ ਵਿੱਚ ਬਣੀ ਹੋਈ) ਦੋ 9 ਐਮ.ਐਮ. ਗਲਾਕ ਪਿਸਟਲ (ਪਾਕਿਸਤਾਨ ਆਰਡੀਨੈਂਸ ਫੈਕਟਰੀ ਦੇ ਉਲੀਕੇ ਨਿਸ਼ਾਨ ਵਾਲੀ), ਪੰਜ ਜ਼ਿੰਦਾ ਕਾਰਤੂਸ ਵਾਲੀ.455 ਬੋਰ ਦੀ ਇੱਕ ਰਿਵਾਲਵਰ, 19 ਕਾਰਤੂਸ ਵਾਲੀ .32 ਬੋਰ ਰਿਵਾਲਵਰ ਅਤੇ ਅੱਠ ਕਾਰਤੂਸ ਵਾਲੀ .32 ਬੋਰ ਦੀ ਸਪੈਸ਼ਲ ਰਿਵਾਲਵਰ ਬਰਾਮਦ ਹੋਏ। ਇਹ ਸਾਰੇ ਹਥਿਆਰ ਪਲਾਸਟਿਕ ਪਾਈਪ ਵਿਚ ਪੈਕ ਕੀਤੇ ਗਏ ਸਨ ਅਤੇ ਰਈਆ (ਅੰਮ੍ਰਿਤਸਰ) ਨੇੜੇ ਨਹਿਰ ਕੰਢੇ ਧਰਤੀ ਹੇਠ ਦੱਬੇ ਗਏ ਸਨ।
ਸ੍ਰੀ ਗੁਪਤਾ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਗੋਰਾ ਨੇ ਖੁਲਾਸਾ ਕੀਤਾ ਕਿ ਉਸ ਦਾ ਬਲਜਿੰਦਰ ਸਿੰਘ ਬਿੱਲਾ ਮੰਡਿਆਲਾ ਨਾਲ ਨੇੜਲਾ ਸੰਪਰਕ ਸੀ, ਜੋ ਕਿ ਪਾਕਿਸਤਾਨ ਅਧਾਰਤ ਨਸ਼ਾ ਅਤੇ ਹਥਿਆਰਾਂ ਦੇ ਤਸਕਰਾਂ, ਮਿਰਜ਼ਾ ਅਤੇ ਅਹਿਦਦੀਨ ਨਾਲ ਜੁੜਿਆ ਹੋਇਆ ਸੀ ਅਤੇ ਉਨ੍ਹਾਂ ਕੋਲੋਂ ਫਿਰੋਜ਼ਪੁਰ ਵਿੱਚੋਂ ਕਈ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂ ਮਿਲੀਆਂ ਸਨ। ਸ੍ਰੀ ਗੁਪਤਾ ਨੇ ਅੱਗੇ ਕਿਹਾ ਕਿ ਪਾਕਿਸਤਾਨੀ ਨਸ਼ਾ/ਹਥਿਆਰਾਂ ਦਾ ਤਸਕਰ ਮਿਰਜ਼ਾ ਖਾਲਿਸਤਾਨ ਲਿਬ੍ਰੇਸ਼ਨ ਫੋਰਸ ਲਈ ਭਾਰਤ-ਪਾਕਿ ਸਰਹੱਦ ‘ਤੇ ਕੋਰੀਅਰ ਦਾ ਕੰਮ ਕਰ ਰਿਹਾ ਹੈ ਅਤੇ ਕਈ ਹਥਿਆਰਾਂ ਦੀਆਂ ਖੇਪਾਂ ਦੀ ਭਾਰਤ ਵਿਚ ਤਸਕਰੀ ਕਰਦਾ ਸੀ।
ਇਹ ਵੀ ਪਤਾ ਲੱਗਿਆ ਹੈ ਕਿ ਐਸਟੀਐਫ ਪੰਜਾਬ ਵੱਲੋਂ 24 ਸਤੰਬਰ, 2019 ਨੂੰ ਭਾਰਤ-ਪਾਕਿ ਸਰਹੱਦ ਤੋਂ 05 ਏ.ਕੇ.-47 ਰਾਈਫਲਾਂ ਬਰਾਮਦ ਕੀਤੀਆਂ ਗਈਆਂ ਸਨ ਅਤੇ ਇਸ ਖੇਪ ਦਾ ਇੱਕ ਹਿੱਸਾ ਫੜੇ ਗਏ ਅਪਰਾਧੀ ਬਿੱਲਾ ਮੰਡਿਆਲਾ ਨਾਲ ਸਬੰਧਤ ਸੀ।
ਇਸ ਤੋਂ ਇਲਾਵਾ, ਬਿੱਲਾ ਮੰਡਿਆਲਾ ਤੋਂ ਬਰਾਮਦ ਕੀਤੇ ਗਏ ਜ਼ਿਆਦਾਤਰ ਹਥਿਆਰ ਵੀ ਭਾਰਤ-ਪਾਕਿ ਸਰਹੱਦ ਤੋਂ ਆਏ ਸਨ ਅਤੇ ਪੁਲਿਸ ਨਾਜਾਇਜ਼ ਹਥਿਆਰਾਂ ਦੀ ਸਪਲਾਈ ਚੇਨ ਵਿਚ ਅੱਤਵਾਦੀਆਂ ਦੀ ਭੂਮਿਕਾ ਦੀ ਵੀ ਜਾਂਚ ਕਰ ਰਹੀ ਸੀ ਜੋ ਕਿ ਅਜੇ ਵੀ ਜਾਂਚ ਦਾ ਹਿੱਸਾ ਹੈ ਜਿਸ ਦਾ ਪੁਲਿਸ ਨੂੰ ਪਾਕਿਸਤਾਨ ਅਧਾਰਿਤ ਅੱਤਵਾਦੀ ਸਮੂਹ ਨਾਲ ਸ਼ਾਮਲ ਹੋਣ ਦਾ ਸ਼ੱਕ ਸੀ।
ਡੀਜੀਪੀ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਉਰਫ਼ ਗੋਰਾ ਇਕ ਹੋਰ ਬਦਨਾਮ ਗੈਂਗਸਟਰ ਬਲਜਿੰਦਰ ਸਿੰਘ ਉਰਫ਼ ਬਿੱਲਾ ਦੁਆਰਾ ਚਲਾਇਆ ਜਾਂਦਾ ਬਿੱਲਾ ਗੈਂਗ ਦਾ ਮੈਂਬਰ ਸੀ, ਜੋ ਇਸ ਸਮੇਂ ਜੇਲ੍ਹ ਵਿੱਚ ਬੰਦ ਹੈ। ਆਪਣੇ ਸਰਪ੍ਰਸਤ ਜ਼ਰੀਏ, ਗੋਰਾ ਪਾਕਿਸਤਾਨ ਅਧਾਰਤ ਨਾਜਾਇਜ਼ ਹਥਿਆਰਾਂ ਦੇ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਭਾਰਤ ਵਿੱਚ ਵਿਦੇਸ਼ੀ ਹਥਿਆਰਾਂ ਦੀ ਤਸਕਰੀ ਲਈ ਉਨ੍ਹਾਂ ਨਾਲ ਲੈਣ-ਦੇਣ ਕਰਦਾ ਸੀ।
ਸ੍ਰੀ ਗੁਪਤਾ ਨੇ ਕਿਹਾ ਕਿ ਇਹ ਗਿਰੋਹ ਹਾਈਵੇ ਕਾਰ ਚੋਰੀ ਦੀਆਂ ਵਾਰਦਾਤਾਂ, ਫਿਰੌਤੀ ਅਤੇ ਗੁੰਡਾਗਰਦੀ ਦੇ ਕਈ ਮਾਮਲਿਆਂ ਵਿਚ ਸ਼ਾਮਲ ਸੀ, ਉਸ ਨੇ ਕਿਹਾ ਕਿ ਉਸਦੇ ਖਿਲਾਫ਼ ਦਰਜ ਮਾਮਲਿਆਂ ਵਿਚ ਜ਼ਮਾਨਤ ਮਿਲਣ ਤੋਂ ਬਾਅਦ ਗੋਰਾ ਨੰਦੇੜ, ਪੂਨੇ ਅਤੇ ਹਿਮਾਚਲ ਪ੍ਰਦੇਸ਼ ਦੇ ਇਕ ਗੁਰਦੁਆਰੇ ਵਿਚ ਗੁਪਤ ਢੰਗ ਨਾਲ ਰਹਿੰਦਾ ਸੀ।
ਸ੍ਰੀ ਗੁਪਤਾ ਨੇ ਦੱਸਿਆ ਕਿ ਪੁਲਿਸ ਵੱਲੋਂ ਮੌਕੇ ਤੋਂ ਬਰਾਮਦ ਕੀਤੀ ਗਈ ਵਰਨਾ ਕਾਰ ਜਰਮਨਜੀਤ ਸਿੰਘ ਦੀ ਹੈ, ਜੋ ਗੁਰਪ੍ਰੀਤ ਨੂੰ ਪੁਲਿਸ ਤੋਂ ਬਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਸੀ ਅਤੇ ਉਹ ਅਪਰਾਧ ਲਈ ਉਸ ਨੂੰ ਵਾਹਨ ਮੁਹੱਈਆ ਕਰਵਾਉਂਦਾ ਸੀ।
ਉਨ੍ਹਾਂ ਦੱਸਿਆ ਕਿ ਗੈਂਗਸਟਰਾਂ ਖ਼ਿਲਾਫ਼ ਭੋਗਪੁਰ ਥਾਣੇ ਵਿੱਚ ਧਾਰਾ 392, 212, 216 ਏ, 506, ਅਤੇ 120-ਬੀ ਅਤੇ ਆਰਮਜ਼ ਐਕਟ ਦੀਆਂ 25, 27 ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

by Ranjit Singh
November 18, 2026
0

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਭਾਜਪਾ ਦੇ ਕੌਮੀ ਪ੍ਰਧਾਨ...

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

by Ranjit Singh
November 18, 2026
0

Punjab: ਸਤਿਕਾਰ ਸੋਧ ਐਕਟ 'ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ...

Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

by Ranjit Singh
November 18, 2026
0

Punjab ਦੇ ਇਸ ਜ਼ਿਲ੍ਹੇ 'ਚ ਅੱਜ ਲੋਕਲ ਛੁੱਟੀ ਦਾ ਐਲਾਨ ਗੁਰਦਾਸਪੁਰ 18 ਨਵੰਬਰ 2026 (ਵਿਸ਼ਵ ਵਾਰਤਾ): ਅਦਿੱਤਿਆ ਉੱਪਲ, ਡਿਪਟੀ ਕਮਿਸ਼ਨਰ...

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

by Ankit
November 18, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 18-11-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

by Ranjit Singh
November 18, 2026
0

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਭਾਜਪਾ ਦੇ ਕੌਮੀ ਪ੍ਰਧਾਨ...

Most Popular

ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ; 14,274 ਯੂਨਿਟਾਂ ਨਾਲ ਸੁਪਰ ਸੀਡਰ ਬਣੀ ਕਿਸਾਨਾਂ ਦੀ ਸਭ ਤੋਂ ਪਸੰਦੀਦਾ ਮਸ਼ੀਨ

ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ; 14,274 ਯੂਨਿਟਾਂ ਨਾਲ ਸੁਪਰ ਸੀਡਰ ਬਣੀ ਕਿਸਾਨਾਂ ਦੀ ਸਭ ਤੋਂ ਪਸੰਦੀਦਾ ਮਸ਼ੀਨ

by Ankit
4 weeks ago
0

ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ; 14,274 ਯੂਨਿਟਾਂ ਨਾਲ ਸੁਪਰ ਸੀਡਰ ਬਣੀ ਕਿਸਾਨਾਂ ਦੀ ਸਭ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 